Bible

Psalm 101 - WEB (Punjabi)

1 > I will sing of loving kindness and justice. To you, Yahweh, I will sing praises.ਦਾਊਦ ਦਾ ਇੱਕ ਗੀਤ। ਮੈਂ ਪਿਆਰ ਅਤੇ ਨਿਰਪੱਖਤਾ ਦੇ ਗੀਤ ਗਾਵਾਂਗਾ। ਯਹੋਵਾਹ, ਮੈਂ ਤੁਹਾਨੂੰ ਗੀਤ ਸੁਣਾਵਾਂਗਾ।

2 I will be careful to live a blameless life. When will you come to me? I will walk within my house with a blameless heart.ਮੈਂ ਹੁਸ਼ਿਆਰੀ ਨਾਲ ਸਾਫ਼ ਸੁਥਰਾ ਜੀਵਨ ਜੀਵਾਂਗਾ। ਮੈਂ ਆਪਣੇ ਘਰ ਵਿੱਚ ਪਵਿੱਤਰ ਜੀਵਨ ਜੀਵਾਂਗਾ। ਯਹੋਵਾਹ, ਤੁਸੀਂ ਮੇਰੇ ਕੋਲ ਕਦੋਂ ਆਵੋਂਗੇ?

3 I will set no vile thing before my eyes. I hate the deeds of faithless men. They will not cling to me.ਮੈਂ ਆਪਣੇ ਸਾਹਮਣੇ ਕੋਈ ਵੀ ਮੂਰਤੀ ਨਹੀਂ ਰੱਖਾਂਗਾ। ਮੈਂ ਤੁਹਾਡੇ ਵਿਰੋਧੀ ਲੋਕਾਂ ਨੂੰ ਨਫ਼ਰਤ ਕਰਦਾ ਹਾਂ। ਮੈਂ ਇਹ ਨਹੀਂ ਕਰਾਂਗਾ।

4 A perverse heart will be far from me. I will have nothing to do with evil.ਮੈਂ ਇਮਾਨਦਾਰ ਬਣਾਂਗਾ। ਮੈਂ ਕੋਈ ਮੰਦੇ ਕੰਮ ਨਹੀਂ ਕਰਾਂਗਾ।

5 I will silence whoever secretly slanders his neighbor. I won't tolerate one who is haughty and conceited.ਜੇ ਕੋਈ ਪਿੱਠ ਪਿੱਛੇ ਆਪਣੇ ਗੁਆਂਢੀ ਬਾਰੇ ਮੰਦਾ ਬੋਲਦਾ ਹੈ। ਮੈਂ ਉਸ ਆਦਮੀ ਨੂੰ ਇਜਾਜ਼ਤ ਨਹੀਂ ਦਿਆਂਗਾ। ਮੈਂ ਘਮੰਡੀਆਂ ਨੂੰ ਕਬੂਲ ਨਹੀਂ ਕਰ ਸੱਕਦਾ ਜਿਹੜੇ ਸੋਚਦੇ ਹਨ ਕਿ ਉਹ ਦੂਸਰਿਆਂ ਨਾਲੋਂ ਬਿਹਤਰ ਹਨ।

6 My eyes will be on the faithful of the land, That they may dwell with me. He who walks in a perfect way, He will serve me.ਮੈਂ ਦੇਸ਼ ਭਰ ਵਿੱਚ ਉਨ੍ਹਾਂ ਲੋਕਾਂ ਦੀ ਭਾਲ ਕਰਾਂਗਾ ਜਿਨ੍ਹਾਂ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ, ਅਤੇ ਮੈਂ ਸਿਰਫ਼ ਉਨ੍ਹਾਂ ਲੋਕਾਂ ਤੋਂ ਹੀ ਆਪਣੀ ਸੇਵਾ ਕਰਾਵਾਂਗਾ। ਸਿਰਫ਼ ਉਹੀ ਲੋਕ ਜਿਹੜੇ ਪਵਿੱਤਰ ਜੀਵਨ ਜਿਉਂਦੇ ਹਨ ਮੇਰੇ ਸੇਵਕ ਹੋ ਸੱਕਦੇ ਹਨ।

7 He who practices deceit won't dwell within my house. He who speaks falsehood won't be established before my eyes.ਮੈਂ ਝੂਠਿਆਂ ਨੂੰ ਆਪਣੇ ਘਰ ਅੰਦਰ ਨਹੀਂ ਰਹਿਣ ਦਿਆਂਗਾ। ਮੈਂ ਝੂਠਿਆਂ ਨੂੰ ਆਪਣੇ ਨੇੜੇ ਨਹੀਂ ਰਹਿਣ ਦਿਆਂਗਾ।

8 Morning by morning, I will destroy all the wicked of the land; To cut off all the workers of iniquity from Yahweh's city.ਮੈਂ ਇਸ ਦੇਸ਼ ਵਿੱਚ ਰਹਿਣ ਵਾਲੇ ਮੰਦੇ ਲੋਕਾਂ ਦਾ ਹਮੇਸ਼ਾ ਨਾਸ਼ ਕਰਾਂਗਾ। ਮੈਂ ਮੰਦੇ ਲੋਕਾਂ ਨੂੰ ਪਰਮੇਸ਼ੁਰ ਦਾ ਸ਼ਹਿਰ ਛੱਡਣ ਤੇ ਮਜਬੂਰ ਕਰ ਦਿਆਂਗਾ।

Punjabi Bible