Psalm 107 - WEB (Punjabi)
1 Give thanks to Yahweh, For he is good, For his loving kindness endures forever.ਪੰਜਵਾਂ ਭਾਗ (ਜ਼ਬੂਰ 107-150) ਯਹੋਵਾਹ ਦਾ ਉਸਤਤਿ ਕਰੋ ਕਿਉਂਕਿ ਉਹ ਸ਼ੁਭ ਹੈ। ਉਸਦਾ ਪਿਆਰ ਸਦੀਵੀ ਹੈ।
2 Let the redeemed by Yahweh say so, Whom he has redeemed from the hand of the adversary,ਹਰ ਵਿਅਕਤੀ ਨੂੰ ਜਿਸ ਨੂੰ ਯਹੋਵਾਹ ਨੇ ਬਚਾਇਆ ਹੈ ਇਹੀ ਗੱਲ ਆਖਣੀ ਚਾਹੀਦੀ ਹੈ। ਯਹੋਵਾਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਤੋਂ ਬਚਾਇਆ।
3 And gathered out of the lands, From the east and from the west, From the north and from the south.ਯਹੋਵਾਹ ਨੇ ਆਪਣੇ ਲੋਕਾਂ ਨੂੰ ਬਹੁਤ ਸਾਰੇ ਭਿੰਨ-ਭਿੰਨ ਦੇਸ਼ਾਂ ਵਿੱਚੋਂ ਇਕੱਠਿਆ ਕੀਤਾ। ਉਹ ਉਨ੍ਹਾਂ ਨੂੰ ਪੂਰਬ, ਪੱਛਮ, ਉੱਤਰ ਅਤੇ ਦੱਖਣ ਵਿੱਚੋਂ ਲਿਆਇਆ।
4 They wandered in the wilderness in a desert way. They found no city to live in.ਉਨ੍ਹਾਂ ਵਿੱਚੋਂ ਕਈ ਸੁੱਕੇ ਮਾਰੂਥਲ ਵਿੱਚ ਭਟਕਦੇ ਸਨ। ਉਹ ਰਹਿਣ ਦਾ ਟਿਕਾਣਾ ਲੱਭ ਰਹੇ ਸਨ। ਪਰ ਉਨ੍ਹਾਂ ਨੂੰ ਕੋਈ ਸ਼ਹਿਰ ਨਹੀਂ ਮਿਲਿਆ ਸੀ।
5 Hungry and thirsty, Their soul fainted in them.ਉਹ ਭੁੱਖੇ ਪਿਆਸੇ ਸਨ ਅਤੇ ਕਮਜ਼ੋਰ ਵੀ ਹੋ ਰਹੇ ਸਨ।
6 Then they cried to Yahweh in their trouble, And he delivered them out of their distresses,ਫ਼ੇਰ ਉਨ੍ਹਾਂ ਨੇ ਯਹੋਵਾਹ ਕੋਲ ਸਹਾਇਤਾ ਲਈ ਪੁਕਾਰ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
7 He led them also by a straight way, That they might go to a city to live in.ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਿੱਧਾ ਉਸ ਸ਼ਹਿਰ ਵਿੱਚ ਲੈ ਗਿਆ ਜਿੱਥੇ ਉਨ੍ਹਾਂ ਨੇ ਰਹਿਣਾ ਸੀ।
8 Let them praise Yahweh for his loving kindness, For his wonderful works to the children of men!ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ।
9 For he satisfies the longing soul. He fills the hungry soul with good.ਪਰਮੇਸ਼ੁਰ ਪਿਆਸੀ ਰੂਹ ਨੂੰ ਤ੍ਰਿਪਤ ਕਰਦਾ ਹੈ। ਪਰਮੇਸ਼ੁਰ ਭੁੱਖੀ ਆਤਮਾ ਨੂੰ ਚੰਗੀਆਂ ਚੀਜ਼ਾਂ ਨਾਲ ਭਰਦਾ ਹੈ।
