Proverbs 30 - BBE (Punjabi)
1 The words of Agur, the son of Jakeh, from Massa. The man says: I am full of weariness, O God, I am full of weariness; O God, I have come to an end:ਯਾਕਹ ਦੇ ਪੁੱਤਰ ਆਗੂਰ ਦੀਆਂ ਸਿਆਣਿਆਂ ਕਹਾਉਤਾਂ ਇਹ ਸ਼ਬਦ ਅਗੂਰ ਯਾਕਹ ਦੇ ਪੁੱਤਰ ਦੇ ਹਨ, ਉਸ ਦਾ ਸੰਦੇਸ਼: ਮੈਂ ਪਰਮੇਸ਼ੁਰ ਨਹੀਂ ਹਾਂ। ਮੈਂ ਪਰਮੇਸ਼ੁਰ ਨਹੀਂ ਹਾਂ, ਕਿ ਮੈਂ ਇਸ ਨੂੰ ਸਮਝ ਸੱਕਣ ਦੇ ਸਮਰੱਥ ਹੋਵਾਂ।
2 For I am more like a beast than any man, I have no power of reasoning like a man:ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।
3 I have not got wisdom by teaching, so that I might have the knowledge of the Holy One.ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ।
4 Who has gone up to heaven and come down? who has taken the winds in his hands, prisoning the waters in his robe? by whom have all the ends of the earth been fixed? what is his name, and what is his son's name, if you are able to say?ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!
5 Every word of God is tested: he is a breastplate to those who put their faith in him.ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।
6 Make no addition to his words, or he will make clear your error, and you will be seen to be false.ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ।
7 I have made request to you for two things; do not keep them from me before my death:ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ।
8 Put far from me all false and foolish things: do not give me great wealth or let me be in need, but give me only enough food:ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।
9 For fear that if I am full, I may be false to you and say, Who is the Lord? or if I am poor, I may become a thief, using the name of my God wrongly.ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।
10 Do not say evil of a servant to his master, or he will put a curse on you, and you will get into trouble.ਇੱਕ ਨੌਕਰ ਦੀ ਉਸ ਦੇ ਸੁਆਮੀ ਕੋਲ ਅਲੋਚਨਾ ਨਾ ਕਰੋ ਨਹੀਂ ਤਾਂ ਸੁਆਮੀ ਤੁਹਾਨੂੰ ਸਰਾਪ ਦੇਵੇਗਾ ਅਤੇ ਤੁਹਾਨੂੰ ਇਸ ਦੀ ਅਦਾਇਗੀ ਕਰਨੀ ਪਵੇਗੀ।
11 There is a generation who put a curse on their father, and do not give a blessing to their mother.ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।
12 There is a generation who seem to themselves to be free from sin, but are not washed from their unclean ways.ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।
13 There is a generation, O how full of pride are their eyes! O how their brows are lifted up!ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।
14 There is a generation whose teeth are like swords, their strong teeth like knives, for the destruction of the poor from the earth, and of those who are in need from among men.ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।
15 The night-spirit has two daughters, Give, give. There are three things which are never full, even four which never say, Enough:ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:
16 The underworld, and the woman without a child; the earth which never has enough water, and the fire which never says, Enough.ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”
17 The eye which makes sport of a father, and sees no value in a mother when she is old will be rooted out by the ravens of the valley, and be food for the young eagles.ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।
18 There are three things, the wonder of which overcomes me, even four things outside my knowledge:ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।
19 The way of an eagle in the air; the way of a snake on a rock; the way of a ship in the heart of the sea; and the way of a man with a girl.ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।
20 This is the way of a false wife; she takes food, and, cleaning her mouth, says, I have done no wrong.ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”
21 For three things the earth is moved, and there are four which it will not put up with:ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:
22 A servant when he becomes a king; a man without sense when his wealth is increased;ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,
23 A hated woman when she is married; and a servant-girl who takes the place of her master's wife.ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।
24 There are four things which are little on the earth, but they are very wise:ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:
25 The ants are a people not strong, but they put by a store of food in the summer;ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।
26 The conies are only a feeble people, but they make their houses in the rocks;ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।
27 The locusts have no king, but they all go out in bands;ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।
28 You may take the lizard in your hands, but it is in kings' houses.ਕਿਰਲੀ ਜੋ ਕਿ ਇੱਕੋ ਹੱਥ ਨਾਲ ਫ਼ੜੀ ਜਾ ਸੱਕਦੀ ਹੈ, ਪਰ ਤਾਂ ਵੀ ਉਹ ਸ਼ਾਹੀ ਮਹਿਲਾਂ ਵਿੱਚ ਰਹਿੰਦੀਆਂ ਹਨ।
29 There are three things whose steps are good to see, even four whose goings are fair:ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।
30 The lion, which is strongest among beasts, not turning from his way for any;ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ।
31 The war-horse, and the he-goat, and the king when his army is with him.ਹੰਕਾਰ ਨਾਲ ਤੁਰਦਾ ਕੁਕੜ, ਇੱਕ ਬੱਕਰਾ, ਅਤੇ ਆਪਣੇ ਲੋਕਾਂ ਦੀ ਅਗਵਾਈ ਕਰਦਾ ਹੋਇਆ ਰਾਜਾ।
32 If you have done foolishly in lifting yourself up, or if you have had evil designs, put your hand over your mouth.ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।
33 The shaking of milk makes butter, and the twisting of the nose makes blood come: so the forcing of wrath is a cause of fighting.ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।
Punjabi Bible