Proverbs 8 - ASV (Punjabi)
1 Doth not wisdom cry, And understanding put forth her voice?ਸਿਆਣਪ, ਇੱਕ ਨੇਕ ਔਰਤ ਕੀ ਸਿਆਣਪ ਆਵਾਜ਼ ਨਹੀਂ ਮਾਰਦੀ? ਕੀ ਸਮਝਦਾਰੀ ਆਪਣੀ ਆਵਾਜ਼ ਨਹੀਂ ਉੱਠਾਉਂਦੀ?
2 On the top of high places by the way, Where the paths meet, she standeth;ਸਿਆਣਪ ਰਾਹ ਦੇ ਪਾਸੇ ਪਹਾੜੀ ਦੀ ਟੀਸੀ ਤੇ ਖਲੋਂਦੀ ਹੈ ਜਿੱਥੇ ਰਸਤੇ ਮਿਲਦੇ ਹਨ।
3 Beside the gates, at the entry of the city, At the coming in at the doors, she crieth aloud:ਸ਼ਹਿਰ ਦੇ ਫ਼ਾਟਕਾਂ ਤੇ, ਖੁਲ੍ਹੇ ਦਰਵਾਜਿਆਂ ਤੇ ਉਹ ਰੋਂਦੀ ਹੈ।
4 Unto you, O men, I call; And my voice is to the sons of men.ਮੈਂ ਤੁਸਾਂ ਲੋਕਾਂ ਨਾਲ ਗੱਲ ਕਰ ਰਹੀ ਹਾਂ, “ਤੁਹਾਡੇ ਵੱਲ ਇਨਸਾਨੋ, ਮੈਂ ਆਪਣੀ ਆਵਾਜ਼ ਉੱਠਾਉਂਦੀ ਹਾਂ।
5 O ye simple, understand prudence; And, ye fools, be of an understanding heart.ਤੁਸੀਂ ਭੌਲੇ, ਲੋਕੋ, ਸਮਝ ਸਿੱਖੋ ਅਤੇ ਤੁਸੀਂ ਮੂਰੱਖੋ, ਅਕਲਮੰਦੀ ਸਿੱਖੋ।
6 Hear, for I will speak excellent things; And the opening of my lips shall be right things.ਸੁਣੋ, ਜਿਹੜੀਆਂ ਗੱਲਾਂ ਮੈਂ ਤੁਹਾਨੂੰ ਸਿੱਖਾ ਰਹੀ ਹਾਂ ਉਚਿਤ ਹਨ। ਅਤੇ ਜੋ ਮੇਰੇ ਬੁਲ੍ਹ ਘੋਸ਼ਿਤ ਕਰਦੇ ਹਨ ਧਰਮੀ ਹੈ।
7 For my mouth shall utter truth; And wickedness is an abomination to my lips.ਮੇਰੇ ਮੂੰਹ ਵਿੱਚੋਂ ਸਿਰਫ਼ ਸੱਚ ਨਿਕਲਦਾ ਹੈ ਕਿਉਂ ਕਿ ਮੇਰੇ ਬੁਲ੍ਹ ਬਦੀ ਨੂੰ ਨਫ਼ਰਤ ਕਰਦੇ ਹਨ।
8 All the words of my mouth are in righteousness; There is nothing crooked or perverse in them.ਆਖਦਾ ਹਾਂ ਮੈਂ ਜੋ ਗੱਲਾਂ ਸਹੀ ਨੇ। ਰਤਾ ਨਹੀਂ ਝੂਠ ਜਾਂ ਗ਼ਲਤ ਮੇਰੇ ਸ਼ਬਦਾਂ ਵਿੱਚ।
9 They are all plain to him that understandeth, And right to them that find knowledge.ਸਿੱਖੇ ਹੋਏ ਆਦਮੀ ਜਾਣਦੇ ਹਨ ਕਿ ਉਹ ਧਰਮੀ ਹਨ, ਅਤੇ ਜੋ ਗਿਆਨ ਲੱਭ ਲੈਂਦੇ ਹਨ ਸਮਝ ਜਾਂਦੇ ਹਨ ਕਿ ਉਹ ਸਹੀ ਹਨ।
10 Receive my instruction, and not silver; And knowledge rather than choice gold.ਚਾਂਦੀ ਦੀ ਬਜਾਏ ਮੇਰਾ ਅਨੁਸ਼ਾਸ਼ਨ ਲਵੋ, ਸੋਨੇ ਦੀ ਬਜਾਏ ਸਮਝਦਾਰੀ ਨੂੰ ਚੁਣੋ।
