Psalm 78:5
ਯਹੋਵਾਹ ਨੇ ਯਾਕੂਬ ਨਾਲ ਕਰਾਰ ਕੀਤਾ। ਪਰਮੇਸ਼ੁਰ ਨੇ ਇਸਰਾਏਲ ਨੂੰ ਸ਼ਰ੍ਹਾ ਦਿੱਤੀ। ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤੇ। ਉਸ ਨੇ ਸਾਡੇ ਪੁਰਖਿਆਂ ਨੂੰ ਇਸ ਨੇਮ ਨੂੰ ਆਪਣੀਆਂ ਔਲਾਦਾਂ ਨੂੰ ਸਿੱਖਾਉਣ ਨੂੰ ਕਿਹਾ।
Psalm 78:5 in Other Translations
King James Version (KJV)
For he established a testimony in Jacob, and appointed a law in Israel, which he commanded our fathers, that they should make them known to their children:
American Standard Version (ASV)
For he established a testimony in Jacob, And appointed a law in Israel, Which he commanded our fathers, That they should make them known to their children;
Bible in Basic English (BBE)
He put up a witness in Jacob, and made a law in Israel; which he gave to our fathers so that they might give knowledge of them to their children;
Darby English Bible (DBY)
For he established a testimony in Jacob, and appointed a law in Israel, which he commanded our fathers, that they should make them known to their children;
Webster's Bible (WBT)
For he established a testimony in Jacob, and appointed a law in Israel, which he commanded our fathers, that they should make them known to their children:
World English Bible (WEB)
For he established a testimony in Jacob, And appointed a law in Israel, Which he commanded our fathers, That they should make them known to their children;
Young's Literal Translation (YLT)
And He raiseth up a testimony in Jacob, And a law hath placed in Israel, That He commanded our fathers, To make them known to their sons.
| For he established | וַיָּ֤קֶם | wayyāqem | va-YA-kem |
| a testimony | עֵד֨וּת׀ | ʿēdût | ay-DOOT |
| in Jacob, | בְּֽיַעֲקֹ֗ב | bĕyaʿăqōb | beh-ya-uh-KOVE |
| appointed and | וְתוֹרָה֮ | wĕtôrāh | veh-toh-RA |
| a law | שָׂ֤ם | śām | sahm |
| in Israel, | בְּיִשְׂרָ֫אֵ֥ל | bĕyiśrāʾēl | beh-yees-RA-ALE |
| which | אֲשֶׁ֣ר | ʾăšer | uh-SHER |
| commanded he | צִ֭וָּה | ṣiwwâ | TSEE-wa |
| אֶת | ʾet | et | |
| our fathers, | אֲבוֹתֵ֑ינוּ | ʾăbôtênû | uh-voh-TAY-noo |
| known them make should they that | לְ֝הוֹדִיעָ֗ם | lĕhôdîʿām | LEH-hoh-dee-AM |
