Psalm 37:25
ਮੈਂ ਜਵਾਨ ਸਾਂ ਅਤੇ ਹੁਣ ਬੁੱਢਾ ਹਾਂ ਅਤੇ ਮੈਂ ਕਦੇ ਵੀ ਪਰਮੇਸ਼ੁਰ ਨੂੰ ਨੇਕ ਬੰਦਿਆਂ ਦਾ ਸਾਥ ਛੱਡਦਿਆਂ ਨਹੀਂ ਦੇਖਿਆ। ਮੈਂ ਕਦੇ ਵੀ ਨੇਕ ਬੰਦਿਆਂ ਦੇ ਬੱਚਿਆਂ ਨੂੰ ਭੁੱਖਿਆਂ ਮਰਦਿਆਂ ਨਹੀਂ ਵੇਖਿਆ।
Psalm 37:25 in Other Translations
King James Version (KJV)
I have been young, and now am old; yet have I not seen the righteous forsaken, nor his seed begging bread.
American Standard Version (ASV)
I have been young, and now am old; Yet have I not seen the righteous forsaken, Nor his seed begging bread.
Bible in Basic English (BBE)
I have been young, and now am old, but I have not seen the good man without help, or his children looking for bread.
Darby English Bible (DBY)
I have been young, and now am old, and I have not seen the righteous forsaken, nor his seed seeking bread:
Webster's Bible (WBT)
I have been young, and now am old; yet I have not seen the righteous forsaken, nor his seed begging bread.
World English Bible (WEB)
I have been young, and now am old, Yet I have not seen the righteous forsaken, Nor his children begging for bread.
Young's Literal Translation (YLT)
Young I have been, I have also become old, And I have not seen the righteous forsaken, And his seed seeking bread.
| I have been | נַ֤עַר׀ | naʿar | NA-ar |
| young, | הָיִ֗יתִי | hāyîtî | ha-YEE-tee |
| and | גַּם | gam | ɡahm |
| old; am now | זָ֫קַ֥נְתִּי | zāqantî | ZA-KAHN-tee |
| not I have yet | וְֽלֹא | wĕlōʾ | VEH-loh |
| seen | רָ֭אִיתִי | rāʾîtî | RA-ee-tee |
| the righteous | צַדִּ֣יק | ṣaddîq | tsa-DEEK |
| forsaken, | נֶעֱזָ֑ב | neʿĕzāb | neh-ay-ZAHV |
| nor his seed | וְ֝זַרְע֗וֹ | wĕzarʿô | VEH-zahr-OH |
| begging | מְבַקֶּשׁ | mĕbaqqeš | meh-va-KESH |
| bread. | לָֽחֶם׃ | lāḥem | LA-hem |
Cross Reference
Hebrews 13:5
ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”
Psalm 25:13
ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
1 Samuel 12:22
“ਪਰ ਯਹੋਵਾਹ ਆਪਣੇ ਲੋਕਾਂ ਨੂੰ ਛੱਡੇਗਾ ਨਹੀਂ। ਸਗੋਂ ਯਹੋਵਾਹ ਤਾਂ ਤੁਹਾਨੂੰ ਆਪਣੀ ਪਰਜਾ ਬਣਾਕੇ ਖੁਸ਼ ਹੈ ਸੋ ਉਹ ਆਪਣੇ ਵੱਡੇ ਨਾਮ ਕਾਰਣ ਆਪਣੇ ਲੋਕਾਂ ਦਾ ਤਿਆਗ ਨਹੀਂ ਕਰੇਗਾ।
Hebrews 12:5
ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸੱਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ: “ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁੱਛ ਨਾ ਜਾਣੀ। ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।
Psalm 37:28
