Psalm 136:21
ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Psalm 136:21 in Other Translations
King James Version (KJV)
And gave their land for an heritage: for his mercy endureth for ever:
American Standard Version (ASV)
And gave their land for a heritage; For his lovingkindness `endureth' for ever;
Bible in Basic English (BBE)
And gave their land to his people for a heritage: for his mercy is unchanging for ever.
Darby English Bible (DBY)
And gave their land for an inheritance, for his loving-kindness [endureth] for ever,
World English Bible (WEB)
And gave their land as an inheritance; For his loving kindness endures forever;
Young's Literal Translation (YLT)
And He gave their land for inheritance, For to the age `is' His kindness.
| And gave | וְנָתַ֣ן | wĕnātan | veh-na-TAHN |
| their land | אַרְצָ֣ם | ʾarṣām | ar-TSAHM |
| heritage: an for | לְנַחֲלָ֑ה | lĕnaḥălâ | leh-na-huh-LA |
| for | כִּ֖י | kî | kee |
| his mercy | לְעוֹלָ֣ם | lĕʿôlām | leh-oh-LAHM |
| endureth for ever: | חַסְדּֽוֹ׃ | ḥasdô | hahs-DOH |
Cross Reference
Numbers 32:33
ਇਸ ਲਈ ਮੂਸਾ ਨੇ ਉਹ ਧਰਤੀ ਗਾਦ ਦੇ ਲੋਕਾਂ, ਰਊਬੇਨ ਦੇ ਪਰਿਵਾਰ ਨੂੰ ਅਤੇ ਮਨੱਸ਼ਹ ਪਰਿਵਾਰ ਦੇ ਅੱਧੇ ਲੋਕਾਂ ਨੂੰ ਦੇ ਦਿੱਤੀ। (ਮਨੱਸ਼ਹ ਯੂਸੁਫ਼ ਦਾ ਪੁੱਤਰ ਸੀ।) ਇਸ ਧਰਤੀ ਵਿੱਚ ਅਮੋਰੀ, ਸੀਹੋਨ ਦਾ ਰਾਜ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਸ਼ਾਮਿਲ ਹਨ। ਇਸ ਧਰਤੀ ਵਿੱਚ ਉਸ ਖੇਤਰ ਦੇ ਆਲੇ-ਦੁਆਲੇ ਦੇ ਸਾਰੇ ਨਗਰ ਵੀ ਸ਼ਾਮਿਲ ਹਨ।
Deuteronomy 3:12
ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ “ਇਸ ਲਈ ਅਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ। ਮੈਂ ਇਸ ਧਰਤੀ ਵਿੱਚੋਂ ਇੱਕ ਹਿੱਸਾ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਦੇ ਦਿੱਤਾ। ਮੈਂ ਉਨ੍ਹਾਂ ਨੂੰ ਅਰਨੋਨ ਵਾਦੀ ਵਿੱਚਲੇ ਅਰੋਏਰ ਤੋਂ ਲੈ ਕੇ ਗਿਲਆਦ ਦੇ ਪਹਾੜੀ ਪ੍ਰਦੇਸ਼ ਤੱਕ ਦੀ ਧਰਤੀ, ਸ਼ਹਿਰਾਂ ਸਮੇਤ, ਦੇ ਦਿੱਤੀ। ਉਨ੍ਹਾਂ ਨੂੰ ਗਿਲਆਦ ਦੇ ਪਹਾੜੀ ਪ੍ਰਦੇਸ਼ ਦਾ ਅੱਧਾ ਹਿੱਸਾ ਮਿਲਿਆ।
