Psalm 90:5
ਤੁਸੀਂ ਸਾਨੂੰ ਪਰ੍ਹਾਂ ਹੂੰਝ ਸੁੱਟਦੇ ਹੋਂ। ਸਾਡੀ ਜ਼ਿੰਦਗੀ ਇੱਕ ਸੁਪਨੇ ਵਾਂਗ ਹੈ, ਅਤੇ ਸਵੇਰ ਨੂੰ ਅਸੀਂ ਜਾ ਚੁੱਕੇ ਹੁੰਦੇ ਹਾਂ। ਅਸੀਂ ਘਾਹ ਦੀ ਤਰ੍ਹਾਂ ਹਾਂ।
Psalm 90:5 in Other Translations
King James Version (KJV)
Thou carriest them away as with a flood; they are as a sleep: in the morning they are like grass which groweth up.
American Standard Version (ASV)
Thou carriest them away as with a flood; they are as a sleep: In the morning they are like grass which groweth up.
Bible in Basic English (BBE)
...
Darby English Bible (DBY)
Thou carriest them away as with a flood; they are [as] a sleep: in the morning they are like grass [that] groweth up:
Webster's Bible (WBT)
Thou carriest them away as with a flood; they are as a sleep; in the morning they are like grass which groweth.
World English Bible (WEB)
You sweep them away as they sleep. In the morning they sprout like new grass.
Young's Literal Translation (YLT)
Thou hast inundated them, they are asleep, In the morning as grass he changeth.
| Thou flood; a with as away them carriest | זְ֭רַמְתָּם | zĕramtom | ZEH-rahm-tome |
| they are | שֵׁנָ֣ה | šēnâ | shay-NA |
| sleep: a as | יִהְי֑וּ | yihyû | yee-YOO |
| in the morning | בַּ֝בֹּ֗קֶר | babbōqer | BA-BOH-ker |
| grass like are they | כֶּחָצִ֥יר | keḥāṣîr | keh-ha-TSEER |
| which groweth up. | יַחֲלֹֽף׃ | yaḥălōp | ya-huh-LOFE |
Cross Reference
Isaiah 40:6
ਇੱਕ ਆਵਾਜ਼ ਨੇ ਆਖਿਆ, “ਬੋਲੋ!” ਇਸ ਲਈ ਇੱਕ ਬੰਦੇ ਨੇ ਪੁੱਛਿਆ, “ਮੈਂ ਕੀ ਆਖਾਂ?” ਆਵਾਜ਼ ਨੇ ਜਵਾਬ ਦਿੱਤਾ, “ਲੋਕ ਸਦਾ ਲਈ ਨਹੀਂ ਰਹਿੰਦੇ ਉਹ ਸਾਰੇ ਹੀ ਘਾਹ ਫ਼ੂਸ ਵਰਗੇ ਹਨ। ਅਤੇ ਉਨ੍ਹਾਂ ਦੀ ਚੰਗਿਆਈ ਜੰਗਲੀ ਫ਼ੁੱਲ ਵਰਗੀ ਹੈ।
1 Peter 1:24
ਕਿਉਂ ਕਿ ਪੋਥੀ ਦਾ ਕਥਨ ਹੈ, “ਸਾਰੇ ਲੋਕ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ। ਘਾਹ ਸੁੱਕ ਜਾਂਦਾ ਹੈ, ਅਤੇ ਫ਼ੁੱਲ ਝੜ ਜਾਂਦੇ ਹਨ।
Psalm 73:20
ਯਹੋਵਾਹ, ਉਹ ਲੋਕ ਸੁਪਨੇ ਵਾਂਗ ਹੋਣਗੇ ਜਿਸ ਨੂੰ ਅਸੀਂ ਜਾਗਣ ਉੱਤੇ ਭੁੱਲ ਜਾਂਦੇ ਹਾਂ। ਤੁਸੀਂ ਉਨ੍ਹਾਂ ਨੂੰ ਸਾਡੇ ਸੁਪਨਿਆਂ ਦੇ ਦਾਨਵਾਂ ਵਾਂਗ ਗਾਇਬ ਕਰ ਦਿਉਂਗੇ।
Job 22:16
ਉਹ ਲੋਕ ਆਪਣੇ ਮਰਨ ਦੇ ਸਮੇਂ ਤੋਂ ਪਹਿਲਾਂ ਹੀ ਤਬਾਹ ਕਰ ਦਿੱਤੇ ਗਏ ਸਨ। ਉਹ ਹੜ੍ਹ ਵਿੱਚ ਰੁੜ ਗਏ ਸਨ।
James 1:10
ਜੇਕਰ ਕੋਈ ਸ਼ਰਧਾਲੂ ਅਮੀਰ ਹੈ, ਤਾਂ ਉਸ ਨੂੰ ਘਮੰਡ ਕਰਨ ਦਿਉ ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਦਰਸ਼ਾਇਆ ਹੈ ਕਿ ਉਹ ਆਤਮਕ ਤੌਰ ਤੇ ਗਰੀਬ ਹੈ। ਇੱਕ ਅਮੀਰ ਆਦਮੀ ਜੰਗਲੀ ਫ਼ੁੱਲ ਵਾਂਗ ਅਲੋਪ ਹੋ ਜਾਵੇਗਾ।
Jeremiah 46:7
ਕੌਣ ਨੀਲ ਨਦੀ ਵਾਂਗ ਆ ਰਿਹਾ ਹੈ? ਕੌਣ ਨਦੀ ਦੇ ਹੜ੍ਹ ਵਾਂਗ ਆ ਰਿਹਾ ਹੈ?
