Psalm 63:5
ਮੈਂ ਇੰਝ ਸੰਤੁਸ਼ਟ ਹੋ ਜਾਵਾਂਗਾ ਜਿਵੇਂ ਸਭ ਤੋਂ ਵੱਧੀਆ ਭੋਜਨ ਕੀਤਾ ਹੋਵੇ। ਅਤੇ ਖੁਸ਼ੀ ਭਰੇ ਬੁਲ੍ਹਾਂ ਨਾਲ ਮੇਰਾ ਮੁੱਖ ਤੁਹਾਡੀ ਉਸਤਤਿ ਕਰੇਗਾ।
Psalm 63:5 in Other Translations
King James Version (KJV)
My soul shall be satisfied as with marrow and fatness; and my mouth shall praise thee with joyful lips:
American Standard Version (ASV)
My soul shall be satisfied as with marrow and fatness; And my mouth shall praise thee with joyful lips;
Bible in Basic English (BBE)
My soul will be comforted, as with good food; and my mouth will give you praise with songs of joy;
Darby English Bible (DBY)
My soul is satisfied as with marrow and fatness, and my mouth shall praise [thee] with joyful lips.
Webster's Bible (WBT)
Thus will I bless thee while I live: I will lift up my hands in thy name.
World English Bible (WEB)
My soul shall be satisfied as with the richest food. My mouth shall praise you with joyful lips,
Young's Literal Translation (YLT)
As `with' milk and fatness is my soul satisfied, And `with' singing lips doth my mouth praise.
| My soul | כְּמ֤וֹ | kĕmô | keh-MOH |
| shall be satisfied | חֵ֣לֶב | ḥēleb | HAY-lev |
| as | וָ֭דֶשֶׁן | wādešen | VA-deh-shen |
| with marrow | תִּשְׂבַּ֣ע | tiśbaʿ | tees-BA |
| fatness; and | נַפְשִׁ֑י | napšî | nahf-SHEE |
| and my mouth | וְשִׂפְתֵ֥י | wĕśiptê | veh-seef-TAY |
| praise shall | רְ֝נָנ֗וֹת | rĕnānôt | REH-na-NOTE |
| thee with joyful | יְהַלֶּל | yĕhallel | yeh-ha-LEL |
| lips: | פִּֽי׃ | pî | pee |
Cross Reference
Psalm 104:34
ਮੈਨੂੰ ਆਸ ਹੈ ਕਿ ਇਹ ਸ਼ਬਦ, ਜਿਹੜੇ ਮੈਂ ਆਖੇ ਹਨ ਉਸ ਨੂੰ ਪ੍ਰਸੰਨ ਕਰਨਗੇ। ਮੈਂ ਯਹੋਵਾਹ ਨਾਲ ਖੁਸ਼ ਹਾਂ।
Psalm 65:4
ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ। ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ। ਅਤੇ ਅਸੀਂ ਬਹੁਤ ਖੁਸ਼ ਹਾਂ। ਸਾਡੇ ਕੋਲ ਤੁਹਾਡੇ ਮੰਦਰ, ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ।
Psalm 36:7
ਤੁਹਾਡੀ ਪਿਆਰ ਭਰੀ ਦਯਾ ਨਾਲੋਂ ਕੁਝ ਵੀ ਅਨਮੋਲ ਨਹੀਂ। ਲੋਕ ਅਤੇ ਦੂਤ ਤੁਹਾਡੇ ਵੱਲ ਸੁਰੱਖਿਆ ਲਈ ਆਉਂਦੇ ਹਨ।
Revelation 19:5
