Bible

Proverbs 3 - WEB (Punjabi)

1 My son, don't forget my teaching; But let your heart keep my commandments:ਧਰਮੀ ਜੀਵਨ ਤੁਹਾਡੀ ਜ਼ਿੰਦਗੀ ਵਿੱਚ ਵਾਧਾ ਕਰੇਗਾ ਮੇਰੇ ਬੇਟੇ, ਮੇਰੀ ਸਿੱਖਿਆ ਨੂੰ ਭੁੱਲੀਂ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਂ।

2 For length of days, and years of life, And peace, will they add to you.ਜਿਨ੍ਹਾਂ ਗੱਲਾਂ ਦੀ ਮੈਂ ਤੈਨੂੰ ਸਿੱਖਿਆ ਦਿੰਦਾ ਹਾਂ ਉਹ ਤੇਰੇ ਜੀਵਨ ਨੂੰ ਲੰਮਾ ਕਰਨਗੀਆਂ ਅਤੇ ਤੈਨੂੰ ਸ਼ਾਂਤੀ ਦੇਣਗੀਆਂ।

3 Don't let kindness and truth forsake you. Bind them around your neck. Write them on the tablet of your heart.ਨਮਕਹਲਾਲੀ ਅਤੇ ਸੱਚ ਤੈਨੂੰ ਕਦੇ ਨਾ ਛੱਡਣ। ਇਨ੍ਹਾਂ ਨੂੰ ਤੂੰ ਆਪਣੀ ਗਰਦਨ ਦੁਆਲੇ ਬੰਨ੍ਹ ਲੈ। ਅਤੇ ਉਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈ।

4 So you will find favor, And good understanding in the sight of God and man.ਫ਼ੇਰ ਤੂੰ ਮਿਹਰ ਅਤੇ ਚੰਗੀ ਪਰਤਿਸ਼ਠਾ, ਪਰਮੇਸ਼ੁਰ ਅਤੇ ਲੋਕਾਂ ਦੋਵਾਂ ਦੇ ਸਾ੍ਹਮਣੇ ਕਮਾਵੇਂਗਾ।

5 Trust in Yahweh with all your heart, And don't lean on your own understanding.ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।

6 In all your ways acknowledge him, And he will direct your paths.ਹਮੇਸ਼ਾ ਪਰਮੇਸ਼ੁਰ ਦੇ ਹੁਕਮ ਦਾ ਪਾਲਣ ਕਰੋ ਜਿੱਥੇ ਵੀ ਤੁਸੀਂ ਜਾਵੋਂ। ਉਹ ਤੁਹਾਡੇ ਰਾਹਾਂ ਨੂੰ ਸਿੱਧਿਆਂ ਕਰੇਗਾ।

7 Don't be wise in your own eyes. Fear Yahweh, and depart from evil.ਆਪਣੇ ਆਪ ਨੂੰ ਚਲਾਕ ਨਾ ਸਮਝੋ, ਪਰ ਯਹੋਵਾਹ ਪਾਸੋਂ ਡਰੋ ਅਤੇ ਬਦੀ ਤੋਂ ਦੂਰ ਰਹੋ।

8 It will be health to your body, And nourishment to your bones.ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਤੁਹਾਡੇ ਸਰੀਰ ਲਈ ਦੁਆਈ ਵਰਗੀ ਹੋਵੇਗੀ, ਅਤੇ ਤੁਹਾਡੀਆਂ ਹੱਡੀਆਂ ਲਈ ਪੋਸਣ ਹੋਵੇਗੀ।

9 Honor Yahweh with your substance, With the first fruits of all your increase:ਆਪਣੀ ਦੌਲਤ ਤੋਂ ਅਤੇ ਆਪਣੀਆਂ ਫ਼ਸਲਾਂ ਦੇ ਪਹਿਲੇ ਫ਼ਲਾਂ ਤੋਂ ਯਹੋਵਾਹ ਦਾ ਸਤਿਕਾਰ ਕਰੋ।

10 So your barns will be filled with plenty, And your vats will overflow with new wine.ਫ਼ੇਰ ਤੁਹਾਡੇ ਗੋਦਾਮ ਅੰਨ ਨਾਲ ਭਰ ਜਾਣਗੇ ਅਤੇ ਤੁਹਾਡੇ ਘੜੇ ਮੈਅ ਨਾਲ ਭਰ ਜਾਣਗੇ।

