Psalm 55:4
ਮੇਰਾ ਦਿਲ ਮੇਰੇ ਅੰਦਰ ਬੁਰੀ ਤਰ੍ਹਾਂ ਧੜਕ ਰਿਹਾ ਹੈ। ਮੈਂ ਮੌਤ ਕੋਲੋਂ ਸਹਿਮ ਗਿਆ ਹਾਂ।
Psalm 55:4 in Other Translations
King James Version (KJV)
My heart is sore pained within me: and the terrors of death are fallen upon me.
American Standard Version (ASV)
My heart is sore pained within me: And the terrors of death are fallen upon me.
Bible in Basic English (BBE)
My heart is deeply wounded, and the fear of death has come on me.
Darby English Bible (DBY)
My heart is writhing within me, and the terrors of death are fallen upon me.
Webster's Bible (WBT)
Because of the voice of the enemy, because of the oppression of the wicked: for they cast iniquity upon me, and in wrath they hate me.
World English Bible (WEB)
My heart is severely pained within me. The terrors of death have fallen on me.
Young's Literal Translation (YLT)
My heart is pained within me, And terrors of death have fallen on me.
| My heart | לִ֭בִּי | libbî | LEE-bee |
| is sore pained | יָחִ֣יל | yāḥîl | ya-HEEL |
| within | בְּקִרְבִּ֑י | bĕqirbî | beh-keer-BEE |
| terrors the and me: | וְאֵימ֥וֹת | wĕʾêmôt | veh-ay-MOTE |
| of death | מָ֝֗וֶת | māwet | MA-vet |
| are fallen | נָפְל֥וּ | noplû | nofe-LOO |
| upon | עָלָֽי׃ | ʿālāy | ah-LAI |
Cross Reference
Psalm 116:3
ਮੈਂ ਤਾਂ ਮਰ ਹੀ ਚੱਲਿਆ ਸਾਂ। ਮੌਤ ਦੇ ਰੱਸੇ ਮੇਰੇ ਦੁਆਲੇ ਤਣ ਗਏ ਸਨ। ਕਬਰ ਹੌਲੀ-ਹੌਲੀ ਮੇਰੇ ਨਜ਼ਦੀਕ ਆ ਰਹੀ ਸੀ। ਮੈਂ ਡਰਿਆ ਹੋਇਆ ਅਤੇ ਫ਼ਿਕਰਮੰਦ ਸਾਂ।
Psalm 18:4
ਮੇਰੇ ਦੁਸ਼ਮਣ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ। ਮੇਰੇ ਆਲੇ-ਦੁਆਲੇ ਮੌਤ ਦੇ ਸ਼ਿਕੰਜੇ ਸਨ। ਮੈਂ ਉਸ ਹੜ੍ਹ ਅੰਦਰ ਰੁੜ੍ਹ ਚੱਲਿਆ ਸਾਂ ਜਿਹੜਾ ਮੈਨੂੰ ਮ੍ਰਿਤੂ ਲੋਕ ਵੱਲ ਲਿਜਾ ਰਿਹਾ ਸੀ।
Hebrews 5:7
ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸ ਨੂੰ ਮੌਤ ਤੋਂ ਬਚਾ ਸੱਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸ ਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
2 Corinthians 1:8
ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉੱਥੇ ਬਹੁਤ ਦੁੱਖ ਝੱਲੇ। ਜਿੰਨਾ ਅਸੀਂ ਝੱਲ ਸੱਕੀਏ ਇਹ ਉਸਤੋਂ ਵੱਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ।
John 12:27
ਯਿਸੂ ਦਾ ਆਪਣੀ ਮੌਤ ਬਾਰੇ ਜ਼ਾਹਰ ਕਰਨਾ “ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
Mark 14:33
ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁੱਖੀ ਅਤੇ ਦਿਲਗੀਰ ਸੀ।
Matthew 26:37
ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਆਪਣੇ ਨਾਲ ਆਉਣ ਨੂੰ ਕਿਹਾ ਪਰ ਨਾਲ ਹੀ ਯਿਸੂ ਬੜਾ ਉਦਾਸ ਅਤੇ ਬੇਕਰਾਰ ਨਜ਼ਰ ਆਉਣ ਲੱਗਾ।
Isaiah 38:10
ਮੈਂ ਆਪਣੇ-ਆਪ ਨੂੰ ਆਖਿਆ ਕਿ ਮੈਂ ਬਿਰਧ ਅਵਸਥਾ ਤੱਕ ਜੀਆਂਗਾ। ਪਰ ਫ਼ੇਰ ਮੇਰਾ ਵੇਲਾ ਸੀ ਸ਼ਿਓਲ ਦੇ ਦਰਾਂ ਵਿੱਚ ਜਾਣ ਦਾ। ਹੁਣ ਮੈਂ ਆਪਣਾ ਸਾਰਾ ਸਮਾਂ ਓੱਥੇ ਹੀ ਗੁਜ਼ਾਰਾਂਗਾ।
Psalm 102:3
ਮੇਰੀ ਜ਼ਿੰਦਗੀ ਧੂੰਏ ਦੇ ਵਾਂਗ ਬੀਤ ਰਹੀ ਹੈ। ਮੇਰੀ ਜ਼ਿੰਦਗੀ ਅੱਗ ਵਾਂਗ ਹੌਲੀ-ਹੌਲੀ ਮੱਚ ਰਹੀ ਹੈ।
Psalm 88:3
ਮੇਰੀ ਰੂਹ ਨੇ ਇਸ ਦਰਦ ਨੂੰ ਬਹੁਤ ਝੱਲਿਆ ਹੈ। ਮੈਂ ਛੇਤੀ ਹੀ ਮਰ ਜਾਵਾਂਗਾ।
Psalm 69:20
ਸ਼ਰਮ ਨੇ ਮੈਨੂੰ ਮਾਰ ਸੁੱਟਿਆ ਹੈ। ਮੈਂ ਸ਼ਰਮ ਨਾਲ ਮਰਨ ਹੀ ਵਾਲਾ ਹਾਂ। ਮੈਂ ਹਮਦਰਦੀ ਲਈ ਇੰਤਜ਼ਾਰ ਕੀਤਾ ਪਰ ਕੋਈ ਵੀ ਨਹੀਂ ਬਹੁੜਿਆ। ਮੈਂ ਇੰਤਜ਼ਾਰ ਕੀਤਾ ਕਿ ਕੋਈ ਆਏ ਅਤੇ ਮੈਨੂੰ ਸੱਕੂਨ ਪਹੁੰਚਾਏ ਪਰ ਕੋਈ ਵੀ ਬੰਦਾ ਨਹੀਂ ਆਇਆ।
Psalm 6:3
ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?