10 Some sat in darkness and in the shadow of death, Being bound in affliction and iron,ਪਰਮੇਸ਼ੁਰ ਦੇ ਕੁਝ ਲੋਕ, ਕੈਦ ਦੀਆਂ ਸਲਾਖਾਂ ਦੇ ਪਿੱਛੇ ਹਨੇਰਮਈ ਕੈਦ ਵਿੱਚ ਬੰਦ ਸਨ।
11 Because they rebelled against the words of God, And condemned the counsel of the Most High.ਕਿਉਂਕਿ ਉਹ ਲੋਕ ਉਨ੍ਹਾਂ ਗੱਲਾਂ ਦੇ ਖਿਲਾਫ਼ ਲੜੇ ਸਨ। ਜੋ ਪਰਮੇਸ਼ੁਰ ਨੇ ਆਖੀਆਂ ਸਨ। ਉਨ੍ਹਾਂ ਸਭ ਨੇ ਉੱਚੇ ਪਰਮੇਸ਼ੁਰ ਦੀ ਸਲਾਹ ਮੰਨਣ ਤੋਂ ਇਨਕਾਰ ਕੀਤਾ ਸੀ।
12 Therefore he brought down their heart with labor. They fell down, and there was none to help.ਪਰਮੇਸ਼ੁਰ ਨੇ ਉਨ੍ਹਾਂ ਦੇ ਅਮਲਾਂ ਬਦਲੇ ਉਨ੍ਹਾਂ ਲਈ ਜ਼ਿੰਦਗੀ ਬਹੁਤ ਦੁਸ਼ਵਾਰ ਬਣਾ ਦਿੱਤੀ। ਉਹ ਥਿੜਕ ਗਏ ਅਤੇ ਡਿੱਗ ਪਏ। ਅਤੇ ਉਹ ਉੱਥੇ ਕੋਈ ਵੀ ਉਨ੍ਹਾਂ ਦਾ ਮਦਦਗਾਰ ਨਹੀਂ ਸੀ।
13 Then they cried to Yahweh in their trouble, And he saved them out of their distresses.ਉਹ ਲੋਕ ਮੁਸੀਬਤ ਵਿੱਚ ਸਨ। ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
14 He brought them out of darkness and the shadow of death, And broke their bonds in sunder.ਪਰਮੇਸ਼ੁਰ ਉਨ੍ਹਾਂ ਨੂੰ ਹਨੇਰਮਈ ਕੋਠੜੀਆਂ ਵਿੱਚੋਂ ਕੱਢ ਲਿਆਇਆ। ਪਰਮੇਸ਼ੁਰ ਨੇ ਉਨ੍ਹਾਂ ਦੀਆਂ ਬੇੜੀਆਂ ਤੋੜ ਦਿੱਤੀਆਂ।
15 Let them praise Yahweh for his loving kindness, For his wonderful works to the children of men!ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ।
16 For he has broken the gates of brass, And cut through bars of iron.ਸਾਡਾ ਪਰਮੇਸ਼ੁਰ ਆਪਣੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰਦਾ ਹੈ। ਪਰਮੇਸ਼ੁਰ ਉਨ੍ਹਾਂ ਦੇ ਤਾਂਬੇ ਦੇ ਦਰਵਾਜ਼ੇ ਤੋੜ ਸੱਕਦਾ ਹੈ। ਪਰਮੇਸ਼ੁਰ ਉਨ੍ਹਾਂ ਦੇ ਫ਼ੌਲਾਦੀ ਦਰਵਾਜ਼ਿਆਂ ਦੀਆਂ ਸਲਾਖਾਂ ਚੂਰ-ਚੂਰ ਕਰ ਸੱਕਦਾ ਹੈ।
17 Fools are afflicted because of their disobedience, And because of their iniquities.ਕੁਝ ਲੋਕੀਂ ਆਪਣੇ ਜਿਉਣ ਦੇ ਪਾਪੀ ਢੰਗਾਂ ਕਾਰਣ ਮੂਰਖ ਬਣ ਗਏ।
