Proverbs 8 - WEB (Punjabi)
1 Doesn't wisdom cry out? Doesn't understanding raise her voice?ਸਿਆਣਪ, ਇੱਕ ਨੇਕ ਔਰਤ ਕੀ ਸਿਆਣਪ ਆਵਾਜ਼ ਨਹੀਂ ਮਾਰਦੀ? ਕੀ ਸਮਝਦਾਰੀ ਆਪਣੀ ਆਵਾਜ਼ ਨਹੀਂ ਉੱਠਾਉਂਦੀ?
2 On the top of high places by the way, Where the paths meet, she stands.ਸਿਆਣਪ ਰਾਹ ਦੇ ਪਾਸੇ ਪਹਾੜੀ ਦੀ ਟੀਸੀ ਤੇ ਖਲੋਂਦੀ ਹੈ ਜਿੱਥੇ ਰਸਤੇ ਮਿਲਦੇ ਹਨ।
3 Beside the gates, at the entry of the city, At the entry doors, she cries aloud:ਸ਼ਹਿਰ ਦੇ ਫ਼ਾਟਕਾਂ ਤੇ, ਖੁਲ੍ਹੇ ਦਰਵਾਜਿਆਂ ਤੇ ਉਹ ਰੋਂਦੀ ਹੈ।
4 "To you men, I call! I send my voice to the sons of mankind.ਮੈਂ ਤੁਸਾਂ ਲੋਕਾਂ ਨਾਲ ਗੱਲ ਕਰ ਰਹੀ ਹਾਂ, “ਤੁਹਾਡੇ ਵੱਲ ਇਨਸਾਨੋ, ਮੈਂ ਆਪਣੀ ਆਵਾਜ਼ ਉੱਠਾਉਂਦੀ ਹਾਂ।
5 You simple, understand prudence. You fools, be of an understanding heart.ਤੁਸੀਂ ਭੌਲੇ, ਲੋਕੋ, ਸਮਝ ਸਿੱਖੋ ਅਤੇ ਤੁਸੀਂ ਮੂਰੱਖੋ, ਅਕਲਮੰਦੀ ਸਿੱਖੋ।
6 Hear, for I will speak excellent things. The opening of my lips is for right things.ਸੁਣੋ, ਜਿਹੜੀਆਂ ਗੱਲਾਂ ਮੈਂ ਤੁਹਾਨੂੰ ਸਿੱਖਾ ਰਹੀ ਹਾਂ ਉਚਿਤ ਹਨ। ਅਤੇ ਜੋ ਮੇਰੇ ਬੁਲ੍ਹ ਘੋਸ਼ਿਤ ਕਰਦੇ ਹਨ ਧਰਮੀ ਹੈ।
7 For my mouth speaks truth. Wickedness is an abomination to my lips.ਮੇਰੇ ਮੂੰਹ ਵਿੱਚੋਂ ਸਿਰਫ਼ ਸੱਚ ਨਿਕਲਦਾ ਹੈ ਕਿਉਂ ਕਿ ਮੇਰੇ ਬੁਲ੍ਹ ਬਦੀ ਨੂੰ ਨਫ਼ਰਤ ਕਰਦੇ ਹਨ।
8 All the words of my mouth are in righteousness. There is nothing crooked or perverse in them.ਆਖਦਾ ਹਾਂ ਮੈਂ ਜੋ ਗੱਲਾਂ ਸਹੀ ਨੇ। ਰਤਾ ਨਹੀਂ ਝੂਠ ਜਾਂ ਗ਼ਲਤ ਮੇਰੇ ਸ਼ਬਦਾਂ ਵਿੱਚ।
9 They are all plain to him who understands, Right to those who find knowledge.ਸਿੱਖੇ ਹੋਏ ਆਦਮੀ ਜਾਣਦੇ ਹਨ ਕਿ ਉਹ ਧਰਮੀ ਹਨ, ਅਤੇ ਜੋ ਗਿਆਨ ਲੱਭ ਲੈਂਦੇ ਹਨ ਸਮਝ ਜਾਂਦੇ ਹਨ ਕਿ ਉਹ ਸਹੀ ਹਨ।
10 Receive my instruction rather than silver; Knowledge rather than choice gold.ਚਾਂਦੀ ਦੀ ਬਜਾਏ ਮੇਰਾ ਅਨੁਸ਼ਾਸ਼ਨ ਲਵੋ, ਸੋਨੇ ਦੀ ਬਜਾਏ ਸਮਝਦਾਰੀ ਨੂੰ ਚੁਣੋ।
