Proverbs 7:26
ਉਸ ਨੇ ਕਿੰਨੇ ਹੀ ਲੋਕਾਂ ਨੂੰ ਤਬਾਹ ਕੀਤਾ। ਜਿਨ੍ਹਾਂ ਲੋਕਾਂ ਨੂੰ ਉਸ ਨੇ ਤਬਾਹ ਕੀਤਾ ਉਨ੍ਹਾਂ ਦੀ ਗਿਣਤੀ ਬਹੁਤ ਵੱਡੀ ਹੈ।
Proverbs 7:26 in Other Translations
King James Version (KJV)
For she hath cast down many wounded: yea, many strong men have been slain by her.
American Standard Version (ASV)
For she hath cast down many wounded: Yea, all her slain are a mighty host.
Bible in Basic English (BBE)
For those wounded and made low by her are great in number; and all those who have come to their death through her are a great army.
Darby English Bible (DBY)
for she hath cast down many wounded, and all slain by her were strong.
World English Bible (WEB)
For she has thrown down many wounded. Yes, all her slain are a mighty host.
Young's Literal Translation (YLT)
For many `are' the wounded she caused to fall, And mighty `are' all her slain ones.
| For | כִּֽי | kî | kee |
| she hath cast down | רַבִּ֣ים | rabbîm | ra-BEEM |
| many | חֲלָלִ֣ים | ḥălālîm | huh-la-LEEM |
| wounded: | הִפִּ֑ילָה | hippîlâ | hee-PEE-la |
| many yea, | וַ֝עֲצֻמִ֗ים | waʿăṣumîm | VA-uh-tsoo-MEEM |
| strong | כָּל | kāl | kahl |
| men have been slain | הֲרֻגֶֽיהָ׃ | hărugêhā | huh-roo-ɡAY-ha |
Cross Reference
Nehemiah 13:26
ਕੀ ਇਸਰਾਏਲ ਦੇ ਪਾਤਸ਼ਾਹ, ਸੁਲੇਮਾਨ ਨੇ ਇਹੋ ਜਿਹੀਆਂ ਔਰਤਾਂ ਕਾਰਣ ਹੀ ਪਾਪ ਨਹੀਂ ਕੀਤਾ? ਸਾਰੀਆਂ ਕੌਮਾਂ ਵਿੱਚ ਉਸ ਵਰਗਾ ਕੋਈ ਪਾਤਸ਼ਾਹ ਨਹੀਂ ਸੀ। ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ। ਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਪਰ ਪਾਤਸ਼ਾਹੀ ਬਖਸ਼ੀ ਸੀ, ਪਰ ਵਿਦੇਸ਼ੀ ਔਰਤਾਂ ਨੇ ਉਸ ਤੋਂ ਵੀ ਪਾਪ ਕਰਵਾਇਆ।
1 Peter 2:11
ਪਰਮੇਸ਼ੁਰ ਲਈ ਜੀਉ ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।
2 Corinthians 12:21