18 Their soul abhors all kinds of food. They draw near to the gates of death.ਉਨ੍ਹਾਂ ਨੇ ਭੋਜਨ ਕਰਨਾ ਛੱਡ ਦਿੱਤਾ ਅਤੇ ਉਹ ਮਰਨ ਕੰਢੇ ਪਹੁੰਚ ਗਏ।
19 Then they cry to Yahweh in their trouble, He saves them out of their distresses.ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤ ਤੋਂ ਬਚਾ ਲਿਆ।
20 He sends his word, and heals them, And delivers them from their graves.ਪਰਮੇਸ਼ੁਰ ਨੇ ਆਦੇਸ਼ ਕੀਤਾ ਅਤੇ ਉਨ੍ਹਾਂ ਨੂੰ ਆਰੋਗ ਕੀਤਾ ਇਸ ਲਈ ਉਹ ਲੋਕ ਕਬਰ ਕੋਲੋਂ ਬਚ ਗਏ।
21 Let them praise Yahweh for his loving kindness, For his wonderful works to the children of men!ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ।
22 Let them offer the sacrifices of thanksgiving, And declare his works with singing.ਯਹੋਵਾਹ ਦੇ ਕੀਤੇ ਸਮੂਹ ਕੰਮਾਂ ਦੇ ਧੰਨਵਾਦ ਵਜੋਂ ਉਸ ਅੱਗੇ ਬਲੀਆਂ ਚੜ੍ਹਾਵੋ। ਖੁਸ਼ੀ ਨਾਲ ਦੱਸੋ ਯਹੋਵਾਹ ਨੇ ਕੀ ਕੀਤਾ ਹੈ।
23 Those who go down to the sea in ships, Who do business in great waters;ਕੁਝ ਲੋਕਾਂ ਨੇ ਸਮੁੰਦਰ ਵਿੱਚ ਕਿਸ਼ਤੀਆਂ ਰਾਹੀਂ ਸਫ਼ਰ ਕੀਤਾ। ਉਨ੍ਹਾਂ ਦਾ ਕੰਮ ਉਨ੍ਹਾਂ ਨੂੰ ਮਹਾਸਾਗਰ ਤੋਂ ਪਾਰ ਲੈ ਗਿਆ।
24 These see Yahweh's works, And his wonders in the deep.ਉਨ੍ਹਾਂ ਲੋਕਾਂ ਨੇ ਵੇਖ ਲਿਆ ਕਿ ਪਰਮੇਸ਼ੁਰ ਕੀ ਕੁਝ ਕਰ ਸੱਕਦਾ ਹੈ। ਉਨ੍ਹਾਂ ਨੇ ਉਸ ਦੇ ਚਮਤਕਾਰ ਵੇਖੇ ਜੋ ਉਸ ਨੇ ਸਮੁੰਦਰ ਉੱਤੇ ਕੀਤੇ ਸਨ।
25 For he commands, and raises the stormy wind, Which lifts up its waves.ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਇੱਕ ਤੇਜ਼ ਹਵਾ ਵਗਣ ਲਗੀ। ਲਹਿਰਾਂ ਉੱਚੀਆਂ ਤੋਂ ਉੱਚੀਆਂ ਹੋ ਗਈਆਂ।
26 They mount up to the sky; they go down again to the depths. Their soul melts away because of trouble.ਲਹਿਰਾਂ ਨੇ ਉਨ੍ਹਾਂ ਨੂੰ ਉੱਪਰ ਅਕਾਸ਼ ਵਿੱਚ ਚੁੱਕ ਦਿੱਤਾ। ਅਤੇ ਉਨ੍ਹਾਂ ਨੂੰ ਡੂੰਘੇ ਸਮੁੰਦਰ ਵਿੱਚ ਸੁੱਟ ਦਿੱਤਾ। ਤੂਫ਼ਾਨ ਇੰਨਾ ਖਤਰਨਾਕ ਸੀ ਕਿ ਲੋਕਾਂ ਦੇ ਹੌਁਸਲੇ ਟੁੱਟ ਗਏ।
