Proverbs 6:1-5 in Punjabi
Proverbs 6:1
ਕਰਜੇ ਦੇ ਖੱਤਰੇ ਮੇਰੇ ਬੇਟੇ, ਕਿਸੇ ਹੋਰ ਬੰਦੇ ਦੇ ਕਰਜ਼ ਦੀ ਜਿੰਮੇਵਾਰੀ ਨਾ ਚੁੱਕੋ। ਕੀ ਤੁਸੀਂ ਉਸ ਬੰਦੇ ਦਾ ਕਰਜ਼ਾ ਮੋੜਨ ਦਾ ਇਕਰਾਰ ਕੀਤਾ ਹੈ, ਜੇਕਰ ਤੁਸੀਂ ਕਿਸੇ ਹੋਰ ਦੇ ਕਰਜ਼ ਦੇ ਜਿੰਮੇਵਾਰ ਹੋਣ ਲਈ ਇਹ ਵਾਇਦਾ ਕਰਦਿਆਂ ਹੋਇਆਂ ਹੱਥ ਹਿਲਾਵੋਂ।
Proverbs 6:2
ਜੇਕਰ ਤੁਸੀਂ ਆਪਣੇ ਹੀ ਸ਼ਬਦਾਂ ਵਿੱਚ ਫ਼ਸ ਗਏ ਹੋਂ, ਜੇਕਰ ਤੁਸੀਂ ਖੁਦ ਦੇ ਸ਼ਬਦਾਂ ਵਿੱਚ ਹੀ ਅਟਕ ਗਏ ਹੋਂ।
Proverbs 6:3
ਤਾਂ ਮੇਰੇ ਪੁੱਤਰ, ਕਿਉਂ ਕਿ ਤੂੰ ਕਿਸੇ ਹੋਰ ਦੇ ਹੱਥਾਂ ਵਿੱਚ ਅੜ ਗਿਆ ਹੈਂ: ਆਪਣੇ-ਆਪ ਨੂੰ ਮੁਕਤ ਕਰਾਉਣ ਲਈ ਇਹ ਕੁਝ ਕਰ: ਜਾ ਆਪਣੇ-ਆਪ ਨੂੰ ਨਿਮਾਣਾ ਬਣਾ ਅਤੇ ਉਸ ਆਦਮੀ ਅੱਗੇ ਅਰਜੋਈ ਕਰ।
Proverbs 6:4
ਆਪਣੀਆਂ ਅੱਖਾਂ ਨੂੰ ਸੌਣ ਨਾ ਦੇਵੋ, ਆਪਣੇ ਝਿਮਣੀਆਂ ਨੂੰ ਮਿਚਣ ਨਾ ਦਿਓ।
Proverbs 6:5
ਆਪਣੇ-ਆਪ ਨੂੰ ਮੁਕਤ ਕਰੋ ਜਿਵੇਂ ਇੱਕ ਹਿਰਨ ਸ਼ਿਕਾਰੀ ਤੋਂ, ਜਿਵੇਂ ਇੱਕ ਪੰਛੀ ਫ਼ਸਾਉਣ ਵਾਲੇ ਤੋਂ ਅਪਣੇ ਨੂੰ ਮੁਕਤ ਕਰਾਉਂਦਾ ਹੈ।
Punjabi Bible