Psalm 18 - WEB (Punjabi)
1 > I love you, Yahweh, my strength.ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ। ਇਹ ਗੀਤ ਦਾਊਦ ਨੇ ਉਸ ਵੇਲੇ ਲਿਖਿਆ, ਜਦੋਂ ਯਹੋਵਾਹ ਨੇ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਉਸਦੀ ਰੱਖਿਆ ਕੀਤੀ। ਉਸ ਨੇ ਆਖਿਆ, “ਹੇ ਯਹੋਵਾਹ, ਮੇਰੀ ਤਾਕਤ, ਮੈਂ ਤੁਹਾਨੂੰ ਪਿਆਰ ਕਰਦਾ ਹਾਂ।”
2 Yahweh is my rock, my fortress, and my deliverer; My God, my rock, in whom I take refuge; My shield, and the horn of my salvation, my high tower.ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।
3 I call on Yahweh, who is worthy to be praised; And I am saved from my enemies.ਉਨ੍ਹਾਂ ਨੇ ਮੇਰਾ ਮਜ਼ਾਕ ਉਡਾਇਆ। ਪਰ ਮੈਂ ਸਹਾਇਤਾ ਲਈ ਯਹੋਵਾਹ ਨੂੰ ਅਵਾਜ਼ ਦਿੱਤੀ ਅਤੇ ਉਸ ਨੇ ਮੈਨੂੰ ਮੇਰੇ ਦੁਸ਼ਮਣਾਂ ਪਾਸੋਂ ਬਚਾ ਲਿਆ।
4 The cords of death surrounded me. The floods of ungodliness made me afraid.ਮੇਰੇ ਦੁਸ਼ਮਣ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ। ਮੇਰੇ ਆਲੇ-ਦੁਆਲੇ ਮੌਤ ਦੇ ਸ਼ਿਕੰਜੇ ਸਨ। ਮੈਂ ਉਸ ਹੜ੍ਹ ਅੰਦਰ ਰੁੜ੍ਹ ਚੱਲਿਆ ਸਾਂ ਜਿਹੜਾ ਮੈਨੂੰ ਮ੍ਰਿਤੂ ਲੋਕ ਵੱਲ ਲਿਜਾ ਰਿਹਾ ਸੀ।
5 The cords of Sheol were round about me; The snares of death came on me.ਕਬਰ ਦੇ ਰੱਸੇ ਮੈਨੂੰ ਘੇਰੀ ਹੋਏ ਸਨ, ਮੌਤ ਦੇ ਜਾਲ ਮੇਰੇ ਅੱਗੇ ਵਿਛੇ ਹੋਏ ਸਨ।
6 In my distress I called on Yahweh, And cried to my God. He heard my voice out of his temple, My cry before him came into his ears.ਇੱਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ। ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।
7 Then the earth shook and trembled. The foundations also of the mountains quaked and were shaken, Because he was angry.ਧਰਤੀ ਹਿਲੀ ਅਤੇ ਕੰਬੀ; ਸਵਰਗ ਦੇ ਥਮਲੇ ਵੀ ਹਿੱਲ ਗਏ। ਕਿਉਂਕਿ ਯਹੋਵਾਹ ਗੁੱਸੇ ਸੀ।
