Psalm 68:29
ਰਾਜੇ ਯਰੂਸ਼ਲਮ ਵਿੱਚ ਤੁਹਾਡੇ ਮੰਦਰ ਵੱਲ, ਤੁਹਾਡੇ ਕੋਲ ਆਪਣੀ ਦੌਲਤ ਲਿਆਉਣਗੇ।
Psalm 68:29 in Other Translations
King James Version (KJV)
Because of thy temple at Jerusalem shall kings bring presents unto thee.
American Standard Version (ASV)
Because of thy temple at Jerusalem Kings shall bring presents unto thee.
Bible in Basic English (BBE)
Out of your Temple in Jerusalem.
Darby English Bible (DBY)
Because of thy temple at Jerusalem shall kings bring presents unto thee.
Webster's Bible (WBT)
Thy God hath commanded thy strength: strengthen, O God, that which thou hast wrought for us.
World English Bible (WEB)
Because of your temple at Jerusalem, Kings shall bring presents to you.
Young's Literal Translation (YLT)
Because of Thy temple at Jerusalem, To Thee do kings bring a present.
| Because of thy temple | מֵֽ֭הֵיכָלֶךָ | mēhêkālekā | MAY-hay-ha-leh-ha |
| at | עַל | ʿal | al |
| Jerusalem | יְרוּשָׁלִָ֑ם | yĕrûšālāim | yeh-roo-sha-la-EEM |
| kings shall | לְךָ֤ | lĕkā | leh-HA |
| bring | יוֹבִ֖ילוּ | yôbîlû | yoh-VEE-loo |
| presents | מְלָכִ֣ים | mĕlākîm | meh-la-HEEM |
| unto thee. | שָֽׁי׃ | šāy | shai |
Cross Reference
1 Kings 10:10
ਤਾਂ ਸ਼ਬਾ ਦੀ ਰਾਣੀ ਨੇ 4,080 ਕਿਲੋ ਸੋਨਾ ਅਤੇ ਢੇਰ ਸਾਰੇ ਮਸਾਲੇ ਅਤੇ ਬਹੁਮੁੱਲੇ ਪੱਥਰ ਦਿੱਤੇ। ਜਿੰਨੀ ਤਦਾਦ ਵਿੱਚ ਮਸਾਲੇ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤੇ, ਕਿ ਉਹ ਕਿਸੇ ਵੀ ਹੋਰ ਵਿਅਕਤੀ ਦੁਆਰਾ ਇਸਰਾਏਲ ਵਿੱਚ ਲਿਆਂਦੇ ਜਾਣ ਨਾਲੋਂ ਵੱਧੇਰੇ ਸਨ।
Psalm 76:11
ਲੋਕੋ, ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਾਅਦੇ ਕੀਤੇ ਸਨ। ਹੁਣ ਉਸ ਨੂੰ ਉਹ ਭੇਟ ਕਰੋ ਜਿਸਦਾ ਤੁਸੀਂ ਇਕਰਾਰ ਕੀਤਾ ਸੀ। ਹਰ ਥਾਂ ਲੋਕ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਕੋਲ ਸੁਗਾਤਾਂ ਨਾਲ ਆਉਣਗੇ।
