Psalm 18:8
ਪਰਮੇਸ਼ੁਰ ਦੇ ਨੱਕ ਵਿੱਚੋਂ ਧੂਆਂ ਨਿਕਲਿਆ। ਪਰਮੇਸ਼ੁਰ ਦੇ ਮੁੱਖ ਵਿੱਚੋਂ ਬਲਦੀਆਂ ਲਾਟਾਂ ਨਿਕਲੀਆਂ, ਉਸ ਪਾਸੋਂ ਬਲਦੇ ਹੋਏ ਚੰਗਿਆੜੇ ਉੱਡੇ।
Psalm 18:8 in Other Translations
King James Version (KJV)
There went up a smoke out of his nostrils, and fire out of his mouth devoured: coals were kindled by it.
American Standard Version (ASV)
There went up a smoke out of his nostrils, And fire out of his mouth devoured: Coals were kindled by it.
Bible in Basic English (BBE)
There went up a smoke from his nose, and a fire of destruction from his mouth: flames were lighted by it.
Darby English Bible (DBY)
There went up a smoke out of his nostrils, and fire out of his mouth devoured: coals burned forth from it.
Webster's Bible (WBT)
Then the earth shook and trembled; the foundations also of the hills moved and were shaken, because he was wroth.
World English Bible (WEB)
Smoke went out of his nostrils. Consuming fire came out of his mouth. Coals were kindled by it.
Young's Literal Translation (YLT)
Gone up hath smoke by His nostrils, And fire from His mouth consumeth, Coals have been kindled by it.
| There went up | עָ֘לָ֤ה | ʿālâ | AH-LA |
| a smoke | עָשָׁ֨ן׀ | ʿāšān | ah-SHAHN |
| nostrils, his of out | בְּאַפּ֗וֹ | bĕʾappô | beh-AH-poh |
| fire and | וְאֵשׁ | wĕʾēš | veh-AYSH |
| out of his mouth | מִפִּ֥יו | mippîw | mee-PEEOO |
| devoured: | תֹּאכֵ֑ל | tōʾkēl | toh-HALE |
| coals | גֶּ֝חָלִ֗ים | geḥālîm | ɡEH-ha-LEEM |
| were kindled | בָּעֲר֥וּ | bāʿărû | ba-uh-ROO |
