Psalm 136:16
ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Psalm 136:16 in Other Translations
King James Version (KJV)
To him which led his people through the wilderness: for his mercy endureth for ever.
American Standard Version (ASV)
To him that led his people through the wilderness; For his lovingkindness `endureth' for ever:
Bible in Basic English (BBE)
To him who took his people through the waste land: for his mercy is unchanging for ever.
Darby English Bible (DBY)
To him that led his people through the wilderness, for his loving-kindness [endureth] for ever;
World English Bible (WEB)
To him who led his people through the wilderness; For his loving kindness endures forever:
Young's Literal Translation (YLT)
To Him leading His people in a wilderness, For to the age `is' His kindness.
| To him which led | לְמוֹלִ֣יךְ | lĕmôlîk | leh-moh-LEEK |
| his people | עַ֭מּוֹ | ʿammô | AH-moh |
| wilderness: the through | בַּמִּדְבָּ֑ר | bammidbār | ba-meed-BAHR |
| for | כִּ֖י | kî | kee |
| his mercy | לְעוֹלָ֣ם | lĕʿôlām | leh-oh-LAHM |
| endureth for ever. | חַסְדּֽוֹ׃ | ḥasdô | hahs-DOH |
Cross Reference
Deuteronomy 8:15
ਯਹੋਵਾਹ ਨੇ ਬਹੁਤ ਹੀ ਵਿਸ਼ਾਲ ਅਤੇ ਭਿਆਨਕ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਉਸ ਮਾਰੂਥਲ ਵਿੱਚ ਜ਼ਹਿਰੀਲੇ ਸੱਪ ਅਤੇ ਬਿਛੁ ਸਨ। ਧਰਤੀ ਖੁਸ਼ਕ ਸੀ ਅਤੇ ਕਿਧਰੇ ਵੀ ਪਾਣੀ ਨਹੀਂ ਸੀ, ਪਰ ਯਹੋਵਾਹ ਨੇ ਤੁਹਾਨੂੰ ਠੋਸ ਚੱਟਾਨ ਵਿੱਚੋਂ ਪਾਣੀ ਦਿੱਤਾ।
Exodus 15:22
ਇਸਰਾਏਲ ਦਾ ਮਾਰੂਥਲ ਵਿੱਚ ਜਾਣਾ ਮੂਸਾ ਇਸਰਾਏਲ ਦੇ ਲੋਕਾਂ ਨੂੰ ਲਾਲ ਸਾਗਰਾਂ ਤੋਂ ਪਰ੍ਹਾਂ ਸੂਰ ਦੇ ਮਾਰੂਥਲ ਅੰਦਰ ਲੈ ਗਿਆ। ਉਨ੍ਹਾਂ ਨੇ ਮਾਰੂਥਲ ਵਿੱਚ ਤਿੰਨ ਦਿਨ ਤੱਕ ਸਫ਼ਰ ਕੀਤਾ। ਲੋਕਾਂ ਨੂੰ ਕੋਈ ਪਾਣੀ ਨਹੀਂ ਮਿਲਿਆ।