ਫ਼ਿਰ ਤਖਤ ਤੋਂ ਇੱਕ ਅਵਾਜ਼ ਆਈ। ਅਵਾਜ਼ ਨੇ ਆਖਿਆ: “ਤੁਸੀਂ ਸਾਰੇ ਲੋਕੋ ਜੋ ਸਾਡੇ ਪਰਮੇਸ਼ੁਰ ਦੀ ਸੇਵਾ ਕਰਦੇ ਹੋ, ਉਸਦੀ ਉਸਤਤਿ ਕਰੋ। ਸਾਰੇ ਲੋਕੋ, ਵੱਡੇ ਅਤੇ ਛੋਟੇ ਜਿਹੜੇ ਪਰਮੇਸ਼ੁਰ ਨੂੰ ਸਤਿਕਾਰਦੇ ਹੋ, ਉਸਦੀ ਉਸਤਤਿ ਕਰੋ।”
Jeremiah 31:4
ਇਸਰਾਏਲ, ਮੇਰੀ ਵਹੁਟੀਏ, ਮੈਂ ਤੈਨੂੰ ਫ਼ੇਰ ਉਸਾਰਾਂਗਾ। ਤੂੰ ਫ਼ੇਰ ਤੋਂ ਇੱਕ ਮੁਲਕ ਬਣੇਁਗੀ। ਤੂੰ ਫ਼ੇਰ ਤੋਂ ਆਪਣੀਆਂ ਤੰਬੂਰੀਆਂ ਚੁੱਕੇਂਗੀ। ਫ਼ੇਰ ਤੂੰ ਉਨ੍ਹਾਂ ਸਾਰੇ ਲੋਕਾਂ ਨਾਲ ਨੱਚੇਁਗੀ, ਜਿਹੜੇ ਖੁਸ਼ੀ ਮਨਾ ਰਹੇ ਨੇ।
Isaiah 25:6
ਪਰਮੇਸ਼ੁਰ ਦੀ ਦਾਅਵਤ ਆਪਣੇ ਸੇਵਕਾਂ ਲਈ ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਇੱਕ ਪਰਬਤ ਉਤਲੇ ਸਮੂਹ ਲੋਕਾਂ ਨੂੰ ਦਾਅਵਤ ਦੇਵੇਗਾ। ਦਾਅਵਤ ਉੱਤੇ ਬਹੁਤ ਉੱਤਮ ਖਾਣੇ ਅਤੇ ਸ਼ਰਾਬਾਂ ਹੋਣਗੀਆਂ। ਮਾਸ ਬਹੁਤ ਨਰਮ ਅਤੇ ਚੰਗਾ ਹੋਵੇਗਾ।
Song of Solomon 1:4
ਮੈਨੂੰ ਆਪਣੇ ਪਿੱਛੇ ਖਿੱਚ ਲੈ, ਆਪਾਂ ਭੱਜ ਜਾਈਏ! ਰਾਜਾ ਲੈ ਗਿਆ ਮੈਨੂੰ ਆਪਣੇ ਕਮਰੇ ਅੰਦਰ। ਯਰੂਸ਼ਲਮ ਦੀਆਂ ਔਰਤਾਂ ਆਦਮੀ ਨੂੰ ਆਨੰਦ ਮਾਣਾਂਗੀਆਂ ਅਸੀਂ ਅਤੇ ਖੁਸ਼ ਹੋਵਾਂਗੀਆਂ ਤੇਰੇ ਲਈ। ਆਪਾਂ ਯਾਦ ਰੱਖੀ, ਪਿਆਰ ਤੇਰਾ ਹੈ ਬਿਹਤਰ ਸ਼ਰਾਬ ਨਾਲੋਂ। ਕੋਈ ਅਜੂਬਾ ਨਹੀਂ, ਕਰਨ ਜਵਾਨ ਔਰਤਾਂ ਪਿਆਰ ਤੈਨੂੰ।
Psalm 149:1
ਯਹੋਵਾਹ ਦੀ ਉਸਤਤਿ ਕਰੋ। ਉਨ੍ਹਾਂ ਨਵੀਆਂ ਗੱਲਾਂ ਬਾਰੇ ਕੋਈ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆ ਹਨ। ਉਸਦੀ ਉਸਤਤਿ ਉਸ ਦੇ ਚੇਲਿਆ ਦੀ ਸਭਾ ਵਿੱਚ ਗਾਵੋ।
Psalm 135:3
ਯਹੋਵਾਹ ਦੀ ਉਸਤਤਿ ਕਰੋ, ਕਿਉਂ ਕਿ ਉਹ ਨੇਕ ਹੈ। ਉਸ ਦੇ ਨਾਮ ਦੀ ਉਸਤਤਿ ਕਰੋ, ਕਿਉਂਕਿ ਇਹ ਖੁਸ਼ੀ ਭਰਿਆ ਹੈ।
Psalm 118:14
ਯਹੋਵਾਹ ਹੀ ਮੇਰੀ ਸ਼ਕਤੀ ਅਤੇ ਜਿੱਤ ਦਾ ਗੀਤ ਹੈ। ਯਹੋਵਾਹ ਮੈਨੂੰ ਬਚਾਉਂਦਾ ਹੈ।
Psalm 71:23
ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।
Psalm 43:4
ਮੈਂ ਪਰਮੇਸ਼ੁਰ ਦੀ ਜਗਵੇਦੀ ਉੱਪਰ ਆਵਾਂਗਾ। ਮੈਂ ਉਸ ਪਰਮੇਸ਼ੁਰ ਵੱਲ ਆਵਾਂਗਾ ਜਿਹੜਾ ਮੈਨੂੰ ਬਹੁਤ ਖੁਸ਼ ਕਰਦਾ ਹੈ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਰਬਾਬ ਨਾਲ ਤੇਰੀ ਉਸਤਤਿ ਕਰਾਂਗਾ।
Psalm 17:15
ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ। ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ। ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ।
Ezra 3:11
ਫਿਰ ਉਨ੍ਹਾਂ ਸਭ ਨੇ ਉਸਤਤ ਦੇ ਗੀਤ ਗਾਏ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ “ਉਹ ਬਹੁਤ ਭਲਾ ਹੈ ਅਤੇ ਉਸ ਦਾ ਪਿਆਰ ਅਤੇ ਮਿਹਰ ਇਸਰਾਏਲ ਵਾਸਤੇ ਹਮੇਸ਼ਾ ਹੈ।” ਫਿਰ ਸਭ ਲੋਕਾਂ ਨੇ ਉੱਚੀ ਆਵਾਜ਼ ਵਿੱਚ ਯਹੋਵਾਹ ਦੀ ਉਸਤਤ ਕੀਤੀ, ਇਹ ਸਭ ਇਸ ਲਈ ਹੋਇਆ ਕਿਉਂ ਕਿ ਮੰਦਰ ਦੀ ਨੀਂਹ ਦਾ ਕਾਰਜ ਸੰਪੰਨ ਹੋ ਗਿਆ ਸੀ।