Psalm 106:21
ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਪਰ ਉਹ ਪੂਰੀ ਤਰ੍ਹਾਂ ਉਸ ਬਾਰੇ ਭੁੱਲ ਗਏ। ਉਹ ਉਸ ਪਰਮੇਸ਼ੁਰ ਬਾਰੇ ਭੁੱਲ ਗਏ ਜਿਸਨੇ ਮਿਸਰ ਵਿੱਚ ਕਰਿਸ਼ਮੇ ਕੀਤੇ ਸਨ।
Psalm 106:21 in Other Translations
King James Version (KJV)
They forgat God their saviour, which had done great things in Egypt;
American Standard Version (ASV)
They forgat God their Saviour, Who had done great things in Egypt,
Bible in Basic English (BBE)
They had no memory of God their saviour, who had done great things in Egypt;
Darby English Bible (DBY)
They forgot ùGod their Saviour, who had done great things in Egypt,
World English Bible (WEB)
They forgot God, their Savior, Who had done great things in Egypt,
Young's Literal Translation (YLT)
They have forgotten God their saviour, The doer of great things in Egypt,
| They forgat | שָׁ֭כְחוּ | šākĕḥû | SHA-heh-hoo |
| God | אֵ֣ל | ʾēl | ale |
| their saviour, | מוֹשִׁיעָ֑ם | môšîʿām | moh-shee-AM |
| done had which | עֹשֶׂ֖ה | ʿōśe | oh-SEH |
| great things | גְדֹל֣וֹת | gĕdōlôt | ɡeh-doh-LOTE |
| in Egypt; | בְּמִצְרָֽיִם׃ | bĕmiṣrāyim | beh-meets-RA-yeem |
Cross Reference
Psalm 106:13
ਪਰ ਸਾਡੇ ਪੁਰਖਿਆਂ ਨੇ ਉਨ੍ਹਾਂ ਗੱਲਾਂ ਨੂੰ ਛੇਤੀ ਹੀ ਭੁਲਾ ਦਿੱਤਾ ਜੋ ਪਰਮੇਸ਼ੁਰ ਨੇ ਕੀਤੀਆਂ ਸਨ। ਉਨ੍ਹਾਂ ਨੇ ਪਰਮੇਸ਼ੁਰ ਦਾ ਮਸ਼ਵਰਾ ਨਹੀਂ ਸੁਣਿਆ।
Isaiah 45:21
ਇਨ੍ਹਾਂ ਲੋਕਾਂ ਨੂੰ ਆਖੋ ਕਿ ਮੇਰੇ ਕੋਲ ਆ ਜਾਣ। ਉਨ੍ਹਾਂ ਨੂੰ ਆਪਣਾ ਪੱਖ ਦੱਸਣ ਦਿਓ ਅਤੇ ਇਨ੍ਹਾਂ ਗੱਲਾਂ ਬਾਰੇ ਬਹਿਸ ਕਰਨ ਦਿਓ।) “ਬਹੁਤ ਚਿਰ ਪਹਿਲਾਂ ਵਾਪਰੀਆਂ ਗੱਲਾਂ ਬਾਰੇ ਤੁਹਾਨੂੰ ਕਿਸਨੇ ਦੱਸਿਆ? ੱਬਹੁਤ ਚਿਰ ਪਹਿਲਾਂ ਤੋਂ ਤੁਹਾਨੂੰ ਇਹ ਗੱਲਾਂ ਕੌਣ ਦਸਦਾ ਰਿਹਾ ਹੈ? ਮੈਂ, ਯਹੋਵਾਹ ਹੀ, ਉਹ ਹਾਂ ਜਿਸਨੇ ਇਹ ਗੱਲਾਂ ਆਖੀਆਂ। ਮੈਂ ਹੀ ਇੱਕੋ ਹੀ ਇੱਕ ਪਰਮੇਸ਼ੁਰ ਹਾਂ। ਕੀ ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਹੈ? ਕੀ ਇੱਥੇ ਕੋਈ ਦੂਸਰਾ ਨੇਕ ਪਰਮੇਸ਼ੁਰ ਹੈ? ਕੀ ਇੱਥੇ ਕੋਈ ਹੋਰ ਪਰਮੇਸ਼ੁਰ ਹੈ ਜਿਹੜਾ ਆਪਣੇ ਬੰਦਿਆਂ ਨੂੰ ਬਚਾਉਂਦਾ ਹੈ? ਨਹੀਂ! ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ!