ਯਹੋਵਾਹ ਨਿਰਪੱਖਤਾ ਨੂੰ ਪਿਆਰ ਕਰਦਾ ਹੈ। ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ। ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ, ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ।
Psalm 112:2
ਉਸਦੀ ਔਲਾਦ ਧਰਤੀ ਅਤੇ ਮਹਾਨ ਹੋਵੇਗੀ। ਚੰਗੇ ਲੋਕਾਂ ਦੀ ਔਲਾਦ ਸੱਚਮੁੱਚ ਸੁਭਾਗੀ ਹੋਵੇਗੀ।
2 Corinthians 4:9
ਸਾਨੂੰ ਸਤਾਇਆ ਜਾਂਦਾ ਹੈ ਪਰ ਪਰਮੇਸ਼ੁਰ ਸਾਨੂੰ ਨਹੀਂ ਛੱਡਦਾ। ਕਈ ਵਾਰੀ ਸਾਨੂੰ ਥੱਲੇ ਸੁੱਟ ਦਿੱਤਾ ਜਾਂਦਾ ਹੈ ਪਰ ਅਸੀਂ ਕਦੇ ਵੀ ਤਬਾਹ ਨਹੀਂ ਹੁੰਦੇ।
Proverbs 13:22
ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ।
Psalm 71:18
ਹੁਣ ਮੈਂ ਬੁੱਢਾ ਹਾਂ ਅਤੇ ਮੇਰੇ ਵਾਲ ਧੌਲੇ ਹਨ। ਪਰ ਹੇ ਪਰਮੇਸ਼ੁਰ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਹੀਂ ਛੱਡੇਂਗਾ। ਮੈਂ ਤੁਹਾਡੀ ਸ਼ਕਤੀ ਅਤੇ ਮਹਾਨਤਾ ਬਾਰੇ ਹਰ ਨਵੀਂ ਪੀੜੀ ਨੂੰ ਦੱਸਾਂਗਾ।
Philemon 1:8
ਓਨਿਸਿਮੁਸ ਨੂੰ ਭਰਾ ਸਮਝੋ ਇੱਕ ਗੱਲ ਅਜਿਹੀ ਹੈ ਜਿਹੜੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸੱਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸੱਕਦਾ ਹਾਂ।
Acts 21:16
ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।
Luke 1:53
ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾ ਦਿੱਤਾ ਅਤੇ ਅਮੀਰ ਲੋਕਾਂ ਨੂੰ ਖਾਲੀ ਹੱਥੀ ਭੇਜ ਦਿੱਤਾ।
Psalm 94:14
ਯਹੋਵਾਹ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ। ਉਹ ਉਨ੍ਹਾਂ ਨੂੰ ਸਹਾਇਤਾ ਤੋਂ ਬਿਨਾ ਨਹੀਂ ਛੱਡੇਗਾ।
Psalm 71:9
ਮੈਨੂੰ ਇਸ ਲਈ ਦੂਰ ਨਾ ਸੁੱਟੋ ਕਿ ਮੈਂ ਬੁੱਢਾ ਹਾਂ। ਮੈਨੂੰ ਉਦੋਂ ਛੱਡ ਕੇ ਨਾ ਜਾਉ ਜਦੋਂ ਮੈਂ ਕਮਜ਼ੋਰ ਹੋ ਰਿਹਾ ਹਾਂ।
Psalm 59:15
ਉਹ ਭੋਜਨ ਦੀ ਤਲਾਸ਼ ਕਰਨਗੇ ਪਰ ਉਨ੍ਹਾਂ ਨੂੰ ਨਾ ਤਾਂ ਭੋਜਨ ਮਿਲੇਗਾ ਅਤੇ ਨਾ ਸੌਣ ਲਈ ਕੋਈ ਥਾਂ।
Job 32:6
ਇਸ ਲਈ ਅਲੀਹੂ ਨੇ ਗੱਲ ਕਰਨੀ ਸ਼ੁਰੂ ਕੀਤੀ ਅਤੇ ਆਖਿਆ: “ਮੈਂ ਉਮਰ ਵਿੱਚ ਛੋਟਾ ਹਾਂ ਅਤੇ ਤੁਸੀਂ ਬਜ਼ੁਰਗ ਆਦਮੀ ਹੋ। ਇਸ ਲਈ ਮੈਂ ਇਹ ਗੱਲ ਆਖਣੋ ਡਰਦਾ ਹਾਂ ਜੋ ਮੈਂ ਸੋਚ ਰਿਹਾ ਹਾਂ।
Job 15:23
ਉਹ ਇੱਧਰ-ਓਧਰ ਭਟਕਦਾ ਹੈ ਪਰ ਉਸਦਾ ਸ਼ਰੀਰ ਗਿਰਝਾਂ ਲਈ ਭੋਜਨ ਬਣੇਗਾ। ਉਹ ਜਾਣਦਾ ਹੈ ਕਿ ਉਸਦੀ ਮੌਤ ਬਹੁਤ ਨੇੜੇ ਹੈ।
Joshua 1:5
ਮੈਂ ਤੁਹਾਡੇ ਨਾਲ ਹੋਵਾਂਗਾ ਉਵੇਂ ਹੀ ਜਿਵੇਂ ਮੈਂ ਮੂਸਾ ਦੇ ਨਾਲ ਸਾਂ। ਜ਼ਿੰਦਗੀ ਭਰ ਕੋਈ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਮੈਂ ਤੁਹਾਡਾ ਸਾਥ ਨਹੀਂ ਛੱਡਾਂਗਾ। ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ।
Genesis 17:7
ਮੈਂ ਆਪਣਾ ਇਕਰਾਰਨਾਮਾ ਮੇਰੇ ਅਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਵਿੱਚਕਾਰ ਹਮੇਸ਼ਾ ਲਈ ਸਦੀਵੀ ਇਕਰਾਰਨਾਮੇ ਵਜੋਂ ਸਥਾਪਿਤ ਕਰ ਰਿਹਾ ਹਾਂ। ਮੈਂ ਤੇਰਾ ਪਰਮੇਸ਼ੁਰ ਹੋਵਾਂਗਾ ਅਤੇ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਪਰਮੇਸ਼ੁਰ ਹੋਵਾਂਗਾ।
Psalm 109:10
ਉਨ੍ਹਾਂ ਦਾ ਘਰ ਖੁਸ ਜਾਵੇ। ਅਤੇ ਉਹ ਮੰਗਤੇ ਬਣ ਜਾਣ।
Isaiah 13:16
ਉਨ੍ਹਾਂ ਦੇ ਘਰ ਦੀ ਹਰ ਚੀਜ਼ ਲੁੱਟ ਲਈ ਜਾਵੇਗੀ। ਉਨ੍ਹਾਂ ਦੀਆਂ ਪਤਨੀਆਂ ਨਾਲ ਬਲਾਤਕਾਰ ਹੋਵੇਗਾ। ਅਤੇ ਉਨ੍ਹਾਂ ਦੇ ਛੋਟੇ-ਛੋਟੇ ਬੱਚੇ ਲੋਕਾਂ ਦੇ ਦੇਖਦਿਆਂ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣਗੇ।