Proverbs 6 - YLT (Punjabi)
1 My son! if thou hast been surety for thy friend, Hast stricken for a stranger thy hand,ਕਰਜੇ ਦੇ ਖੱਤਰੇ ਮੇਰੇ ਬੇਟੇ, ਕਿਸੇ ਹੋਰ ਬੰਦੇ ਦੇ ਕਰਜ਼ ਦੀ ਜਿੰਮੇਵਾਰੀ ਨਾ ਚੁੱਕੋ। ਕੀ ਤੁਸੀਂ ਉਸ ਬੰਦੇ ਦਾ ਕਰਜ਼ਾ ਮੋੜਨ ਦਾ ਇਕਰਾਰ ਕੀਤਾ ਹੈ, ਜੇਕਰ ਤੁਸੀਂ ਕਿਸੇ ਹੋਰ ਦੇ ਕਰਜ਼ ਦੇ ਜਿੰਮੇਵਾਰ ਹੋਣ ਲਈ ਇਹ ਵਾਇਦਾ ਕਰਦਿਆਂ ਹੋਇਆਂ ਹੱਥ ਹਿਲਾਵੋਂ।
2 Hast been snared with sayings of thy mouth, Hast been captured with sayings of thy mouth,ਜੇਕਰ ਤੁਸੀਂ ਆਪਣੇ ਹੀ ਸ਼ਬਦਾਂ ਵਿੱਚ ਫ਼ਸ ਗਏ ਹੋਂ, ਜੇਕਰ ਤੁਸੀਂ ਖੁਦ ਦੇ ਸ਼ਬਦਾਂ ਵਿੱਚ ਹੀ ਅਟਕ ਗਏ ਹੋਂ।
3 Do this now, my son, and be delivered, For thou hast come into the hand of thy friend. Go, trample on thyself, and strengthen thy friend,ਤਾਂ ਮੇਰੇ ਪੁੱਤਰ, ਕਿਉਂ ਕਿ ਤੂੰ ਕਿਸੇ ਹੋਰ ਦੇ ਹੱਥਾਂ ਵਿੱਚ ਅੜ ਗਿਆ ਹੈਂ: ਆਪਣੇ-ਆਪ ਨੂੰ ਮੁਕਤ ਕਰਾਉਣ ਲਈ ਇਹ ਕੁਝ ਕਰ: ਜਾ ਆਪਣੇ-ਆਪ ਨੂੰ ਨਿਮਾਣਾ ਬਣਾ ਅਤੇ ਉਸ ਆਦਮੀ ਅੱਗੇ ਅਰਜੋਈ ਕਰ।
4 Give not sleep to thine eyes, And slumber to thine eyelids,ਆਪਣੀਆਂ ਅੱਖਾਂ ਨੂੰ ਸੌਣ ਨਾ ਦੇਵੋ, ਆਪਣੇ ਝਿਮਣੀਆਂ ਨੂੰ ਮਿਚਣ ਨਾ ਦਿਓ।
5 Be delivered as a roe from the hand, And as a bird from the hand of a fowler.ਆਪਣੇ-ਆਪ ਨੂੰ ਮੁਕਤ ਕਰੋ ਜਿਵੇਂ ਇੱਕ ਹਿਰਨ ਸ਼ਿਕਾਰੀ ਤੋਂ, ਜਿਵੇਂ ਇੱਕ ਪੰਛੀ ਫ਼ਸਾਉਣ ਵਾਲੇ ਤੋਂ ਅਪਣੇ ਨੂੰ ਮੁਕਤ ਕਰਾਉਂਦਾ ਹੈ।
6 Go unto the ant, O slothful one, See her ways and be wise;ਸੁਸਤ ਹੋਣ ਦੇ ਖਤਰੇ ਤੂੰ, ਸੁਸਤ ਬੰਦੇ, ਕੀੜੀ ਵੱਲ ਤੱਕ, ਵੇਖ ਇਹ ਕਿੰਝ ਵਰਤਾਰਾ ਕਰਦੀ ਹੈ, ਅਤੇ ਸਿਆਣੀ ਬਣਦੀ ਹੈ।
7 Which hath not captain, overseer, and ruler,ਕੀੜੀ ਦਾ ਕੋਈ ਹਾਕਮ ਨਹੀਂ, ਕੋਈ ਮਾਲਕ ਨਹੀਂ ਜਾਂ ਕੋਈ ਆਗੂ ਨਹੀਂ ਹੁੰਦਾ।
8 She doth prepare in summer her bread, She hath gathered in harvest her food.ਤਾਂ ਵੀ, ਇਹ ਗਰਮੀਆਂ ਵਿੱਚ, ਆਪਣਾ ਭੋਜਨ ਇਕੱਠਾ ਕਰਦੀ ਹੈ ਅਤੇ ਵਾਢੀ ਵੇਲੇ ਆਪਣੀ ਸਮਗਰੀ ਨੂੰ ਇੱਕਤ੍ਰ ਕਰਦੀ ਹੈ।