11 For wisdom is better than rubies. All the things that may be desired can't be compared to it.ਬੁੱਧ ਮੋਤੀਆਂ ਨਾਲੋ ਵੀ ਵੱਧ ਉੱਤਮ ਹੈ। ਉਸ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਕੀਤੀ ਜਾ ਸੱਕਦੀ।
12 "I, wisdom, have made prudence my dwelling. Find out knowledge and discretion.ਸਿਆਣਪ ਕੀ ਕਰਦੀ ਹੈ “ਮੈਂ ਸਿਆਣਪ ਹਾਂ, ਮੈਂ ਗਿਆਨ ਦੇ ਨਾਲ ਰਹਿੰਦੀ ਹਾਂ ਅਤੇ ਮੈਂ ਓਥੋਂ ਲੱਭਦੀ ਹਾਂ ਜਿੱਥੇ ਸੂਝ ਵੱਸਦੀ ਹੈ।
13 The fear of Yahweh is to hate evil. I hate pride, arrogance, the evil way, and the perverse mouth.ਯਹੋਵਾਹ ਤੋਂ ਡਰਨਾ ਬਦੀ ਨੂੰ ਨਫ਼ਰਤ ਕਰਨਾ ਹੈ, ਮੈਂ ਹੰਕਾਰ, ਆਕੜ, ਬਦ, ਵਿਹਾਰ, ਅਤੇ ਦੁਸ਼ਟ ਗੱਲਾਂ ਨੂੰ ਨਫ਼ਰਤ ਕਰਦੀ ਹਾਂ।
14 Counsel and sound knowledge are mine. I have understanding and power.ਮੇਰੇ ਕੋਲ ਸਲਾਹ ਹੈ, ਮੇਰੇ ਕੋਲ ਗਿਆਨ, ਸਮਝਦਾਰੀ ਅਤੇ ਸ਼ਕਤੀ ਹੈ।
15 By me kings reign, And princes decree justice.ਮੈਥੋਂ ਰਾਜੇ ਸ਼ਾਸਨ ਕਰਦੇ ਹਨ, ਸ਼ਾਸਕ ਹੁਕਮ ਬਣਾਉਂਦੇ ਹਨ ਜੋ ਨਿਆਂਈ ਹਨ।
16 By me princes rule; Nobles, and all the righteous rulers of the earth.ਮੇਰੇ ਦੁਆਰਾ ਸ਼ਹਿਜਾਦੇ, ਅਤੇ ਸੱਜਣ ਅਤੇ ਸਾਰੇ ਨਿਆਂਈ ਵੀ ਨਿਆਂਕਾਰ ਵੀ ਹਕੂਮਤ ਕਰਦੇ ਨੇ।
17 I love those who love me. Those who seek me diligently will find me.ਪਿਆਰ ਕਰਦੀ ਹਾਂ ਮੈਂ ਉਨ੍ਹਾਂ ਲੋਕਾਂ ਨੂੰ ਜੋ ਪਿਆਰ ਮੈਨੂੰ ਕਰਦੇ। ਤੇ ਜੋ ਲੋਕ ਕਰਨਗੇ ਕਠਨ ਘਾਲਣਾ, ਮੈਨੂੰ ਲੱਭਣ ਲਈ ਲੱਭ ਲੈਣਗੇ ਮੈਨੂੰ ਉਹ।
18 With me are riches, honor, Enduring wealth, and prosperity.ਪਾਸ ਹੈ ਮੇਰੇ ਦੌਲਤ ਅਤੇ ਇੱਜ਼ਤ, ਮੈਂ ਦੌਲਤ ਅਤੇ ਧਰਮੀਅਤਾ ਦਿੰਦੀ ਹਾਂ ਜੋ ਸਦਾ ਰਹਿੰਦੀ ਹੈ।
19 My fruit is better than gold, yes, than fine gold; My yield than choice silver.ਮੇਰੇ ਫ਼ਲ ਖਾਲਸ ਸੋਨੇ ਨਾਲੋਂ ਬਿਹਤਰ ਹਨ, ਜੋ ਕੁਝ ਵੀ ਮੈਂ ਪੈਦਾ ਕਰਦੀ ਹਾਂ ਸ਼ੁੱਧ ਚਾਂਦੀ ਨਾਲੋਂ ਵੀ ਬਿਹਤਰ ਹੈ।
20 I walk in the way of righteousness, In the midst of the paths of justice;ਮੈਂ ਨਿਆਂ ਦੇ ਰਾਹਾਂ ਦੇ ਨਾਲ-ਨਾਲ ਧਰਮੀਅਤਾ ਦੇ ਰਾਹਾਂ ਤੇ ਚਲਦੀ ਹਾਂ।
