Bible

Psalm 83 - WEB (Punjabi)

1 > God, don't keep silent. Don't keep silent, And don't be still, God.ਆਸਾਫ਼ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ ਚੁੱਪ ਨਾ ਰਹੋ। ਆਪਣੇ ਕੰਨਾਂ ਨੂੰ ਬੰਦ ਨਾ ਕਰੋ। ਮਿਹਰ ਕਰਕੇ ਕੁਝ ਤਾਂ ਆਖੋ ਪਰਮੇਸ਼ੁਰ।

2 For, behold, your enemies are stirred up. Those who hate you have lifted up their heads.ਹੇ ਪਰਮੇਸ਼ੁਰ, ਤੁਹਾਡੇ ਵੈਰੀਆਂ ਨੇ ਤੁਹਾਡੇ ਖਿਲਾਫ਼ ਸਾਜਿਸ਼ਾਂ ਘੜੀਆਂ ਅਤੇ ਛੇਤੀ ਹੀ ਉਹ ਹਮਲਾ ਕਰਨਗੇ। ਉਹ ਤੁਹਾਡੇ ਲੋਕਾਂ ਦੇ ਵਿਰੁੱਧ ਖੁਫ਼ੀਆਂ ਯੋਜਨਾਵਾਂ ਬਣਾਉਂਦੇ ਹਨ।

3 They conspire with cunning against your people. They plot against your cherished ones.ਤੁਹਾਡੇ ਵੈਰੀ ਉਨ੍ਹਾਂ ਯੋਜਨਾਵਾਂ ਬਾਰੇ ਬਹਿਸਾਂ ਕਰ ਰਹੇ ਹਨ ਜਿਹੜੀਆਂ ਉਨ੍ਹਾਂ ਲੋਕਾਂ ਦੇ ਵਿਰੁੱਧ ਹਨ ਜਿਨ੍ਹਾਂ ਨੂੰ ਤੁਸੀਂ ਪਿਆਰ ਕਰਦੇ ਹੋਂ।

4 "Come," they say, "and let's destroy them as a nation, That the name of Israel may be remembered no more."ਵੈਰੀ ਆਖ ਰਹੇ ਹਨ, “ਆਓ ਇਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਦੇਈਏ। ਕੋਈ ਵੀ ਬੰਦਾ ਫ਼ੇਰ ਇਸਰਾਏਲ ਦਾ ਨਾਮ ਚੇਤੇ ਨਹੀਂ ਕਰੇਗਾ।”

5 For they have conspired together with one mind. They form an alliance against you.ਹੇ ਪਰਮੇਸ਼ੁਰ, ਉਹ ਸਾਰੇ ਲੋਕ ਤੁਹਾਡੇ ਨਾਲ ਅਤੇ ਉਸ ਕਰਾਰ ਦੇ ਖਿਲਾਫ਼ ਜੋ ਤੁਸਾਂ ਸਾਡੇ ਨਾਲ ਕੀਤਾ ਸੀ ਲੜਨ ਲਈ ਇਕੱਠੇ ਹੋ ਗਏ ਹਨ।

6 The tents of Edom and the Ishmaelites; Moab, and the Hagrites;ਉਹ ਵੈਰੀ ਸਾਡੇ ਨਾਲ ਲੜਨ ਲਈ ਇੱਕ ਮੁੱਠ ਹੋ ਗਏ: ਉਹ ਅਦੋਮ ਦੇ ਇਸ਼ਮਾਈਲੀ ਲੋਕ ਹਨ। ਮੋਆਬ ਅਤੇ ਹਗਰੀ ਦੇ ਔਲਾਦ ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਦੇ ਲੋਕ ਅਤੇ ਸੂਰ ਦੇ ਵਾਸੀਆਂ ਸਮੇਤ। ਉਹ ਸਾਰੇ ਲੋਕ ਸਾਡੇ ਖਿਲਾਫ਼ ਲੜਨ ਲਈ ਇੱਕ ਮੁੱਠ ਹੋ ਗਏ ਸਨ।

7 Gebal, Ammon, and Amalek; Philistia with the inhabitants of Tyre;

8 Assyria also is joined with them. They have helped the children of Lot. Selah.ਅਸ਼ੂਰ ਵੀ ਉਨ੍ਹਾਂ ਲੋਕਾਂ ਨਾਲ ਰਲ ਗਏ ਸਨ। ਉਨ੍ਹਾਂ ਨੇ ਲੂਤ ਦੀਆਂ ਔਲਾਦਾਂ ਨੂੰ ਬਹੁਤ ਸ਼ਕਤੀਸ਼ਾਲੀ ਬਣਾ ਦਿੱਤਾ ਸੀ।

9 Do to them as you did to Midian, As to Sisera, as to Jabin, at the river Kishon;ਹੇ ਪਰਮੇਸ਼ੁਰ, ਵੈਰੀ ਨੂੰ ਇਵੇਂ ਹਰਾ ਦਿਉ ਜਿਵੇਂ ਤੁਸੀਂ ਮਿਦਯਾਨ ਨੂੰ ਹਰਾਇਆ ਸੀ। ਜਿਵੇਂ ਤੁਸੀਂ ਸੀਸਰਾ ਅਤੇ ਕੋਸ਼ੋਨ ਨੂੰ ਨਦੀ ਕੰਢੇ ਹਰਾਇਆ ਸੀ।