9 Till when, O slothful one, dost thou lie? When dost thou arise from thy sleep?ਸੁਸਤ ਬੰਦਿਆ, ਕਿੰਨਾ ਕੁ ਚਿਰ ਤੂੰ ਇੱਥੇ ਲੰਮਾ ਪਿਆ ਰਹੇਂਗਾ? ਕਦੋਂ ਤੂੰ ਆਪਣੀ ਨੀਂਦ ਤੋਂ ਜਾਗੇਂਗਾ?
10 A little sleep, a little slumber, A little clasping of the hands to rest,ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਆਪਣੇ ਹੱਥਾਂ ਨੂੰ ਥੋੜਾ ਜਿਹਾ ਆਰਾਮ,
11 And thy poverty hath come as a traveller, And thy want as an armed man.ਅਤੇ ਇਸ ਨੂੰ ਜਾਨਣ ਤੋਂ ਪਹਿਲਾਂ, ਤੂੰ ਗਰੀਬ ਹੋ ਜਾਵੇਗਾਂ, ਜਿਵੇਂ ਇੱਕ ਡਕੈਤ ਨੇ ਤੁਹਾਡਾ ਸਭ ਕੁਝ ਚੁਰਾ ਲਿਆ ਹੋਵੇ।
12 A man of worthlessness, a man of iniquity, Walking `with' perverseness of mouth,ਬੁਰਾ ਬੰਦਾ ਇੱਕ ਸਮਾਜ ਧ੍ਰੋਹੀ, ਇੱਕ ਦੁਸ਼ਟ ਆਦਮੀ ਜਿਸ ਦੀ ਗੱਲ-ਬਾਤ ਅਵੱਲੀ ਹੋਵੇ।
13 Winking with his eyes, speaking with his feet, Directing with his fingers,ਜੋ ਆਪਣੀਆਂ ਅੱਖਾਂ ਝਮਕ ਕੇ, ਆਪਣੇ ਪੈਰ ਘਸਰ ਕੇ ਅਤੇ ਆਪਣੀਆਂ ਉਂਗਲਾ ਨਾਲ ਸੰਕੇਤ ਕਰਕੇ ਗੁਪਤ ਇਸ਼ਾਰੇ ਕਰੇ।
14 Frowardness `is' in his heart, devising evil at all times, Contentions he sendeth forth.ਜੋ ਹਮੇਸ਼ਾ ਆਪਣੇ ਮਨ ਵਿੱਚ ਕੁਝ ਬਦ ਵਿਉਂਤਦਾ ਰਹੇ ਅਤੇ ਅਜਿਹਾ ਵਿਅਕਤੀ ਜੋ ਹਮੇਸ਼ਾ ਦਲੀਲਬਾਜ਼ੀ ਲਿਆਵੇ।
15 Therefore suddenly cometh his calamity, Instantly he is broken -- and no healing.ਪਰ ਇਸਦੇ ਫ਼ਲਸਵਰੂਪ ਅਚਾਨਕ ਬਿਪਤਾ ਆ ਪਵੇਗੀ। ਅੱਖ ਦੇ ਫ਼ੇਰ ਵਿੱਚ ਉਹ ਤਬਾਹ ਹੋ ਜਾਵੇਗਾ ਮੁੜ ਪਰਤਨ ਦੇ ਕਿਸੇ ਵੀ ਰਾਹ ਤੋਂ ਬਿਨਾ।
16 These six hath Jehovah hated, Yea, seven `are' abominations to His soul.ਸੱਤ ਚੀਜ਼ਾਂ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ ਯਹੋਵਾਹ ਇਨ੍ਹਾਂ ਛੇਆਂ ਗੱਲਾਂ ਨੂੰ ਨਰਫ਼ਤ ਕਰਦਾ, ਅਤੇ ਇਹ ਸੱਤ ਗੱਲਾਂ ਉਸ ਲਈ ਘ੍ਰਿਣਾਯੋਗ ਹਨ।
17 Eyes high -- tongues false -- And hands shedding innocent blood --ਘੁਮੰਡੀ ਅੱਖਾਂ, ਝੂਠੀ ਜੀਭ, ਹੱਥ ਜਿਹੜੇ ਬੇਕਸੂਰਾਂ ਨੂੰ ਮਾਰਦੇ ਹਨ।
18 A heart devising thoughts of vanity -- Feet hasting to run to evil --ਦਿਲ ਜਿਹੜਾ ਹਮੇਸ਼ਾ ਗੰਦੀਆਂ ਗੱਲਾਂ ਵਿਉਂਤਦਾ, ਪੈਰ ਜਿਹੜੇ ਬਦੀ ਕਰਨ ਲਈ ਦੌੜਦੇ ਹਨ।