Exodus 13:18
ਇਸ ਲਈ ਯਹੋਵਾਹ ਨੇ ਉਨ੍ਹਾਂ ਦੀ ਅਗਵਾਈ ਹੋਰ ਰਸਤੇ ਤੋਂ ਦੀ ਮਾਰੂਥਲ ਵਿੱਚ ਦੀ ਲਾਲ ਸਾਗਰ ਵੱਲ ਦੀ ਕੀਤੀ। ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉਹ ਜੰਗ ਲਈ ਤਿਆਰ-ਬਰ-ਤਿਆਰ ਸਨ।
Psalm 77:20
ਤੁਸੀਂ ਮੂਸਾ ਅਤੇ ਹਾਰੂਨ ਨੂੰ ਆਪਣੇ ਲੋਕਾਂ ਦੀ ਭੇਡਾਂ ਵਾਂਗ ਅਗਵਾਈ ਕਰਨ ਲਈ ਇਸਤੇਮਾਲ ਕੀਤਾ।
Isaiah 63:11
ਪਰ ਯਹੋਵਾਹ ਨੂੰ ਹੁਣ ਤੱਕ ਚੇਤੇ ਹੈ ਕਿ ਬਹੁਤ ਪਹਿਲਾਂ ਕੀ ਵਾਪਰਿਆ ਸੀ। ਉਸ ਨੂੰ ਮੂਸਾ ਅਤੇ ਉਸ ਦੇ ਲੋਕਾਂ ਦੀ ਯਾਦ ਹੈ। ਯਹੋਵਾਹ ਹੀ ਸੀ ਜਿਸ ਨੇ ਉਨ੍ਹਾਂ ਲੋਕਾਂ ਨੂੰ ਸਮੁੰਦਰੋ ਪਾਰ ਲੰਘਾਇਆ ਸੀ। ਉਸ ਨੇ ਆਪਣੇ ਇੱਜੜ ਦੀ ਅਗਵਾਈ ਕਰਨ ਲਈ, ਆਪਣੇ ਅਜੜੀਆਂ ਦਾ ਇਸਤੇਮਾਲ ਕੀਤਾ ਸੀ। ਪਰ ਹੁਣ ਯਹੋਵਾਹ ਕਿੱਥੋ ਹੈ, ਉਹ ਜਿਸਨੇ ਉਨ੍ਹਾਂ ਦਰਮਿਆਨ ਆਪਣਾ ਆਤਮਾ ਪਾਇਆ।
Isaiah 49:10
ਲੋਕ ਭੁੱਖੇ ਨਹੀਂ ਹੋਣਗੇ। ਉਹ ਪਿਆਸੇ ਨਹੀਂ ਹੋਣਗੇ। ਧੁੱਪ ਅਤੇ ਹਵਾ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਵੇਗੀ। ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਸੱਕੂਨ ਪਹੁੰਚਾਉਂਦਾ ਹੈ। ਅਤੇ ਪਰਮੇਸ਼ੁਰ ਹੀ ਉਨ੍ਹਾਂ ਦੀ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਅਗਵਾਈ ਪਾਣੀ ਦੇ ਝਰਨਿਆਂ ਵੱਲ ਕਰੇਗਾ।
Nehemiah 9:19
ਤੂੰ ਤਾਂ ਵੀ ਉਨ੍ਹਾਂ ਨੂੰ ਨਾਮਂਜ਼ੂਰ ਨਾ ਕੀਤਾ ਕਿਉਂ ਜੋ ਤੂੰ ਬਹੁਤ ਦਯਾਲੂ ਹੈਂ। ਇਹੀ ਕਾਰਣ ਹੈ ਕਿ ਤੂੰ ਉਨ੍ਹਾਂ ਨੂੰ ਮਾਰੂਬਲ ਵਿੱਚ ਵੀ ਨਹੀਂ ਛੱਡਿਆ। ੱਬਦ੍ਦਲ ਦਾ ਥੰਮ ਦਿਨ ਵੇਲੇ ਉਨ੍ਹਾਂ ਦੀ ਅਗਵਾਈ ਕਰਨ ਤੋਂ ਉਨ੍ਹਾਂ ਨਾਲੋਂ ਅੱਡ ਨਹੀਂ ਹੋਇਆ। ਅੱਗ ਦਾ ਥੰਮ ਰਾਤ ਵੇਲੇ ਉਸ ਰਾਹ ਤੇ ਰੋਸ਼ਨੀ ਕਰਨੋ ਨਾ ਹਟਿਆ ਜਿੱਥੇ ਉਹ ਜਾ ਰਹੇ ਸਨ।
Nehemiah 9:12
ਦਿਨ ਵੇਲੇ ਤੂੰ ਬੱਦਲ ਦੇ ਥੰਮ ਦੁਆਰਾ ਅਤੇ ਰਾਤ ਵੇਲੇ ਅੱਗ ਦੇ ਥੰਮ ਦੁਆਰਾ ਉਨ੍ਹਾਂ ਦੀ ਅਗਵਾਈ ਕੀਤੀ ਤੇ ਉਸ ਰਾਹ ਤੇ ਰੋਸ਼ਨੀ ਚਮਕੀ ਜਿੱਥੇ ਦੀ ਉਹ ਗਏ।
Deuteronomy 8:2
ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ।
Numbers 9:17
ਜਦੋਂ ਬੱਦਲ ਪਵਿੱਤਰ ਤੰਬੂ ਉੱਤੋਂ ਆਪਣੀ ਥਾਂ ਤੋਂ ਹਿਲਿਆ, ਇਸਰਾਏਲੀਆਂ ਨੇ ਇਸਦਾ ਪਿੱਛਾ ਕੀਤਾ। ਜਦੋਂ ਬੱਦਲ ਠਹਿਰ ਗਿਆ, ਉਹੀ ਥਾਂ ਸੀ ਜਿੱਥੇ ਇਸਰਾਏਲੀਆਂ ਨੇ ਡੇਰਾ ਲਾਇਆ।