Psalm 73:8
ਉਹ ਲੋਕਾਂ ਬਾਰੇ, ਮੰਦੀਆਂ ਅਤੇ ਕਰੂਰ ਗੱਲਾਂ ਆਖਦੇ ਹਨ। ਉਹ ਗੁਮਾਨੀ ਤੇ ਜ਼ਿੱਦੀ ਹਨ। ਅਤੇ ਉਹ ਸਦਾ ਦੂਸਰੇ ਲੋਕਾਂ ਤੋਂ ਲਾਹਾ ਖੱਟਣ ਦੀਆਂ ਵਿਉਂਤਾਂ ਬਣਉਂਦੇ ਹਨ।
Psalm 73:8 in Other Translations
King James Version (KJV)
They are corrupt, and speak wickedly concerning oppression: they speak loftily.
American Standard Version (ASV)
They scoff, and in wickedness utter oppression: They speak loftily.
Bible in Basic English (BBE)
Their thoughts are deep with evil designs; their talk from their seats of power is of cruel acts.
Darby English Bible (DBY)
They mock and speak wickedly of oppression, they speak loftily:
Webster's Bible (WBT)
They are corrupt, and speak wickedly concerning oppression: they speak loftily.
World English Bible (WEB)
They scoff and speak with malice. In arrogance, they threaten oppression.
Young's Literal Translation (YLT)
They do corruptly, And they speak in the wickedness of oppression, From on high they speak.
| They are corrupt, | יָמִ֤יקוּ׀ | yāmîqû | ya-MEE-koo |
| and speak | וִידַבְּר֣וּ | wîdabbĕrû | vee-da-beh-ROO |
| wickedly | בְרָ֣ע | bĕrāʿ | veh-RA |
| concerning oppression: | עֹ֑שֶׁק | ʿōšeq | OH-shek |
| they speak | מִמָּר֥וֹם | mimmārôm | mee-ma-ROME |
| loftily. | יְדַבֵּֽרוּ׃ | yĕdabbērû | yeh-da-bay-ROO |
Cross Reference
Jude 1:16
ਇਹ ਲੋਕ ਹਮੇਸ਼ਾ ਹੋਰਨਾਂ ਲੋਕਾਂ ਬਾਰੇ ਸ਼ਿਕਾਇਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਨੁਕਸ ਕੱਢਦੇ ਰਹਿੰਦੇ ਹਨ। ਉਹ ਹਮੇਸ਼ਾ ਉਹੀ ਬੁਰੀਆਂ ਗੱਲਾਂ ਕਰਦੇ ਹਨ ਜੋ ਉਹ ਚਾਹੁੰਦੇ ਹਨ। ਉਹ ਆਪਣੇ-ਆਪ ਬਾਰੇ ਸ਼ੇਖੀ ਮਾਰਦੇ ਹਨ। ਉਨ੍ਹਾਂ ਦਾ ਲੋਕਾਂ ਦੀ ਤਾਰੀਫ਼ ਕਰਨ ਦਾ ਕੇਵਲ ਇੱਕ ਕਾਰਣ ਹੁੰਦਾ ਹੈ, ਆਪਣੀ ਮਨ ਇਛਿੱਤ ਵਸਤੂ ਨੂੰ ਪ੍ਰਾਪਤ ਕਰਨਾ।
2 Peter 2:18
ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।
2 Peter 2:10
ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।
Hosea 7:16
ਉਹ ਇੱਕ ਮੁੜੀ ਹੋਈ ਸੋਟੀ ਵਰਗੇ ਹਨ। ਉਨ੍ਹਾਂ ਨੇ ਦਿਸ਼ਾਵਾਂ ਬਦਲੀਆਂ, ਪਰ ਮੇਰੇ ਕੋਲ ਵਾਪਸ ਨਾ ਆਏ, ਉਨ੍ਹਾਂ ਦੇ ਪ੍ਰਧਾਨ ਆਗੂ ਆਪਣੀ ਹੰਕਾਰੀ ਜੀਭ ਕਾਰਣ ਆਪਣੀ ਤਲਵਾਰ ਨਾਲ ਹੇਠਾਂ ਡਿੱਗ ਪੈਣਗੇ ਅਤੇ ਮਿਸਰ ਵਿੱਚਲੇ ਲੋਕ ਉਨ੍ਹਾਂ ਤੇ ਹੱਸਣਗੇ।
Jeremiah 7:9
ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ?