8 Smoke went out of his nostrils. Consuming fire came out of his mouth. Coals were kindled by it.ਪਰਮੇਸ਼ੁਰ ਦੇ ਨੱਕ ਵਿੱਚੋਂ ਧੂਆਂ ਨਿਕਲਿਆ। ਪਰਮੇਸ਼ੁਰ ਦੇ ਮੁੱਖ ਵਿੱਚੋਂ ਬਲਦੀਆਂ ਲਾਟਾਂ ਨਿਕਲੀਆਂ, ਉਸ ਪਾਸੋਂ ਬਲਦੇ ਹੋਏ ਚੰਗਿਆੜੇ ਉੱਡੇ।
9 He bowed the heavens also, and came down. Thick darkness was under his feet.ਯਹੋਵਾਹ ਨੇ ਆਕਾਸ਼ ਨੂੰ ਪਾੜ ਸੁੱਟਿਆ ਅਤੇ ਉਹ ਹੇਠਾ ਆਇਆ। ਉਹ ਗਹਿਰੇ ਕਾਲੇ ਬੱਦਲ ਉੱਤੇ ਖਲੋਤਾ ਸੀ।
10 He rode on a cherub, and flew. Yes, he soared on the wings of the wind.ਯਹੋਵਾਹ ਆਕਾਸ਼ ਵਿੱਚ ਉੱਡ ਰਿਹਾ ਸੀ। ਉਹ ਤੇਜ਼ ਦੇ ਕਰੂਬੀਆਂ ਤੇ ਸਵਾਰ ਉੱਡ ਰਿਹਾ ਸੀ। ਉਹ ਉੱਚੀਆਂ ਹਵਾਵਾਂ ਉੱਤੋਂ ਦੀ ਉੱਡ ਰਿਹਾ ਸੀ।
11 He made darkness his hiding-place, his pavilion around him, Darkness of waters, thick clouds of the skies.ਯਹੋਵਾਹ ਹਨੇਰੇ ਬੱਦਲਾਂ ਵਿੱਚ ਛੁਪਿਆ ਹੋਇਆ ਸੀ, ਜਿਹੜੇ ਉਸ ਨੂੰ ਤੰਬੂਆਂ ਵਾਂਗ ਘੇਰੇ ਹੋਏ ਸਨ। ਉਹ ਆਪਣੇ-ਆਪ ਨੂੰ ਬੱਦਲਾਂ ਅੰਦਰ ਛੁਪਾ ਰਿਹਾ ਸੀ।
12 At the brightness before him his thick clouds passed, Hailstones and coals of fire.ਫ਼ੇਰ, ਯਹੋਵਾਹ ਦੀ ਚਮਕਦੀ ਰੌਸ਼ਨੀ ਬੱਦਲਾਂ ਨੂੰ ਪਾੜਦੀ ਹੋਈ ਬਾਹਰ ਨਿੱਕਲੀ। ਇਸਨੇ ਗੜ੍ਹੇਮਾਰ ਕੀਤੀ ਅਤੇ ਬਿਜਲੀ ਲਸ਼ਕਾਈ।
13 Yahweh also thundered in the sky, The Most High uttered his voice: Hailstones and coals of fire.ਯਹੋਵਾਹ ਆਕਾਸ਼ ਵਿੱਚੋਂ ਗਰਜਿਆ। ਸਭ ਤੋਂ ਉੱਚੇ ਪਰਮੇਸ਼ੁਰ ਨੇ ਲੋਕਾਂ ਨੂੰ ਆਪਣੀ ਅਵਾਜ਼ ਸੁਣਾਈ। ਇੱਥੋਂ ਤੱਕ ਕਿ ਗੜ੍ਹੇਮਾਰ ਹੋਈ ਅਤੇ ਬਿਜਲੀ ਲਿਸ਼ਕ ਉੱਠੀ।
14 He sent out his arrows, and scattered them; Yes, great lightning bolts, and routed them.ਯਹੋਵਾਹ ਨੇ ਆਪਣੇ ਤੀਰ ਛੱਡੇ ਅਤੇ ਦੁਸ਼ਮਣਾਂ ਨੂੰ ਭਜਾ ਦਿੱਤਾ। ਯਹੋਵਾਹ ਨੇ ਬਿਜਲੀ ਦੀਆਂ ਅਨੇਕਾਂ ਕਿਰਣਾਂ ਫ਼ੈਲਾਈਆਂ ਅਤੇ ਲੋਕ ਘਬਰਾਹਟ ਵਿੱਚ ਭੱਜ ਗਏ।
