Psalm 68:12
“ਤਾਕਤਵਰ ਰਾਜਿਆਂ ਦੀਆਂ ਫ਼ੌਜਾਂ ਨੱਸ ਗਈਆਂ, ਘਰਾਂ ਵਿੱਚ ਔਰਤਾਂ ਉਹ ਚੀਜ਼ਾਂ ਵੰਡਣਗੀਆਂ ਜਿਹੜੀਆਂ ਸਿਪਾਹੀ ਜੰਗ ਵਿੱਚੋਂ ਲਿਆਉਣਗੇ। ਜਿਹੜੇ ਲੋਕ ਘਰਾਂ ਵਿੱਚ ਰੁਕ ਗਏ ਸਨ ਲੁੱਟ ਦਾ ਬਟਵਾਰਾ ਕਰਨਗੇ।
Psalm 68:12 in Other Translations
King James Version (KJV)
Kings of armies did flee apace: and she that tarried at home divided the spoil.
American Standard Version (ASV)
Kings of armies flee, they flee; And she that tarrieth at home divideth the spoil.
Bible in Basic English (BBE)
Kings of armies quickly go in flight: and the women in the houses make a division of their goods.
Darby English Bible (DBY)
Kings of armies flee; they flee, and she that tarrieth at home divideth the spoil.
Webster's Bible (WBT)
The Lord gave the word: great was the company of those that published it.
World English Bible (WEB)
"Kings of armies flee! They flee!" She who waits at home divides the spoil,
Young's Literal Translation (YLT)
Kings of hosts flee utterly away, And a female inhabitant of the house apportioneth spoil.
| Kings | מַלְכֵ֣י | malkê | mahl-HAY |
| of armies | צְ֭בָאוֹת | ṣĕbāʾôt | TSEH-va-ote |
| did flee | יִדֹּד֣וּן | yiddōdûn | yee-doh-DOON |
| apace: | יִדֹּד֑וּן | yiddōdûn | yee-doh-DOON |
| tarried that she and | וּנְוַת | ûnĕwat | oo-neh-VAHT |
| at home | בַּ֝֗יִת | bayit | BA-yeet |