| to their children: | לִבְנֵיהֶֽם׃ | libnêhem | leev-nay-HEM |
Cross Reference
Psalm 147:19
ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ, ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।
Psalm 81:5
ਪਰਮੇਸ਼ੁਰ ਨੇ ਇਹ ਇਕਰਾਰ ਯੂਸੁਫ਼ ਨਾਲ ਕੀਤਾ, ਜਦੋਂ ਪਰਮੇਸ਼ੁਰ ਉਸ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ। ਮਿਸਰ ਵਿੱਚ ਅਸੀਂ ਉਹ ਭਾਸ਼ਾ ਸੁਣੀ, ਜਿਹੜੀ ਅਸੀਂ ਸਮਝਦੇ ਨਹੀਂ ਸਾਂ।
Ephesians 6:4
ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ।
Deuteronomy 4:45
ਮੂਸਾ ਨੇ ਇਹ ਬਿਵਸਥਾ, ਕਾਨੂੰਨ ਅਤੇ ਬਿਧੀਆਂ ਲੋਕਾਂ ਨੂੰ ਉਦੋਂ ਦਿੱਤੇ ਜਦੋਂ ਉਹ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ।
Romans 3:2
ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਦੀਆਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਸਨ।
Isaiah 8:20
ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।)
Psalm 19:7
ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।
Deuteronomy 6:7
ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿੱਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ।
1 John 5:9
ਅਸੀਂ ਲੋਕਾਂ ਤੇ ਵਿਸ਼ਵਾਸ ਕਰਦੇ ਹਾਂ ਜਦੋਂ ਉਹ ਕੁਝ ਅਜਿਹਾ ਆਖਦੇ ਹਨ ਜੋ ਸੱਚ ਹੈ। ਪਰ ਜੋ ਪਰਮੇਸ਼ੁਰ ਆਖਦਾ ਹੈ ਉਹ ਵੱਧੇਰੇ ਮਹੱਤਵਪੂਰਣ ਹੈ। ਜੋ ਪਰਮੇਸ਼ੁਰ ਨੇ ਆਖਿਆ ਹੈ; ਉਸ ਨੇ ਆਪਣੇ ਪੁੱਤਰ ਬਾਰੇ ਸਾਨੂੰ ਸੱਚ ਦੱਸਿਆ।
Isaiah 38:19
ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ। ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
Psalm 119:152
ਮੈਂ ਬਹੁਤ ਚਿਰ ਪਹਿਲਾ ਤੁਹਾਡੇ ਕਰਾਰ ਤੋਂ ਸਿੱਖਿਆ ਸੀ ਕਿ ਤੁਹਾਡੀਆਂ ਸਿੱਖਿਆਵਾਂ ਸਦਾ ਰਹਿਣਗੀਆਂ।
Psalm 78:3
ਅਸੀਂ ਕਹਾਣੀ ਸੁਣੀ ਅਤੇ ਅਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਸਾਡੇ ਪੁਰਖਿਆਂ ਨੇ ਇਹ ਕਹਾਣੀ ਸੁਣਾਈ ਸੀ।
Deuteronomy 11:19
ਇਨ੍ਹਾਂ ਕਾਨੂੰਨਾ ਦੀ ਸਿੱਖਿਆ ਆਪਣੇ ਬੱਚਿਆਂ ਨੂੰ ਦਿਉ। ਘਰਾਂ ਵਿੱਚ ਬੈਠ ਦਿਆਂ, ਸੜਕ ਉੱਤੇ ਚਲ ਦਿਆਂ ਅਤੇ ਲੇਟ ਦਿਆਂ ਉੱਠ ਦਿਆਂ ਇਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰੋ।
Exodus 40:3
ਇਕਰਾਰਨਾਮੇ ਵਾਲੇ ਸੰਦੂਕ ਨੂੰ ਪਵਿੱਤਰ ਤੰਬੂ ਵਿੱਚ ਰੱਖ ਦੇਵੀਂ। ਸੰਦੂਕ ਨੂੰ ਪਰਦੇ ਨਾਲ ਢੱਕ ਦੇਵੀ।
Exodus 25:21
“ਮੈਂ ਤੁਹਾਨੂੰ ਇਕਰਾਰਨਾਮਾ ਦਿਆਂਗਾ। ਉਸ ਇਕਰਾਰਨਾਮੇ ਨੂੰ ਸੰਦੂਕ ਵਿੱਚ ਰੱਖ ਦਿਉ, ਅਤੇ ਸੰਦੂਕ ਉੱਪਰ ਢੱਕਣ ਰੱਖ ਦੇਣਾ।
Exodus 25:16
ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਨੂੰ ਇਕਰਾਰਨਾਮਾ ਦੇਵਾਂਗਾ। ਇਕਰਾਰਨਾਮੇ ਨੂੰ ਇਸ ਸੰਦੂਕ ਵਿੱਚ ਰੱਖਣਾ।
Genesis 18:19
ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”