19 A false witness `who' doth breathe out lies -- And one sending forth contentions between brethren.ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ, ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ।
20 Keep, my son, the command of thy father, And leave not the law of thy mother.ਵਿਭਚਾਰ ਦੇ ਖਿਲਾਫ ਚੇਤਾਵਨੀ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ।
21 Bind them on thy heart continually, Tie them on thy neck.ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪੱਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ।
22 In thy going up and down, it leadeth thee, In thy lying down, it watcheth over thee, And thou hast awaked -- it talketh `with' thee.ਉਨ੍ਹਾਂ ਦੀਆਂ ਸਿੱਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁੱਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਂਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ।
23 For a lamp `is' the command, And the law a light, And a way of life `are' reproofs of instruction,ਕਿਉਂ ਜੋ, ਹੁਕਮ ਇੱਕ ਦੀਵੇ ਵਾਂਗ ਹੈ ਅਤੇ ਸਿੱਖਿਆ ਰੋਸ਼ਨੀ ਵਾਂਗ ਹੈ। ਸੁਧਾਰ ਜਿੰਦਗੀ ਦਾ ਰਾਹ ਹੈ।
24 To preserve thee from an evil woman, From the flattery of the tongue of a strange woman.ਉਹ ਤੁਹਾਨੂੰ ਬੁਰੀ ਔਰਤ ਤੋਂ ਅਤੇ ਇੱਕ ਪਰਾਈ ਔਰਤ ਦੀਆਂ ਮਿੱਠੀਆਂ ਗੱਲਾਂ ਤੋਂ ਬਚਾਉਂਦੇ ਹਨ।
25 Desire not her beauty in thy heart, And let her not take thee with her eyelids.ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸ ਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ।
26 For a harlot consumeth unto a cake of bread, And an adulteress the precious soul hunteth.ਕਿਉਂ ਕਿ ਇੱਕ ਵੇਸਵਾ ਦੀ ਕੀਮਤ ਰੋਟੀ ਦੇ ਇੱਕ ਟੁਕੜੇ ਜਿੰਨੀ ਹੀ ਹੋ ਸੱਕਦੀ ਹੈ, ਪਰ ਦੂਸਰੇ ਬੰਦੇ ਦੀ ਪਤਨੀ ਤੈਥੋਂ ਤੇਰੇ ਜੀਵਨ ਦੀ ਕੀਮਤ ਮਂਗੇਗੀ।