27 They reel back and forth, and stagger like a drunken man, And are at their wits' end.ਉਹ ਸ਼ਰਾਬੀਆਂ ਵਾਂਗ ਕੰਬਕੇ ਡਿੱਗ ਰਹੇ ਸਨ। ਉਨ੍ਹਾਂ ਦੀ ਜਹਾਜ਼ੀ ਕਲਾ ਬੇਕਾਰ ਹੋ ਗਈ ਸੀ।
28 Then they cry to Yahweh in their trouble, And he brings them out of their distress.ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਹਾਇਤਾ ਲਈ ਪੁਕਾਰ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
29 He makes the storm a calm, So that its waves are still.ਪਰਮੇਸ਼ੁਰ ਨੇ ਤੂਫ਼ਾਨ ਰੋਕ ਦਿੱਤਾ, ਉਸ ਨੇ ਲਹਿਰਾਂ ਨੂੰ ਸ਼ਾਂਤ ਕਰ ਦਿੱਤਾ।
30 Then they are glad because it is calm, So he brings them to their desired haven.ਜਹਾਜ਼ੀ ਬਹੁਤ ਪ੍ਰਸੰਨ ਸਨ ਕਿ ਸਮੁੰਦਰ ਸ਼ਾਂਤ ਸੀ। ਅਤੇ ਪਰਮੇਸ਼ੁਰ ਨੇ ਸੁਰੱਖਿਆ ਨਾਲ ਉਸ ਥਾਂ ਤੱਕ ਉਨ੍ਹਾਂ ਦੀ ਅਗਵਾਈ ਕੀਤੀ ਜਿੱਥੇ ਉਹ ਜਾਣਾ ਚਾਹੁੰਦੇ ਸਨ।
31 Let them praise Yahweh for his loving kindness, For his wonderful works for the children of men!ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਸ ਨੇ ਲੋਕਾਂ ਲਈ ਕੀਤੇ।
32 Let them exalt him also in the assembly of the people, And praise him in the seat of the elders.ਮਹਾ ਸਭਾ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ। ਉਦੋਂ ਉਸਦੀ ਉਸਤਤਿ ਕਰੋ ਜਦੋਂ ਬਜ਼ੁਰਗ ਆਗੂ ਮਿਲ ਬੈਠਦੇ ਹਨ।
33 He turns rivers into a desert, Water springs into a thirsty ground,ਪਰਮੇਸ਼ੁਰ ਨੇ ਨਦੀਆਂ ਨੂੰ ਮਾਰੂਥਲ ਵਿੱਚ ਬਦਲ ਦਿੱਤਾ ਸੀ। ਪਰਮੇਸ਼ੁਰ ਨੇ ਚਸ਼ਮਿਆਂ ਨੂੰ ਵਗਣ ਤੋਂ ਰੋਕ ਦਿੱਤਾ ਸੀ।
34 And a fruitful land into a salt waste, For the wickedness of those who dwell in it.ਪਰਮੇਸ਼ੁਰ ਨੇ ਉਪਜਾਊ ਧਰਤੀ ਨੂੰ ਬਦਲ ਦਿੱਤਾ ਸੀ ਅਤੇ ਇਹ ਕਲਰੀ ਵਿਰਾਨ ਧਰਤੀ ਹੋ ਗਈ ਸੀ। ਕਿਉਂ? ਉਨ੍ਹਾਂ ਮੰਦੇ ਲੋਕਾਂ ਦੇ ਕਾਰਣ ਜਿਹੜੇ ਉਸ ਥਾਵੇਂ ਰਹਿੰਦੇ ਸਨ।
35 He turns a desert into a pool of water, And a dry land into water springs.ਪਰਮੇਸ਼ੁਰ ਨੇ ਮਾਰੂਥਲ ਦੀ ਧਰਤੀ ਨੂੰ ਬਦਲ ਦਿੱਤਾ ਅਤੇ ਇਹ ਪਾਣੀ ਦੇ ਤਲਾਵਾਂ ਵਾਲੀ ਧਰਤੀ ਬਣ ਗਈ। ਪਰਮੇਸ਼ੁਰ ਨੇ ਖੁਸ਼ਕ ਧਰਤੀ ਵਿੱਚੋਂ ਪਾਣੀ ਦੇ ਚਸ਼ਮੇ ਵਗਾ ਦਿੱਤੇ।
