Proverbs 30:9
ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।
Proverbs 30:9 in Other Translations
King James Version (KJV)
Lest I be full, and deny thee, and say, Who is the LORD? or lest I be poor, and steal, and take the name of my God in vain.
American Standard Version (ASV)
Lest I be full, and deny `thee', and say, Who is Jehovah? Or lest I be poor, and steal, And use profanely the name of my God.
Bible in Basic English (BBE)
For fear that if I am full, I may be false to you and say, Who is the Lord? or if I am poor, I may become a thief, using the name of my God wrongly.
Darby English Bible (DBY)
lest I be full and deny [thee], and say, Who is Jehovah? or lest I be poor and steal, and outrage the name of my God.
World English Bible (WEB)
Lest I be full, deny you, and say, 'Who is Yahweh?' Or lest I be poor, and steal, And so dishonor the name of my God.
Young's Literal Translation (YLT)
Lest I become satiated, and have denied, And have said, `Who `is' Jehovah?' And lest I be poor, and have stolen, And have laid hold of the name of my God.
| Lest | פֶּ֥ן | pen | pen |
| I be full, | אֶשְׂבַּ֨ע׀ | ʾeśbaʿ | es-BA |
| and deny | וְכִחַשְׁתִּי֮ | wĕkiḥaštiy | veh-hee-hahsh-TEE |
| say, and thee, | וְאָמַ֗רְתִּי | wĕʾāmartî | veh-ah-MAHR-tee |
| Who | מִ֥י | mî | mee |
| is the Lord? | יְה֫וָ֥ה | yĕhwâ | YEH-VA |
| lest or | וּפֶֽן | ûpen | oo-FEN |
| I be poor, | אִוָּרֵ֥שׁ | ʾiwwārēš | ee-wa-RAYSH |
| and steal, | וְגָנַ֑בְתִּי | wĕgānabtî | veh-ɡa-NAHV-tee |
| take and | וְ֝תָפַ֗שְׂתִּי | wĕtāpaśtî | VEH-ta-FAHS-tee |
| the name | שֵׁ֣ם | šēm | shame |
| of my God | אֱלֹהָֽי׃ | ʾĕlōhāy | ay-loh-HAI |
