Psalm 63:3 in Punjabi

Punjabi Punjabi Bible Psalm Psalm 63 Psalm 63:3

Psalm 63:3
ਤੁਹਾਡਾ ਪਿਆਰ ਜ਼ਿੰਦਗੀ ਨਾਲੋਂ ਬਿਹਤਰ ਹੈ। ਮੇਰੇ ਬੁਲ੍ਹ ਤੁਹਾਡੀ ਉਸਤਤਿ ਕਰਦੇ ਹਨ।

Psalm 63:2Psalm 63Psalm 63:4

Psalm 63:3 in Other Translations

King James Version (KJV)
Because thy lovingkindness is better than life, my lips shall praise thee.

American Standard Version (ASV)
Because thy lovingkindness is better than life, My lips shall praise thee.

Bible in Basic English (BBE)
Because your mercy is better than life, my lips will give you praise.

Darby English Bible (DBY)
For thy loving-kindness is better than life: my lips shall praise thee.

Webster's Bible (WBT)
To see thy power and thy glory, so as I have seen thee in the sanctuary.

World English Bible (WEB)
Because your loving kindness is better than life, My lips shall praise you.

Young's Literal Translation (YLT)
Because better `is' Thy kindness than life, My lips do praise Thee.

Because
כִּיkee
thy
lovingkindness
ט֣וֹבṭôbtove
is
better
חַ֭סְדְּךָḥasdĕkāHAHS-deh-ha
life,
than
מֵֽחַיִּ֗יםmēḥayyîmmay-ha-YEEM
my
lips
שְׂפָתַ֥יśĕpātayseh-fa-TAI
shall
praise
יְשַׁבְּחֽוּנְךָ׃yĕšabbĕḥûnĕkāyeh-sha-beh-HOO-neh-ha

Cross Reference

Psalm 69:16
ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ। ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ, ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ।

Philippians 1:23
ਜਿਉਣ ਤੇ ਮਰਨ ਵਿੱਚਕਾਰ ਚੋਣ ਕਰਨੀ ਔਖੀ ਹੈ। ਸੱਚਮੁੱਚ ਮੈਂ ਇਹ ਜੀਵਨ ਛੱਡਣਾ ਚਾਹੁੰਦਾ ਹਾਂ ਅਤੇ ਮਸੀਹ ਨਾਲ ਰਹਿਣਾ ਚਾਹੁੰਦਾ ਹਾਂ। ਉਹ ਕਿਤੇ ਜ਼ਿਆਦੇ ਬਿਹਤਰ ਹੈ।

James 3:5
ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ।

1 Corinthians 6:20
ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।

Romans 12:1
ਆਪਣਾ ਜੀਵਨ ਪਰਮੇਸ਼ੁਰ ਦੇ ਹਵਾਲੇ ਕਰੋ ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।

Psalm 51:15
ਮੇਰੇ ਮਾਲਕ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਤੁਹਾਡੀਆਂ ਉਸਤਤਾਂ ਗਾਵਾਂਗਾ।

Psalm 30:5
ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ “ਮੌਤ” ਸੀ। ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰ “ਜੀਵਨ ਦੀ ਅਸੀਸ” ਦਿੱਤੀ। ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ। ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ।

1 John 3:2
ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਅਸੀਂ ਭੱਵਿਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸ ਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ।

Hebrews 13:15
ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ।

Romans 6:19
ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖੰ ਹੈ। ਅਤੀਤ ਵਿੱਚ, ਤੁਸੀਂ ਆਪਣੇ ਸਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।

Hosea 14:2
ਸੋਚੋ ਕਿ ਤੁਸੀਂ ਕੀ ਆਖੋਂਗੇ ਅਤੇ ਯਹੋਵਾਹ ਵੱਲ ਵਾਪਸ ਪਰਤੋਂ। ਉਸ ਨੂੰ ਆਖੋ, “ਸਾਡੇ ਪਾਪਾਂ ਨੂੰ ਸਾਫ ਕਰ ਦੇ ਅਤੇ ਸਾਡੇ ਚੰਗੇ ਬਚਨਾਂ ਨੂੰ ਕਬੂਲ। ਅਸੀਂ ਆਪਣੇ ਬੁਲ੍ਹਾਂ ਨਾਲ ਤੇਰੀ ਉਸਤਤ ਕਰਾਂਗੇ।

Psalm 66:17
ਮੈਂ ਉਸ ਅੱਗੇ ਪ੍ਰਾਰਥਨਾ ਕੀਤੀ, ਮੈਂ ਉਸਦੀ ਉਸਤਤਿ ਕੀਤੀ। ਮੇਰਾ ਹਿਰਦਾ ਸ਼ੁੱਧ ਸੀ, ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ।

Psalm 30:12
ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ ਅਤੇ ਇੱਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।

Psalm 21:6
ਹੇ ਪਰਮੇਸ਼ੁਰ, ਸੱਚਮੁੱਚ ਤੁਸਾਂ ਰਾਜੇ ਨੂੰ ਸਦੀਵੀ ਅਸੀਸ ਦਿੱਤੀ। ਜਦ ਵੀ ਰਾਜਾ ਤੁਹਾਡਾ ਮੁੱਖ ਤੱਕਦਾ ਹੈ, ਉਸ ਨੂੰ ਇਸਤੋਂ ਅਪਾਰ ਖੁਸ਼ੀ ਹੁੰਦੀ ਹੈ।

Psalm 4:6
ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ? ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।”