10 Who perished at Endor, Who became as dung for the earth.ਤੁਸੀਂ ਉਨ੍ਹਾਂ ਨੂੰ ਏਨ-ਦੋਰ ਵਿਖੇ ਹਰਾਇਆ ਸੀ। ਅਤੇ ਉਨ੍ਹਾਂ ਦੀਆਂ ਲਾਸ਼ਾਂ ਧਰਤੀ ਉੱਤੇ ਸੜੀਆਂ।

11 Make their nobles like Oreb and Zeeb; Yes, all their princes like Zebah and Zalmunna;ਹੇ ਪਰਮੇਸ਼ੁਰ, ਵੈਰੀ ਦੇ ਆਗੂਆਂ ਨੂੰ ਹਰਾ ਦਿਉ। ਉਵੇਂ ਹੀ ਕਰੋ ਜਿਵੇਂ ਤੁਸੀਂ ਓਰੇਬ ਅਤੇ ਜ਼ਏਬ ਨਾਲ ਕੀਤਾ ਸੀ। ਉਹੀ ਕਰੋ ਜੋ ਤੁਸੀਂ ਜ਼ਬਹ ਅਤੇ ਸਲਮੁੰਨਾ ਨਾਲ ਕੀਤਾ ਸੀ।

12 Who said, "Let us take possession Of God's pasturelands."ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੇ ਤੁਹਾਡੀ ਜ਼ਮੀਨ ਛੱਡਣ ਲਈ ਸਾਨੂੰ ਮਜ਼ਬੂਰ ਕਰਨਾ ਚਾਹਿਆ।

13 My God, make them like tumbleweed; Like chaff before the wind.ਉਨ੍ਹਾਂ ਲੋਕਾਂ ਨੂੰ ਅੱਕ ਦੀ ਫ਼ੰਬੀ ਵਾਂਗ ਬਣਾ ਦਿਉ। ਜੋ ਹਵਾ ਨਾਲ ਉੱਡ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਇਵੇਂ ਖਿੰਡਾ ਦਿਉ ਜਿਵੇਂ ਹਵਾ ਤਿਨਕਿਆਂ ਨੂੰ ਖਿੰਡਾ ਦਿੰਦੀ ਹੈ।

14 As the fire that burns the forest, As the flame that sets the mountains on fire,ਵੈਰੀ ਨੂੰ ਤਬਾਹ ਕਰ ਦਿਉ ਜਿਵੇਂ ਅੱਗ ਜੰਗਲ ਨੂੰ ਤਬਾਹ ਕਰਦੀ ਹੈ। ਜਿਵੇਂ ਜੰਗਲੀ ਅੱਗ ਪਹਾੜੀਆਂ ਨੂੰ ਸਾੜ ਸੁੱਟਦੀ ਹੈ।

15 So pursue them with your tempest, And terrify them with your storm.ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੂਫ਼ਾਨ ਦੁਆਰਾ ਉਡਾਈ ਜਾਣ ਵਾਲੀ ਧੂੜ ਵਾਂਗ ਦੂਰ ਕੱਢ ਦਿਉ, ਉਨ੍ਹਾਂ ਨੂੰ ਭੈਭੀਤ ਕਰ ਦਿਉ ਅਤੇ ਉਨ੍ਹਾਂ ਨੂੰ ਇੱਕ ਤੂਫ਼ਾਨ ਵਾਂਗ ਪਰ੍ਹਾਂ ਉਡਾ ਦਿਉ।

16 Fill their faces with confusion, That they may seek your name, Yahweh.ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਸਬਕ ਸਿੱਖਾਉ ਤਾਂ ਜੋ ਉਹ ਜਾਣ ਲੈਣ ਕਿ ਅਸਲ ਵਿੱਚ ਉਹ ਕਿੰਨੇ ਕਮਜ਼ੋਰ ਹਨ। ਫ਼ੇਰ ਉਹ ਤੁਹਾਡੇ ਨਾਮ ਦੀ ਉਪਾਸਨਾ ਕਰਨੀ ਚਾਹੁੰਣਗੇ।

17 Let them be disappointed and dismayed forever. Yes, let them be confounded and perish;ਹੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਡਰਾਉ ਅਤੇ ਉਨ੍ਹਾਂ ਨੂੰ ਸਦਾ ਲਈ ਸ਼ਰਮਸਾਰ ਕਰ ਦਿਉ। ਉਨ੍ਹਾਂ ਨੂੰ ਬੇਇੱਜ਼ਤ ਕਰੋ ਅਤੇ ਉਨ੍ਹਾਂ ਨੂੰ ਤਬਾਹ ਕਰ ਦਿਉ।

18 That they may know that you alone, whose name is Yahweh, Are the Most High over all the earth.ਫ਼ੇਰ ਉਹ ਜਾਨਣਗੇ ਕਿ ਤੁਸੀਂ ਹੀ ਪਰਮੇਸ਼ੁਰ ਹੋ। ਉਹ ਜਾਣ ਲੈਣਗੇ ਕਿ ਤੁਹਾਡਾ ਨਾਮ ਯਹੋਵਾਹ ਹੈ। ਉਹ ਜਾਣ ਲੈਣਗੇ ਕਿ ਤੁਸੀਂ ਸਰਬ ਉੱਚ ਪਰਮੇਸ਼ੁਰ ਹੋ, ਸਾਰੇ ਜਗਤ ਦੇ ਪਰਮੇਸ਼ੁਰ।

Punjabi Bible