Cross Reference
Deuteronomy 31:20
ਮੈਂ ਇਨ੍ਹਾਂ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ ਜਿਹੜੀ ਮੈਂ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ-ਬਹੁਤ ਸਾਰੀਆਂ ਨਿਆਮਤਾਂ ਨਾਲ ਭਰੀ ਹੋਈ ਧਰਤੀ। ਅਤੇ ਉਨ੍ਹਾਂ ਕੋਲ ਖਾਣ ਵਾਲੀ ਹਰ ਚੀਜ਼ ਹੋਵੇਗੀ। ਉਨ੍ਹਾਂ ਦਾ ਜੀਵਨ ਅਮੀਰ ਹੋਵੇਗਾ। ਪਰ ਫ਼ੇਰ ਉਹ ਹੋਰਨਾ ਦੇਵਤਿਆਂ ਵੱਲ ਮੁੜ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚੱਲੇ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚੱਲੇ ਜਾਣਗੇ ਅਤੇ ਮੇਰਾ ਇਕਰਾਰਨਾਮਾ ਤੋੜ ਦੇਣਗੇ।
Hosea 13:6
ਮੈਂ ਇਸਰਾਏਲੀਆਂ ਨੂੰ ਅੰਨ ਦਿੱਤਾ ਉਨ੍ਹਾਂ ਉਹ ਅੰਨ ਖਾਧਾ ਅਤੇ ਉਹ ਰੱਜ ਗਏ। ਪਰ ਉਹ ਹੰਕਾਰੇ ਗਏ ਅਤੇ ਮੈਨੂੰ ਭੁੱਲ ਗਏ।
Deuteronomy 8:10
ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ।
Deuteronomy 32:15
“ਹਰ ਯਸ਼ੁਰੂਨ ਮੋਟਾ ਹੋ ਗਿਆ ਸੀ ਅਤੇ ਝੋਟੇ ਵਾਂਗ ਛੜਾਂ ਮਾਰਦਾ ਸੀ। (ਹਾਂ, ਤੈਨੂੰ ਬਹੁਤ ਜ਼ਿਆਦਾ ਖੁਰਾਕ ਮਿਲੀ ਸੀ, ਤੂੰ ਮੋਟਾ ਅਤੇ ਭਾਰਾ ਹੋ ਗਿਆ ਸੀ।) ਪਰ ਉਸ ਨੇ ਉਸ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸਨੇ ਉਸ ਨੂੰ ਸਾਜਿਆ ਅਤੇ ਉਸ ਚੱਟਾਨ ਕੋਲੋਂ ਭੱਜ ਗਿਆ ਜਿਸਨੇ ਉਸ ਨੂੰ ਬਚਾਇਆ ਸੀ।
Job 31:24
“ਮੈਂ ਕਦੇ ਵੀ ਆਪਣੀ ਦੌਲਤ ਦਾ ਭਰੋਸਾ ਨਹੀਂ ਕੀਤਾ। ਮੈਂ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਤੇ ਭਰੋਸਾ ਕੀਤਾ ਹੈ। ਮੈਂ ਕਦੇ ਵੀ ਸ਼ੁੱਧ ਸੋਨੇ ਨੂੰ ਨਹੀਂ ਆਖਿਆ, ‘ਤੂੰ ਹੀ ਮੇਰੀ ਉਮੀਦ ਹੈਂ।’
Ezekiel 16:49
ਪਰਮੇਸ਼ੁਰ ਨੇ ਆਖਿਆ, “ਤੇਰੀ ਭੈਣ ਸਦੂਮ ਅਤੇ ਉਸਦੀਆਂ ਧੀਆਂ ਗੁਮਾਨੀ ਸਨ, ਉਨ੍ਹਾਂ ਕੋਲ ਖਾਣ ਨੂੰ ਬਹੁਤ ਕੁਝ ਸੀ ਅਤੇ ਉਨ੍ਹਾਂ ਕੋਲ ਵਿਹਲਾ ਸਮਾਂ ਬਹੁਤ ਸੀ। ਅਤੇ ਉਨ੍ਹਾਂ ਨੇ ਗਰੀਬ ਬੇਸਹਾਰਾ ਲੋਕਾਂ ਦੀ ਸਹਾਇਤਾ ਨਹੀਂ ਕੀਤੀ।
Jeremiah 2:31
ਇਸ ਪੀੜੀ ਦੇ ਲੋਕੋ, ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦੇਵੋ! “ਕੀ ਮੈਂ ਇਸਰਾਏਲ ਦੇ ਲੋਕਾਂ ਲਈ ਮਾਰੂਬਲ ਵਰਗਾ ਸਾਂ? ਕੀ ਮੈਂ ਉਨ੍ਹਾਂ ਲਈ ਕਿਸੇ ਹਨੇਰੀ ਅਤੇ ਖਤਰਨਾਕ ਧਰਤੀ ਵਰਗਾ ਸੀ? ਮੇਰੇ ਲੋਕ ਆਖਦੇ ਨੇ, ‘ਅਸੀਂ ਆਪਣੀ ਰਾਹ ਤੇ ਤੁਰਨ ਲਈ ਅਜ਼ਾਦ ਹਾਂ। ਅਸੀਂ ਤੁਹਾਡੇ ਵੱਲ ਨਹੀਂ ਪਰਤਾਂਗੇ, ਯਹੋਵਾਹ!’ ਉਨ੍ਹਾਂ ਨੇ ਇਹ ਗੱਲਾਂ ਕਿਉਂ ਆਖੀਆਂ?