15 Then the channels of waters appeared, The foundations of the world were laid bare at your rebuke, Yahweh, At the blast of the breath of your nostrils.ਯਹੋਵਾਹ, ਜਦੋਂ ਤੁਸੀਂ ਉੱਚੀ ਅਵਾਜ਼ ਨਾਲ ਹੁਕਮ ਦਿੱਤਾ, ਪਾਣੀ ਪਿੱਛਾਹਾਂ ਧੱਕਿਆ ਗਿਆ ਸੀ। ਅਸੀਂ ਸਮੁੰਦਰ ਦਾ ਤਲਾ ਵੇਖ ਸੱਕਦੇ ਸਾਂ। ਅਸੀਂ ਧਰਤੀ ਦੀਆਂ ਬੁਨਿਆਦਾਂ ਵੀ ਦੇਖ ਸੱਕਦੇ ਸਾਂ।
16 He sent from on high. He took me. He drew me out of many waters.ਯਹੋਵਾਹ, ਉਚਾਈ ’ਚੋਂ ਹੇਠਾ ਆਇਆ ਅਤੇ ਮੈਨੂੰ ਬਚਾ ਲਿਆ। ਉਸ ਨੇ ਮੈਨੂੰ ਫ਼ੜ ਲਿਆ ਅਤੇ ਮੈਨੂੰ ਡੂੰਘੇ ਪਾਣੀ (ਮੁਸੀਬਤ) ਵਿੱਚੋਂ ਆਪਣੇ ਵੱਲ ਖਿੱਚਿਆ।
17 He delivered me from my strong enemy, From those who hated me; for they were too mighty for me.ਮੇਰੇ ਦੁਸ਼ਮਣ ਮੇਰੇ ਨਾਲੋਂ ਸ਼ਕਤੀਸ਼ਾਲੀ ਸਨ। ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ। ਮੇਰੇ ਦੁਸ਼ਮਣ ਮੇਰੇ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਸਨ। ਇਸੇ ਲਈ ਪਰਮੇਸ਼ੁਰ ਨੇ ਮੈਨੂੰ ਬਚਾ ਲਿਆ।
18 They came on me in the day of my calamity, But Yahweh was my support.ਮੈਂ ਵੱਡੇ ਸੰਕਟ ਵਿੱਚ ਸਾਂ, ਤੇ ਮੇਰੇ ਉੱਤੇ ਮੇਰਿਆਂ ਦੁਸ਼ਮਣਾਂ ਦੁਆਰਾ ਹਮਲਾ ਕੀਤਾ ਹੋਇਆ ਸੀ। ਪਰ ਯਹੋਵਾਹ ਮੇਰੀ ਮਦਦ ਲਈ ਆਇਆ।
19 He brought me forth also into a large place. He delivered me, because he delighted in me.ਯਹੋਵਾਹ ਮੈਨੂੰ ਪਿਆਰ ਕਰਦਾ ਹੈ। ਇਸੇ ਲਈ ਉਸ ਨੇ ਮੈਨੂੰ ਬਚਾਇਆ। ਉਹ ਮੈਨੂੰ ਇੱਕ ਸੁਰੱਖਿਅਤ ਸਥਾਨ ਉੱਤੇ ਲੈ ਗਿਆ।
20 Yahweh has rewarded me according to my righteousness. According to the cleanness of my hands has he recompensed me.ਮੈਂ ਬੇਗੁਨਾਹ ਹਾਂ, ਇਸੇ ਲਈ ਯਹੋਵਾਹ ਮੈਨੂੰ ਇਨਾਮ ਦੇਵੇਗਾ। ਮੈਂ ਕੋਈ ਵੀ ਬਦੀ ਨਹੀਂ ਕੀਤੀ ਇਸੇ ਲਈ ਉਹ ਮੇਰਾ ਭਲਾ ਕਰੇਗਾ।
21 For I have kept the ways of Yahweh, And have not wickedly departed from my God.ਕਿਉਂ? ਕਿਉਂ ਕਿ ਮੈਂ ਉਸ ਦੇ ਆਦੇਸ਼ ਮੰਨੇ। ਮੈਂ ਤੇਰੇ ਖਿਲਾਫ਼ ਕੋਈ ਵੀ ਅਪਰਾਧ ਨਹੀਂ ਕੀਤਾ ਪਰਮੇਸ਼ੁਰ।