| by | מִמֶּֽנּוּ׃ | mimmennû | mee-MEH-noo |
Cross Reference
Psalm 21:9
ਹੇ ਪਰਮੇਸ਼ੁਰ, ਜਦੋਂ ਤੂੰ ਰਾਜੇ ਦੇ ਨਾਲ ਹੈਂ ਉਹ ਬਲਦੇ ਗਰਮ ਤੰਦੂਰ ਵਰਗਾ ਹੈ, ਜਿਹੜਾ ਉਸ ਸਾਰੀ ਸਮਗਰੀ ਨੂੰ ਸਾੜ ਦਿੰਦਾ ਹੈ, ਜਿਹੜੀ ਉਸ ਦੇ ਅੰਦਰ ਹੁੰਦੀ ਹੈ। ਉਸਦਾ ਗੁੱਸਾ ਮੱਚਦੀ ਅੱਗ ਵਰਗਾ ਹੈ ਜਿਹੜਾ ਮੁਕੰਮਲ ਤੌਰ ਤੇ ਉਸ ਦੇ ਵੈਰੀਆਂ ਦੀ ਤਬਾਹੀ ਦਾ ਕਾਰਣ ਬਣਦਾ ਹੈ।
Revelation 11:5
ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹੜਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ।
Nahum 1:5
ਯਹੋਵਾਹ ਆਵੇਗਾ ਪਹਾੜ ਡਰ ਨਾਲ ਕੰਬਣਗੇ ਅਤੇ ਟਿੱਲੇ ਪਿੰਘਰ ਜਾਣਗੇ। ਯਹੋਵਾਹ ਆਵੇਗਾ ਤਾਂ ਧਰਤੀ ਭੈਅ ਨਾਲ ਕੰਬੇਗੀ। ਸਿਰਫ਼ ਧਰਤੀ ਹੀ ਨਹੀਂ ਸਗੋਂ ਸਾਰੀ ਦੁਨੀਆਂ ਤੇ ਧਰਤੀ ਤੇ ਵੱਸਦੇ ਸਭ ਜੀਅ ਭੈਭੀਤ ਹੋਣਗੇ।
Amos 4:11
“ਮੈਂ ਤੁਹਾਨੂੰ ਵੀ ਉਵੇਂ ਹੀ ਬਰਬਾਦ ਕੀਤਾ ਜਿਵੇਂ ਮੈਂ ਸਦੂਮ ਅਤੇ ਗੋਮੋਰਾਹ ਨੂੰ ਤਬਾਹ ਕੀਤਾ ਸੀ। ਇਹ ਦੋ ਸ਼ਹਿਰ ਪੂਰੀ ਤਰ੍ਹਾਂ ਤਬਾਹ ਕੀਤੇ ਗਏ ਸਨ। ਤੁਸੀਂ ਬਲਦੀ ਅੱਗ ’ਚੋਂ ਕੱਢੀ ਸੜੀ ਹੋਈ ਲੱਕੜ ਵਾਂਗ ਸੀ, ਪਰ ਤਦ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਾ ਪਰਤੇ।” ਯਹੋਵਾਹ ਨੇ ਇਹ ਸ਼ਬਦ ਆਖੇ।
Daniel 7:10
ਅਗ੍ਗ ਦਾ ਦਰਿਆ ਇੱਕ ਸੀ ਵਗਦਾ ਪਿਆ ਸਾਹਮਣੇ ਪਰਾਚੀਨ ਰਾਜੇ ਦੇ। ਹਜਾਰਾਂ ਦੇ ਹਜਾਰਾਂ ਲੋਕ ਉਸਦੀ ਸੇਵਾ ਕਰ ਰਹੇ ਸਨ। ਦਸ ਹਜ਼ਾਰ ਵਾਰੀ ਦਸ ਹਜ਼ਾਰ ਲੋਕ ਉਸ ਦੇ ਅੱਗੇ ਖਲੋਤੇ ਹੋਏ ਸਨ। ਇਹ ਸੀ ਜਿਵੇਂ ਕਚਿਹਰੀ ਹੋਵੇ ਸ਼ੁਰੂ ਹੋਣ ਵਾਲੀ ਅਤੇ ਕਿਤਾਬਾਂ ਹੋਣ ਖੁਲ੍ਹੀਆਂ।
Psalm 144:5
ਯਹੋਵਾਹ, ਆਕਾਸ਼ ਨੂੰ ਚੀਰ ਸੁੱਟੋ ਅਤੇ ਹੇਠਾ ਆਉ। ਪਹਾੜਾਂ ਨੂੰ ਛੂਹ ਲਵੋ ਅਤੇ ਉਨ੍ਹਾਂ ਵਿੱਚੋਂ ਧੂੰਆਂ ਉੱਠਣ ਲੱਗੇਗਾ।
Psalm 104:32
ਯਹੋਵਾਹ ਸਿਰਫ਼ ਧਰਤੀ ਵੱਲ ਵੇਖਦਾ ਹੈ ਅਤੇ ਇਹ ਕੰਬਣ ਲੱਗ ਜਾਂਦੀ ਹੈ। ਉਹ ਪਹਾੜਾਂ ਨੂੰ ਛੂੰਹਦਾ ਹੈ ਅਤੇ ਉਨ੍ਹਾਂ ਤੋਂ ਧੂੰਆਂ ਉੱਠਣ ਲੱਗੇਗਾ।
Psalm 74:1
ਆਸਾਫ਼ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ, ਕੀ ਤੁਸੀਂ ਸਾਨੂੰ ਸਦਾ ਲਈ ਛੱਡ ਦਿੱਤਾ ਹੈ? ਕੀ ਤੁਸੀਂ ਹਾਲੇ ਵੀ ਆਪਣੇ ਲੋਕਾਂ ਉੱਤੇ ਕ੍ਰੋਧਵਾਨ ਹੋ?