Nehemiah 9:25
ਉਨ੍ਹਾਂ ਨੇ ਕੰਧਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਧਰਤੀ ਤੇ ਕਬਜ਼ਾ ਕੀਤਾ ਉਨ੍ਹਾਂ ਨੂੰ ਭਰੇ-ਭਰਾਏ ਅਤੇ ਸਜੇ-ਸਜਾਏ ਘਰ ਮਿਲ ਗਏ। ਉਨ੍ਹਾਂ ਨੂੰ ਪੁੱਟੇ ਹੋਏ ਤਿਆਰ ਕੁਂਡ ਮਿਲ ਗਏ। ਉਨ੍ਹਾਂ ਨੂੰ ਅੰਗੂਰਾਂ ਦੇ ਬਾਗ਼, ਜ਼ੈਤੂਨ ਦੇ ਫ਼ਲਾਂ ਨਾਲ ਲਦ੍ਦੇ ਹੋਏ ਰੁੱਖ ਤੇ ਬਹੁਤ ਸਾਰੇ ਫ਼ਲਦਾਰ ਰੁੱਖ ਮਿਲ ਗਏ। ਬਹੁਤਾ ਖਾਣ ਕਾਰਣ ਉਨ੍ਹਾਂ ਦੇ ਢਿੱਡ ਆਫ਼ਰ ਗਏ ਅਤੇ ਉਹ ਮੋਟੇ ਹੋਦੇ ਗਏ ਸਨ। ਉਨ੍ਹਾਂ ਨੇ ਤੇਰੀ ਚੰਗਿਆਈ ਵਿੱਚ ਆਪਣੇ-ਆਪ ਨੂੰ ਆਨੰਦਿਤ ਕੀਤਾ।
Joshua 24:27
ਫ਼ੇਰ ਯਹੋਸ਼ੁਆ ਨੇ ਸਾਰੇ ਲੋਕਾਂ ਨੂੰ ਆਖਿਆ, “ਇਹ ਪੱਥਰ ਤੁਹਾਨੂੰ ਉਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਸਹਾਇਤਾ ਦੇਵੇਗਾ ਜਿਹੜੀਆਂ ਅਸੀਂ ਅੱਜ ਆਖੀਆਂ। ਜਦੋਂ ਅੱਜ ਯਹੋਵਾਹ ਸਾਡੇ ਨਾਲ ਗੱਲ ਕਰ ਰਿਹਾ ਸੀ ਇਹ ਪੱਥਰ ਇੱਥੇ ਹੀ ਸੀ। ਇਸ ਲਈ ਇਹ ਪੱਥਰ ਅਜਿਹੀ ਸ਼ੈਅ ਹੋਵੇਗਾ ਜਿਹੜੀ ਤੁਹਾਨੂੰ ਇਹ ਯਾਦ ਕਰਨ ਵਿੱਚ ਸਹਾਈ ਹੋਵੇਗੀ ਕਿ ਅੱਜ ਕੀ ਵਾਪਰਿਆ। ਇਹ ਪੱਥਰ ਤੁਹਾਡੇ ਖਿਲਾਫ਼ ਇੱਕ ਪ੍ਰਮਾਣ ਹੋਵੇਗਾ। ਇਹ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਹੋਣ ਤੋਂ ਰੋਕੇਗਾ।”
Deuteronomy 6:10
“ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇੱਕ ਇਕਰਾਰ ਕੀਤਾ ਸੀ। ਯਹੋਵਾਹ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਅਤੇ ਉਹ ਤੁਹਾਨੂੰ ਮਹਾਨ ਅਤੇ ਅਮੀਰ ਸ਼ਹਿਰ ਦੇਵੇਗਾ, ਜਿਹੜੇ ਤੁਸੀਂ ਨਹੀਂ ਉਸਾਰੇ ਸਨ।
Exodus 20:7
“ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੋਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ।