22 For all his ordinances were before me. I didn't put away his statutes from me.ਮੈਂ ਸਦਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ ਹਾਂ। ਮੈਂ ਉਸ ਦੇ ਅਸੂਲਾਂ ਨੂੰ ਮੰਨਦਾ ਹਾਂ ਅਤੇ ਉਸਦਾ ਆਚਰਣ ਕਰਦਾ ਹਾਂ।
23 I was also blameless with him. I kept myself from my iniquity.ਮੈਂ ਉਸ ਦੇ ਨਮਿੱਤ ਸ਼ੁੱਧ ਤੇ ਇਮਾਨਦਾਰ ਸਾਂ, ਮੈਂ ਆਪਣੇ-ਆਪ ਨੂੰ ਮੰਦੇ ਕਾਰਿਆਂ ਤੋਂ ਦੂਰ ਰੱਖਿਆ।
24 Therefore Yahweh has rewarded me according to my righteousness, According to the cleanness of my hands in his eyesight.ਇਸੇ ਲਈ, ਯਹੋਵਾਹ ਮੈਨੂੰ ਇਨਾਮ ਦੇਵੇਗਾ। ਕਿਉ? ਕਿਉਂਕਿ ਮੈਂ ਬੇਕਸੂਰ ਹਾਂ। ਜਿਵੇਂ ਪਰਮੇਸ਼ੁਰ ਇਸ ਨੂੰ ਵੇਖਦਾ ਹੈ, ਮੈਂ ਕੋਈ ਗਲਤ ਕੰਮ ਨਹੀਂ ਕੀਤਾ, ਇਸ ਲਈ ਉਹ ਮੇਰਾ ਭਲਾ ਕਰੇਗਾ।
25 With the merciful you will show yourself merciful. With the perfect man, you will show yourself perfect.ਯਹੋਵਾਹ, ਜੇ ਕੋਈ ਸੱਚਮੁੱਚ ਤੈਨੂੰ ਪਿਆਰ ਕਰਦਾ ਹੈ, ਤਾਂ ਤੂੰ ਵੀ ਉਸ ਉੱਪਰ ਆਪਣਾ ਸੱਚਾ ਪਿਆਰ ਛਿੜਕ। ਜੇ ਕੋਈ ਤੇਰੇ ਪ੍ਰਤਿ ਸੱਚਾ ਹੈ ਤਾਂ ਤੂੰ ਵੀ ਉਸ ਦੇ ਪ੍ਰਤਿ ਸੱਚਾ ਹੋਵੇਂਗਾ।
26 With the pure, you will show yourself pure. With the crooked you will show yourself shrewd.ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਲਈ ਸ਼ੁਭ ਤੇ ਪਵਿੱਤਰ ਹੋ ਜਿਹੜੇ ਸ਼ੁਭ ਤੇ ਪਵਿੱਤਰ ਹਨ। ਪਰ ਤੁਸੀਂ ਕਮੀਨੇ ਅਤੇ ਮੀਸਣੇ ਲੋਕਾਂ ਲਈ ਵੱਧੇਰੇ ਚਤੁਰ ਬਣ ਜਾਂਦੇ ਹੋਂ।
27 For you will save the afflicted people, But the haughty eyes you will bring down.ਹੇ ਯਹੋਵਾਹ, ਤੂੰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈਂ ਜਿਹੜੇ ਨਿਮ੍ਰ ਹਨ। ਪਰ ਤੂੰ ਗੁਮਾਨੀ ਲੋਕਾਂ ਨੂੰ ਨਿਵਾਉਦਾ ਹੈਂ।
28 For you will light my lamp, Yahweh. My God will light up my darkness.ਯਹੋਵਾਹ, ਤੁਸੀਂ ਮੇਰਾ ਦੀਵਾ ਰੌਸ਼ਨ ਕਰੋ। ਮੇਰਾ ਪਰਮੇਸ਼ੁਰ, ਮੇਰੇ ਚਾਰ-ਚੁਫ਼ੇਰੇ ਫ਼ੈਲੇ ਅੰਧਕਾਰ ਨੂੰ ਰੌਸ਼ਨ ਕਰਦਾ ਹੈ।