21 That I may give wealth to those who love me. I fill their treasuries.ਦਿੰਦੀ ਹਾਂ ਮੈਂ ਦੌਲਤ ਉਨ੍ਹਾਂ ਲੋਕਾਂ ਨੂੰ ਜੋ ਕਰਨ ਪਿਆਰ ਮੈਨੂੰ ਅਤੇ ਭਰ ਦਿੰਦੀ ਹਾਂ ਮੈਂ ਗੋਦਾਮ ਉਨ੍ਹਾਂ ਦੇ।
22 "Yahweh possessed me in the beginning of his work, Before his deeds of old.“ਸਭ ਤੋਂ ਪਹਿਲੀ ਗੱਲ ਯਹੋਵਾਹ ਨੇ ਕੀਤੀ, ਉਸ ਨੇ ਮੈਨੂੰ ਜੀਵਨ ਦਿੱਤਾ, ਬਹੁਤ ਸਮਾਂ ਪਹਿਲਾਂ ਉਸ ਨੇ ਕੁਝ ਵੀ ਕਰਨ ਤੋਂ ਪਹਿਲਾਂ ਯਹੋਵਾਹ ਨੇ ਮੈਨੂੰ ਆਪਣੇ ਕੰਮ ਦੀ ਸ਼ੁਰੂਆਤ ਵੇਲੇ, ਆਪਣੇ ਪ੍ਰਾਚੀਨ ਸਮੇਂ ਦੇ ਕੰਮ ਤੋਂ ਪਹਿਲਾਂ ਮੈਨੂੰ ਬਣਾਇਆ।
23 I was set up from everlasting, from the beginning, Before the earth existed.ਮੈਂ ਲੰਘ ਚੁੱਕੀਆਂ ਉਮਰਾਂ ਵਿੱਚ ਬਹੁਤ ਪਹਿਲਾਂ, ਦੁਨੀਆਂ ਦੀ ਸਾਜਣਾ ਤੋਂ ਪਹਿਲਾਂ ਸਾਜੀ ਗਈ ਸੀ।
24 When there were no depths, I was brought forth, When there were no springs abounding with water.ਬਣਾਇਆ ਗਿਆ ਸੀ ਮੈਨੂੰ ਸਾਗਰਾਂ ਤੋਂ ਪਹਿਲੋ, ਬਣਾਇਆ ਗਿਆ ਸੀ ਮੈਨੂੰ ਪਾਣੀ ਤੋਂ ਪਹਿਲੋ।
25 Before the mountains were settled in place, Before the hills, I was brought forth;ਮੈਂ ਪਰਬਤਾਂ ਨੂੰ ਇਨ੍ਹਾਂ ਦੀ ਜਗ੍ਹਾ ਸਥਾਪਿਤ ਕਰਨ ਤੋਂ ਪਹਿਲਾਂ ਬਣਾਈ ਗਈ ਸਾਂ, ਮੈਂ ਪਹਾੜੀਆਂ ਦੇ ਹੋਣ ਤੋਂ ਪਹਿਲਾਂ ਬਣਾਈ ਗਈ ਸੀ।
26 While as yet he had not made the earth, nor the fields, Nor the beginning of the dust of the world.ਧਰਤੀ ਦੇ ਸਾਜੇ ਜਾਣ ਤੋਂ ਪਹਿਲਾਂ, ਜਾਂ ਇਸਦੇ ਖੇਤਾਂ ਜਾਂ ਜਦੋਂ ਕਿਤੇ ਵੀ ਇਸ ਦੁਨੀਆਂ ਵਿੱਚ ਕੋਈ ਧੂੜ ਸੀ।
27 When he established the heavens, I was there; When he set a circle on the surface of the deep,ਹਾਜ਼ਰ ਸਾਂ ਮੈਂ, ਸਾਜਿਆ ਸੀ ਜਦੋਂ ਯਹੋਵਾਹ ਨੇ ਅਕਾਸ਼ਾਂ ਨੂੰ ਹਾਜ਼ਰ ਸਾਂ ਮੈਂ, ਜਦੋਂ ਯਹੋਵਾਹ ਨੇ, ਖਿੱਚੀ ਸੀ ਲੀਕ ਧਰਤੀ ਦੁਆਲੇ ਤੇ ਹੱਦ ਬੰਨ੍ਹ ਦਿੱਤੀ ਸੀ ਸਾਗਰ ਦੀ।
28 When he established the clouds above, When the springs of the deep became strong,ਜੰਮੀ ਸਾਂ ਮੈਂ ਪਹਿਲਾਂ, ਫ਼ੇਰ ਯਹੋਵਾਹ ਨੇ ਰੱਖੇ ਸਨ ਬੱਦਲ ਆਕਾਸ਼ ਵਿੱਚ। ਤੇ ਹਾਜ਼ਰ ਸਾਂ ਮੈਂ ਜਦੋਂ ਰੱਖਿਆ ਸੀ ਪਾਣੀ ਯਹੋਵਾਹ ਨੇ ਸਮੁੰਦਰ ਵਿੱਚ।