27 Doth a man take fire into his bosom, And are his garments not burnt?ਜੇ ਕੋਈ ਬੰਦਾ ਆਪਣੇ ਉੱਤੇ ਅੰਗਿਆਰ ਸੁੱਟੇਗਾ ਤਾਂ ਉਸ ਦੇ ਕੱਪੜੇ ਵੀ ਸੜ ਜਾਣਗੇ।
28 Doth a man walk on the hot coals, And are his feet not scorched?ਜੇ ਕੋਈ ਬੰਦਾ ਮਘਦੇ ਕੋਲਿਆਂ ਉੱਤੇ ਪੈਰ ਧਰ ਦਿੰਦਾ ਹੈ ਤਾਂ ਉਸ ਦੇ ਪੈਰ ਸੜ ਜਾਣਗੇ।
29 So `is' he who hath gone in unto the wife of his neighbour, None who doth touch her is innocent.ਇਸੇ ਤਰ੍ਹਾਂ ਹੀ ਕੋਈ ਵੀ ਵਿਅਕਤੀ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਂਦਾ, ਕੋਈ ਵੀ ਜੋ ਉਸ ਨੂੰ ਛੂੰਹਦਾ ਹੈ, ਸਜ਼ਾ ਤੋਂ ਨਹੀਂ ਬਚੇਗਾ।
30 They do not despise the thief, When he stealeth to fill his soul when he is hungry,ਹੋ ਸੱਕਦਾ ਹੈ ਕਿ ਕੋਈ ਬੰਦਾ ਭੁੱਖਾ ਹੋਵੇ ਅਤੇ ਢਿੱਡ ਭਰਨ ਲਈ ਚੋਰੀ ਕਰੇ, ਲੋਕੀਂ ਉਸ ਨੂੰ ਨਫ਼ਰਤ ਨਹੀਂ ਕਰਨਗੇ। ਪਰ ਜੇ ਉਹ ਬੰਦਾ ਫ਼ੜਿਆ ਜਾਵੇ ਤਾਂ ਉਸ ਨੂੰ ਚੋਰੀ ਦੇ ਮਾਲ ਨਾਲੋਂ ਸੱਤ ਗੁਣਾ ਵੱਧ ਜ਼ੁਰਮਾਨਾ ਭਰਨਾ ਪਵੇਗਾ। ਭਾਵੇਂ ਉਸ ਨੂੰ ਆਪਣੇ ਘਰ ਵਿੱਚਲਾ ਸਭ ਕੁਝ ਗਵਾਉਣਾ ਪਵੇ!
31 And being found he repayeth sevenfold, All the substance of his house he giveth.
32 He who committeth adultery `with' a woman lacketh heart, He is destroying his soul who doth it.ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
33 A stroke and shame he doth find, And his reproach is not wiped away,ਬੇਇੱਜ਼ਤ ਹੋਣਾ ਅਤੇ ਕੁਟਿਆ ਜਾਣਾ ਇਹ ਉਸਦੀ ਤਕਦੀਰ ਹੋਵੇਗੀ ਅਤੇ ਉਹ ਆਪਣੀ ਬਦਨਾਮੀ ਕਦੇ ਵੀ ਧੋਣ ਦੇ ਕਾਬਿਲ ਨਹੀਂ ਹੋਵੇਗਾ।
34 For jealousy `is' the fury of a man, And he doth not spare in a day of vengeance.ਕਿਉਂ ਜੋ ਉਸ ਔਰਤ ਦੇ ਪਤੀ ਨੂੰ ਈਰਖਾ ਹੋ ਜਾਵੇਗੀ ਅਤੇ ਜਦੋਂ ਉਹ ਬਦਲਾ ਲਵੇਗਾ ਉਹ ਕੋਈ ਤਰਸ ਨਹੀਂ ਕਰੇਗਾ।
35 He accepteth not the appearance of any atonement, Yea, he doth not consent, Though thou dost multiply bribes!ਉਹ ਕੋਈ ਵੀ ਮੁਆਵਜ਼ਾ ਮੰਜ਼ੂਰ ਨਹੀਂ ਕਰੇਗਾ, ਕੋਈ ਫ਼ਰਕ ਨਹੀਂ ਪੈਂਦਾ, ਕੀਮਤ ਭਾਵੇਂ ਕਿੰਨੀ ਵੀ ਵਡੇਰੀ ਹੋਵੇ।
Punjabi Bible