Isaiah 63:8
ਯਹੋਵਾਹ ਨੇ ਆਖਿਆ, “ਇਹ ਮੇਰੇ ਲੋਕ ਹਨ। ਇਹ ਮੇਰੇ ਅਸਲੀ ਬੱਚੇ ਹਨ।” ਇਸ ਲਈ ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਬਚਾ ਲਿਆ।
Jeremiah 2:32
ਕੋਈ ਮੁਟਿਆਰ ਆਪਣੇ ਗਹਿਣਿਆਂ ਨੂੰ ਨਹੀਂ ਭੁੱਲਦੀ। ਕੋਈ ਵਹੁਟੀ ਆਪਣੀ ਪੁਸ਼ਾਕ ਦੀ ਕਸੀਦਾਕਾਰੀ ਨਹੀਂ ਭੁੱਲਦੀ। ਪਰ ਮੇਰੇ ਬੰਦਿਆਂ ਨੇ ਮੈਨੂੰ ਅਣਗਿਣਤ ਵਾਰੀ ਭੁਲਾ ਦਿੱਤਾ ਹੈ।
Hosea 1:7
ਇਸ ਦੀ ਬਜਾਇ, ਮੈਂ ਹੁਣ ਯਹੂਦਾਹ ਦੀ ਕੌਮ ਤੇ ਰਹਿਮ ਵਰਸਾਵਾਂਗਾ ਅਤੇ ਉਨ੍ਹਾਂ ਨੂੰ ਬਚਾਵਾਂਗਾ। ਮੈਂ ਉਨ੍ਹਾਂ ਨੂੰ ਬਚਾਉਣ ਲਈ ਧਨੁੱਥਾਂ ਅਤੇ ਤਲਵਾਰਾਂ ਦੀ ਵਰਤੋਂ ਨਹੀਂ ਕਰਾਂਗਾ ਅਤੇ ਨਾ ਹੀ ਜੰਗੀ ਘੋੜਿਆਂ ਅਤੇ ਸਿਪਾਹੀਆਂ ਦੀ ਵਰਤੋਂ ਕਰਾਂਗਾ। ਉਨ੍ਹਾਂ ਨੂੰ ਮੈਂ ਆਪਣੀ ਸ਼ਕਤੀ ਨਾਲ ਬਚਾਵਾਂਗਾ।”
Luke 1:47
“ਮੇਰਾ ਆਤਮਾ ਪ੍ਰਭੂ ਦੀ ਉਸਤਤਿ ਕਰਦਾ ਹੈ ਮੇਰਾ ਦਿਲ ਬੜਾ ਖੁਸ਼ ਹੈ ਕਿਉਂਕਿ ਪਰਮੇਸ਼ੁਰ ਮੇਰਾ ਮੁਕਤੀਦਾਤਾ ਹੈ।
Titus 1:3
ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।
Titus 2:10
ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸੱਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ।
Titus 3:4
ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ।
Isaiah 12:2
ਮੈਨੂੰ ਉਸ ਉੱਤੇ ਭਰੋਸਾ ਹੈ। ਮੈਂ ਭੈਭੀਤ ਨਹੀਂ ਹਾਂ। ਉਹ ਮੈਨੂੰ ਬਚਾਉਂਦਾ ਹੈ। ਯਹੋਵਾਹ ਯਾਹ ਮੇਰੀ ਸ਼ਕਤੀ ਹੈ। ਉਹ ਮੈਨੂੰ ਬਚਾਉਂਦਾ ਹੈ। ਅਤੇ ਮੈਂ ਉਸ ਬਾਰੇ ਉਸਤਤ ਦੇ ਗੀਤ ਗਾਉਂਦਾ ਹਾਂ।
Psalm 135:9
ਪਰਮੇਸ਼ੁਰ ਨੇ ਮਿਸਰ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਕਰਿਸ਼ਮੇ ਕੀਤੇ। ਪਰਮੇਸ਼ੁਰ ਨੇ ਇਹ ਗੱਲਾਂ ਫ਼ਿਰਊਨ ਅਤੇ ਉਸ ਦੇ ਅਫ਼ਸਰਾਂ ਨਾਲ ਵਾਪਰਨ ਦਾ ਕਾਰਣ ਬਣਾਇਆ।
Deuteronomy 6:22
ਯਹੋਵਾਹ ਨੇ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ। ਅਸੀਂ ਉਸ ਨੂੰ ਉਹ ਕਾਰਨਾਮੇ ਮਿਸਰੀ ਲੋਕਾਂ, ਫ਼ਿਰਊਨ ਅਤੇ ਫ਼ਿਰਊਨ ਦੇ ਘਰ ਦੇ ਲੋਕਾਂ ਨਾਲ ਕਰਦਿਆਂ ਦੇਖਿਆ।
Deuteronomy 7:18
ਤੁਹਾਨੂੰ ਉਨ੍ਹਾਂ ਪਾਸੋਂ ਭੈਭੀਤ ਨਹੀਂ ਹੋਣਾ ਚਾਹੀਦਾ। ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਫ਼ਿਰਊਨ ਅਤੇ ਮਿਸਰ ਦੇ ਸਮੂਹ ਲੋਕਾਂ ਨਾਲ ਕੀ ਸਲੂਕ ਕੀਤਾ ਸੀ।
