Proverbs 28:2
ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।
Proverbs 28:2 in Other Translations
King James Version (KJV)
For the transgression of a land many are the princes thereof: but by a man of understanding and knowledge the state thereof shall be prolonged.
American Standard Version (ASV)
For the transgression of a land many are the princes thereof; But by men of understanding `and' knowledge the state `thereof' shall be prolonged.
Bible in Basic English (BBE)
Because of the sin of the land, its troubles are increased; but by a man of wisdom and knowledge they will be put out like a fire.
Darby English Bible (DBY)
By the transgression of a land many are the princes thereof; but by a man of understanding [and] of knowledge, [its] stability is prolonged.
World English Bible (WEB)
In rebellion, a land has many rulers, But order is maintained by a man of understanding and knowledge.
Young's Literal Translation (YLT)
By the transgression of a land many `are' its heads. And by an intelligent man, Who knoweth right -- it is prolonged.
| For the transgression | בְּפֶ֣שַֽׁע | bĕpešaʿ | beh-FEH-sha |
| of a land | אֶ֭רֶץ | ʾereṣ | EH-rets |
| many | רַבִּ֣ים | rabbîm | ra-BEEM |
| are the princes | שָׂרֶ֑יהָ | śārêhā | sa-RAY-ha |
| man a by but thereof: | וּבְאָדָ֥ם | ûbĕʾādām | oo-veh-ah-DAHM |
| of understanding | מֵבִ֥ין | mēbîn | may-VEEN |
| and knowledge | יֹ֝דֵ֗עַ | yōdēaʿ | YOH-DAY-ah |
| state the | כֵּ֣ן | kēn | kane |
| thereof shall be prolonged. | יַאֲרִֽיךְ׃ | yaʾărîk | ya-uh-REEK |
Cross Reference
Genesis 45:5
ਹੁਣ, ਫ਼ਿਕਰ ਨਾ ਕਰੋ। ਜੋ ਕੁਝ ਤੁਸੀਂ ਕੀਤਾ ਸੀ ਉਸ ਕਾਰਣ ਆਪਣੇ-ਆਪ ਉੱਤੇ ਗੁੱਸਾ ਨਾ ਕਰੋ। ਇਹ ਮੇਰੇ ਲਈ ਪਰਮੇਸ਼ੁਰ ਦੀ ਯੋਜਨਾ ਸੀ ਕਿ ਮੈਂ ਇੱਥੇ ਆਉਂਦਾ। ਮੈਂ ਇੱਥੇ ਤੁਹਾਡੀ ਜਾਨ ਬਚਾਉਣ ਲਈ ਹਾਂ।
Hosea 13:11
ਮੈਂ ਕਰੋਧ ਵਿੱਚ ਸਾਂ ਤੇ ਤੈਨੂੰ ਇੱਕ ਰਾਜਾ ਦੇ ਦਿੱਤਾ ਅਤੇ ਜਦੋਂ ਮੈਂ ਬਹੁਤ ਕਰੋਧ ਵਿੱਚ ਆਇਆ, ਮੈਂ ਉਸ ਨੂੰ ਲੈ ਗਿਆ।
Daniel 4:27