Isaiah 60:16
ਕੌਮਾਂ ਤੁਹਾਨੂੰ ਉਹ ਸਭ ਕੁਝ ਦੇਣਗੀਆਂ ਜਿਸਦੀ ਤੁਹਾਨੂੰ ਲੋੜ ਹੈ। ਇਹ ਉਸ ਬੱਚੇ ਵਰਗਾ ਹੋਵੇਗਾ ਜਿਹੜਾ ਆਪਣੀ ਮਾਂ ਦੀ ਛਾਤੀ ਦਾ ਦੁੱਧ ਪੀਂਦਾ ਹੈ। ਪਰ ਤੁਸੀਂ ਰਾਜਿਆਂ ਦੀਆਂ ਦੌਲਤਾਂ ਪੀਵੋਂਗੇ। ਫ਼ੇਰ ਤੁਸੀਂ ਜਾਣ ਲਵੋਂਗੇ ਕਿ ਇਹ ਮੈਂ, ਯਹੋਵਾਹ ਹੀ ਹਾਂ, ਜਿਹੜਾ ਤੁਹਾਨੂੰ ਬਣਾਉਂਦਾ ਹਾਂ। ਤੁਸੀਂ ਜਾਣ ਜਾਵੋਂਗੇ ਕਿ ਯਾਕੂਬ ਦਾ ਮਹਾਨ ਪਰਮੇਸ਼ੁਰ ਤੁਹਾਡੀ ਰਾਖੀ ਕਰਦਾ ਹੈ।
Isaiah 60:6
ਮਿਦਯਾਨ ਅਤੇ ਏਫਾਹ ਤੋਂ ਊਠਾਂ ਦੇ ਝੁਂਡ ਤੁਹਾਡੇ ਦੇਸ ਵਿੱਚੋਂ ਲੰਘਣਗੇ। ਸ਼ਬਾ ਤੋਂ ਊਠਾਂ ਦੀਆਂ ਲੰਮੀਆਂ ਕਤਾਰਾਂ ਆਉਣਗੀਆਂ। ਉਹ ਸੋਨਾ ਅਤੇ ਸੁਗੰਧੀਆਂ ਲਿਆਉਣਗੇ। ਲੋਕ, ਯਹੋਵਾਹ ਦੀ ਉਸਤਤ ਦੇ ਗੀਤ ਗਾਉਣਗੇ।
Isaiah 18:7
ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਲਈ ਇੱਕ ਖਾਸ ਭੇਟ ਲਿਆਂਦੀ ਜਾਵੇਗੀ। ਉਹ ਭੇਟ ਉਨ੍ਹਾਂ ਲੋਕਾਂ ਵੱਲੋਂ ਆਵੇਗੀ ਜਿਹੜੇ ਲੰਮੇ ਤਕੜੇ ਹਨ। ਸਾਰੇ ਪਾਸਿਆਂ ਦੇ ਲੋਕ ਇਨ੍ਹਾਂ ਲੰਮੇ ਤਕੜੇ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਦਰਿਆਵਾਂ ਵੰਡੇ ਦੇਸ ਵਿੱਚ ਹਨ। ਇਹ ਭੇਟ ਯਹੋਵਾਹ ਦੇ ਸੀਯੋਨ ਪਰਬਤ ਸਥਾਨ ਤੇ ਲਿਆਂਦੀ ਜਾਵੇਗੀ।
Psalm 72:10
ਤਾਰਸ਼ਿਸ਼ ਦੇ ਰਾਜੇ ਅਤੇ ਦੂਰ ਦੁਰਾਡੇ ਦੇ ਸਾਰੇ ਦੇਸ਼ ਉਸ ਲਈ ਸੁਗਾਤਾਂ ਲਿਆਉਣ। ਸ਼ੇਬਾ ਅਤੇ ਸ਼ੇਬਾ ਦੇ ਰਾਜੇ ਉਸ ਨੂੰ ਆਪਣੀ ਸ਼ਰਧਾਂਜਲੀ ਲਿਆਉਣ।
Psalm 45:12
ਸੂਰ ਦੇ ਅਮੀਰ ਲੋਕ ਸੁਗਾਤਾਂ ਨਾਲ ਤੈਨੂੰ ਮਿਲਣ ਲਈ ਆਉਣਗੇ।
Nehemiah 2:8
ਅਤੇ ਇੱਕ ਚਿੱਠੀ ਆਸਾਫ ਲਈ ਮਿਲੇ ਜਿਹੜਾ ਕਿ ਜੰਗਲ ਦਾ ਰੱਖਵਾਲਾ ਹੈ, ਤਾਂ ਜੋ ਉਹ ਮੈਨੂੰ ਮੰਦਰ ਦੇ ਕਿਲ੍ਹੇ ਦੇ ਫਾਟਕਾਂ ਲਈ, ਨਗਰ ਦੀਆਂ ਕੰਧਾਂ ਲਈ, ਅਤੇ ਮੇਰੇ ਘਰ ਲਈ ਮੈਨੂੰ ਲੱਕੜ ਲੈਣ ਦੀ ਮਨਜੂਰੀ ਦੇ ਦੇਵੇ ਜਿੱਥੇ ਮੈਂ ਰਹਿ ਸੱਕਦਾ ਹੋਵਾਂ।” ਪਾਤਸ਼ਾਹ ਨੇ ਜੋ ਕੁਝ ਵੀ ਮੈਂ ਮੰਗਿਆ, ਮੈਨੂੰ ਦੇ ਦਿੱਤਾ। ਪਾਤਸ਼ਾਹ ਨੇ ਇਹ ਸਭ ਇਸ ਲਈ ਕੀਤਾ ਕਿਉਂ ਕਿ ਪਰਮੇਸ਼ੁਰ ਮੇਰੇ ਤੇ ਕ੍ਰਿਪਾਲੂ ਸੀ।
Ezra 7:13
ਮੈਂ ਇਹ ਆਦੇਸ਼ ਦਿੰਦਾ ਹਾਂ, ਜੇਕਰ ਇਸਰਾਏਲ ਦਾ ਕੋਈ ਵੀ ਮਨੁੱਖ, ਇਸ ਦਾ ਕੋਈ ਵੀ ਜਾਜਕ ਜਾਂ ਲੇਵੀ ਜੋ ਮੇਰੇ ਰਾਜ ਵਿੱਚ ਰਹਿ ਰਿਹਾ ਹੋਵੇ ਤੇ ਉਹ ਅਜ਼ਰਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦਾ ਹੋਵੇ, ਉਹ ਜਾ ਸੱਕਦਾ ਹੈ।
2 Chronicles 32:33