| divided | תְּחַלֵּ֥ק | tĕḥallēq | teh-ha-LAKE |
| the spoil. | שָׁלָֽל׃ | šālāl | sha-LAHL |
Cross Reference
Joshua 10:16
ਪਰ ਲੜਾਈ ਦੇ ਦੌਰਾਨ ਪੰਜ ਰਾਜੇ ਭੱਜ ਗਏ। ਉਹ ਮੱਕੇਦਾਹ ਦੇ ਨੇੜੇ ਇੱਕ ਗੁਫ਼ਾ ਵਿੱਚ ਛੁਪ ਗਏ।
Judges 5:19
ਕਨਾਨ ਦੇ ਰਾਜੇ ਲੜਨ ਲਈ ਆਏ, ਪਰ ਉਹ ਕੋਈ ਖਜ਼ਾਨੇ ਲੈ ਕੇ ਨਹੀਂ ਗਏ! ਉਹ ਮਗਿੱਦੋ ਦੇ ਝਰਨਿਆਂ ਨੇੜੇ ਤਆਨਾਕ ਸ਼ਹਿਰ ਵਿਖੇ ਲੜੇ।
1 Samuel 30:24
ਇਸ ਗੱਲ ਵਿੱਚ ਤੁਹਾਡੀ ਕੋਈ ਨਹੀਂ ਸੁਣੇਗਾ। ਕਿਉਂਕਿ ਜਿਵੇਂ ਜਿਹੜਾ ਕੋਈ ਲੜਾਈ ਵਿੱਚ ਜਾਂਦਾ ਹੈ, ਜਿਸ ਤਰ੍ਹਾਂ ਦੀ ਵੰਡ ਉਸ ਨੂੰ ਮਿਲਦੀ ਹੈ ਤਿਵੇਂ ਹੀ ਜਿਹੜਾ ਕੋਈ ਪਿੱਛੇ ਡੇਰੇ ਵਿੱਚ ਰਹੇ ਉਸ ਨੂੰ ਮਿਲੇਗੀ। ਦੋਨਾਂ ਦੀ ਇੱਕੋ ਜਿਹੀ ਵੰਡ ਹੋਵੇਗੀ।”
Joshua 12:7
ਇਸਰਾਏਲ ਦੇ ਲੋਕਾਂ ਨੇ ਉਸ ਧਰਤੀ ਉੱਤਲੇ ਰਾਜਿਆਂ ਨੂੰ ਵੀ ਹਰਾ ਦਿੱਤਾ ਜਿਹੜੀ ਯਰਦਨ ਨਦੀ ਦੀ ਪੱਛਮ ਵੱਲ ਸੀ। ਯਹੋਸ਼ੁਆ ਨੇ ਇਸ ਧਰਤੀ ਵਿੱਚ ਲੋਕਾਂ ਦੀ ਅਗਵਾਈ ਕੀਤੀ। ਯਹੋਸ਼ੁਆ ਨੂੰ ਇਹ ਧਰਤੀ ਲੋਕਾਂ ਨੂੰ ਦਿੱਤੀ ਅਤੇ ਇਸ ਨੂੰ 12 ਪਰਿਵਾਰ-ਸਮੂਹਾਂ ਵਿੱਚ ਵੰਡ ਦਿੱਤਾ। ਇਹ ਉਹੀ ਧਰਤੀ ਸੀ ਜਿਸ ਨੂੰ ਦੇਣ ਦਾ ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਇਹ ਧਰਤੀ ਲਬਾਨੋਨ ਦੀ ਵਾਦੀ ਵਿੱਚਲੇ ਬਆਲ ਗਾਦ ਅਤੇ ਸੇਈਰ ਦੇ ਨਜ਼ਦੀਕ ਹਾਲਾਕ ਪਰਬਤ ਵਿੱਚਕਾਰ ਸੀ।
Revelation 19:17
ਫ਼ੇਰ ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖਲੋਤਿਆ ਦੇਖਿਆ। ਦੂਤ ਨੇ ਅਕਾਸ਼ ਵਿੱਚ ਉੱਚੇ ਉੱਡ ਰਹੇ ਪੰਛੀਆਂ ਨੂੰ ਚੀਕਕੇ ਆਖਿਆ, “ਤੁਸੀਂ ਸਾਰੇ ਇਕੱਠੇ ਹੋਕੇ ਪਰਮੇਸ਼ੁਰ ਦੀ ਮਹਾਨ ਦਾਅਵਤ ਤੇ ਆਓ।
Revelation 6:15
ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾੜਾਂ ਦੀਆਂ ਉਤਲੀਆਂ ਚੱਟਾਨਾਂ ਪਿੱਛੇ ਲਕੋ ਲਿਆ। ਉੱਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ।