Isaiah 29:7
ਬਹੁਤ-ਬਹੁਤ ਕੌਮਾਂ ਅਰੀਏਲ ਦੇ ਵਿਰੁੱਧ ਲੜੀਆਂ। ਇਹ ਰਾਤ ਵੇਲੇ ਦੇ ਭਿਆਨਕ ਸੁਪਨੇ ਵਰਗੀ ਗੱਲ ਸੀ। ਫ਼ੌਜਾਂ ਨੇ ਅਰੀਏਲ ਨੂੰ ਘੇਰਾ ਪਾ ਲਿਆ ਹੈ ਅਤੇ ਉਸ ਨੂੰ ਸਜ਼ਾ ਦਿੱਤੀ ਹੈ।
Isaiah 8:7
ਪਰ ਮੈਂ, ਯਹੋਵਾਹ, ਅੱਸ਼ੂਰ ਦੇ ਰਾਜੇ ਨੂੰ ਲਿਆਵਾਂਗਾ ਅਤੇ ਉਸਦੀ ਸਾਰੀ ਤਾਕਤ ਤੁਹਾਡੇ ਖਿਲਾਫ਼ ਵਰਤਾਂਗਾ। ਉਹ ਫ਼ਰਾਤ ਨਦੀ ਤੋਂ ਤੇਜ਼ ਹੜ੍ਹ ਵਾਂਗ ਆਉਣਗੇ। ਇਸ ਤਰ੍ਹਾਂ ਹੋਵੇਗਾ ਜਿਵੇਂ ਪਾਣੀ ਨਦੀ ਦੇ ਕੰਢਿਆਂ ਤੋਂ ਉੱਪਰ ਚੜ੍ਹ ਰਿਹਾ ਹੋਵੇ।
Psalm 103:15
ਪਰਮੇਸ਼ੁਰ ਜਾਣਦਾ ਹੈ ਕਿ ਸਾਡੀਆਂ ਜ਼ਿੰਦਗੀਆਂ ਛੋਟੀਆਂ ਹਨ। ਉਹ ਜਾਣਦਾ ਹੈ ਕਿ ਸਾਡੀਆਂ ਉਮਰਾਂ ਘਾਹ ਵਰਗੀਆਂ ਹਨ।
Job 27:20
ਉਹ ਭੈਭੀਤ ਹੋਵੇਗਾ। ਇਹ ਇੰਝ ਹੋਵੇਗਾ ਜਿਵੇਂ ਹੜ੍ਹ ਆਇਆ ਹੋਵੇ, ਜਿਵੇਂ ਤੂਫ਼ਾਨ ਆਇਆ ਹੋਵੇ, ਅਤੇ ਹਰ ਸ਼ੈਅ ਰੁਢ਼ ਗਈ ਹੋਵੇ।
Job 20:8
ਸੁਪਨੇ ਵਾਂਗ ਉਹ ਦੂਰ ਉੱਡ ਜਾਵੇਗਾ ਤੇ ਕੋਈ ਵੀ ਉਸ ਨੂੰ ਲੱਭ ਨਹੀਂ ਸੱਕੇਗਾ। ਉਸ ਨੂੰ ਦੂਰ ਭਜਾ ਦਿੱਤਾ ਜਾਵੇਗਾ ਤੇ ਬੁਰੇ ਸੁਪਨੇ ਵਾਂਗ ਭੁਲਾ ਦਿੱਤਾ ਜਾਵੇਗਾ।
Job 9:26
ਮੇਰੇ ਦਿਨ ਛੇਤੀ ਨਾਲ ਲੰਘ ਰਹੇ ਨੇ। ਸਰਕਂਡਿਆਂ ਦੀ ਕਿਸ਼ਤੀ ਵਾਂਗ। ਮੇਰੇ ਦਿਨ ਬਾਜ਼ਾਂ ਦੀ ਤੇਜ਼ੀ ਵਾਂਗ ਲੰਘ ਰਹੇ ਨੇ ਜਿਹੜੇ ਕਿਸੇ ਜਾਨਵਰ ਉੱਤੇ ਝਪਟ ਰਹੇ ਹੋਣ।