Psalm 132:16
ਮੈਂ ਜਾਜਕਾ ਨੂੰ ਮੁਕਤੀ ਦੇ ਵਸਤਰ ਪਹਿਨਾਵਾਂਗਾ। ਅਤੇ ਮੇਰੇ ਅਨੁਯਾਈ ਉੱਥੇ ਬਹੁਤ ਖੁਸ਼ ਹੋਣਗੇ।
Psalm 132:16 in Other Translations
King James Version (KJV)
I will also clothe her priests with salvation: and her saints shall shout aloud for joy.
American Standard Version (ASV)
Her priests also will I clothe with salvation; And her saints shall shout aloud for joy.
Bible in Basic English (BBE)
Her priests will be clothed with salvation; and her saints will give cries of joy.
Darby English Bible (DBY)
And I will clothe her priests with salvation, and her saints shall shout aloud for joy.
World English Bible (WEB)
Her priests I will also clothe with salvation. Her saints will shout aloud for joy.
Young's Literal Translation (YLT)
And her priests I clothe `with' salvation, And her pious ones do sing aloud.
| I will also clothe | וְֽ֭כֹהֲנֶיהָ | wĕkōhănêhā | VEH-hoh-huh-nay-ha |
| her priests | אַלְבִּ֣ישׁ | ʾalbîš | al-BEESH |
| with salvation: | יֶ֑שַׁע | yešaʿ | YEH-sha |
| saints her and | וַ֝חֲסִידֶ֗יהָ | waḥăsîdêhā | VA-huh-see-DAY-ha |
| shall shout aloud | רַנֵּ֥ן | rannēn | ra-NANE |
| for joy. | יְרַנֵּֽנוּ׃ | yĕrannēnû | yeh-ra-nay-NOO |
Cross Reference
2 Chronicles 6:41
“ਹੁਣ, ਯਹੋਵਾਹ ਪਰਮੇਸ਼ੁਰ ਉੱਠ ਆਪਣੇ ਖਾਸ ਥਾਂ ਤੇ ਆ ਇਕਰਾਰਨਾਮਾ ਦਾ ਸੰਦੂਕ ਤੇਰੀ ਸ਼ਕਤੀ ਦਰਸਾਉਂਦਾ ਹੈ। ਤੇਰੇ ਜਾਜਕ ਮੁਕਤੀ ਨਾਲ ਸੁਸ਼ੋਭਿਤ ਹੋਣ। ਤੇਰੇ ਸੱਚੇ ਭਗਤ ਤੇਰੀ ਚੰਗਿਆਈ ਵਿੱਚ ਆਨੰਦਿਤ ਹੋਣ।
Psalm 132:9
ਹੇ ਪਰਮੇਸ਼ੁਰ, ਤੁਹਾਡੇ ਜਾਜਕ ਚੰਗਿਆਈ ਨਾਲ ਸੱਜੇ ਹੋਏ ਹੋਣ। ਤੁਹਾਡੇ ਵਫ਼ਾਦਾਰ ਚੇਲੇ ਬਹੁਤ ਪ੍ਰਸੰਨ ਹਨ।