29 For by you, I advance through a troop. By my God, I leap over a wall.ਹੇ ਯਹੋਵਾਹ, ਤੇਰੀ ਸਹਾਇਤਾ ਨਾਲ, ਮੈਂ ਫ਼ੌਜੀਆਂ ਸੰਗ ਭੱਜ ਸੱਕਦਾ ਹਾਂ। ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਦੁਸ਼ਮਣ ਦੀਆਂ ਕੰਧਾਂ ਉੱਤੇ ਚੜ੍ਹ ਸੱਕਦਾ ਹਾਂ।
30 As for God, his way is perfect. The word of Yahweh is tried. He is a shield to all those who take refuge in him.ਪਰਮੇਸ਼ੁਰ ਦੀ ਸ਼ਕਤੀ ਪੂਰਨ ਹੈ, ਯਹੋਵਾਹ ਦਾ ਸ਼ਬਦ ਪਰੱਖਿਆ ਗਿਆ ਹੈ। ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜਿਹੜੇ ਉਸ ਵਿੱਚ ਆਸਥਾ ਰੱਖਦੇ ਹਨ।
31 For who is God, except Yahweh? Who is a rock, besides our God,ਪਰਮੇਸ਼ੁਰ ਤੋਂ ਬਿਨਾ ਕੋਈ ਯਹੋਵਾਹ ਨਹੀਂ ਹੈ। ਸਾਡੇ ਪਰਮੇਸ਼ੁਰ ਤੋਂ ਬਿਨਾ ਕੋਈ ਚੱਟਾਨ ਨਹੀਂ।
32 The God who arms me with strength, and makes my way perfect?ਪਰਮੇਸ਼ੁਰ ਮੈਨੂੰ ਤਾਕਤ ਬਖਸ਼ਦਾ ਹੈ। ਉਹ ਮੈਨੂੰ ਸ਼ੁੱਧ ਜੀਵਨ ਜਿਉਣ ਵਿੱਚ ਸਹਾਰਾ ਦਿੰਦਾ ਹੈ।
33 He makes my feet like deer's feet, And sets me on my high places.ਪਰਮੇਸ਼ੁਰ ਹਿਰਨ ਵਾਂਗ ਤਿਖਾ ਦੌੜਨ ਵਿੱਚ ਮੇਰੀ ਮਦਦ ਕਰਦਾ ਹੈ। ਉਹ ਮੈਨੂੰ ਉੱਚੀਆਂ ਥਾਵਾਂ ਤੇ ਸਥਿਰ ਰੱਖਦਾ ਹੈ।
34 He teaches my hands to war; So that my arms bend a bow of bronze.ਪਰਮੇਸ਼ੁਰ ਮੈਨੂੰ ਜੰਗ ਦੀ ਸਿਖਲਾਈ ਦਿੰਦਾ ਹੈ ਤਾਂ ਜੋ ਮੇਰੀਆਂ ਬਾਹਾਂ ਸ਼ਕਤੀਸ਼ਾਲੀ ਧਨੁਸ਼ ਨੂੰ ਝੁਕਾ ਸੱਕਣ।
35 You have also given me the shield of your salvation. Your right hand sustains me. Your gentleness has made me great.ਹੇ ਪਰਮੇਸ਼ੁਰ, ਤੁਸਾਂ ਮੈਨੂੰ ਬਚਾਇਆ ਤੇ ਮੇਰੀ ਜਿੱਤਣ ਵਿੱਚ ਮਦਦ ਕੀਤੀ। ਤੁਸਾਂ ਮੈਨੂੰ ਆਪਣੀ ਸੱਜੀ ਬਾਂਹ ਦਾ ਸਹਾਰਾ ਦਿੱਤਾ। ਤੁਸਾਂ ਮੇਰੇ ਦੁਸ਼ਮਣ ਨੂੰ ਹਰਾਉਣ ਵਿੱਚ ਮਦਦ ਕੀਤੀ।
36 You have enlarged my steps under me, My feet have not slipped.ਮੇਰੀਆਂ ਲੱਤਾਂ ਅਤੇ ਗਿੱਟਿਆਂ ਨੂੰ ਮਜ਼ਬੂਤ ਬਣਾ ਤਾਂ ਜੋ ਮੈਂ ਠੋਕਰਾਂ ਤੋਂ ਬਿਨਾ ਤੇਜ ਤੁਰ ਸੱਕਾਂ।
37 I will pursue my enemies, and overtake them. Neither will I turn again until they are consumed.ਫ਼ੇਰ ਮੈਂ ਆਪਣੇ ਦੁਸ਼ਮਣਾਂ ਦਾ ਪਿੱਛਾ ਕਰ ਸੱਕਾਂਗਾ ਅਤੇ ਉਨ੍ਹਾਂ ਨੂੰ ਫ਼ੜ ਸੱਕਾਂਗਾ। ਮੈਂ ਉਨ੍ਹਾਂ ਨੂੰ ਤਬਾਹ ਕੀਤੇ ਬਿਨਾ ਵਾਪਸ ਨਹੀਂ ਮੁੜਾਂਗਾ।
