Bible

Psalm 20 - WEB (Punjabi)

1 > May Yahweh answer you in the day of trouble. May the name of the God of Jacob set you up on high,ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਯਹੋਵਾਹ ਤੁਹਾਡੀ ਬੇਨਤੀ ਸੁਣੇ ਅਤੇ ਜਵਾਬ ਦੇਵੇ, ਜਦੋਂ ਵੀ ਤੁਸੀਂ ਗੰਭੀਰ ਮੁਸੀਬਤਾਂ ਪਾਰ ਕਰਦੇ ਹੋਏ ਉਸਦੀ ਮਦਦ ਲਈ ਪੁਕਾਰ ਕਰੋ। ਯਾਕੂਬ ਦਾ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ।

2 Send you help from the sanctuary, Grant you support from Zion,ਕਾਸ਼ ਪਰਮੇਸ਼ੁਰ ਤੁਹਾਨੂੰ ਆਪਣੇ ਪਵਿੱਤਰ ਸਥਾਨ ਵਿੱਚੋਂ ਮਦਦ ਭੇਜੇ। ਉਹ ਸੀਯੋਨ ਤੋਂ ਤੁਹਾਡੀ ਸਹਾਇਤਾ ਕਰੇ।

3 Remember all your offerings, And accept your burnt sacrifice. Selah.ਯਹੋਵਾਹ ਉਨ੍ਹਾਂ ਸਾਰੀਆਂ ਸੁਗਾਤਾਂ ਨੂੰ ਚੇਤੇ ਰੱਖੇ ਜਿਹੜੀਆਂ ਤੁਸੀਂ ਭੇਟ ਕਰਦੇ ਹੋ ਅਤੇ ਤੁਹਾਡੀਆਂ ਸਾਰੀਆਂ ਬਲੀਆਂ ਪ੍ਰਵਾਨ ਕਰੇ।

4 May He grant you your heart's desire, And fulfill all your counsel.ਪਰਮੇਸ਼ੁਰ ਤੁਹਾਨੂੰ ਉਹ ਸਭ ਕੁਝ ਦੇਵੇ ਜਿਸਦੀ ਸੱਚਮੁੱਚ ਤੁਸੀਂ ਇੱਛਾ ਕਰਦੇ ਹੋ। ਉਹ ਤੁਹਾਡੀਆਂ ਸਾਰੀਆਂ ਯੋਜਨਾਵਾਂ ਸਫ਼ਲ ਬਣਾਵੇ।

5 We will triumph in your salvation. In the name of our God we will set up our banners: May Yahweh grant all your requests.ਸਾਨੂੰ ਖੁਸ਼ੀ ਹੋਵੇਗੀ ਜਦੋਂ ਪਰਮੇਸ਼ੁਰ ਤੁਹਾਡਾ ਸਹਾਈ ਹੋਵੇਗਾ। ਆਉ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਕਰੀਏ। ਜੋ ਕੁਝ ਵੀ ਤੁਸੀਂ ਉਸਤੋਂ ਮੰਗੋ ਪਰਮੇਸ਼ੁਰ ਤੁਹਾਨੂੰ ਦੇਵੇ।

6 Now I know that Yahweh saves his anointed. He will answer him from his holy heaven, With the saving strength of his right hand.ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਆਪਣੇ ਚੁਣੇ ਹੋਏ ਰਾਜੇ ਦੀ ਮਦਦ ਕਰਦਾ ਹੈ। ਪਰਮੇਸ਼ੁਰ ਆਪਣੇ ਪਵਿੱਤਰ ਸਵਰਗ ਵਿੱਚ ਸੀ, ਅਤੇ ਉਸ ਨੇ ਆਪਣੇ ਚੁਣੇ ਹੋਏ ਰਾਜੇ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਰਾਜੇ ਨੂੰ ਬਚਾਉਣ ਲਈ ਆਪਣੀ ਮਹਾਂ ਸ਼ਕਤੀ ਵਰਤੀ।

7 Some trust in chariots, and some in horses, But we trust the name of Yahweh our God.ਕੁਝ ਲੋਕੀਂ ਆਪਣੇ ਰੱਥਾਂ ਉੱਤੇ ਭਰੋਸਾ ਰੱਖਦੇ ਹਨ। ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ। ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰੱਖਦੇ ਹਾਂ।

8 They are bowed down and fallen, But we rise up, and stand upright.ਉਹ ਦੂਸਰੇ ਲੋਕ ਹਾਰ ਗਏ ਸਨ – ਉਹ ਯੁੱਧ ਅੰਦਰ ਮਰ ਗਏ। ਪਰ ਅਸੀਂ ਜਿੱਤ ਪ੍ਰਾਪਤ ਕੀਤੀ ਸੀ। ਅਸੀਂ ਜੇਤੂ ਹਾਂ।

9 Save, Yahweh; Let the King answer us when we call!ਯਹੋਵਾਹ ਨੇ ਆਪਣੇ ਚੁਣੇ ਰਾਜੇ ਨੂੰ ਬਚਾਇਆ। ਪਰਮੇਸ਼ੁਰ ਦੇ ਚੁਣੇ ਰਾਜੇ ਨੇ ਸਹਾਇਤਾ ਲਈ ਪੁਕਾਰਿਆ ਸੀ, ਅਤੇ ਪਰਮੇਸ਼ੁਰ ਨੇ ਪੁਕਾਰ ਸੁਣੀ ਸੀ।

Punjabi Bible