ਮੈਂ ਡਰਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਫ਼ੇਰ ਆਵਾਂ ਮੇਰਾ ਪਰਮੇਸ਼ੁਰ ਕਿਧਰੇ ਮੈਨੂੰ ਤੁਹਾਡੇ ਅੱਗੇ ਨਿਮਾਣਾ ਨਾ ਬਣਾ ਦੇਵੇ। ਮੈਂ ਉਦਾਸ ਹੋ ਸੱਕਦਾ ਹਾਂ ਕਿਉਂਕਿ ਤੁਹਾਡੇ ਵਿੱਚੋਂ ਕਈਆਂ ਨੇ ਪਾਪ ਕੀਤੇ ਹਨ। ਮੈਂ ਇਸ ਗੱਲੋਂ ਉਦਾਸ ਹੋ ਸੱਕਦਾ ਹਾਂ ਕਿ ਉਨ੍ਹਾਂ ਲੋਕਾਂ ਨੇ ਆਪਣੇ ਦਿਲਾਂ ਨੂੰ ਨਹੀਂ ਬਦਲਿਆ ਤਾਂ ਜੋ ਆਪਣੇ ਬਦਕਾਰੀ ਦੇ ਜੀਵਨ, ਆਪਣੇ ਜਿਨਸੀ ਪਾਪਾਂ ਅਤੇ ਆਪਣੇ ਕੀਤੇ ਹੋਏ ਸ਼ਰਮਨਾਕ ਕਾਰਜਾਂ ਬਾਰੇ ਸ਼ਰਮਿੰਦਾ ਹੋ ਸੱਕਣ।
1 Corinthians 10:8
ਸਾਨੂੰ ਉਨ੍ਹਾਂ ਵਿੱਚੋਂ ਕੁਝ ਲੋਕਾਂ ਵਾਂਗ ਜਿਨਸੀ ਗੁਨਾਹ ਵੀ ਨਹੀਂ ਕਰਨੇ ਚਾਹੀਦੇ। ਉਨ੍ਹਾਂ ਦੇ ਗੁਨਾਹਾਂ ਕਾਰਣ ਇੱਕ ਦਿਨ ਵਿੱਚ ਉਨ੍ਹਾਂ ਵਿੱਚੋਂ 23,000 ਮਾਰੇ ਗਏ।
Proverbs 6:33
ਬੇਇੱਜ਼ਤ ਹੋਣਾ ਅਤੇ ਕੁਟਿਆ ਜਾਣਾ ਇਹ ਉਸਦੀ ਤਕਦੀਰ ਹੋਵੇਗੀ ਅਤੇ ਉਹ ਆਪਣੀ ਬਦਨਾਮੀ ਕਦੇ ਵੀ ਧੋਣ ਦੇ ਕਾਬਿਲ ਨਹੀਂ ਹੋਵੇਗਾ।
1 Kings 11:1
ਸੁਲੇਮਾਨ ਅਤੇ ਉਸ ਦੀਆਂ ਅਨੇਕਾਂ ਪਤਨੀਆਂ ਸੁਲੇਮਾਨ ਪਾਤਸ਼ਾਹ ਨੂੰ ਔਰਤਾਂ ਨਾਲ ਬਹੁਤ ਪਿਆਰ ਸੀ। ਉਸ ਨੇ ਬਹੁਤ ਸਾਰੀਆਂ ਵਿਦੇਸ਼ੀ ਔਰਤਾਂ ਨੂੰ ਪਿਆਰ ਕੀਤਾ, ਜਿਨ੍ਹਾਂ ਵਿੱਚ ਫ਼ਿਰਊਨ ਦੀ ਧੀ, ਮੋਆਬ ਦੀਆਂ ਔਰਤਾਂ, ਅੰਮੋਨ, ਅਦੋਮ, ਸਿਦੋਨ ਅਤੇ ਹਿੱਤੀ ਔਰਤਾਂ ਸ਼ਾਮਿਲ ਸਨ।
2 Samuel 12:9
ਪਰ ਤੂੰ ਯਹੋਵਾਹ ਦੇ ਹੁਕਮ ਨੂੰ ਅਣਗੌਲਿਆ ਕਿਉਂ ਕੀਤਾ? ਤੂੰ ਉਹ ਸਭ ਕੁਝ ਕਿਉਂ ਕੀਤਾ ਜਿਸ ਨੂੰ ਉਸ ਨੇ ਗ਼ਲਤ ਆਖ ਮਨ੍ਹਾ ਕੀਤਾ ਸੀ? ਤੂੰ ਹਿੱਤੀ ਊਰਿੱਯਾਹ ਨੂੰ ਕਿਉਂ ਤਲਵਾਰ ਨਾਲ ਵਢਾਇਆ ਅਤੇ ਉਸਦੀ ਪਤਨੀ ਨੂੰ ਲੈ ਕੇ ਆਪਣੀ ਬਣਾਇਆ? ਇਉਂ ਤੂੰ ਅੰਮੋਨੀਆਂ ਕੋਲੋਂ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ।
2 Samuel 3:27
ਜਦੋਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹੀ ਇੱਕ ਗੱਲ ਕਰਨ ਲਈ ਉਸ ਨੂੰ ਡਿਓੜੀ ਦੀ ਇੱਕ ਨੁਕਰ ਵਿੱਚ ਇੱਕ ਪਾਸੇ ਵੱਲ ਲੈ ਗਿਆ ਅਤੇ ਉੱਥੇ ਉਸਦੀ ਪੰਜਵੀਂ ਪਸਲੀ ਦੇ ਹੇਠ, ਆਪਣੇ ਭਰਾ ਅਸਾਹੇਲ ਦੇ ਖੂਨ ਦੇ ਬਦਲੇ ਅਜਿਹਾ ਮਾਰਿਆ ਕਿ ਉਹ ਉੱਥੇ ਹੀ ਮਰ ਗਿਆ। ਇਉਂ ਯੋਆਬ ਨੇ ਅਬਨੇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
2 Samuel 3:6
ਅਬਨੇਰ ਦਾਊਦ ਦਾ ਸਾਬ ਦੇਣ ਦਾ ਫ਼ੈਸਲਾ ਕਰਦਾ ਹੈ ਸ਼ਾਊਲ ਦੀ ਸੈਨਾ ਵਿੱਚ ਅਬਨੇਰ ਦਿਨੋ-ਦਿਨ ਤਾਕਤਵਰ ਹੁੰਦਾ ਗਿਆ ਜਦ ਕਿ ਸ਼ਾਊਲ ਅਤੇ ਦਾਊਦ ਦੇ ਘਰਾਣੇ ਆਪਸ ਵਿੱਚ ਲੜਦੇ ਰਹੇ।
Judges 16:21
ਫ਼ਲਿਸਤੀ ਆਦਮੀਆਂ ਨੇ ਸਮਸੂਨ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਉਸ ਨੂੰ ਅੱਜ਼ਾਹ ਸ਼ਹਿਰ ਵਿੱਚ ਲੈ ਗਏ। ਫ਼ੇਰ ਉਨ੍ਹਾਂ ਨੇ ਉਸ ਨੂੰ ਜੰਜ਼ੀਰਾਂ ਨਾਲ ਬੰਨ੍ਹ ਦਿੱਤਾ ਤਾਂ ਜੋ ਭੱਜ ਨਾ ਸੱਕੇ। ਉਨ੍ਹਾਂ ਨੇ ਸਮਸੂਨ ਨੂੰ ਕੈਦ ਵਿੱਚ ਡੱਕ ਦਿੱਤਾ ਅਤੇ ਉਸ ਨੂੰ ਅਨਾਜ ਪੀਸਣ ਦਾ ਕੰਮ ਦੇ ਦਿੱਤਾ।