Psalm 106:8 in Punjabi

Punjabi Punjabi Bible Psalm Psalm 106 Psalm 106:8

Psalm 106:8
ਪਰ ਪਰਮੇਸ਼ੁਰ ਨੇ ਆਪਣੇ ਨਾਮ ਸਦਕਾ ਸਾਡੇ ਪੁਰਖਿਆਂ ਨੂੰ ਬਚਾ ਲਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਦਰਸਾਉਣ ਲਈ ਬਚਾ ਲਿਆ।

Psalm 106:7Psalm 106Psalm 106:9

Psalm 106:8 in Other Translations

King James Version (KJV)
Nevertheless he saved them for his name's sake, that he might make his mighty power to be known.

American Standard Version (ASV)
Nevertheless he saved them for his name's sake, That he might make his mighty power to be known.

Bible in Basic English (BBE)
But he was their saviour because of his name, so that men might see his great power.

Darby English Bible (DBY)
Yet he saved them for his name's sake, that he might make known his might.

World English Bible (WEB)
Nevertheless he saved them for his name's sake, That he might make his mighty power known.

Young's Literal Translation (YLT)
And He saveth them for His name's sake, To make known His might,

Nevertheless
he
saved
וַֽ֭יּוֹשִׁיעֵםwayyôšîʿēmVA-yoh-shee-ame
name's
his
for
them
לְמַ֣עַןlĕmaʿanleh-MA-an
sake,
שְׁמ֑וֹšĕmôsheh-MOH

make
might
he
that
לְ֝הוֹדִ֗יעַlĕhôdîaʿLEH-hoh-DEE-ah
his
mighty
power
אֶתʾetet
to
be
known.
גְּבוּרָתֽוֹ׃gĕbûrātôɡeh-voo-ra-TOH

Cross Reference

Exodus 9:16
ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ।

Ezekiel 20:9
ਪਰ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੰਦਾ ਸੀ ਕਿ ਮੈਂ ਆਪਣੇ ਬੰਦਿਆਂ ਨੂੰ ਮਿਸਰ ਤੋਂ ਬਾਹਰ ਲੈ ਜਾਵਾਂਗਾ। ਮੈਂ ਆਪਣੀ ਨੇਕ-ਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਬਰਬਾਦ ਨਹੀਂ ਕੀਤਾ, ਜਿਨ੍ਹਾਂ ਦਰਮਿਆਨ ਇਸਰਾਏਲੀ ਰਹਿੰਦੇ ਸਨ।

Ezekiel 20:14
ਪਰ ਮੈਂ ਉਨ੍ਹਾਂ ਨੂੰ ਬਰਬਾਦ ਨਹੀਂ ਕੀਤਾ। ਹੋਰਨਾਂ ਕੌਮਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ, ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਤਬਾਹ ਨਹੀਂ ਕੀਤਾ।

Romans 9:17
ਪੋਥੀਆਂ ਵਿੱਚ, ਪਰਮੇਸ਼ੁਰ ਫ਼ਿਰਊਨ ਨੂੰ ਆਖਦਾ ਹੈ, “ਮੈਂ ਤੈਨੂੰ ਬਾਦਸ਼ਾਹ ਬਣਾਇਆ ਤਾਂ ਜੋ ਤੇਰੇ ਰਾਹੀਂ ਮੈਂ ਆਪਣੀ ਸ਼ਕਤੀ ਦਰਸ਼ਾ ਸੱਕਾਂ ਅਤੇ ਸਾਰੀ ਦੁਨੀਆਂ ਵਿੱਚ ਮੇਰਾ ਨਾਂ ਉਜਾਗਰ ਹੋਵੇ।”

Ezekiel 20:44
ਇਸਰਾਏਲ ਦੇ ਪਰਿਵਾਰ, ਤੂੰ ਬਹੁਤ ਮੰਦੀਆਂ ਗੱਲਾਂ ਕੀਤੀਆਂ। ਅਤੇ ਤੈਨੂੰ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਹੈ। ਪਰ ਆਪਣੇ ਚੰਗੇ ਨਾਮ ਦਾ ਬਚਾਉ ਕਰਨ ਖਾਤਰ, ਮੈਂ ਤੁਹਾਨੂੰ ਉਹ ਸਜ਼ਾ ਨਹੀਂ ਦੇਵਾਂਗਾ ਜਿਸਦੇ ਤੁਸੀਂ ਸੱਚਮੁੱਚ ਅਧਿਕਾਰੀ ਹੋ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।

Ezekiel 20:22
ਪਰ ਮੈਂ ਆਪਣੇ ਆਪਨੂੰ ਰੋਕ ਲਿਆ। ਹੋਰਨਾਂ ਲੋਕਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕ ਨਾਮੀ ਨੂੰ ਬਰਬਾਦ ਨਹੀਂ ਕਰਨਾ ਚਾਹੁੰਦਾ ਸਾਂ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਸਾਹਮਣੇ ਬਰਬਾਦ ਨਹੀਂ ਕੀਤਾ।