11 For wisdom is better than rubies; And all the things that may be desired are not to be compared unto it.ਬੁੱਧ ਮੋਤੀਆਂ ਨਾਲੋ ਵੀ ਵੱਧ ਉੱਤਮ ਹੈ। ਉਸ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਕੀਤੀ ਜਾ ਸੱਕਦੀ।
12 I wisdom have made prudence my dwelling, And find out knowledge `and' discretion.ਸਿਆਣਪ ਕੀ ਕਰਦੀ ਹੈ “ਮੈਂ ਸਿਆਣਪ ਹਾਂ, ਮੈਂ ਗਿਆਨ ਦੇ ਨਾਲ ਰਹਿੰਦੀ ਹਾਂ ਅਤੇ ਮੈਂ ਓਥੋਂ ਲੱਭਦੀ ਹਾਂ ਜਿੱਥੇ ਸੂਝ ਵੱਸਦੀ ਹੈ।
13 The fear of Jehovah is to hate evil: Pride, and arrogancy, and the evil way, And the perverse mouth, do I hate.ਯਹੋਵਾਹ ਤੋਂ ਡਰਨਾ ਬਦੀ ਨੂੰ ਨਫ਼ਰਤ ਕਰਨਾ ਹੈ, ਮੈਂ ਹੰਕਾਰ, ਆਕੜ, ਬਦ, ਵਿਹਾਰ, ਅਤੇ ਦੁਸ਼ਟ ਗੱਲਾਂ ਨੂੰ ਨਫ਼ਰਤ ਕਰਦੀ ਹਾਂ।
14 Counsel is mine, and sound knowledge: I am understanding; I have might.ਮੇਰੇ ਕੋਲ ਸਲਾਹ ਹੈ, ਮੇਰੇ ਕੋਲ ਗਿਆਨ, ਸਮਝਦਾਰੀ ਅਤੇ ਸ਼ਕਤੀ ਹੈ।
15 By me kings reign, And princes decree justice.ਮੈਥੋਂ ਰਾਜੇ ਸ਼ਾਸਨ ਕਰਦੇ ਹਨ, ਸ਼ਾਸਕ ਹੁਕਮ ਬਣਾਉਂਦੇ ਹਨ ਜੋ ਨਿਆਂਈ ਹਨ।
16 By me princes rule, And nobles, `even' all the judges of the earth.ਮੇਰੇ ਦੁਆਰਾ ਸ਼ਹਿਜਾਦੇ, ਅਤੇ ਸੱਜਣ ਅਤੇ ਸਾਰੇ ਨਿਆਂਈ ਵੀ ਨਿਆਂਕਾਰ ਵੀ ਹਕੂਮਤ ਕਰਦੇ ਨੇ।
17 I love them that love me; And those that seek me diligently shall find me.ਪਿਆਰ ਕਰਦੀ ਹਾਂ ਮੈਂ ਉਨ੍ਹਾਂ ਲੋਕਾਂ ਨੂੰ ਜੋ ਪਿਆਰ ਮੈਨੂੰ ਕਰਦੇ। ਤੇ ਜੋ ਲੋਕ ਕਰਨਗੇ ਕਠਨ ਘਾਲਣਾ, ਮੈਨੂੰ ਲੱਭਣ ਲਈ ਲੱਭ ਲੈਣਗੇ ਮੈਨੂੰ ਉਹ।
18 Riches and honor are with me; `Yea', durable wealth and righteousness.ਪਾਸ ਹੈ ਮੇਰੇ ਦੌਲਤ ਅਤੇ ਇੱਜ਼ਤ, ਮੈਂ ਦੌਲਤ ਅਤੇ ਧਰਮੀਅਤਾ ਦਿੰਦੀ ਹਾਂ ਜੋ ਸਦਾ ਰਹਿੰਦੀ ਹੈ।
19 My fruit is better than gold, yea, than fine gold; And my revenue than choice silver.ਮੇਰੇ ਫ਼ਲ ਖਾਲਸ ਸੋਨੇ ਨਾਲੋਂ ਬਿਹਤਰ ਹਨ, ਜੋ ਕੁਝ ਵੀ ਮੈਂ ਪੈਦਾ ਕਰਦੀ ਹਾਂ ਸ਼ੁੱਧ ਚਾਂਦੀ ਨਾਲੋਂ ਵੀ ਬਿਹਤਰ ਹੈ।
20 I walk in the way of righteousness, In the midst of the paths of justice;ਮੈਂ ਨਿਆਂ ਦੇ ਰਾਹਾਂ ਦੇ ਨਾਲ-ਨਾਲ ਧਰਮੀਅਤਾ ਦੇ ਰਾਹਾਂ ਤੇ ਚਲਦੀ ਹਾਂ।