38 I will strike them through, so that they will not be able to rise. They shall fall under my feet.ਮੈਂ ਆਪਣੇ ਵੈਰੀਆਂ ਨੂੰ ਹਰਾ ਦਿਆਂਗਾ, ਤਾਂ ਜੋ ਉਹ ਦੁਬਾਰਾ ਨਹੀਂ ਉੱਠ ਸੱਕਣਗੇ। ਮੇਰੇ ਸਾਰੇ ਦੁਸ਼ਮਣਾਂ ਨੂੰ ਪੈਰਾਂ ਹੇਠ ਹੋਣਾ ਚਾਹੀਦਾ ਹੈ।
39 For you have girded me with strength to the battle. You have subdued under me those who rose up against me.ਹੇ ਪਰਮੇਸ਼ੁਰ, ਤੁਸੀਂ ਮੈਨੂੰ ਯੁੱਧ ਵਿੱਚ ਸ਼ਕਤੀਸ਼ਾਲੀ ਬਣਾਇਆ। ਤੁਸੀਂ ਮੇਰੇ ਦੁਸ਼ਮਣਾਂ ਨੂੰ ਮੇਰੇ ਅੱਗੇ ਡੇਗਿਆ।
40 You have also made my enemies turn their backs to me, That I might cut off those who hate me.ਤੁਸੀਂ ਮੈਨੂੰ ਮੇਰੇ ਦੁਸ਼ਮਣ ਦੀ ਗਿੱਚੀ ਤੇ ਵਾਰ ਕਰਨ ਦਾ ਇੱਕ ਮੌਕਾ ਦਿੱਤਾ, ਅਤੇ ਮੈਂ ਆਪਣੇ ਵੈਰੀਆਂ ਨੂੰ ਥੱਲੇ ਵੱਢ ਸੁੱਟਿਆ।
41 They cried, but there was none to save; Even to Yahweh, but he didn't answer them.ਮੇਰੇ ਦੁਸ਼ਮਣਾਂ ਮਦਦ ਲਈ ਪੁਕਾਰਿਆ ਸੀ, ਪਰ ਕੋਈ ਨਹੀਂ ਸੀ ਜਿਹੜਾ ਉਨ੍ਹਾਂ ਨੂੰ ਬਚਾ ਸੱਕੇ। ਉਨ੍ਹਾਂ ਨੇ ਯਹੋਵਾਹ ਨੂੰ ਵੀ ਪੁਕਾਰਿਆ ਸੀ, ਪਰ ਉਸ ਨੇ ਉਨ੍ਹਾਂ ਦੀ ਪੁਕਾਰ ਨਹੀਂ ਸੁਣੀ ਸੀ।
42 Then I beat them small as the dust before the wind. I cast them out as the mire of the streets.ਮੈਂ ਆਪਣੇ ਦੁਸ਼ਮਣਾਂ ਦੇ ਟੁਕੜੇ ਕੀਤੇ। ਉਹ ਉਸ ਖਾਕ ਵਾਂਗ ਸਨ, ਜਿਹੜੀ ਹਵਾ ਵਿੱਚ ਉੱਡਦੀ ਹੈ। ਮੈਂ ਉਨ੍ਹਾਂ ਨੂੰ ਟੋਟੇ-ਟੋਟੇ ਕੀਤਾ ਸੀ।
43 You have delivered me from the strivings of the people. You have made me the head of the nations. A people whom I have not known shall serve me.ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੇਰੇ ਵਿਰੁੱਧ ਲੜਦੇ ਹਨ। ਮੈਂ ਉਨ੍ਹਾਂ ਕੌਮਾਂ ਦਾ ਆਗੂ ਬਣਾ। ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਮੇਰੀ ਸੇਵਾ ਕਰਨ ਦੇ।