ਹਿਜ਼ਕੀਯਾਹ ਦੀ ਜਦੋਂ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਉਸ ਨੂੰ ਦਾਊਦ ਦੇ ਪੁਰਖਿਆਂ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਪਰ ਦਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਉਸਦੀ ਮੌਤ ਉੱਪਰ ਉਸਦਾ ਸਤਿਕਾਰ ਕੀਤਾ ਅਤੇ ਉਸਦਾ ਪੁੱਤਰ ਮਨੱਸ਼ਹ ਉਸਦੀ ਥਾਂ ਰਾਜ ਕਰਨ ਲੱਗਾ।
2 Chronicles 32:23
ਬਹੁਤ ਸਾਰੇ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਹ ਹਿਜ਼ਕੀਯਾਹ ਲਈ ਮੁੱਲਵਾਨ ਤੋਹਫ਼ੇ ਲਿਆਏ। ਇਉਂ ਉਸ ਸਮੇਂ ਤੋਂ ਹਿਜ਼ਕੀਯਾਹ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।
2 Chronicles 6:8
ਪਰ ਯਹੋਵਾਹ ਨੇ ਮੇਰੇ ਪਿਤਾ ਨੂੰ ਕਿਹਾ, ‘ਦਾਊਦ, ਜੇ ਤੂੰ ਮੇਰੇ ਨਾਉਂ ਉੱਪਰ ਇੱਕ ਮੰਦਰ ਬਨਵਾਉਣਾ ਚਾਹੁੰਦਾ ਸੀ, ਚੰਗੀ ਗੱਲ ਹੈ।
2 Chronicles 2:5
“ਸਾਡਾ ਪਰਮੇਸ਼ੁਰ ਸਾਰੇ ਦੇਵਤਿਆਂ ਨਾਲੋਂ ਮਹਾਨ ਹੈ, ਇਸ ਲਈ ਮੈਂ ਉਸ ਲਈ ਮਹਾਨ ਮੰਦਰ ਬਣਾਵਾਂਗਾ।
1 Chronicles 29:3
ਮੈਂ ਪਰਮੇਸ਼ੁਰ ਦੇ ਮੰਦਰ ਵੱਲ ਆਪਣੀ ਸ਼ਰਧਾ ਕਾਰਣ ਆਪਣੇ ਖਜ਼ਾਨੇ ਵਿੱਚੋਂ ਸੋਨੇ ਅਤੇ ਚਾਂਦੀ ਦੀ ਇੱਕ ਖਾਸ ਸੁਗਾਤ ਦੇ ਰਿਹਾ ਹਾਂ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਕਿਉਂ ਕਿ ਮੈਂ ਸੱਚਮੁੱਚ ਚਾਹੁੰਦਾ ਹਾਂ ਕਿ ਮੇਰੇ ਪਰਮੇਸ਼ੁਰ ਲਈ ਪਵਿੱਤਰ ਮੰਦਰ ਉਸਾਰਿਆ ਜਾਵੇ।
1 Chronicles 28:10
ਸੁਲੇਮਾਨ! ਤੂੰ ਇਹ ਯਾਦ ਰੱਖੀਂ ਹਮੇਸ਼ਾ ਵਾਸਤੇ ਕਿ ਯਹੋਵਾਹ ਨੇ ਤੈਨੂੰ ਚੁਣਿਆ ਹੈ ਤਾਂ ਜੋ ਤੂੰ ਪਵਿੱਤਰ ਅਸਥਾਨ ਦੇ ਲਈ ਇੱਕ ਮੰਦਰ ਬਣਾਵੇਂ ਸੋ ਇਸ ਲਈ ਤੂੰ ਹੁਣ ਉੱਠ, ਹਿੰਮਤ ਕਰ ਅਤੇ ਉਸ ਨੂੰ ਬਣਾ।”
1 Chronicles 22:7
ਦਾਊਦ ਨੇ ਸੁਲੇਮਾਨ ਨੂੰ ਕਿਹਾ, “ਮੇਰੇ ਪੁੱਤਰ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਲਈ ਇੱਕ ਮੰਦਰ ਬਨਾਉਣਾ ਚਾਹੁੰਦਾ ਹਾਂ।
1 Chronicles 17:4
ਪਰਮੇਸ਼ੁਰ ਨੇ ਆਖਿਆ, “ਜਾਹ! ਅਤੇ ਜਾ ਕੇ ਮੇਰੇ ਸੇਵਕ ਨੂੰ ਇਹ ਗੱਲਾਂ ਦੱਸ: ਯਹੋਵਾਹ ਆਖਦਾ ਹੈ, ‘ਦਾਊਦ, ਤੂੰ ਮੇਰੇ ਰਹਿਣ ਲਈ ਕੋਈ ਸਥਾਨ ਬਨਾਉਣ ਵਾਲਾ ਵਿਅਕਤੀ ਨਹੀਂ ਹੈਂ।
1 Kings 10:24
ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਵੇਖਦੇ ਹੁੰਦੇ ਸਨ ਇਸ ਲਈ ਕਿ ਉਸ ਨੂੰ ਪਰਮੇਸ਼ੁਰ ਨੇ ਕਿਹੀ ਬੁੱਧ ਅਤੇ ਸਿਆਣਪ ਬਖਸ਼ੀ ਹੋਈ ਸੀ।