11 My son, don't despise Yahweh's discipline, Neither be weary of his reproof:ਮੇਰੇ ਬੇਟੇ, ਯਹੋਵਾਹ ਦੇ ਅਨੁਸ਼ਾਸਨ ਨੂੰ ਨਾਮੰਜ਼ੂਰ ਨਾ ਕਰੋ ਅਤੇ ਉਸ ਦੇ ਸੁਧਾਰ ਦਾ ਬੁਰਾ ਨਾ ਮਨਾਓ।

12 For whom Yahweh loves, he reproves; Even as a father reproves the son in whom he delights.ਕਿਉਂਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਸੁਧਾਰਦਾ ਹੈ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਜਿਵੇਂ ਇੱਕ ਪਿਤਾ ਇੱਕ ਪੁੱਤਰ ਨੂੰ ਸੁਧਾਰਦਾ ਜਿਸ ਵਿੱਚ ਉਹ ਪ੍ਰਸੰਨਤਾ ਮਹਿਸੂਸ ਕਰਦਾ।

13 Happy is the man who finds wisdom, The man who gets understanding.ਧੰਨ ਹੈ ਉਹ ਬੰਦਾ ਜਿਹੜਾ ਸਿਆਣਪ ਨੂੰ ਭਾਲਦਾ ਅਤੇ ਸਮਝਦਾਰੀ ਨੂੰ ਮਿਲਦਾ ਹੈ।

14 For her good profit is better than getting silver, And her return is better than fine gold.ਸਿਆਣਪ ਚਾਂਦੀ ਨਾਲੋਂ ਵੱਧੇਰੇ ਫ਼ਾਇਦੇਮੰਦ ਹੈ ਅਤੇ ਸੋਨੇ ਨਾਲੋਂ ਵੱਧੇਰੇ ਆਮਦਨੀ ਲਿਆਉਂਦੀ ਹੈ।

15 She is more precious than rubies. None of the things you can desire are to be compared to her.ਸਿਆਣਪ ਕੀਮਤੀ ਪੱਥਰਾਂ ਨਾਲੋਂ ਵੱਧੇਰੇ ਕੀਮਤੀ ਹੈ ਅਤੇ ਤੁਹਾਡੇ ਸਾਰੇ ਗਹਿਣਿਆਂ ਦਾ ਉਸ ਨਾਲ ਮੁਕਾਬਲਾ ਨਹੀਂ ਕੀਤਾ ਜਾ ਸੱਕਦਾ।

16 Length of days is in her right hand. In her left hand are riches and honor.ਸਿਆਣਪ ਨੇ ਸੱਜੇ ਹੱਥ ਵਿੱਚ ਲੰਮੀ ਉਮਰ, ਅਤੇ ਉਸ ਨੇ ਅਪਣੇ ਖੱਬੇ ਹੱਥ ਵਿੱਚ ਦੌਲਤ ਅਤੇ ਇੱਜ਼ਤ ਫ਼ੜੀ ਹੋਈ ਹੈ।

17 Her ways are ways of pleasantness. All her paths are peace.ਉਸਦਾ ਰਾਹ ਬੜਾ ਪ੍ਰਸੰਸਾਮਈ ਹੈ ਅਤੇ ਉਸ ਦੇ ਸਾਰੇ ਰਾਹ ਸ਼ਾਂਤੀ ਵੱਲ ਅਗਵਾਈ ਕਰਦੇ ਹਨ।

18 She is a tree of life to those who lay hold of her. Happy is everyone who retains her.ਸਿਆਣਪ ਉਨ੍ਹਾਂ ਲੋਕਾਂ ਲਈ ਜੀਵਨ ਦੇ ਰੁੱਖ ਵਾਂਗ ਹੈ, ਜੋ ਉਸ ਨੂੰ ਕਬੂਲ ਦੇ ਹਨ। ਜਿਹੜੇ ਲੋਕ ਇਸ ਵਿੱਚ ਲਿਪਟੇ ਰਹਿੰਦੇ ਹਨ ਧੰਨ ਸਮਝੇ ਜਾਣਗੇ।

