Psalm 114:2
ਯਹੂਦਾਹ ਪਰਮੇਸ਼ੁਰ ਦਾ ਖਾਸ ਬੰਦਾ ਬਣ ਗਿਆ। ਇਸਰਾਏਲ ਉਸ ਦੀ ਸਲਤਨਤ ਬਣ ਗਈ।
Psalm 114:2 in Other Translations
King James Version (KJV)
Judah was his sanctuary, and Israel his dominion.
American Standard Version (ASV)
Judah became his sanctuary, Israel his dominion.
Bible in Basic English (BBE)
Judah became his holy place, and Israel his kingdom.
Darby English Bible (DBY)
Judah was his sanctuary, Israel his dominion.
World English Bible (WEB)
Judah became his sanctuary, Israel his dominion.
Young's Literal Translation (YLT)
Judah became His sanctuary, Israel his dominion.
| Judah | הָיְתָ֣ה | hāytâ | hai-TA |
| was | יְהוּדָ֣ה | yĕhûdâ | yeh-hoo-DA |
| his sanctuary, | לְקָדְשׁ֑וֹ | lĕqodšô | leh-kode-SHOH |
| and Israel | יִ֝שְׂרָאֵ֗ל | yiśrāʾēl | YEES-ra-ALE |
| his dominion. | מַמְשְׁלוֹתָֽיו׃ | mamšĕlôtāyw | mahm-sheh-loh-TAIV |
Cross Reference
Leviticus 11:45
ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।”
Exodus 29:45
ਮੈਂ ਇਸਰਾਏਲ ਦੇ ਲੋਕਾਂ ਨਾਲ ਰਹਾਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
Exodus 25:8
ਪਵਿੱਤਰ ਤੰਬੂ ਪਰਮੇਸ਼ੁਰ ਨੇ ਇਹ ਵੀ ਆਖਿਆ, “ਲੋਕ ਮੇਰੇ ਲਈ ਪਵਿੱਤਰ ਸਥਾਨ ਬਨਾਉਣਗੇ, ਫ਼ੇਰ ਮੈਂ ਉਨ੍ਹਾਂ ਦਰਮਿਆਨ ਰਹਿ ਸੱਕਾਂਗਾ।
Revelation 21:3
ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ।
2 Corinthians 6:16
ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।”
Ezekiel 37:26
ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਸਦਾ ਜਾਰੀ ਰਹੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇਣ ਲਈ ਸਹਿਮਤ ਹਾਂ। ਮੈਂ ਉਨ੍ਹਾਂ ਨੂੰ ਬਹੁਤ, ਬਹੁਤ ਲੋਕ ਬਣ ਜਾਣ ਵਿੱਚ ਸਹਿਮਤ ਹਾਂ। ਅਤੇ ਮੈਂ ਆਪਣਾ ਪਵਿੱਤਰ ਸਥਾਨ ਹਮੇਸ਼ਾ ਲਈ ਉਨ੍ਹਾਂ ਦਰਮਿਆਨ ਰੱਖਣ ਲਈ ਸਹਿਮਤ ਹਾਂ।
Psalm 78:68
ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ। ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ।
Deuteronomy 27:12
“ਜਦੋਂ ਤੁਸੀਂ ਯਰਦਨ ਨਦੀ ਪਾਰ ਕਰ ਜਾਉ, ਇਹ ਪਰਿਵਾਰ-ਸਮੂਹ ਗਰਿੱਜ਼ੀਮ ਪਰਬਤ ਉੱਤੇ ਖਲੋ ਕੇ ਲੋਕਾਂ ਨੂੰ ਅਸੀਂਸਾ ਪੜ੍ਹਕੇ ਸੁਣਾਉਣਗੇ: ਸਿਮਿਓਨ, ਲੇਵੀ, ਯੂਡਾ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ।
Deuteronomy 27:9
ਲੋਕ ਕਾਨੂੰਨ ਦੇ ਸਰਾਪਾਂ ਨੂੰ ਪ੍ਰਵਾਨ ਕਰਦੇ ਸਨ ਮੂਸਾ ਅਤੇ ਲੇਵੀ ਜਾਜਕਾ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਸ਼ਾਂਤ ਹੋ ਜਾਵੋ ਅਤੇ ਸੁਣੋ ਇਸਰਾਏਲੀਓ! ਅੱਜ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਲੋਕੀਂ ਬਣ ਗਏ ਹੋ।
Deuteronomy 23:14
ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦੁਸ਼ਮਣਾ ਨੂੰ ਹਰਾਉਣ ਵਿੱਚ ਸਹਾਇਤਾ ਕਰਨ ਲਈ ਤੁਹਾਡੇ ਨਾਲ ਤੁਹਾਡੇ ਡੇਰੇ ਵਿੱਚ ਹੈ। ਇਸ ਲਈ ਡੇਰੇ ਨੂੰ ਪਵਿੱਤਰ ਰਹਿਣਾ ਚਾਹੀਦਾ ਹੈ। ਫ਼ੇਰ ਯਹੋਵਾਹ ਨੂੰ ਕੋਈ ਘਿਰਣਿਤ ਸ਼ੈਅ ਨਜ਼ਰ ਨਹੀਂ ਆਵੇਗੀ ਅਤੇ ਉਹ ਤੁਹਾਨੂੰ ਛੱਡ ਕੇ ਨਹੀਂ ਜਾਵੇਗਾ।
Exodus 19:5
ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।
Exodus 15:17
ਯਹੋਵਾਹ, ਤੂੰ ਆਪਣੇ ਲੋਕਾਂ ਦੀ ਆਪਣੇ ਪਰਬਤ ਉੱਪਰ ਅਗਵਾਈ ਕਰੇਂਗਾ। ਤੂੰ ਉਨ੍ਹਾਂ ਨੂੰ ਉਸ ਥਾਂ ਤੇ ਰਹਿਣ ਦੇਵੇਂਗਾ। ਜਿਹੜੀ ਤੂੰ ਆਪਣੇ ਤਖਤ ਲਈ ਬਣਾਈ ਹੈ। ਸੁਆਮੀ, ਤੂੰ ਆਪਣਾ ਮੰਦਰ ਬਣਾਵੇਂਗਾ।
Exodus 6:7
ਤੁਸੀਂ ਮੇਰੇ ਲੋਕ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ। ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ, ਜਿਸਨੇ ਤੁਹਾਨੂੰ ਮਿਸਰ ਦੇ ਕਸ਼ਟਾਂ ਤੋਂ ਅਜ਼ਾਦ ਕਰਵਾਇਆ।