Exodus 5:2
ਪਰ ਫ਼ਿਰਊਨ ਨੇ ਆਖਿਆ, “ਕੌਣ ਹੈ ਇਹ ਯਹੋਵਾਹ? ਮੈਂ ਉਸਦਾ ਹੁਕਮ ਕਿਉਂ ਮੰਨਾਂ? ਮੈਂ ਇਸਰਾਏਲ ਨੂੰ ਕਿਉਂ ਜਾਣ ਦੇਵਾਂ? ਮੈਂ ਤਾਂ ਇਹ ਜਾਣਦਾ ਵੀ ਨਹੀਂ ਕਿ ਉਹ ਕੌਣ ਹੈ ਜਿਸ ਨੂੰ ਤੁਸੀਂ ਯਹੋਵਾਹ ਕਹਿੰਦੇ ਹੋ, ਇਸ ਲਈ ਇਸਰਾਏਲੀਆਂ ਦੇ ਚੱਲੇ ਜਾਣ ਤੋਂ ਇਨਕਾਰ ਕਰਦਾ ਹਾਂ।”
Acts 12:22
ਲੋਕ ਉੱਚੀ ਅਵਾਜ਼ ਵਿੱਚ ਆਖਣ ਲੱਗੇ, “ਇਹ ਤਾਂ ਕਿਸੇ ਦੇਵੇਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ।”
2 Chronicles 32:15
ਮੇਰੇ ਤੋਂ ਬਚਾਅ ਲਵੇਗਾ? ਤੁਸੀਂ ਹਿਜ਼ਕੀਯਾਹ ਦੇ ਆਖੇ ਲੱਗ ਕੇ ਮੂਰਖ ਨਾ ਬਣੋ। ਉਸ ਤੇ ਭਰੋਸਾ ਨਾ ਕਰੋ ਕਿਉਂ ਕਿ ਕਿਸੇ ਵੀ ਦੇਸ ਜਾਂ ਰਾਜ ਦਾ ਪਰਮੇਸ਼ੁਰ ਅੱਜ ਤੀਕ ਮੇਰੇ ਤੋਂ ਜਾਂ ਮੇਰੇ ਵੱਡੇਰਿਆਂ ਤੋਂ ਆਪਣੇ ਲੋਕਾਂ ਨੂੰ ਸੁਰੱਖਿਅਤ ਨਹੀਂ ਰੱਖ ਸੱਕਿਆ। ਸੋ ਤੁਸੀਂ ਇਸ ਵਹਿਮ ਵਿੱਚ ਨਾ ਰਹੋ ਕਿ ਤੁਹਾਡਾ ਪਰਮੇਸ਼ੁਰ ਤੁਹਾਡਾ ਨਾਸ ਮੇਰੇ ਹੱਥੋਂ ਕਰਨ ਤੋਂ ਤੁਹਾਨੂੰ ਬਚਾਅ ਲਵੇਗਾ।’”
Psalm 125:3
ਬੁਰੇ ਬੰਦੇ ਨੇਕ ਬੰਦਿਆ ਦੀ ਧਰਤੀ ਨੂੰ ਧਰਤੀ ਨੂੰ ਸਦਾ ਵਾਸਤੇ ਕਾਬੂ ਵਿੱਚ ਨਹੀਂ ਰੱਖਣਗੇ। ਜੇ ਇਸ ਤਰ੍ਹਾਂ ਹੋਵੇਗਾ, ਤਾਂ ਨੇਕ ਬੰਦੇ ਵੀ ਮੰਦੇ ਅਮਲ ਕਰਨੇ ਸ਼ੁਰੂ ਕਰ ਦੇਣਗੇ।
Proverbs 6:30
ਹੋ ਸੱਕਦਾ ਹੈ ਕਿ ਕੋਈ ਬੰਦਾ ਭੁੱਖਾ ਹੋਵੇ ਅਤੇ ਢਿੱਡ ਭਰਨ ਲਈ ਚੋਰੀ ਕਰੇ, ਲੋਕੀਂ ਉਸ ਨੂੰ ਨਫ਼ਰਤ ਨਹੀਂ ਕਰਨਗੇ। ਪਰ ਜੇ ਉਹ ਬੰਦਾ ਫ਼ੜਿਆ ਜਾਵੇ ਤਾਂ ਉਸ ਨੂੰ ਚੋਰੀ ਦੇ ਮਾਲ ਨਾਲੋਂ ਸੱਤ ਗੁਣਾ ਵੱਧ ਜ਼ੁਰਮਾਨਾ ਭਰਨਾ ਪਵੇਗਾ। ਭਾਵੇਂ ਉਸ ਨੂੰ ਆਪਣੇ ਘਰ ਵਿੱਚਲਾ ਸਭ ਕੁਝ ਗਵਾਉਣਾ ਪਵੇ!
