Psalm 119:66
ਯਹੋਵਾਹ, ਮੈਨੂੰ ਸਿਆਣੇ ਨਿਆਂ ਕਰਨ ਲਈ ਗਿਆਨ ਪ੍ਰਦਾਨ ਕਰੋ। ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ।
Psalm 119:66 in Other Translations
King James Version (KJV)
Teach me good judgment and knowledge: for I have believed thy commandments.
American Standard Version (ASV)
Teach me good judgment and knowledge; For I have believed in thy commandments.
Bible in Basic English (BBE)
Give me knowledge and good sense; for I have put my faith in your teachings.
Darby English Bible (DBY)
Teach me good discernment and knowledge; for I have believed in thy commandments.
World English Bible (WEB)
Teach me good judgment and knowledge, For I believe in your commandments.
Young's Literal Translation (YLT)
The goodness of reason and knowledge teach me, For in Thy commands I have believed.
| Teach | ט֤וּב | ṭûb | toov |
| me good | טַ֣עַם | ṭaʿam | TA-am |
| judgment | וָדַ֣עַת | wādaʿat | va-DA-at |
| and knowledge: | לַמְּדֵ֑נִי | lammĕdēnî | la-meh-DAY-nee |
| for | כִּ֖י | kî | kee |
| I have believed | בְמִצְוֹתֶ֣יךָ | bĕmiṣwōtêkā | veh-mee-ts-oh-TAY-ha |
| thy commandments. | הֶאֱמָֽנְתִּי׃ | heʾĕmānĕttî | heh-ay-MA-neh-tee |
Cross Reference
Philippians 1:9
ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;
James 3:13
ਅਸਲੀ ਸਿਆਣਪ ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁੱਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸ ਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁੱਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।
Matthew 13:11
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।
Isaiah 11:2
ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸ ਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ।
Proverbs 8:20
ਮੈਂ ਨਿਆਂ ਦੇ ਰਾਹਾਂ ਦੇ ਨਾਲ-ਨਾਲ ਧਰਮੀਅਤਾ ਦੇ ਰਾਹਾਂ ਤੇ ਚਲਦੀ ਹਾਂ।
Proverbs 2:1
ਸਿਆਣਪ ਦੀ ਗੱਲ ਸੁਣੋ ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।
Psalm 119:172
ਮੈਨੂੰ ਤੁਹਾਡੇ ਸ਼ਬਦਾ ਨੂੰ ਗਾਉਣ ਦਿਉ। ਅਤੇ ਮੈਨੂੰ ਮੇਰਾ ਗੀਤ ਗਾਉਣ ਦਿਉ। ਯਹੋਵਾਹ, ਤੁਹਾਡੇ ਸਮੂਹ ਨੇਮ ਚੰਗੇ ਹਨ।
Psalm 119:160
ਸ਼ੁਰੂ ਤੋਂ ਹੀ, ਤੁਹਾਡੇ ਸਾਰੇ ਸ਼ਬਦਾ ਉੱਤੇ ਵਿਸ਼ਵਾਸ ਹੋ ਸੱਕਦਾ ਸੀ। ਯਹੋਵਾਹ, ਤੁਹਾਡਾ ਸ਼ੁਭ ਨੇਮ ਸਦਾ ਹੀ ਰਹੇਗਾ।
Psalm 119:128
ਮੈਂ ਧਿਆਨ ਨਾਲ ਤੁਹਾਡੇ ਸਾਰੇ ਆਦੇਸ਼ਾ ਨੂੰ ਮੰਨਦਾ ਹਾਂ ਮੈਂ ਝੂਠੀਆਂ ਸਿੱਖਿਆਵਾਂ ਨੂੰ ਨਫ਼ਰਤ ਕਰਦਾ ਹਾਂ।
Psalm 119:34
ਸਮਝਣ ਵਿੱਚ ਮੇਰੀ ਮਦਦ ਕਰੋ, ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਮੰਨਾਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੰਨਾਗਾ।
Psalm 72:1
ਸੁਲੇਮਾਨ ਨੂੰ। ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਆਂ ਕਰੇ। ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇ।
Nehemiah 9:13
ਫ਼ੇਰ ਤੂੰ ਸੀਨਈ ਪਹਾੜੀ ਤੇ ਉੱਤਰਿਆ। ਤੂੰ ਅਕਾਸ਼ ਤੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਨੂੰ ਚੰਗੇ ਨਿਆਉਂ ਅਤੇ ਸੱਚੀਆਂ ਬਿਵਸਬਾਂ ਅਤੇ ਚੰਗੀਆਂ ਬਿਧੀਆਂ ਅਤੇ ਹੁਕਮ ਦਿੱਤੇ।
1 Kings 3:28
ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਪਾਤਸ਼ਾਹ ਦੇ ਫ਼ੈਸਲੇ ਨੂੰ ਸੁਣਿਆ ਅਤੇ ਉਸਦੀ ਬੜੀ ਇੱਜ਼ਤ ਅਤੇ ਸਤਿਕਾਰ ਕੀਤਾ ਕਿਉਂ ਕਿ ਉਹ ਸਿਆਣਾ ਸੀ। ਉਨ੍ਹਾਂ ਨੇ ਵੇਖਿਆ ਕਿ ਉਸ ਕੋਲ ਸਹੀ ਨਿਆਂ ਦੇਣ ਵਿੱਚ ਰੱਬੀ ਸਿਆਣਪ ਸੀ।
1 Kings 3:9
ਇਸ ਲਈ ਮੈਂ ਤੈਥੋਂ ਸਿਆਣਪ ਮੰਗਦਾ ਹਾਂ ਜੋ ਮੈ ਤੇਰੇ ਲੋਕਾਂ ਨੂੰ ਸਹੀ ਨਿਆਂ ਦੇ ਸੱਕਾਂ ਅਤੇ ਇਹ ਮੇਰੇ ਚੰਗੇ ਅਤੇ ਬੁਰੇ ਵਿੱਚਕਾਰ ਪਰੱਖ ਕਰਨ ਵਿੱਚ ਵੀ ਸਹਾਇਤਾ ਕਰੇਗੀ। ਇਸ ਮਹਾਨ ਸਿਆਣਪ ਤੋਂ ਬਿਨਾ, ਇੰਨੇ ਵਿਸ਼ਾਲ ਲੋਕਾਂ ਉੱਪਰ ਸ਼ਾਸਨ ਕਰਨਾ ਅਸੰਭਵ ਹੈ।”
Judges 3:15
ਲੋਕਾਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ ਤਾਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਇੱਕ ਬੰਦਾ ਭੇਜਿਆ। ਇਸ ਬੰਦੇ ਦਾ ਨਾਮ ਏਹੂਦ ਸੀ। ਉਹ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਗੇਰਾ ਦਾ ਪੁੱਤਰ ਸੀ। ਉਸ ਨੂੰ ਆਪਣੇ ਖੱਬੇ ਹੱਥ ਨਾਲ ਲੜਨ ਦੀ ਸਿਖਲਾਈ ਦਿੱਤੀ ਗਈ ਸੀ। ਇਸਰਾਏਲ ਦੇ ਲੋਕਾਂ ਨੇ ਏਹੂਦ ਨੂੰ ਇੱਕ ਸੁਗਾਤ ਦੇਕੇ ਮੋਆਬ ਦੇ ਰਾਜੇ ਅਗਲੋਨ ਦੇ ਕੋਲ ਭੇਜਿਆ।