Bible

Psalm 88 - WEB (Punjabi)

1 > Yahweh, the God of my salvation, I have cried day and night before you.ਕੋਰਹ ਪਰਿਵਾਰ ਵੱਲੋਂ ਉਸਤਤਿ ਦਾ ਇੱਕ ਗੀਤ। ਨਿਰਦੇਸ਼ਕ ਲਈ: ਇੱਕ ਦੁੱਖਦਾਈ ਬਿਮਾਰੀ ਬਾਰੇ। ਹੇਮਨ ਅਜ਼ਰਾਂਹੀ ਦਾ ਇੱਕ ਭਗਤੀ ਗੀਤ। ਯਹੋਵਾਹ ਪਰਮੇਸ਼ੁਰ, ਤੁਸੀਂ ਮੇਰੇ ਮੁਕਤੀਦਾਤਾ ਹੋ। ਮੈਂ ਤੁਹਾਡੇ ਅੱਗੇ ਦਿਨ-ਰਾਤ ਪ੍ਰਾਰਥਨਾ ਕਰਦਾ ਰਿਹਾ।

2 Let my prayer enter into your presence. Turn your ear to my cry.ਕਿਰਪਾ ਕਰਕੇ ਮੇਰੀਆਂ ਪ੍ਰਾਰਥਨਾ ਵੱਲ ਧਿਆਨ ਦਿਉ। ਰਹਿਮ ਲਈ ਮੇਰੀਆਂ ਪ੍ਰਾਰਥਨਾ ਸੁਣੋ।

3 For my soul is full of troubles. My life draws near to Sheol.ਮੇਰੀ ਰੂਹ ਨੇ ਇਸ ਦਰਦ ਨੂੰ ਬਹੁਤ ਝੱਲਿਆ ਹੈ। ਮੈਂ ਛੇਤੀ ਹੀ ਮਰ ਜਾਵਾਂਗਾ।

4 I am counted among those who go down into the pit. I am like a man who has no help,ਲੋਕਾਂ ਨੇ ਤਾਂ ਮੈਨੂੰ ਪਹਿਲਾਂ ਹੀ ਮੁਰਦਾ ਸਮਝ ਲਿਆ ਹੈ। ਉਸ ਬੰਦੇ ਵਰਗਾ ਜਿਹੜਾ ਕਮਜ਼ੋਰੀ ਕਾਰਣ ਜਿਉਣ ਦੇ ਕਾਬਲ ਨਹੀਂ ਰਿਹਾ।

5 Set apart among the dead, Like the slain who lie in the grave, Whom you remember no more. They are cut off from your hand.ਮੁਰਦਾ ਲੋਕਾਂ ਵਿੱਚ ਮੇਰੀ ਤਲਾਸ਼ ਕਰੋ, ਮੈਂ ਕਬਰਸਤਾਨ ਵਿੱਚ ਪਈ ਹੋਈ ਇੱਕ ਲਾਸ਼ ਵਾਂਗ ਹਾਂ। ਉਨ੍ਹਾਂ ਲੋਕਾਂ ਵਿੱਚੋਂ ਜਿਨ੍ਹਾਂ ਨੂੰ ਤੁਸਾਂ ਭੁਲਾ ਦਿੱਤਾ ਹੈ। ਤੁਹਾਡੇ ਨਾਲੋਂ ਅਤੇ ਤੁਹਾਡੀ ਦੇਖ-ਭਾਲ ਨਾਲੋਂ ਟੁੱਟੇ ਹੋਇਆਂ ਨੂੰ।

6 You have laid me in the lowest pit, In the darkest depths.ਤੁਸੀਂ ਮੈਨੂੰ ਧਰਤੀ ਦੀ ਉਸ ਖੱਡ ਵਿੱਚ ਸੁੱਟ ਦਿੱਤਾ ਸੀ। ਹਾਂ, ਤੁਸੀਂ ਹੀ ਮੈਨੂੰ ਉਸ ਹਨੇਰੀ ਥਾਵੇਂ ਰੱਖਿਆ ਸੀ।

7 Your wrath lies heavily on me. You have afflicted me with all your waves. Selah.ਹੇ ਪਰਮੇਸ਼ੁਰ, ਤੁਸੀਂ ਮੇਰੇ ਉੱਪਰ ਕਹਿਰਵਾਨ ਸੀ ਅਤੇ ਤੁਸੀਂ ਮੈਨੂੰ ਦੰਡ ਦਿੱਤਾ ਸੀ।

8 You have taken my friends from me. You have made me an abomination to them. I am confined, and I can't escape.ਮੇਰੇ ਯਾਰ ਮੈਨੂੰ ਛੱਡ ਗਏ ਹਨ। ਇੱਕ ਅਛੂਤ ਬੰਦੇ ਵਾਂਗ ਉਨ੍ਹਾਂ ਨੇ ਮੇਰੇ ਕੋਲੋਂ ਦੂਰੀ ਰੱਖ ਲਈ ਹੈ। ਮੈਂ ਘਰ ਵਿੱਚ ਹੀ ਕੈਦ ਹਾਂ ਅਤੇ ਮੈਂ ਬਾਹਰ ਨਹੀਂ ਆ ਸੱਕਦਾ।