21 That I may cause those that love me to inherit substance, And that I may fill their treasuries.ਦਿੰਦੀ ਹਾਂ ਮੈਂ ਦੌਲਤ ਉਨ੍ਹਾਂ ਲੋਕਾਂ ਨੂੰ ਜੋ ਕਰਨ ਪਿਆਰ ਮੈਨੂੰ ਅਤੇ ਭਰ ਦਿੰਦੀ ਹਾਂ ਮੈਂ ਗੋਦਾਮ ਉਨ੍ਹਾਂ ਦੇ।
22 Jehovah possessed me in the beginning of his way, Before his works of old.“ਸਭ ਤੋਂ ਪਹਿਲੀ ਗੱਲ ਯਹੋਵਾਹ ਨੇ ਕੀਤੀ, ਉਸ ਨੇ ਮੈਨੂੰ ਜੀਵਨ ਦਿੱਤਾ, ਬਹੁਤ ਸਮਾਂ ਪਹਿਲਾਂ ਉਸ ਨੇ ਕੁਝ ਵੀ ਕਰਨ ਤੋਂ ਪਹਿਲਾਂ ਯਹੋਵਾਹ ਨੇ ਮੈਨੂੰ ਆਪਣੇ ਕੰਮ ਦੀ ਸ਼ੁਰੂਆਤ ਵੇਲੇ, ਆਪਣੇ ਪ੍ਰਾਚੀਨ ਸਮੇਂ ਦੇ ਕੰਮ ਤੋਂ ਪਹਿਲਾਂ ਮੈਨੂੰ ਬਣਾਇਆ।
23 I was set up from everlasting, from the beginning, Before the earth was.ਮੈਂ ਲੰਘ ਚੁੱਕੀਆਂ ਉਮਰਾਂ ਵਿੱਚ ਬਹੁਤ ਪਹਿਲਾਂ, ਦੁਨੀਆਂ ਦੀ ਸਾਜਣਾ ਤੋਂ ਪਹਿਲਾਂ ਸਾਜੀ ਗਈ ਸੀ।
24 When there were no depths, I was brought forth, When there were no fountains abounding with water.ਬਣਾਇਆ ਗਿਆ ਸੀ ਮੈਨੂੰ ਸਾਗਰਾਂ ਤੋਂ ਪਹਿਲੋ, ਬਣਾਇਆ ਗਿਆ ਸੀ ਮੈਨੂੰ ਪਾਣੀ ਤੋਂ ਪਹਿਲੋ।
25 Before the mountains were settled, Before the hills was I brought forth;ਮੈਂ ਪਰਬਤਾਂ ਨੂੰ ਇਨ੍ਹਾਂ ਦੀ ਜਗ੍ਹਾ ਸਥਾਪਿਤ ਕਰਨ ਤੋਂ ਪਹਿਲਾਂ ਬਣਾਈ ਗਈ ਸਾਂ, ਮੈਂ ਪਹਾੜੀਆਂ ਦੇ ਹੋਣ ਤੋਂ ਪਹਿਲਾਂ ਬਣਾਈ ਗਈ ਸੀ।
26 While as yet he had not made the earth, nor the fields, Nor the beginning of the dust of the world.ਧਰਤੀ ਦੇ ਸਾਜੇ ਜਾਣ ਤੋਂ ਪਹਿਲਾਂ, ਜਾਂ ਇਸਦੇ ਖੇਤਾਂ ਜਾਂ ਜਦੋਂ ਕਿਤੇ ਵੀ ਇਸ ਦੁਨੀਆਂ ਵਿੱਚ ਕੋਈ ਧੂੜ ਸੀ।
27 When he established the heavens, I was there: When he set a circle upon the face of the deep,ਹਾਜ਼ਰ ਸਾਂ ਮੈਂ, ਸਾਜਿਆ ਸੀ ਜਦੋਂ ਯਹੋਵਾਹ ਨੇ ਅਕਾਸ਼ਾਂ ਨੂੰ ਹਾਜ਼ਰ ਸਾਂ ਮੈਂ, ਜਦੋਂ ਯਹੋਵਾਹ ਨੇ, ਖਿੱਚੀ ਸੀ ਲੀਕ ਧਰਤੀ ਦੁਆਲੇ ਤੇ ਹੱਦ ਬੰਨ੍ਹ ਦਿੱਤੀ ਸੀ ਸਾਗਰ ਦੀ।
28 When he made firm the skies above, When the fountains of the deep became strong,ਜੰਮੀ ਸਾਂ ਮੈਂ ਪਹਿਲਾਂ, ਫ਼ੇਰ ਯਹੋਵਾਹ ਨੇ ਰੱਖੇ ਸਨ ਬੱਦਲ ਆਕਾਸ਼ ਵਿੱਚ। ਤੇ ਹਾਜ਼ਰ ਸਾਂ ਮੈਂ ਜਦੋਂ ਰੱਖਿਆ ਸੀ ਪਾਣੀ ਯਹੋਵਾਹ ਨੇ ਸਮੁੰਦਰ ਵਿੱਚ।