29 When he gave to the sea its boundary, That the waters should not violate his commandment, When he marked out the foundations of the earth;ਹਾਜ਼ਰ ਸਾਂ ਮੈਂ, ਜਦੋਂ ਯਹੋਵਾਹ ਨੇ ਹੱਦਾਂ ਬੰਨ੍ਹੀਆਂ ਸਨ ਸਮੁੰਦਰਾਂ ਦੇ ਪਾਣੀ ਦੀਆਂ ਤਾਕਿ ਉੱਠ ਨਾ ਸੱਕੇ ਪਾਣੀ ਉਚੇਰਾ ਓਸਤੋਂ ਉਤੇ ਜਿਸਦੀ ਇਜਾਜ਼ਤ ਦਿੱਤੀ ਹੈ ਯਹੋਵਾਹ ਨੇ। ਹਾਜ਼ਰ ਸਾਂ ਮੈਂ ਉਦੋਂ, ਜਦੋਂ ਰੱਖੀਆਂ ਸਨ ਯਹੋਵਾਹ ਨੇ ਨੀਹਾਂ ਧਰਤੀ ਦੀਆਂ।
30 Then I was the craftsman by his side. I was a delight day by day, Always rejoicing before him,ਮੈਂ ਉਸ ਦੇ ਪਾਸੇ ਤੇ ਕਾਰੀਗਰ ਵਾਂਗ ਸਾਂ। ਮੈਂ ਹਰ ਰੋਜ਼ ਉਸਦਾ ਆਨੰਦ ਸੀ, ਮੈਂ ਹਰ ਸਮੇਂ ਉਸਦੀ ਹਜ਼ੂਰੀ ਵਿੱਚ ਆਨੰਦ ਮਾਣਿਆ।
31 Rejoicing in his whole world. My delight was with the sons of men.ਮੈਂ ਉਸ ਦੀ ਦੁਨੀਆਂ ਵੇਖਣ ਲਈ ਖੁਸ਼ ਸਾਂ, ਅਤੇ ਮਨੁੱਖਤਾ ਨਾਲ ਪ੍ਰਸੰਨ ਸਾਂ।
32 "Now therefore, my sons, listen to me, For blessed are those who keep my ways.“ਹੁਣ, ਬਚਿਓ, ਸੁਣੋ ਮੇਰੀ ਗੱਲ, ਕੰਨ ਧਰਕੇ! ਪ੍ਰਸੰਨ ਹੋ ਸੱਕਦੇ ਹੋ ਤੁਸੀਂ ਵੀ ਜੇ ਤੁਸੀਂ ਚੱਲੋਂਗੇ ਮੇਰੇ ਰਾਹਾਂ ਉੱਤੇ!
33 Hear instruction, and be wise. Don't refuse it.ਮੇਰੀ ਸਿੱਖਿਆ ਨੂੰ ਸੁਣੋ ਅਤੇ ਸਿਆਣੇ ਬਣ ਜਾਓ, ਇਸਦੀ ਲਾਪਰਵਾਹੀ ਨਾ ਕਰੋ।
34 Blessed is the man who hears me, Watching daily at my gates, Waiting at my door posts.ਸੁਣਦਾ ਹੈ ਜੋ ਵੀ ਬੰਦਾ ਮੇਰੀ ਗੱਲ ਨੂੰ ਧੰਨ ਹੈ ਉਹ। ਨਿਗਰਾਨੀ ਕਰਦਾ ਹੈ ਜਿਹੜਾ ਹਰ ਦਿਨ ਮੇਰੇ ਦਰ ਉੱਤੇ। ਇੰਤਜ਼ਾਰ ਕਰਦਾ ਹੈ ਜਿਹੜਾ ਮੇਰੇ ਲਈ, ਮੇਰੇ ਦਰ ਉੱਤੇ।
35 For whoever finds me, finds life, And will obtain favor from Yahweh.ਲੱਭ ਲੈਂਦਾ ਹੈ ਜੋ ਵੀ ਬੰਦਾ ਮੈਨੂੰ, ਲੱਭ ਲੈਂਦਾ ਹੈ ਓਹ ਜ਼ਿੰਦਗੀ ਨੂੰ, ਹਾਸਿਲ ਕਰੇਗਾ ਮਿਹਰ ਉਹ ਯਹੋਵਾਹ ਪਾਸੋਂ!
36 But he who sins against me wrongs his own soul. All those who hate me love death."ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ, ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ। ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”
Punjabi Bible