44 As soon as they hear of me they shall obey me. The foreigners shall submit themselves to me.ਉਹ ਲੋਕ ਮੇਰੇ ਬਾਰੇ ਸੁਣਨਗੇ ਅਤੇ ਫ਼ੌਰਨ ਮੇਰਾ ਹੁਕਮ ਮੰਨਣਗੇ। ਉਹ ਵਿਦੇਸ਼ੀ ਮੇਰੇ ਪਾਸੋਂ ਡਰਨਗੇ।
45 The foreigners shall fade away, And shall come trembling out of their close places.ਉਹ ਵਿਦੇਸ਼ੀ ਡਰ ਨਾਲ ਕੰਬਣਗੇ। ਉਹ ਡਰ ਨਾਲ ਕੰਬੰਦੇ ਹੋਏ ਆਪਣੀਆਂ ਛੁਪਣਗਾਹਾਂ ਵਿੱਚੋਂ ਨਿਕਲ ਆਉਣਗੇ।
46 Yahweh lives; and blessed be my rock. Exalted be the God of my salvation,ਯਹੋਵਾਹ ਜਿਉਂਦਾ ਜਾਗਦਾ ਹੈ। ਮੈਂ ਆਪਣੀ ਓਟ ਦੀ ਉਸਤਤਿ ਕਰਦਾ ਹਾਂ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ, ਉਹ ਮਹਾਨ ਹੈ।
47 Even the God who executes vengeance for me, And subdues peoples under me.ਪਰਮੇਸ਼ੁਰ ਨੇ ਮੇਰੇ ਲਈ ਮੇਰੇ ਦੁਸ਼ਮਣਾਂ ਨੂੰ ਦੰਡ ਦਿੱਤਾ। ਉਸ ਨੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੱਤਾ ਹੈ।
48 He rescues me from my enemies. Yes, you lift me up above those who rise up against me. You deliver me from the violent man.ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਤੋਂ ਮੇਰੀ ਰੱਖਿਆ ਕੀਤੀ, ਤੁਸੀਂ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ ਜਿਹੜੇ ਮੇਰੇ ਖਿਲਾਫ਼ ਆ ਖਲੋਏ ਸਨ। ਤੁਸੀਂ ਮੈਨੂੰ ਜ਼ਾਲਮ ਆਦਮੀਆਂ ਤੋਂ ਬਚਾਇਆ।
49 Therefore I will give thanks to you, Yahweh, among the nations, And will sing praises to your name.ਹੇ ਯਹੋਵਾਹ, ਇਸੇ ਲਈ ਮੈਂ ਕੌਮਾਂ ਦੇ ਦਰਮਿਆਨ ਤੁਹਾਡੀ ਉਸਤਤਿ ਕਰਦਾ ਹਾਂ। ਯਹੋਵਾਹ, ਇਸੇ ਲਈ ਮੈਂ ਤੇਰੇ ਨਾਂ ਦੀ ਮਹਿਮਾ ਲਈ, ਗੀਤ ਗਾਉਂਦਾ ਹਾਂ।
50 He gives great deliverance to his king, And shows loving kindness to his anointed, To David and to his seed, forevermore.ਯਹੋਵਾਹ ਕਈ ਯੁੱਧ ਜਿੱਤਣ ਵਿੱਚ ਆਪਣੇ ਰਾਜੇ ਦੀ ਮਦਦ ਕਰਦਾ ਹੈ। ਉਹ ਉਸਦਾ ਸੱਚਾ ਪਿਆਰ ਆਪਣੇ ਚੁਣੇ ਹੋਏ ਰਾਜੇ ਲਈ ਦਰਸਾਉਂਦਾ ਹੈ। ਉਹ ਦਾਊਦ ਲਈ ਅਤੇ ਉਸਦੀ ਅੰਸ਼ ਲਈ ਸਦਾ ਵਾਸਤੇ ਵਫ਼ਾਦਾਰ ਹੋਵੇਗਾ।
Punjabi Bible