Judges 5:30
‘ਮੈਨੂੰ ਯਕੀਨ ਹੈ ਕਿ ਉਹ ਜੰਗ ਜਿੱਤ ਗਏ ਹਨ ਅਤੇ ਹਰਾਏ ਹੋਏ ਲੋਕਾਂ ਤੋਂ ਉਨ੍ਹਾਂ ਦੀਆਂ ਚੀਜ਼ਾਂ ਖੋਹ ਰਹੇ ਹਨ। ਉਹ ਆਪਸ ਵਿੱਚ ਲੁੱਟ ਦਾ ਮਾਲ ਵੰਡ ਰਹੇ ਹਨ। ਹਰ ਸਿਪਾਹੀ ਇੱਕ ਜਾਂ ਦੋ ਕੁੜੀਆਂ ਲਿਜਾ ਰਿਹਾ ਹੈ। ਸੀਸਰਾ ਨੂੰ ਰੰਗਦਾਰ ਕੱਪੜੇ ਲੱਭ ਗਏ ਹੋਣਗੇ। ਹਾਂ, ਸੀਸਰਾ ਨੂੰ ਰੰਗਦਾਰ ਜੇਤੂ ਦੀ ਗਰਦਨ ਲਈ ਕੱਢਾਈ ਕੀਤੇ ਹੋਏ ਇੱਕ ਜਾਂ ਦੋ ਰੰਗਦਾਰ ਸਕਾਫ਼ ਲੱਭ ਗਏ- ਜਾਂ ਸ਼ਾਇਦ ਦੋ-ਵਿਜੇਈ ਸੀਸਰਾ ਦੇ ਪਹਿਨਣ ਵਾਸਤੇ।’
Joshua 10:42
ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾ ਅਤੇ ਉਨ੍ਹਾਂ ਦੇ ਰਾਜਿਆਂ ਨੂੰ ਇੱਕੋ ਹੱਲੇ ਵਿੱਚ ਕਬਜ਼ੇ ਹੇਠ ਲੈ ਲਿਆ। ਯਹੋਸ਼ੁਆ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਸਰਾਏਲ ਲਈ ਲੜ ਰਿਹਾ ਸੀ।
Numbers 31:54
ਮੂਸਾ ਅਤੇ ਜਾਜਕ ਅਲਆਜ਼ਾਰ 1,000 ਆਦਮੀਆਂ ਅਤੇ 100 ਆਦਮੀਆਂ ਦੇ ਆਗੂਆਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਨ੍ਹਾਂ ਨੇ ਉਹ ਸੋਨਾ ਮੰਡਲੀ ਵਾਲੇ ਤੰਬੂ ਵਿੱਚ ਰੱਖ ਦਿੱਤਾ। ਇਹ ਤੋਹਫ਼ਾ ਯਹੋਵਾਹ ਦੇ ਲਈ ਇਸਰਾਏਲ ਦੇ ਲੋਕਾਂ ਦੀ ਯਾਦਗਾਰ ਸੀ।
Numbers 31:27
ਫ਼ੇਰ ਉਨ੍ਹਾਂ ਚੀਜ਼ਾਂ ਨੂੰ ਜੰਗ ਵਿੱਚ ਜਾਣ ਵਾਲੇ ਸਿਪਾਹੀਆਂ ਅਤੇ ਇਸਰਾਏਲ ਦੇ ਹੋਰਨਾਂ ਲੋਕਾਂ ਵਿੱਚਕਾਰ ਵੰਡ ਦਿਉ।
Numbers 31:8
ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਉਨ੍ਹਾਂ ਨੇ ਮਾਰਿਆ ਸੀ, ਅਵ੍ਵੀ, ਰਕਮ, ਸੂਰ, ਹੂਰ ਅਤੇ ਰਬਾ ਪੰਜ ਮਿਦਯਾਨੀ ਰਾਜੇ ਸਨ। ਉਨ੍ਹਾਂ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਤਲਵਾਰ ਨਾਲ ਮਾਰ ਦਿੱਤਾ।
Exodus 14:25
ਫ਼ੇਰ ਉਸ ਨੇ ਰੱਥਾਂ ਦੇ ਪਹੀਆਂ ਨੂੰ ਕੱਟ ਦਿੱਤਾ ਅਤੇ ਰੱਥਾਂ ਤੇ ਕਾਬੂ ਰੱਖਣਾ ਮੁਸ਼ਕਿਲ ਕਰ ਦਿੱਤਾ। ਮਿਸਰੀ ਚੀਕੇ, “ਆਓ ਆਪਾਂ ਇੱਥੋਂ ਨਿਕਲ ਚੱਲੀਏ। ਇਸਰਾਏਲ ਦੇ ਲੋਕਾਂ ਲਈ ਯਹੋਵਾਹ ਸਾਡੇ ਖਿਲਾਫ਼ ਲੜ ਰਿਹਾ ਹੈ।”