Psalm 109:5
ਮੈਂ ਉਨ੍ਹਾਂ ਲੋਕਾਂ ਨਾਲ ਨੇਕੀ ਕੀਤੀ ਸੀ, ਪਰ ਉਹ ਮੇਰੇ ਨਾਲ ਬੁਰਾ ਕਰ ਰਹੇ ਹਨ। ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ, ਪਰ ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ।
Psalm 109:5 in Other Translations
King James Version (KJV)
And they have rewarded me evil for good, and hatred for my love.
American Standard Version (ASV)
And they have rewarded me evil for good, And hatred for my love.
Bible in Basic English (BBE)
They have put on me evil for good; hate in exchange for my love.
Darby English Bible (DBY)
And they have rewarded me evil for good, and hatred for my love.
World English Bible (WEB)
They have rewarded me evil for good, And hatred for my love.
Young's Literal Translation (YLT)
And they set against me evil for good, And hatred for my love.
| And they have rewarded | וַיָּ֘שִׂ֤ימוּ | wayyāśîmû | va-YA-SEE-moo |
| עָלַ֣י | ʿālay | ah-LAI | |
| me evil | רָ֭עָה | rāʿâ | RA-ah |
| for | תַּ֣חַת | taḥat | TA-haht |
| good, | טוֹבָ֑ה | ṭôbâ | toh-VA |
| and hatred | וְ֝שִׂנְאָ֗ה | wĕśinʾâ | VEH-seen-AH |
| for | תַּ֣חַת | taḥat | TA-haht |
| my love. | אַהֲבָתִֽי׃ | ʾahăbātî | ah-huh-va-TEE |
Cross Reference
Proverbs 17:13
ਜੇਕਰ ਕੋਈ ਵਿਅਕਤੀ ਬਦੀ ਨਾਲ ਚੰਗਿਆਈ ਦੀ ਅਦਾਇਗੀ ਕਰੇ, ਮੁਸੀਬਤ ਉਸ ਦੇ ਟੱਬਰ ਨੂੰ ਨਹੀਂ ਛੱਡੇਗੀ।
Psalm 38:20
ਮੇਰੇ ਦੁਸ਼ਮਣਾਂ ਨੇ ਮੇਰੇ ਨਾਲ ਦੁਸ਼ਟਤਾ ਭਰੀਆਂ ਗੱਲਾਂ ਕੀਤੀਆਂ ਜਦ ਕਿ ਮੈਂ ਉਨ੍ਹਾਂ ਨਾਲ ਸਦਾ ਹੀ ਚੰਗਾ ਵਿਹਾਰ ਕੀਤਾ। ਮੈਂ ਸਿਰਫ਼ ਚੰਗੇ ਸਲੂਕ ਦੀ ਕੋਸ਼ਿਸ਼ ਕੀਤੀ ਪਰ ਫ਼ੇਰ ਵੀ ਉਹ ਲੋਕ ਮੇਰੇ ਖਿਲਾਫ਼ ਹੋ ਗਏ।
John 13:18
“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’
Luke 22:47