Proverbs 30:13
ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।
Psalm 53:1
ਨਿਰਦੇਸ਼ਕ ਲਈ: ਮਹਾਲਥ ਦੀ ਧੁਨੀ। ਦਾਊਦ ਦਾ ਇੱਕ ਭੱਗਤੀ ਗੀਤ। ਇਹ ਸਿਰਫ਼ ਇੱਕ ਦੁਸ਼ਟ ਵਿਅਕਤੀ ਹੀ ਹੈ ਜਿਹੜਾ ਸੋਚਦਾ ਹੈ ਕਿ ਪਰਮੇਸ਼ੁਰ ਮੌਜੁਦ ਨਹੀਂ ਹੈ। ਇਸ ਤਰ੍ਹਾਂ ਦੇ ਲੋਕੀਂ ਭ੍ਰਸ਼ਟ, ਦੁਸ਼ਟ ਅਤੇ ਦੋਖੀ ਹੁੰਦੇ ਹਨ ਅਤੇ ਉਹ ਚੰਗੀਆਂ ਗੱਲਾਂ ਨਹੀਂ ਕਰਦੇ।
Psalm 17:10
ਉਹ ਦੁਸ਼ਟ ਲੋਕ ਇੰਨੇ ਘਮੰਡੀ ਹਨ ਕਿ ਉਹ ਪਰਮੇਸ਼ੁਰ ਨੂੰ ਵੀ ਨਹੀਂ ਸੁਣਦੇ। ਅਤੇ ਉਹ ਸਿਰਫ਼ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਦੇ ਹਨ।
Psalm 12:4
ਉਹ ਲੋਕ ਆਖਦੇ ਹਨ, “ਅਸੀਂ ਢੁਕਵੇਂ ਝੂਠ ਬੋਲਾਂਗੇ ਅਤੇ ਬਹੁਤ ਮਹੱਤਵਪੂਰਣ ਬਣ ਜਾਵਾਂਗੇ। ਅਸੀਂ ਜਾਣਦੇ ਹਾਂ ਕਿ ਕੀ ਆਖਣਾ ਹੈ, ਇਸ ਲਈ ਕੋਈ ਵੀ ਸਾਡਾ ਮਾਲਕ ਨਹੀਂ ਹੋਵੇਗਾ।”
Psalm 10:10
ਉਹ ਮਸੱਕੀਨ ਲੋਕਾਂ ਨੂੰ ਦੁੱਖੀ ਕਰਦੇ ਰਹਿੰਦੇ ਹਨ। ਉਹ ਬੁਰੇ ਲੋਕ ਇਨਸਾਨੀਅਤ ਨੂੰ ਉਦਾਸ ਬਣਾਉਂਦੇ ਹਨ।
1 Kings 21:7
ਤਾਂ ਰਾਣੀ ਈਜ਼ਬਲ ਨੇ ਉਸ ਨੂੰ ਆਖਿਆ, “ਕੀ ਤੂੰ ਇਸਰਾਏਲ ਦਾ ਰਾਜਾ ਨਹੀਂ ਹੈਂ? ਆਪਣੇ ਪਲੰਗ ਤੋਂ ਉੱਠ, ਕੁਝ ਖਾ ਤਾਂ ਤੈਨੂੰ ਥੋੜੀ ਰਾਹਤ ਮਹਿਸੂਸ ਹੋਵੇਗੀ। ਨਾਬੋਥ ਦਾ ਬਾਗ਼ ਮੈਂ ਤੈਨੂੰ ਲੈ ਦਿੰਦੀ ਹਾਂ।”
1 Samuel 13:19
ਉਸ ਵੇਲੇ ਇਸਰਾਏਲ ਦੇ ਸਾਰੇ ਦੇਸ਼ ਵਿੱਚ ਇੱਕ ਵੀ ਬੰਦਾ ਲੁਹਾਰ ਦਾ ਕੰਮ ਨਹੀਂ ਸੀ ਜਾਣਦਾ ਕਿਉਂਕਿ ਫ਼ਲਿਸਤੀਆਂ ਨੇ ਆਖਿਆ ਸੀ ਕਿ ਅਜਿਹਾ ਨਾ ਹੋਵੇ ਕਿ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਨਾਉਣ ਲੱਗ ਪੈਣ।
Exodus 1:9
ਉਸ ਨੇ ਆਪਣੇ ਲੋਕਾਂ ਨੂੰ ਆਖਿਆ, “ਵੇਖੋ, ਇਸਰਾਏਲ ਦੇ ਲੋਕ ਬਹੁਤ ਸਾਰੇ ਹਨ। ਅਤੇ ਉਹ ਸਾਡੇ ਨਾਲੋਂ ਵੱਧੇਰੇ ਤਾਕਤਵਰ ਹਨ।
Psalm 10:2
ਦੁਸ਼ਟ ਲੋਕ ਜਿਹੜੇ ਘਮੰਡੀ ਹਨ ਦੁਸ਼ਟ ਵਿਉਂਤਾ ਬਣਾਉਂਦੇ ਹਨ ਅਤੇ ਨਿਮ੍ਰ ਲੋਕਾਂ ਨੂੰ ਦੁੱਖ ਪਹੁੰਚਾਉਂਦੇ ਹਨ।