19 By wisdom Yahweh founded the earth. By understanding, he established the heavens.ਯਾਹੋਵਾਹ ਨੇ ਧਰਤੀ ਦੀਆਂ ਨੀਹਾਂ ਰੱਖੀਆਂ ਸਿਆਣਪ ਦੁਆਰਾ ਅਤੇ ਸਮਝਦਾਰੀ ਦੁਆਰਾ ਅਕਾਸ਼ ਨੂੰ ਸਥਾਪਿਤ ਕੀਤਾ।

20 By his knowledge, the depths were broken up, And the skies drop down the dew.ਉਸ ਦੇ ਗਿਆਨ ਦੁਆਰਾ ਧਰਤੀ ਦੇ ਥੱਲਿਓਂ ਝਰਨੇ ਫੁੱਟ ਪਏ ਅਤੇ ਬੱਦਲਾਂ ਚੋ ਤਰੇਲ ਚੋਈ।

21 My son, let them not depart from your eyes. Keep sound wisdom and discretion:ਮੇਰੇ ਬੇਟੇ, ਉਨ੍ਹਾਂ ਨੂੰ ਆਪਣੀਆਂ ਅੱਖੋਂ ਉਹਲੇ ਨਾ ਹੋਣ ਦੇਵੋ। ਸਹੀ ਨਿਆਂ ਅਤੇ ਸਮਝਦਾਰੀ ਦੀ ਰਾਖੀ ਕਰੋ।

22 So they will be life to your soul, And grace for your neck.ਉਹ ਤੁਹਾਨੂੰ ਜੀਵਨ ਅਤੇ ਤੁਹਾਡੀ ਗਰਦਨ ਨੂੰ ਸੁੰਦਰਤਾ ਦੇਵੇਗਾ।

23 Then you shall walk in your way securely. Your foot won't stumble.ਫ਼ੇਰ ਤੁਸੀਂ ਸੁਰੱਖਿਅਤ ਹੋਕੇ ਆਪਣੇ ਰਾਹਾਂ ਤੇ ਬਿਨਾ ਲੜਖੜ੍ਹਾਏ ਚੱਲੋਂਗੇ।

24 When you lie down, you will not be afraid. Yes, you will lie down, and your sleep will be sweet.ਜਦੋਂ ਤੁਸੀਂ ਲੰਮੇ ਪਵੋਂਗੇ ਤਾਂ ਤੁਹਾਨੂੰ ਡਰ ਨਹੀਂ ਲੱਗੇਗਾ ਅਤੇ ਤੁਹਾਨੂੰ ਬਹੁਤ ਹੀ ਵੱਧੀਆ ਅਤੇ ਚੈਨ ਭਰੀ ਨੀਂਦ ਆਵੇਗੀ।

25 Don't be afraid of sudden fear, Neither of the desolation of the wicked, when it comes:ਅਚਾਨਕ ਆਉਣ ਵਾਲੀ ਬਿਪਤਾ ਤੋਂ ਨਾ ਡਰੋ ਜਾਂ ਇਸ ਤੋਂ ਕਿ ਤੁਸੀਂ ਸੰਕਟ ਵਿੱਚ ਫ਼ਸ ਜਾਵੋਗੇ ਜੋ ਕਿ ਦੁਸ਼ਟਾਂ ਉੱਤੇ ਆਉਂਦਾ ਹੈ।

26 For Yahweh will be your confidence, And will keep your foot from being taken.ਕਿਉਂ ਕਿ ਯਾਹੋਵਾਹ ਤੇਰੇ ਨਾਲ ਹੈ ਅਤੇ ਉਹ ਤੇਰੇ ਪੈਰਾਂ ਦਾ ਫ਼ਸਾਏ ਜਾਣ ਤੋਂ ਬਚਾਓ ਕਰੇਗਾ।

27 Don't withhold good from those to whom it is due, When it is in the power of your hand to do it.ਉਨ੍ਹਾਂ ਦੀ ਮਦਦ ਕਰਨ ਤੋਂ ਇਨਕਾਰੀ ਨਾ ਹੋਵੋ ਜੋ ਇਸਦੇ ਅਧਿਕਾਰੀ ਹਨ, ਜਦੋਂ ਤੁਸੀਂ ਮਦਦ ਕਰ ਸੱਕਦੇ ਹੋਵੋਂ।