ਇਸ ਲਈ, ਹੇ ਰਾਜਨ, ਕਿਰਪਾ ਕਰਕੇ ਮੇਰੀ ਸਲਾਹ ਨੂੰ ਪ੍ਰਵਾਨ ਕਰੋ। ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਪਾਪ ਕਰਨ ਤੋਂ ਹਟ ਜਾਵੋ ਅਤੇ ਉਹੀ ਕੁਝ ਕਰੋ ਜੋ ਸਹੀ ਹੈ। ਮੰਦੇ ਅਮਲ ਛੱਡ ਦਿਓ। ਅਤੇ ਗਰੀਬ ਲੋਕਾਂ ਉੱਤੇ ਮਿਹਰਬਾਨ ਹੋਵੋ। ਫ਼ੇਰ ਸ਼ਾਇਦ ਤੁਸੀਂ ਸਫ਼ਲ ਬਣੇ ਰਹੋ।”
Isaiah 58:12
ਕਈ ਸਾਲਾਂ ਤੱਕ ਤੁਹਾਡੇ ਸ਼ਹਿਰ ਤਬਾਹ ਹੁੰਦੇ ਰਹੇ ਹਨ। ਪਰ ਨਵੇਂ ਸ਼ਹਿਰ ਉਸਾਰੇ ਜਾਣਗੇ ਅਤੇ ਇਨ੍ਹਾਂ ਸ਼ਹਿਰਾਂ ਦੀਆਂ ਬੁਨਿਆਦਾਂ ਬਹੁਤ ਸਾਰੇ ਸਾਲਾਂ ਤੱਕ ਕਾਇਮ ਰਹਿਣਗੀਆਂ। ਤੁਹਾਨੂੰ ਸੱਦਿਆ ਜਾਵੇਗਾ, “ਉਹ ਜਿਹੜਾ ਕੰਧਾਂ ਦੀ ਮੁਰੰਮਤ ਕਰਦਾ ਹੈ।” ਅਤੇ ਤੁਹਾਨੂੰ ਬੁਲਾਇਆ ਜਾਵੇਗਾ, ਉਹ ਜਿਹੜਾ ਰਾਹਾਂ ਅਤੇ ਮਕਾਨਾਂ ਦੀ ਉਸਾਰੀ ਕਰਦਾ ਹੈ।
Isaiah 3:1
ਉਨ੍ਹਾਂ ਗੱਲਾਂ ਨੂੰ ਸਮਝੋ ਜਿਹੜੀਆਂ ਮੈਂ ਤੁਹਾਨੂੰ ਦੱਸ ਰਿਹਾ ਹਾਂ। ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਯਹੂਦਾਹ ਅਤੇ ਯਰੂਸ਼ਲਮ ਕੋਲੋਂ ਉਹ ਸਾਰੀਆਂ ਚੀਜ਼ਾਂ ਖੋਹ ਲਵੇਗਾ ਜਿਨ੍ਹਾਂ ਉੱਤੇ ਉਹ ਨਿਰਭਰ ਹਨ। ਪਰਮੇਸ਼ੁਰ ਸਾਰੇ ਭੋਜਨ ਅਤੇ ਸਾਰੇ ਪਾਣੀ ਨੂੰ ਖੋਹ ਲਵੇਗਾ।
Ecclesiastes 9:15
ਪਰ ਉਸ ਸ਼ਹਿਰ ਵਿੱਚ ਇੱਕ ਸਿਆਣਾ ਪਰ ਗਰੀਬ ਆਦਮੀ ਸੀ। ਉਸ ਨੇ ਆਪਣੀ ਸਿਆਣਪ ਨਾਲ ਸ਼ਹਿਰ ਨੂੰ ਬਚਾ ਲਿਆ, ਪਰ ਕਿਸੇ ਨੇ ਵੀ ਇਸ ਗਰੀਬ ਆਦਮੀ ਨੂੰ ਯਾਦ ਨਹੀਂ ਰੱਖਿਆ।
Job 22:28
ਜੇ ਤੂੰ ਕੁਝ ਕਰਨ ਦਾ ਨਿਆਂ ਕਰੇਂਗਾ ਇਹ ਸਫ਼ਲ ਹੋਵੇਗਾ। ਤੇ ਸੱਚਮੁੱਚ ਤੇਰਾ ਭਵਿੱਖ ਰੌਸ਼ਨ ਹੋਵੇਗਾ।
2 Chronicles 36:1
ਯਹੂਦਾਹ ਦਾ ਪਾਤਸ਼ਾਹ ਯਹੋਆਹਾਜ਼ ਯਹੂਦਾਹ ਦੇ ਲੋਕਾਂ ਨੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਯਹੋਆਹਾਜ਼ ਨੂੰ ਚੁਣਿਆ। ਯਹੋਆਹਾਜ਼ ਯੋਸੀਯਾਹ ਦਾ ਪੁੱਤਰ ਸੀ।
2 Chronicles 32:20
ਇਨ੍ਹਾਂ ਸਮੱਸਿਆਵਾਂ ਕਾਰਣ, ਪਾਤਸ਼ਾਹ ਹਿਜ਼ਕੀਯਾਹ ਅਤੇ ਅਮੋਸ ਦੇ ਪੁੱਤਰ, ਯਸਾਯਾਹ ਨਬੀ ਨੇ ਅਕਾਸ਼ ਵੱਲ ਤੱਕ ਕੇ ਪ੍ਰਾਰਥਨਾ ਕੀਤੀ।
2 Kings 15:8
ਇਸਰਾਏਲ ਉੱਪਰ ਜ਼ਕਰਯਾਹ ਦਾ ਥੋੜੀ ਦੇਰ ਰਾਜ ਕਰਨਾ ਯਾਰਾਬੁਆਮ ਦੇ ਪੁੱਤਰ ਜ਼ਕਰਯਾਹ ਨੇ ਸਾਮਰਿਯਾ ਵਿੱਚ ਇਸਰਾਏਲ ਉੱਪਰ ਛੇ ਮਹੀਨਿਆਂ ਲਈ ਰਾਜ ਕੀਤਾ। ਉਸ ਨੇ ਅਜ਼ਰਯਾਹ ਦੇ ਯਹੂਦਾਹ ਵਿੱਚ 38ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ।
1 Kings 16:8
ਇਸਰਾਏਲ ਦਾ ਪਾਤਸ਼ਾਹ, ਏਲਾਹ ਆਸਾ ਦੇ ਯਹੂਦਾਹ ਵਿੱਚ 26 ਵੇਂ ਵਰ੍ਹੇ ਦੌਰਾਨ, ਏਲਾਹ ਇਸਰਾਏਲ ਦਾ ਪਾਤਸ਼ਾਹ ਬਣਿਆ। ਏਲਾਹ ਬਆਸ਼ਾ ਦਾ ਪੁੱਤਰ ਸੀ ਅਤੇ ਉਸ ਨੇ ਤਿਰਸਾਹ ਵਿੱਚ ਦੋ ਸਾਲ ਸ਼ਾਸਨ ਕੀਤਾ।
1 Kings 15:28
ਯਹੂਦਾਹ ਦੇ ਰਾਜੇ ਆਸਾ ਦੇ ਰਾਜ ਦੇ ਤੀਜੇ ਵਰ੍ਹੇ ਬਆਸ਼ਾ ਨੇ ਉਸ ਨੂੰ ਮਾਰ ਦਿੱਤਾ ਅਤੇ ਉਸਦੀ ਥਾਵੇਂ ਰਾਜ ਕਰਨ ਲੱਗ ਪਿਆ।
1 Kings 15:25
ਇਸਰਾਏਲ ਦਾ ਪਾਤਸ਼ਾਹ, ਨਾਦਾਬ ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਪਰ ਰਾਜ ਕੀਤਾ।