Psalm 140:4
ਯਹੋਵਾਹ, ਮੈਨੂੰ ਬਦ ਲੋਕਾਂ ਤੋਂ ਬਚਾਉ। ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ। ਉਹ ਲੋਕ ਮੇਰਾ ਪਿੱਛਾ ਕਰਦੇ ਹਨ ਅਤੇ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰਦੇ ਹਨ।
Isaiah 61:10
ਪਰਮੇਸ਼ੁਰ ਦਾ ਸੇਵਕ ਮੁਕਤੀ ਲੈ ਕੇ ਆਉਂਦਾ ਹੈ “ਯਹੋਵਾਹ ਮੈਨੂੰ ਬਹੁਤ-ਬਹੁਤ ਪ੍ਰਸੰਨ ਕਰਦਾ ਹੈ। ਮੇਰਾ ਸਾਰਾ ਆਪਾ ਪਰਮੇਸ਼ੁਰ ਲਈ ਪ੍ਰਸੰਨ ਹੈ। ਯਹੋਵਾਹ ਨੇ ਮੈਨੂੰ ਮੁਕਤੀ ਦੇ ਬਸਤਰ ਪੁਆਏ। ਇਹ ਬਸਤਰ ਉਨ੍ਹਾਂ ਸੁੰਦਰ ਬਸਤਰਾਂ ਵਰਗੇ ਹਨ ਜਿਹੜੇ ਕੋਈ ਆਪਣੀ ਸ਼ਾਦੀ ਉੱਤੇ ਪਹਿਨਦਾ ਹੈ। ਯਹੋਵਾਹ ਨੇ ਮੈਨੂੰ ਆਪਣੀ ਨੇਕੀ ਦਾ ਕੋਟ ਪਹਿਨਾਇਆ। ਇਹ ਕੋਟ ਉਨ੍ਹਾਂ ਬਸਤਰਾਂ ਵਰਗਾ ਹੈ ਜਿਹੜੇ ਕੋਈ ਔਰਤ ਆਪਣੀ ਸ਼ਾਦੀ ਉੱਤੇ ਪਹਿਨਦੀ ਹੈ।
Hosea 11:12
“ਅਫ਼ਰਾਈਮ ਨੇ ਮੈਨੂੰ ਝੂਠੇ ਦੇਵਤਿਆਂ ਨਾਲ ਘੇਰਿਆ ਹੋਇਆ ਹੈ ਇਸਰਾਏਲ ਦੇ ਲੋਕ ਮੇਰੇ ਵਿਰੁੱਧ ਹੋ ਗਏ, ਪਰ ਯਹੂਦਾਹ ਹਾਲੇ ਵੀ ਏਲ ਨਾਲ ਚਲਦਾ ਹੈ ਅਤੇ ਪਵਿੱਤਰ ਪੁਰੱਖ ਨਾਲ ਵਫ਼ਾਦਾਰ ਰਿਹਾ।”
Zechariah 9:9
ਭਵਿੱਖ ਦਾ ਪਾਤਸ਼ਾਹ ਹੇ ਸੀਯੋਨ! ਖੁਸ਼ੀ ਮਨਾ! ਯਰੂਸ਼ਲਮ ਦੇ ਲੋਕੋ! ਖੁਸ਼ੀ ’ਚ ਲਲਕਾਰੋ! ਵੇਖੋ! ਤੁਹਾਡਾ ਪਾਤਸ਼ਾਹ ਤੁਹਾਡੇ ਵੱਲ ਆ ਰਿਹਾ ਹੈ! ਉਹ ਧਰਮੀ ਅਤੇ ਜੇਤੂ ਪਾਤਸ਼ਾਹ ਹੈ ਪਰ ਉਹ ਨਿਮਰਤਾ ਦਾ ਪੁੰਜ ਹੈ ਉਹ ਇੱਕ ਕੰਮ ਕਰਨ ਵਾਲੇ ਜਾਨਵਰ ਤੇ ਭਾਵ ਜਵਾਨ ਗਧੇ ਤੇ ਸਵਾਰ ਹੈ।
Zechariah 9:15
ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਨੂੰ ਬਚਾਵੇਗਾ ਸੈਨਾ ਆਪਣੇ ਦੁਸ਼ਮਨਾਂ ਨੂੰ ਹਰਾਉਣ ਲਈ ਪੱਥਰ ਅਤੇ ਗੁਲੇਲਾਂ ਦੀ ਵਰਤੋਂ ਕਰੇਗੀ। ਉਹ ਦੁਸ਼ਮਨਾਂ ਦਾ ਲਹੂ ਸ਼ਰਾਬ ਵਾਂਗ ਵਹਾਉਣਗੇ ਇਹ ਜਗਵੇਦੀ ਦੀਆਂ ਨੁਕਰਾਂ ’ਚ ਸੁੱਟੇ ਲਹੂ ਵਾਂਗ ਹੋਵੇਗਾ।
John 16:24
ਅਜੇ ਤੱਕ ਤੁਸੀਂ ਮੇਰੇ ਨਾਂ ਵਿੱਚ ਕੁਝ ਨਹੀਂ ਮੰਗਿਆ। ਮੰਗੋ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਭਰਪੂਰ ਹੋਵੇਗੀ।
Galatians 3:27
ਕਿਉਂ ਕਿ ਤੁਹਾਨੂੰ ਸਾਰਿਆਂ ਨੂੰ ਮਸੀਹ ਅੰਦਰ ਬਪਤਿਸਮਾ ਦਿੱਤਾ ਗਿਆ ਹੈ ਅਤੇ ਤੁਸੀਂ ਆਪਣੇ ਆਪ ਨੂੰ ਮਸੀਹ ਨਾਲ ਢੱਕ ਲਿਆ ਹੈ।