28 Don't say to your neighbor, "Go, and come again, Tomorrow I will give it to you," When you have it by you.ਜੇ ਤੁਹਾਡਾ ਗੁਆਂਢੀ ਤੁਹਾਡੇ ਪਾਸੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦੇ ਦੇਵੋ! ਉਸ ਨੂੰ ਇਹ ਨਾ ਆਖੋ, “ਕੱਲ੍ਹ ਨੂੰ ਆਵੀਂ” ਜਦੋਂ ਕਿ ਇਹ ਤੁਹਾਡੇ ਕੋਲ ਹੋਵੇ।

29 Don't devise evil against your neighbor, Seeing he dwells securely by you.ਆਪਣੇ ਗੁਆਂਢੀ ਦੇ ਖਿਲਾਫ਼, ਉਸ ਨੂੰ ਕਿਵੇਂ ਵੀ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਨਾ ਬਣਾਓ ਕਿਉਂ ਕਿ ਉਹ ਤੁਹਾਡੇ ਤੇ ਭਰੋਸਾ ਕਰਦਾ ਹੈ।

30 Don't strive with a man without cause, If he has done you no harm.ਬਿਨਾ ਕਿਸੇ ਕਾਰਣ ਦੂਸਰੇ ਆਦਮੀ ਨਾਲ ਦਲੀਲਬਾਜ਼ੀ ਨਾ ਕਰੋ, ਜਦ ਕਿ ਉਸ ਨੇ ਤੁਹਾਡੇ ਨਾਲ ਕੁਝ ਬੁਰਾ ਨਹੀਂ ਕੀਤਾ।

31 Don't envy the man of violence. Choose none of his ways.ਹਿੰਸੱਕ ਆਦਮੀ ਨਾਲ ਈਰਖਾ ਨਾ ਕਰੋ, ਉਸ ਦੇ ਕਿਸੇ ਵੀ ਤਰੀਕੇ ਦੀ ਨਕਲ ਨਾ ਕਰੋ।

32 For the perverse is an abomination to Yahweh, But his friendship is with the upright.ਕਿਉਂਕਿ ਯਹੋਵਾਹ ਕਪਟੀ ਲੋਕਾਂ ਨੂੰ ਨਫ਼ਰਤ ਕਰਦਾ ਹੈ, ਪਰ ਆਪਣੀ ਦੋਸਤੀ ਉਹਨਾਂ ਲੋਕਾਂ ਵੱਲ ਵੱਧਾਉਂਦਾ ਹੈ ਜੋ ਇਮਾਨਦਾਰ ਹਨ।

33 Yahweh's curse is in the house of the wicked, But he blesses the habitation of the righteous.ਯਹੋਵਾਹ ਦੁਸ਼ਟ ਲੋਕਾਂ ਨੂੰ ਸਰਾਪਦਾ, ਪਰ ਧਰਮੀ ਦੇ ਘਰ ਨੂੰ ਅਸੀਸ ਦਿੰਦਾ ਹੈ।

34 Surely he mocks the mockers, But he gives grace to the humble.ਯਹੋਵਾਹ ਉਨ੍ਹਾਂ ਦਾ ਮਜ਼ਾਕ ਉਡਾਉਂਦਾ ਹੈ ਜੋ ਹੋਰਨਾਂ ਦਾ ਮਜ਼ਾਕ ਉਡਾਉਂਦੇ ਹਨ, ਪਰ ਨਿਮਾਣੇ ਲੋਕਾਂ ਉੱਪਰ ਮਿਹਰਬਾਨੀ ਦਰਸਾਉਂਦਾ ਹੈ।

35 The wise will inherit glory, But shame will be the promotion of fools.ਸਿਆਣੇ ਲੋਕਾਂ ਨੂੰ ਇੱਜ਼ਤ ਮਿਲੇਗੀ, ਪਰ ਪਰਮੇਸ਼ੁਰ ਮੂਰੱਖਾਂ ਦੀ ਬੇਇੱਜ਼ਤੀ ਕਰੇਗਾ।

Punjabi Bible