ਯਿਸੂ ਦਾ ਗਿਰਫ਼ਤਾਰ ਹੋਣਾ ਜਦੋਂ ਯਿਸੂ ਬੋਲ ਰਿਹਾ ਸੀ ਤਾਂ ਲੋਕਾਂ ਦਾ ਇੱਕ ਸਮੂਹ ਉਸ ਕੋਲ ਆਇਆ, ਉਨ੍ਹਾਂ ਵਿੱਚੋਂ ਇੱਕ ਰਸੂਲ ਯਹੂਦਾ, ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ। ਯਹੂਦਾ ਯਿਸੂ ਦੇ ਕੋਲ ਆਇਆ ਤਾਂ ਜੋ ਉਹ ਯਿਸੂ ਨੂੰ ਚੁੰਮ ਸੱਕੇ।
Luke 6:16
ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸੱਕਰਿਯੋਤੀ (ਇਹ ਉਹੀ ਯਾਕੂਬ ਦਾ ਪੁੱਤਰ ਯਹੂਦਾ ਹੈ ਜੋ ਬਾਦ ਵਿੱਚ ਯਿਸੂ ਨੂੰ ਉਸ ਦੇ ਦੁਸ਼ਮਣਾਂ ਦੇ ਹੱਥ ਫ਼ੜਵਾਉਂਦਾ ਹੈ)।
Mark 14:44
ਯਹੂਦਾ ਨੇ ਲੋਕਾਂ ਨੂੰ ਇਹ ਸੰਕੇਤ ਦੇਣ ਵਾਸਤੇ ਕਿ ਕੌਣ ਯਿਸੂ ਹੈ, ਵਿਉਂਤ ਬਣਾਈ। ਉਸ ਨੇ ਆਖਿਆ, “ਜਿਸ ਆਦਮੀ ਨੂੰ ਮੈਂ ਚੁੰਮਾਂ, ਉਹੀ ਯਿਸੂ ਹੈ। ਤੁਸੀਂ ਉਸ ਨੂੰ ਗਿਰਫ਼ਤਾਰ ਕਰ ਲੈਣਾ ਅਤੇ ਉਸ ਨੂੰ ਨਿਗਰਾਨੀ ਨਾਲ ਲੈ ਜਾਣਾ।”
Psalm 55:12
ਜੇ ਕੋਈ ਵੈਰੀ ਮੇਰੀ ਬੇਇੱਜ਼ਤੀ ਕਰਨ ਵਾਲਾ ਹੁੰਦਾ, ਮੈਂ ਬਰਦਾਸ਼ਤ ਕਰ ਸੱਕਦਾ ਹਾਂ। ਜੇ ਵੈਰੀ ਮੇਰੇ ਉੱਪਰ ਹਮਲਾਵਰ ਹੁੰਦੇ ਮੈਂ ਛੁਪ ਸੱਕਦਾ ਸਾਂ।
Psalm 35:7
ਮੈਂ ਕੋਈ ਗਲਤ ਕੰਮ ਨਹੀਂ ਕੀਤਾ। ਪਰ ਉਨ੍ਹਾਂ ਲੋਕਾਂ ਨੇ ਮੈਨੂੰ ਫ਼ੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮੈਨੂੰ ਅਕਾਰਣ ਹੀ ਫ਼ਸਾਉਣ ਦੀ ਕੋਸ਼ਿਸ਼ ਕੀਤੀ।
2 Samuel 15:31
ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, “ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।” ਤਦ ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰੱਖਤਾਈ ਨਾਲ ਉਲਟਾਅ ਦੇ।”
2 Samuel 15:12
ਅਹੀਥੋਫ਼ਲ ਦਾਊਦ ਦੇ ਸਲਾਹਕਾਰਾਂ ਵਿੱਚੋਂ ਇੱਕ ਸੀ ਜੋ ਕਿ ਗਿਲੋਹ ਸ਼ਹਿਰ ਵਿੱਚੋਂ ਸੀ। ਜਦੋਂ ਅਬਸ਼ਾਲੋਮ ਬਲੀਆਂ ਚੜ੍ਹਾ ਰਿਹਾ ਸੀ, ਉਸ ਵਕਤ ਉਸ ਨੇ ਅਹੀਥੋਫ਼ਲ ਨੂੰ ਗਿਲੋਹ ਸ਼ਹਿਰ ਵਿੱਚੋਂ ਬੁਲਾਵਾ ਭੇਜਿਆ। ਅਬਸ਼ਾਲੋਮ ਦੀਆਂ ਯੋਜਨਾਵਾਂ ਬੜੀਆਂ ਸਹੀ ਕਾਰਜ ਕਰਦੀਆਂ ਸਨ ਜਿਸ ਨਾਲ ਵੱਧ ਤੋਂ ਵੱਧ ਲੋਕ ਉਸਦਾ ਸਾਬ ਦੇਣ ਲੱਗ ਪਏ।
Genesis 44:4
ਉਨ੍ਹਾਂ ਦੇ ਦੂਰ ਜਾਣ ਤੋਂ ਪਹਿਲਾਂ, ਯੂਸੁਫ਼ ਨੇ ਆਪਣੇ ਨੌਕਰ ਨੂੰ ਆਖਿਆ, “ਜਾ ਅਤੇ ਉਨ੍ਹਾਂ ਦਾ ਪਿੱਛਾ ਕਰ। ਉਨ੍ਹਾਂ ਨੂੰ ਰੋਕ ਅਤੇ ਆਖ, ‘ਅਸੀਂ ਤੁਹਾਡਾ ਭਲਾ ਕੀਤਾ! ਪਰ ਤੁਸੀਂ ਸਾਡਾ ਬੁਰਾ ਕਿਉਂ ਕੀਤਾ ਹੈ? ਤੁਸੀਂ ਮੇਰੇ ਸੁਆਮੀ ਦਾ ਚਾਂਦੀ ਦਾ ਪਿਆਲਾ ਕਿਉਂ ਚੋਰੀ ਕੀਤਾ ਹੈ?