29 When he gave to the sea its bound, That the waters should not transgress his commandment, When he marked out the foundations of the earth;ਹਾਜ਼ਰ ਸਾਂ ਮੈਂ, ਜਦੋਂ ਯਹੋਵਾਹ ਨੇ ਹੱਦਾਂ ਬੰਨ੍ਹੀਆਂ ਸਨ ਸਮੁੰਦਰਾਂ ਦੇ ਪਾਣੀ ਦੀਆਂ ਤਾਕਿ ਉੱਠ ਨਾ ਸੱਕੇ ਪਾਣੀ ਉਚੇਰਾ ਓਸਤੋਂ ਉਤੇ ਜਿਸਦੀ ਇਜਾਜ਼ਤ ਦਿੱਤੀ ਹੈ ਯਹੋਵਾਹ ਨੇ। ਹਾਜ਼ਰ ਸਾਂ ਮੈਂ ਉਦੋਂ, ਜਦੋਂ ਰੱਖੀਆਂ ਸਨ ਯਹੋਵਾਹ ਨੇ ਨੀਹਾਂ ਧਰਤੀ ਦੀਆਂ।
30 Then I was by him, `as' a master workman; And I was daily `his' delight, Rejoicing always before him,ਮੈਂ ਉਸ ਦੇ ਪਾਸੇ ਤੇ ਕਾਰੀਗਰ ਵਾਂਗ ਸਾਂ। ਮੈਂ ਹਰ ਰੋਜ਼ ਉਸਦਾ ਆਨੰਦ ਸੀ, ਮੈਂ ਹਰ ਸਮੇਂ ਉਸਦੀ ਹਜ਼ੂਰੀ ਵਿੱਚ ਆਨੰਦ ਮਾਣਿਆ।
31 Rejoicing in his habitable earth; And my delight was with the sons of men.ਮੈਂ ਉਸ ਦੀ ਦੁਨੀਆਂ ਵੇਖਣ ਲਈ ਖੁਸ਼ ਸਾਂ, ਅਤੇ ਮਨੁੱਖਤਾ ਨਾਲ ਪ੍ਰਸੰਨ ਸਾਂ।
32 Now therefore, `my' sons, hearken unto me; For blessed are they that keep my ways.“ਹੁਣ, ਬਚਿਓ, ਸੁਣੋ ਮੇਰੀ ਗੱਲ, ਕੰਨ ਧਰਕੇ! ਪ੍ਰਸੰਨ ਹੋ ਸੱਕਦੇ ਹੋ ਤੁਸੀਂ ਵੀ ਜੇ ਤੁਸੀਂ ਚੱਲੋਂਗੇ ਮੇਰੇ ਰਾਹਾਂ ਉੱਤੇ!
33 Hear instruction, and be wise, And refuse it not.ਮੇਰੀ ਸਿੱਖਿਆ ਨੂੰ ਸੁਣੋ ਅਤੇ ਸਿਆਣੇ ਬਣ ਜਾਓ, ਇਸਦੀ ਲਾਪਰਵਾਹੀ ਨਾ ਕਰੋ।
34 Blessed is the man that heareth me, Watching daily at my gates, Waiting at the posts of my doors.ਸੁਣਦਾ ਹੈ ਜੋ ਵੀ ਬੰਦਾ ਮੇਰੀ ਗੱਲ ਨੂੰ ਧੰਨ ਹੈ ਉਹ। ਨਿਗਰਾਨੀ ਕਰਦਾ ਹੈ ਜਿਹੜਾ ਹਰ ਦਿਨ ਮੇਰੇ ਦਰ ਉੱਤੇ। ਇੰਤਜ਼ਾਰ ਕਰਦਾ ਹੈ ਜਿਹੜਾ ਮੇਰੇ ਲਈ, ਮੇਰੇ ਦਰ ਉੱਤੇ।
35 For whoso findeth me findeth life, And shall obtain favor of Jehovah.ਲੱਭ ਲੈਂਦਾ ਹੈ ਜੋ ਵੀ ਬੰਦਾ ਮੈਨੂੰ, ਲੱਭ ਲੈਂਦਾ ਹੈ ਓਹ ਜ਼ਿੰਦਗੀ ਨੂੰ, ਹਾਸਿਲ ਕਰੇਗਾ ਮਿਹਰ ਉਹ ਯਹੋਵਾਹ ਪਾਸੋਂ!
36 But he that sinneth against me wrongeth his own soul: All they that hate me love death.ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ, ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ। ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”
Punjabi Bible