Psalm 128 - WEB (Punjabi)
1 > Blessed is everyone who fears Yahweh, Who walks in his ways.ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ। ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।
2 For you will eat the labor of your hands. You will be happy, and it will be well with you.ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ। ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।
3 Your wife will be as a fruitful vine, In the innermost parts of your house; Your children like olive plants, Around your table.ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ। ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।
4 Behold, thus is the man blessed who fears Yahweh.ਯਹੋਵਾਹ ਸੱਚਮੁੱਚ ਇਸ ਤਰ੍ਹਾਂ ਆਪਣੇ ਪੈਰੋਕਾਰਾਂ ਨੂੰ ਅਸੀਸ ਦੇਵੇਗਾ।
5 May Yahweh bless you out of Zion, And may you see the good of Jerusalem all the days of your life.ਯਹੋਵਾਹ ਤੁਹਾਨੂੰ ਸੀਯੋਨ ਉੱਤੋਂ ਅਸੀਸ ਦੇਵੇ। ਮੈਨੂੰ ਆਸ ਹੈ ਕਿ ਤੁਸੀਂ ਆਪਣੀ ਸਾਰੀ ਉਮਰ ਯਰੂਸ਼ਲਮ ਵਿੱਚ ਅਸੀਸ ਮਾਣੋਗੇ।
6 Yes, may you see your children's children. Peace be upon Israel.ਅਤੇ ਮੈਨੂੰ ਆਸ ਹੈ ਕਿ ਤੁਸੀਂ ਆਪਣੇ ਪੋਤੇ-ਪੋਤੀਆਂ ਨੂੰ ਵੇਖਣ ਤੱਕ ਜਿਉਂਦੇ ਰਹੋਗੇ। ਇਸਰਾਏਲ ਵਿੱਚ ਸ਼ਾਂਤੀ ਹੋਵੇ।
Punjabi Bible