Psalm 149 - WEB (Punjabi)
1 Praise Yahweh! Sing to Yahweh a new song, His praise in the assembly of the saints.ਯਹੋਵਾਹ ਦੀ ਉਸਤਤਿ ਕਰੋ। ਉਨ੍ਹਾਂ ਨਵੀਆਂ ਗੱਲਾਂ ਬਾਰੇ ਕੋਈ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆ ਹਨ। ਉਸਦੀ ਉਸਤਤਿ ਉਸ ਦੇ ਚੇਲਿਆ ਦੀ ਸਭਾ ਵਿੱਚ ਗਾਵੋ।
2 Let Israel rejoice in him who made them. Let the children of Zion be joyful in their King.ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ। ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।
3 Let them praise his name in the dance! Let them sing praises to him with tambourine and harp!ਉਨ੍ਹਾਂ ਲੋਕਾਂ ਨੂੰ ਨੱਚ ਕੁੱਦਕੇ ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ।
4 For Yahweh takes pleasure in his people. He crowns the humble with salvation.ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ। ਪਰਮੇਸ਼ੁਰ ਨੇ ਆਪਣੇ ਮਸੱਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਬਚਾ ਲਿਆ।
5 Let the saints rejoice in honor. Let them sing for joy on their beds.ਪਰਮੇਸ਼ੁਰ ਦੇ ਪੈਰੋਕਾਰੋ, ਆਪਣੀ ਜਿੱਤ ਵਿੱਚ ਖੁਸ਼ੀ ਮਨਾਉ! ਬਿਸਤਰ ਉੱਤੇ ਲੇਟਣ ਤੋਂ ਬਾਦ ਵੀ ਪ੍ਰਸੰਨ ਹੋਵੋ।
6 May the high praises of God be in their mouths, And a two-edged sword in their hand;ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ। ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾਂ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।
7 To execute vengeance on the nations, And punishments on the peoples;ਉਨ੍ਹਾਂ ਨੂੰ ਆਪਣੇ ਦੁਸ਼ਮਣਾਂ ਨੂੰ ਦੰਡ ਦੇਣ ਦਿਉ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਲਈ ਜਾਣ ਦਿਉ।
8 To bind their kings with chains, And their nobles with fetters of iron;ਪਰਮੇਸ਼ੁਰ ਦੇ ਬੰਦੇ ਉਨ੍ਹਾਂ ਰਾਜਿਆ ਅਤੇ ਮਹੱਤਵਪੂਰਣ ਲੋਕਾ ਦੇ ਜ਼ੰਜ਼ੀਰਾ ਪਾ ਦੇਣਗੇ।
9 To execute on them the written judgment. All his saints have this honor. Praise Yah!ਪਰਮੇਸ਼ੁਰ ਦੇ ਬੰਦੇ ਉਨ੍ਹਾਂ ਨੂੰ ਦੰਡ ਦੇਣਗੇ ਜਿਵੇਂ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਦੇ ਸਾਰੇ ਪੈਰੋਕਾਰ ਉਸਦਾ ਆਦਰ ਕਰਨਗੇ। ਯਹੋਵਾਹ ਦੀ ਉਸਤਤਿ ਕਰੋ।
Punjabi Bible