9 My eyes are dim from grief. I have called on you daily, Yahweh. I have spread out my hands to you.ਮੇਰੀਆਂ ਅੱਖਾਂ ਮੇਰੇ ਦੁੱਖਾਂ ਬਾਰੇ ਰੋਂਦੀਆਂ ਦੁੱਖ ਰਹੀਆਂ ਹਨ। ਹੇ ਪਰਮੇਸ਼ੁਰ, ਮੈਂ ਨਿਰੰਤਰ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਪ੍ਰਾਰਥਨਾ ਲਈ ਤੁਹਾਡੇ ਵੱਲ ਆਪਣੇ ਹੱਥ ਉੱਠਾਉਂਦਾ ਹਾਂ।

10 Do you show wonders to the dead? Do the dead rise up and praise you? Selah.ਯਹੋਵਾਹ, ਕੀ ਤੁਸੀਂ ਮੁਰਦਾ ਬੰਦਿਆਂ ਲਈ ਕਰਿਸ਼ਮੇ ਕਰਦੇ ਹੋ? ਕੀ ਪ੍ਰੇਤ ਉੱਠਦੇ ਹਨ ਅਤੇ ਤੁਹਾਡੀ ਉਸਤਤਿ ਕਰਦੇ ਹਨ? ਨਹੀਂ।

11 Is your loving kindness declared in the grave? Or your faithfulness in Destruction?ਮੁਰਦਾ ਬੰਦੇ, ਕਬਰ ਵਿੱਚ ਪਏ ਹੋਏ ਤੁਹਾਡੇ ਪਿਆਰ ਦੀ ਗੱਲਾਂ ਨਹੀਂ ਕਰ ਸੱਕਦੇ। ਮੁਰਦਿਆਂ ਦੀ ਦੁਨੀਆਂ ਦੇ ਮਰਦਾ ਲੋਕ ਤੁਹਾਡੀ ਵਫ਼ਾਦਾਰੀ ਦੀ ਗੱਲ ਨਹੀਂ ਕਰ ਸੱਕਦੇ।

12 Are your wonders made known in the dark? Or your righteousness in the land of forgetfulness?ਹਨੇਰੇ ਵਿੱਚ ਪਏ ਹੋਏ ਮੁਰਦਾ ਲੋਕ ਤੁਹਾਡੇ ਚਮਤਕਾਰ ਨਹੀਂ ਦੇਖ ਸੱਕਦੇ। ਭੁੱਲੇ ਵਿੱਸਰਿਆਂ ਦੀ ਦੁਨੀਆਂ ਦੇ ਮੁਰਦਾ ਲੋਕ ਤੁਹਾਡੀ ਸ਼ੁਭਤਾ ਦੀ ਗੱਲ ਨਹੀਂ ਕਰ ਸੱਕਦੇ।

13 But to you, Yahweh, I have cried. In the morning, my prayer comes before you.ਯਹੋਵਾਹ, ਮੈਂ ਤੁਹਾਨੂੰ ਸਹਾਇਤਾ ਲਈ ਆਖ ਰਿਹਾ ਹਾਂ। ਮੈਂ ਹਰ ਰੋਜ਼ ਮੂੰਹ ਹਨੇਰੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ।

14 Yahweh, why do you reject my soul? Why do you hide your face from me?ਹੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ ਹੈ? ਤੁਸੀਂ ਮੈਨੂੰ ਸੁਣਨ ਤੋਂ ਇਨਕਾਰ ਕਿਉਂ ਕਰਦੇ ਹੋਂ?

15 I am afflicted and ready to die from my youth up. While I suffer your terrors, I am distracted.ਆਪਣੀ ਨੌਜਵਾਨੀ ਵੇਲੇ ਤੋਂ ਹੀ ਮੈਂ ਕਮਜ਼ੋਰ ਅਤੇ ਬਿਮਾਰ ਸਾਂ ਅਤੇ ਮੈਂ ਤੁਹਾਡਾ ਗੁੱਸਾ ਝੱਲਿਆ ਹੈ। ਮੈਂ ਬੇਸਹਾਰਾ ਹਾਂ।

16 Your fierce wrath has gone over me. Your terrors have cut me off.ਯਹੋਵਾਹ, ਤੁਸੀਂ ਮੇਰੇ ਉੱਤੇ ਕਹਿਰਵਾਨ ਸੀ ਅਤੇ ਦੰਡ ਮੈਨੂੰ ਮਾਰ ਰਿਹਾ ਹੈ।

17 They came around me like water all day long. They completely engulfed me.ਮੇਰੇ ਨਾਲ ਸਦਾ ਚੀਸਾਂ ਅਤੇ ਦਰਦ ਰਿਹਾ ਹੈ। ਮੈਂ ਮਹਿਸੂਸ ਕਰਦਾ ਹਾਂ ਕਿ ਮੈਂ ਆਪਣੀਆਂ ਚੀਸਾਂ ਅਤੇ ਦਰਦਾਂ ਨਾਲ ਡੁੱਬ ਰਿਹਾ ਹਾਂ।

18 You have put lover and friend far from me, And my friends into darkness.ਅਤੇ ਹੇ ਪਰਮੇਸ਼ੁਰ, ਤੁਸੀਂ ਮੈਨੂੰ ਮੇਰੇ ਸਾਰੇ ਦੋਸਤਾਂ ਅਤੇ ਪਿਆਰਿਆਂ ਨੂੰ ਛੱਡਣ ਲਈ ਮਜ਼ਬੂਰ ਕਰ ਦਿੱਤਾ। ਸਿਰਫ਼ ਹਨੇਰਾ ਹੀ ਮੇਰਾ ਸੰਗੀ ਸਾਥੀ ਹੈ।

Punjabi Bible