Proverbs 29:24
ਦੋ ਚਾਰ ਜਿਹੜੇ ਮਿਲਕੇ ਚੱਲਦੇ ਹਨ ਉਹ ਇੱਕ ਦੂਸਰੇ ਦੇ ਦੁਸ਼ਮਣ ਹੁੰਦੇ ਹਨ। ਇੱਕ ਚੋਰ ਦੂਜੇ ਚੋਰ ਨੂੰ ਧਮਕਾਏਗਾ, ਇਸ ਲਈ ਜੇ ਉਸ ਨੂੰ ਕਚਿਹਰੀ ਵਿੱਚ ਸੱਚ ਬੋਲਣ ਲਈ ਮਜ਼ਬੂਰ ਕੀਤਾ ਜਾਵੇਗਾ ਤਾਂ ਉਹ ਡਰ ਦਾ ਮਾਰਿਆ ਬੋਲ ਨਹੀਂ ਸੱਕੇਗਾ।
Ezekiel 16:14
ਤੂੰ ਆਪਣੀ ਸੁੰਦਰਤਾ ਕਾਰਣ ਕੌਮਾਂ ਦਰਮਿਆਨ ਮਸ਼ਹੂਰ ਹੋ ਗਈ। ਜਿਹੜਾ ਗੌਰਵ ਮੈਂ ਤੈਨੂੰ ਦਿੱਤਾ ਇਸਨੇ ਤੈਨੂੰ ਇੰਨੀ ਪਿਆਰੀ ਬਣਾਇਆ।’” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Daniel 4:17
“ਇੱਕ ਪਵਿੱਤਰ ਦੂਤ ਨੇ ਇਸ ਸਜ਼ਾ ਦਾ ਐਲਾਨ ਕੀਤਾ। ਕਿਉਂ? ਤਾਂ ਜੋ ਧਰਤੀ ਦੇ ਸਾਰੇ ਬੰਦੇ ਇਹ ਜਾਣ ਲੈਣ ਕਿ ਆਦਮੀਆਂ ਦੇ ਰਾਜ ਉੱਤੇ ਅੱਤ ਮਹਾਨ ਪਰਮੇਸ਼ੁਰ ਦੀ ਹਕੂਮਤ ਹੈ। ਪਰਮੇਸ਼ੁਰ ਜਿਸ ਨੂੰ ਚਾਹੁੰਦਾ ਹੈ ਉਸੇ ਨੂੰ ਹੀ ਉਹ ਬਾਦਸ਼ਾਹੀਆਂ ਦਿੰਦਾ ਹੈ। ਅਤੇ ਪਰਮੇਸ਼ੁਰ ਨਿਮਾਣੇ ਬੰਦਿਆਂ ਨੂੰ ਉਨ੍ਹਾਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਨ ਲਈ ਚੁਣਦਾ ਹੈ!
Matthew 26:72
ਫ਼ਿਰ, ਪਤਰਸ ਨੇ ਸੌਂਹ ਖਾਕੇ ਇਹ ਆਖਦਿਆਂ ਇਨਕਾਰ ਕਰ ਦਿੱਤਾ, “ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।”
Matthew 26:74
ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸ ਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕੜ ਨੇ ਬਾਂਗ ਦਿੱਤੀ।
Leviticus 5:1
ਵੱਖੋ-ਵੱਖਰੇ ਅਚਨਚੇਤ ਪਾਪ “ਜਦੋਂ ਕਿਸੇ ਬੰਦੇ ਨੂੰ ਗਵਾਹੀ ਦੇਣ ਲਈ ਸੱਦਿਆ ਜਾਂਦਾ ਅਤੇ ਉਹ ਚਸ਼ਮਦੀਦ ਗਵਾਹ ਜਾਂ ਉਸ ਘਟਨਾ ਬਾਰੇ ਕੁਝ ਜਾਣਦਾ, ਅਤੇ ਜੇ ਉਹ ਬੰਦਾ ਉਹ ਕੁਝ ਨਹੀਂ ਦੱਸਦਾ ਜੋ ਉਸ ਨੇ ਦੇਖਿਆ ਜਾਂ ਜੋ ਉਹ ਜਾਣਦਾ, ਤਾਂ ਉਹ ਆਪਣੀ ਸਾਖੀ ਦੇਣ ਵਿੱਚ ਨਾਕਾਮਯਾਬ ਹੋਣ ਦੇ ਸਿੱਟੇ ਦਾ ਜਿੰਮੇਵਾਰ ਹੈ।