36 There he makes the hungry live, That they may prepare a city to live in,ਪਰਮੇਸ਼ੁਰ ਨੇ ਭੁੱਖੇ ਲੋਕਾਂ ਦੀ ਉਸ ਚੰਗੀ ਧਰਤੀ ਵੱਲ ਅਗਵਾਈ ਕੀਤੀ ਅਤੇ ਉਨ੍ਹਾਂ ਨੇ ਰਹਿਣ ਲਈ ਸ਼ਹਿਰ ਬਣਾ ਲਿਆ।
37 Sow fields, plant vineyards, And reap the fruits of increase.ਉਨ੍ਹਾਂ ਲੋਕਾਂ ਨੇ ਆਪਣੇ ਖੇਤਾਂ ਵਿੱਚ ਬੀਜ ਬੀਜੇ। ਉਨ੍ਹਾਂ ਨੇ ਖੇਤਾਂ ਵਿੱਚ ਅੰਗੂਰ ਦੇ ਪੌਦੇ ਲਾਏ ਅਤੇ ਉਨ੍ਹਾਂ ਨੇ ਚੰਗੀ ਫ਼ਸਲ ਪ੍ਰਾਪਤ ਕੀਤੀ।
38 He blesses them also, so that they are multiplied greatly. He doesn't allow their cattle to decrease.ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਅਸੀਸ ਦਿੱਤੀ ਉਨ੍ਹਾਂ ਦੇ ਪਰਿਵਾਰ ਵੱਧਣ ਫ਼ੁਲਣ। ਉਨ੍ਹਾਂ ਕੋਲ ਬਹੁਤ ਸਾਰੇ ਪਸ਼ੂ ਸਨ।
39 Again, they are diminished and bowed down Through oppression, trouble, and sorrow.ਹਾਦਸਿਆਂ ਅਤੇ ਮੁਸੀਬਤਾਂ ਕਾਰਣ ਉਨ੍ਹਾਂ ਦੇ ਪਰਿਵਾਰ ਛੋਟੇ ਅਤੇ ਕਮਜ਼ੋਰ ਸਨ।
40 He pours contempt on princes, And causes them to wander in a trackless waste.ਪਰਮੇਸ਼ੁਰ ਨੇ ਉਨ੍ਹਾਂ ਦੇ ਆਗੂਆਂ ਨੂੰ ਸ਼ਰਮਸਾਰ ਕੀਤਾ ਅਤੇ ਨਮੋਸ਼ੀ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮਾਰੂਥਲ ਵਿੱਚ ਅਵਾਰਾ ਭਟਕਣ ਦਿੱਤਾ ਜਿੱਥੇ ਕੋਈ ਰਾਹ ਨਹੀਂ ਸਨ।
41 Yet he lifts the needy out of their affliction, And increases their families like a flock.ਪਰ ਪਰਮੇਸ਼ੁਰ ਨੇ ਉਨ੍ਹਾਂ ਗਰੀਬ ਲੋਕਾਂ ਨੂੰ ਫ਼ੇਰ ਉਨ੍ਹਾਂ ਦੇ ਦੁੱਖਾਂ ਵਿੱਚੋਂ ਕੱਢ ਲਿਆ। ਅਤੇ ਹੁਣ ਉਨ੍ਹਾਂ ਦੇ ਪਰਿਵਾਰ ਭੇਡਾਂ ਦੇ ਵੱਡੇ ਇੱਜੜ ਵਾਂਗ ਹਨ।
42 The upright will see it, and be glad. All the wicked will shut their mouths.ਨੇਕ ਆਦਮੀ ਇਹ ਗੱਲ ਵੇਖਦੇ ਹਨ ਅਤੇ ਉਹ ਪ੍ਰਸੰਨ ਹਨ। ਪਰ ਮੰਦੇ ਲੋਕੀ ਵੀ ਇਸ ਨੂੰ ਦੇਖਦੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕੀ ਆਖਣ।
43 Whoever is wise will pay attention to these things. They will consider the loving kindnesses of Yahweh.
Punjabi Bible