Bible

Psalm 111 - WEB (Punjabi)

1 Praise Yah! I will give thanks to Yahweh with my whole heart, In the council of the upright, and in the congregation.ਯਹੋਵਾਹ ਦੀ ਉਸਤਤਿ ਕਰੋ। ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।

2 Yahweh's works are great, Pondered by all those who delight in them.ਯਹੋਵਾਹ ਮਹਾਨ ਗੱਲਾਂ ਕਰਦਾ ਹਾਂ। ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।

3 His work is honor and majesty. His righteousness endures forever.ਪਰਮੇਸ਼ੁਰ ਸੱਚਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ। ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।

4 He has caused his wonderful works to be remembered. Yahweh is gracious and merciful.ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ। ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।

5 He has given food to those who fear him. He always remembers his covenant.ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ। ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।

6 He has shown his people the power of his works, In giving them the heritage of the nations.ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।

7 The works of his hands are truth and justice. All his precepts are sure.ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ। ਉਸ ਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸੱਕਦਾ ਹੈ।

8 They are established forever and ever. They are done in truth and uprightness.ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ। ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁੱਧ ਸਨ।

9 He has sent redemption to his people. He has ordained his covenant forever. His name is holy and awesome!ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ। ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।

10 The fear of Yahweh is the beginning of wisdom. All those who do his work have a good understanding. His praise endures forever!ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ। ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।

Punjabi Bible