Daniel 9:17
“ਹੁਣ, ਯਹੋਵਾਹ, ਮੇਰੀ ਪ੍ਰਾਰਥਨਾ ਸੁਣ। ਮੈਂ ਤੇਰਾ ਸੇਵਕ ਹਾਂ। ਸਹਾਇਤਾ ਲਈ ਮੇਰੀ ਪ੍ਰਾਰਥਨਾ ਨੂੰ ਸੁਣ। ਆਪਣੇ ਪਵਿੱਤਰ ਸਥਾਨ ਲਈ ਚੰਗੀਆਂ ਗੱਲਾਂ ਕਰ। ਉਹ ਇਮਾਰਤ ਤਬਾਹ ਕਰ ਦਿੱਤੀ ਗਈ ਸੀ। ਪਰ ਪ੍ਰਭੂ, ਇਹ ਚੰਗੀਆਂ ਗੱਲਾਂ ਆਪਣੇ ਖੁਦ ਦੀ ਖਾਤਰ ਕਰ।

Jeremiah 14:21
ਯਹੋਵਾਹ ਜੀ, ਆਪਣੀ ਨੇਕ-ਨਾਮੀ ਲਈ ਸਾਨੂੰ ਦੂਰ ਨਾ ਧੱਕੋ। ਆਪਣੇ ਪਰਤਾਪਵਾਨ ਸਿੰਘਾਸਣ ਦੀ ਇੱਜ਼ਤ ਨਾ ਖੋਹਵੋ। ਸਾਡੇ ਨਾਲ ਕੀਤੇ ਆਪਣੇ ਇਕਰਾਰ ਨੂੰ ਚੇਤੇ ਕਰੋ। ਉਸ ਇਕਰਾਰ ਨੂੰ ਨਾ ਤੋੜੋ।

Jeremiah 14:7
“ਅਸੀਂ ਜਾਣਦੇ ਹਾਂ ਕਿ ਉਨ੍ਹਾਂ ਗੱਲਾਂ ਵਿੱਚ ਸਾਡਾ ਕਸੂਰ ਹੈ। ਹੁਣ ਅਸੀਂ ਆਪਣੇ ਪਾਪਾਂ ਕਾਰਣ ਦੁੱਖ ਭੋਗ ਰਹੇ ਹਾਂ। ਯਹੋਵਾਹ ਜੀ, ਸਾਡੇ ਲਈ ਕੋਈ, ਆਪਣੀ ਨੇਕ-ਨਾਮੀ ਵਾਸਤੇ ਚਾਰਾ ਕਰੋ। ਅਸੀਂ ਮੰਨਦੇ ਹਾਂ ਕਿ ਅਸੀਂ ਤੁਹਾਨੂੰ ਕਈ ਵਾਰੀ ਛੱਡ ਦਿੱਤਾ ਸੀ। ਅਸੀਂ ਤੁਹਾਡੇ ਖਿਲਾਫ਼ ਪਾਪ ਕੀਤੇ ਨੇ।

Psalm 143:11
ਯਹੋਵਾਹ, ਮੈਨੂੰ ਜਿਉਣ ਦਿਉ। ਤਾਂ ਜੋ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਸ਼ੁਭ ਹੋ ਅਤੇ ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।

Psalm 111:6
ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।

Joshua 7:9
ਕਨਾਨੀ ਲੋਕ ਅਤੇ ਇਸ ਦੇਸ਼ ਦੇ ਹੋਰ ਸਾਰੇ ਲੋਕ ਇਸ ਘਟਨਾ ਬਾਰੇ ਸੁਣਨਗੇ। ਫ਼ੇਰ ਉਹ ਸਾਡੇ ਉੱਤੇ ਹਮਲਾ ਕਰ ਦੇਣਗੇ ਅਤੇ ਸਾਨੂੰ ਸਾਰਿਆਂ ਨੂੰ ਮਾਰ ਦੇਣਗੇ! ਫ਼ੇਰ ਤੁਸੀਂ ਮਹਾਨ ਨਾਮ ਦੀ ਰੱਖਿਆ ਕਰਨ ਲਈ ਕੀ ਕਰੋਂਗੇ?”

Deuteronomy 32:26
“‘ਮੈਂ ਇਸਰਾਏਲੀਆਂ ਨੂੰ ਤਬਾਹ ਕਰਨ ਬਾਰੇ ਸੋਚਿਆ ਸੀ ਤਾਂ ਜੋ ਲੋਕ ਉਨ੍ਹਾਂ ਬਾਰੇ ਪੂਰੀ ਤਰ੍ਹਾਂ ਭੁੱਲ ਜਾਣ!

Numbers 14:13
ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੂ ਅਜਿਹਾ ਕਰੋਂਗੇ, ਮਿਸਰੀ ਇਸ ਬਾਰੇ ਸੁਣਨਗੇ ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ।

Exodus 15:6
“ਤੇਰਾ ਸੱਜਾ ਹੱਥ ਕਮਾਲ ਦੀ ਤਾਕਤ ਰੱਖਦਾ ਹੈ। ਯਹੋਵਾਹ, ਤੇਰੇ ਸੱਜੇ ਹੱਥ ਨੇ ਦੁਸ਼ਮਣ ਨੂੰ ਭੰਨ ਦਿੱਤਾ।