Joshua 12:1
ਇਸਰਾਏਲ ਵੱਲੋਂ ਹਰਾਏ ਗਏ ਰਾਜੇ ਇਸਰਾਏਲ ਦੇ ਲੋਕਾਂ ਨੇ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਸੀ। ਉਨ੍ਹਾਂ ਕੋਲ ਅਰਨੋਨ ਦੀ ਵਾਦੀ ਤੋਂ ਹਰਮੋਨ ਪਰਬਤ ਤੱਕ ਅਤੇ ਯਰਦਨ ਵਾਦੀ ਦੇ ਪੂਰਬੀ ਪਾਸੇ ਦੀ ਸਾਰੀ ਧਰਤੀ ਸੀ। ਉਹ ਸਾਰੇ ਰਾਜੇ, ਜਿਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੇ, ਇਹ ਧਰਤੀ ਹਾਸਿਲ ਕਰਨ ਲਈ ਹਰਾਇਆ ਸੀ:
Joshua 13:1
ਉਹ ਧਰਤੀ ਜਿਸ ਉੱਤੇ ਹਾਲੇ ਕਬਜ਼ਾ ਨਹੀਂ ਹੋਇਆ ਜਦੋਂ ਯਹੋਸ਼ੁਆ ਬਹੁਤ ਬਿਰਧ ਹੋ ਗਿਆ ਤਾਂ ਯਹੋਵਾਹ ਨੇ ਆਖਿਆ, “ਯਹੋਸ਼ੁਆ ਤੂੰ ਬਿਰਧ ਹੋ ਗਿਆ ਹੈ ਪਰ ਹਾਲੇ ਵੀ ਕਾਫ਼ੀ ਅਜਿਹੀ ਧਰਤੀ ਹੈ ਜਿਸ ਉੱਤੇ ਤੂੰ ਕਬਜ਼ਾ ਕਰ ਸੱਕਦਾ ਹੈਂ।
Nehemiah 9:22
ਤੂੰ ਉਨ੍ਹਾਂ ਨੂੰ ਰਾਜ ਅਤੇ ਲੋਕ ਦਿੱਤੇ, ਅਤੇ ਉਨ੍ਹਾਂ ਨੂੰ ਦੂਰ ਦੁਰਾਡੀਆਂ ਥਾਵਾਂ ਦਿੱਤੀਆਂ ਜਿੱਥੇ ਬੋੜੇ ਜਿਹੇ ਲੋਕ ਰਹਿਂਂਦੇ ਸਨ। ਉਨ੍ਹਾਂ ਨੇ ਹਸ਼ਬੋਨ ਦੇ ਪਾਤਸ਼ਾਹ ਸੀਹੋਨ ਦੀ ਜ਼ਮੀਨ ਉੱਤੇ ਅਤੇ ਬਾਸ਼ਾਨ ਦੇ ਪਾਤਸ਼ਾਹ ਓਗ ਦੀ ਜ਼ਮੀਨ ਤੇ ਕਬਜ਼ਾ ਕਰ ਲਿਆ।
Psalm 44:2
ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ। ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ। ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕੱਢ ਦਿੱਤਾ।
Psalm 78:55
ਪਰਮੇਸ਼ੁਰ ਨੇ ਹੋਰਾਂ ਕੌਮਾਂ ਨੂੰ ਉਹ ਧਰਤੀ ਛੱਡਣ ਲਈ ਮਜਬੂਰ ਕਰ ਦਿੱਤਾ। ਪਰਮੇਸ਼ੁਰ ਨੇ ਹਰ ਪਰਿਵਾਰ ਨੂੰ ਉਸ ਧਰਤੀ ਵਿੱਚੋਂ ਹਿੱਸਾ ਦਿੱਤਾ। ਪਰਮੇਸ਼ੁਰ ਨੇ ਇਸਰਾਏਲ ਦੇ ਹਰ ਪਾਰਵਾਰਿਕ ਸਮੂਹ ਨੂੰ ਰਹਿਣ ਲਈ ਘਰ ਦਿੱਤਾ।
Psalm 105:44
ਫ਼ੇਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਉਹ ਦੇਸ਼ ਦਿੱਤਾ ਜਿੱਥੇ ਹੋਰ ਲੋਕੀਂ ਰਹਿ ਰਹੇ ਸਨ। ਪਰਮੇਸ਼ੁਰ ਦੇ ਲੋਕਾਂ ਨੂੰ ਉਹ ਚੀਜ਼ਾਂ ਮਿਲੀਆਂ ਜਿਨ੍ਹਾਂ ਲਈ ਹੋਰਾਂ ਲੋਕਾਂ ਨੇ ਕੰਮ ਕੀਤਾ ਸੀ।
Psalm 135:12
ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਪਰਮੇਸ਼ੁਰ ਨੇ ਉਹ ਧਰਤੀ ਆਪਣੇ ਲੋਕਾਂ ਨੂੰ ਦੇ ਦਿੱਤੀ।