Deuteronomy 10:21
ਯਹੋਵਾਹ ਹੀ ਹੈ ਜਿਸਦੀ ਤੁਹਾਨੂੰ ਵਡਿਆਈ ਕਰਨੀ ਚਾਹੀਦੀ ਹੈ। ਉਹ ਤੁਹਾਡਾ ਪਰਮੇਸ਼ੁਰ ਹੈ। ਉਸ ਨੇ ਤੁਹਾਡੇ ਲਈ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ ਹਨ। ਤੁਸੀਂ ਉਨ੍ਹਾਂ ਗੱਲਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਚੁੱਕੇ ਹੋ।
Deuteronomy 32:17
ਉਨ੍ਹਾਂ ਨੇ ਭੂਤਾ ਨੂੰ ਬਲੀਆਂ ਚੜ੍ਹਾਈਆਂ ਜੋ ਦੇਵਤੇ ਨਹੀਂ ਸਨ। ਉਹ ਨਵੇਂ ਦੇਵਤੇ ਸਨ ਜਿਨ੍ਹਾਂ ਨੂੰ ਉਹ ਜਾਣਦੇ ਨਹੀਂ ਸਨ, ਜਿਨ੍ਹਾਂ ਬਾਰੇ ਤੁਹਾਡੇ ਪੁਰਖੇ ਵੀ ਨਹੀਂ ਜਾਣਦੇ ਸਨ।
Nehemiah 9:10
ਤੂੰ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਨੌਕਰਾਂ ਅਤੇ ਉਸ ਦੇ ਲੋਕਾਂ ਨਾਲ ਅਜੂਬੇ ਅਤੇ ਕਰਿਸ਼ਮੇ ਕੀਤੇ। ਤੂੰ ਜਾਣਦਾ ਸੀ ਕਿ ਮਿਸਰੀਆਂ ਨੇ ਸਾਡੇ ਪੁਰਖਿਆਂ ਵੱਲ ਬਦਤਮੀਜ਼ੀ ਦਾ ਵਿਖਾਵਾ ਕੀਤਾ। ਪਰ ਤੂੰ ਆਪਣੇ ਲਈ ਇੱਕ ਪਰਤਿਸ਼ਠਾ ਬਣਾਈ ਜੋ ਅੱਜ ਤਾਈਂ ਜਾਰੀ ਹੈ।
Psalm 74:13
ਹੇ ਪਰਮੇਸ਼ੁਰ ਤੁਸਾਂ ਲਾਲ ਸਾਗਰ ਨੂੰ ਪਾੜਨ ਲਈ ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕੀਤਾ।
Psalm 78:11
ਇਫ਼ਰਾਈਮ ਦੇ ਲੋਕ ਉਨ੍ਹਾਂ ਮਹਾਨ ਗੱਲਾਂ ਨੂੰ ਭੁੱਲ ਗਏ ਜੋ ਪਰਮੇਸ਼ੁਰ ਨੇ ਕੀਤੀਆਂ ਸਨ। ਉਹ ਉਨ੍ਹਾਂ ਅਦਭੁਤ ਗੱਲਾਂ ਨੂੰ ਭੁੱਲ ਗਏ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਵਿਖਾਈਆਂ ਸਨ।
Psalm 78:42
ਉਹ ਲੋਕ ਪਰਮੇਸ਼ੁਰ ਦੀ ਸ਼ਕਤੀ ਨੂੰ ਭੁੱਲ ਗਏ। ਉਹ ਭੁੱਲ ਗਏ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਵਾਰੀ ਵੈਰੀਆਂ ਕੋਲੋਂ ਬਚਾਇਆ ਸੀ।
Deuteronomy 4:34
ਕੀ ਕਦੇ ਕਿਸੇ ਹੋਰ ਦੇਵਤੇ ਨੇ ਕਿਸੇ ਹੋਰ ਦੇਸ਼ ਦੇ ਲੋਕਾਂ ਨੂੰ ਆਪਣਾ ਬਨਾਉਣ ਦਾ ਯਤਨ ਕੀਤਾ ਹੈ? ਨਹੀਂ! ਪਰ ਤੁਸੀਂ ਖੁਦ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇਹ ਕਰਿਸ਼ਮੇ ਕਰਦਿਆਂ ਦੇਖਿਆ ਹੈ! ਉਸ ਨੇ ਤੁਹਾਨੂੰ ਆਪਣੀ ਤਾਕਤ ਅਤੇ ਸ਼ਕਤੀ ਦਰਸਾਈ ਹੈ। ਤੁਸੀਂ ਉਨ੍ਹਾਂ ਮੁਸ਼ਕਿਲਾਂ ਨੂੰ ਦੇਖਿਆ ਜਿਨ੍ਹਾਂ ਨੇ ਲੋਕਾਂ ਨੂੰ ਪਰੱਖਿਆ, ਚਮਤਕਾਰਾਂ ਅਤੇ ਅਚਰਜ ਕੰਮਾਂ ਨੂੰ। ਤੁਸੀਂ ਯੁੱਧ ਅਤੇ ਭਿਆਨਕ ਗੱਲਾਂ ਵਾਪਰਦੀਆਂ ਦੇਖੀਆਂ।