Psalm 50:3
ਸਾਡਾ ਪਰਮੇਸ਼ੁਰ, ਆ ਰਿਹਾ ਹੈ। ਅਤੇ ਉਹ ਚੁੱਪ ਨਹੀਂ ਰਹੇਗਾ। ਅੱਗ ਉਸ ਦੇ ਅੱਗੇ ਬਲਦੀ ਹੈ। ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
Psalm 11:6
ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ।
Deuteronomy 29:23
ਸਾਰੀ ਧਰਤੀ ਬੇਕਾਰ ਹੋਵੇਗੀ-ਲੂਣ ਲਗੀ ਬਲਦੀ ਹੋਈ ਗੰਧਕ ਨਾਲ ਤਬਾਹ ਹੋਈ ਧਰਤੀ। ਧਰਤੀ ਉੱਤੇ ਕੋਈ ਵੀ ਪੌਦਾ ਨਹੀਂ ਹੋਵੇਗਾ ਇੱਥੇ ਕੁਝ ਵੀ ਨਹੀਂ ਉੱਗੇਗਾ-ਘਾਹ ਫ਼ੂਸ ਵੀ ਨਹੀਂ। ਇਸ ਧਰਤੀ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੀ ਤਰ੍ਹਾਂ ਤਬਾਹ ਹੋ ਜਾਵੇਗੀ, ਜਿਨ੍ਹਾਂ ਸ਼ਹਿਰਾਂ ਨੂੰ ਯਹੋਵਾਹ ਨੇ ਕਹਿਰਵਾਨ ਹੋਕੇ ਤਬਾਹ ਕਰ ਦਿੱਤਾ ਸੀ।
Deuteronomy 29:20
ਯਹੋਵਾਹ ਉਸ ਬੰਦੇ ਨੂੰ ਮਾਫ਼ ਨਹੀਂ ਕਰੇਗਾ। ਉਹ ਉਸ ਬੰਦੇ ਦੇ ਬਹੁਤ ਪਰੇਸ਼ਾਨ ਅਤੇ ਗੁੱਸੇ ਹੋਵੇਗਾ ਅਤੇ ਉਹ ਉਸ ਬੰਦੇ ਨੂੰ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਨਾਲੋਂ ਵੱਖ ਕਰ ਦੇਵੇਗਾ। ਉਹ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਹ ਸਾਰੀਆਂ ਮੰਦੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਉਸ ਬੰਦੇ ਨਾਲ ਵਾਪਰਨਗੀਆਂ। ਇਹ ਗੱਲਾਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਇਕਰਾਰਨਾਮੇ ਦਾ ਹਿੱਸਾ ਹਨ।
Numbers 16:35
ਫ਼ੇਰ ਯਹੋਵਾਹ ਵੱਲੋਂ ਇੱਕ ਅੱਗ ਆਈ ਅਤੇ ਉਸ ਨੇ ਧੂਫ਼ ਚੜ੍ਹਾਉਣ ਵਾਲੇ 250 ਆਦਮੀਆਂ ਨੂੰ ਤਬਾਹ ਕਰ ਦਿੱਤਾ।
Numbers 11:1
ਲੋਕ ਫ਼ੇਰ ਸ਼ਿਕਾਇਤ ਕਰਦੇ ਹਨ ਲੋਕਾਂ ਨੇ ਆਪਣੀ ਸਮੱਸਿਆਵਾਂ ਬਾਰੇ ਸ਼ਿਕਾਇਤਾ ਕਰਨੀਆਂ ਸ਼ੁਰੂ ਕਰ ਦਿੱਤੀਆਂ, ਯਹੋਵਾਹ ਨੇ ਉਨ੍ਹਾਂ ਦੀਆਂ ਸ਼ਿਕਾਇਤਾ ਸੁਣੀਆ ਅਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਦੀ ਅੱਗ ਲੋਕਾਂ ਦਰਮਿਆਨ ਅਤੇ ਡੇਰੇ ਦੀ ਨੁੱਕਰ ਤੇ ਵੀ ਬਲ ਉੱਠੀ।
Leviticus 10:2
ਇਸ ਲਈ ਯਹੋਵਾਹ ਵੱਲੋਂ ਅੱਗ ਆਈ ਅਤੇ ਨਾਦਾਬ ਅਤੇ ਅਬੀਹੂ ਨੂੰ ਭਸਮ ਕਰ ਦਿੱਤਾ। ਉਹ ਯਹੋਵਾਹ ਦੇ ਸਾਹਮਣੇ ਮਰ ਗਏ।
Genesis 19:28
ਅਬਰਾਹਾਮ ਨੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਅਤੇ ਵਾਦੀ ਦੀ ਸਾਰੀ ਧਰਤੀ ਵੱਲ ਵੇਖਿਆ। ਅਬਰਾਹਾਮ ਨੂੰ ਸਾਰੀ ਧਰਤੀ ਚੋਂ ਬਹੁਤ ਸਾਰਾ ਧੂਆਂ ਨਿਕਲਦਾ ਨਜ਼ਰ ਆਇਆ। ਇਹ ਕਿਸੇ ਭਠੀ ਵਿੱਚੋਂ ਨਿਕਲਦੇ ਧੂੰਏਂ ਵਾਂਗ ਦਿਖਾਈ ਦਿੰਦਾ ਸੀ।