Psalm 95
1 ਆਉ, ਅਸੀਂ ਪਰਮੇਸ਼ੁਰ ਦੀ ਉਸਤਤਿ ਕਰੀਏ। ਆਉ, ਉਸ ਚੱਟਾਨ ਲਈ, ਉਸਤਤਿ ਦੇ ਜੈਕਾਰੇ ਗਾਈਏ। ਜਿਹੜੀ ਸਾਡੀ ਰੱਖਿਆ ਕਰਦੀ ਹੈ।
2 ਆਉ ਯਹੋਵਾਹ ਦੇ ਧੰਨਵਾਦ ਦੇ ਗੀਤ ਗਾਈਏ ਆਉ ਉਸਦੀ ਉਸਤਤਿ ਦੇ ਪ੍ਰਸੰਨ ਗੀਤ ਗਾਈਏ।
3 ਕਿਉਂਕਿ ਯਹੋਵਹ ਹੀ ਮਹਾਨ ਪਰਮੇਸ਼ੁਰ ਹੈ। ਉਹੀ ਮਹਾਨ ਰਾਜਾ ਹੈ ਜਿਹੜਾ “ਹੋਰਨਾਂ ਸਾਰੇ ਦੇਵਤਿਆਂ” ਉੱਤੇ ਹਕੂਮਤ ਕਰਦਾ ਹੈ।
4 ਸਭ ਤੋਂ ਡੂੰਘੀਆਂ ਗੁਫ਼ਾਵਾਂ ਅਤੇ ਉੱਚੇ ਤੋਂ ਉੱਚਾ ਪਹਾੜ ਯਹੋਵਾਹ ਦੇ ਹਨ।
5 ਸਾਗਰ ਉਸਦਾ ਹੈ ਉਸ ਨੇ ਇਸ ਨੂੰ ਸਾਜਿਆ ਸੀ। ਪਰਮੇਸ਼ੁਰ ਨੇ ਆਪਣਿਆਂ ਹੱਥਾਂ ਨਾਲ ਸੁੱਕੀ ਧਰਤੀ ਬਣਾਈ ਸੀ।
6 ਆਉ, ਨੀਵੇਂ ਝੁਕੀਏ ਅਤੇ ਉਸਦੀ ਉਪਾਸਨਾ ਕਰੀਏ। ਆਉ ਉਸ ਪਰਮੇਸ਼ੁਰ ਦੀ ਉਸਤਤਿ ਕਰੀਏ ਜਿਸਨੇ ਸਾਨੂੰ ਬਣਾਇਆ।
7 ਉਹ ਹੀ ਸਾਡਾ ਪਰਮੇਸ਼ੁਰ ਹੈ। ਅਤੇ ਅਸੀਂ ਉਸ ਦੇ ਬੰਦੇ ਹਾਂ। ਅਸੀਂ ਉਸ ਦੀਆਂ ਭੇਡਾਂ ਹਾਂ ਜੇ ਅੱਜ ਅਸੀਂ ਉਸਦੀ ਅਵਾਜ਼ ਸੁਣੀਏ।
8 ਪਰਮੇਸ਼ੁਰ ਆਖਦਾ ਹੈ, “ਜ਼ਿੱਦੀ ਨਾ ਬਣੋ ਜਿਵੇਂ ਤੁਸੀਂ ਮਰੀਬਾਹ ਵਿੱਚ ਸੀ, ਜਿਵੇਂ ਤੁਸੀਂ ਮਾਰੂਥਲ ਅੰਦਰ ਮਾਸਾ ਵਿਖੇ ਸੀ।
9 ਤੁਹਾਡੇ ਪੁਰਖਿਆਂ ਨੇ ਮੇਰੀ ਪਰੱਖ ਕੀਤੀ ਸੀ, ਉਨ੍ਹਾਂ ਨੇ ਮੈਨੂੰ ਪਰੱਖਿਆ, ਉਨ੍ਹਾਂ ਨੇ ਦੇਖ ਲਿਆ, ਕਿ ਮੈਂ ਕੀ ਕਰ ਸੱਕਦਾ ਸਾਂ।
10 ਮੈਂ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨਾਲ ਸਬਰ ਨਾਲ ਰਿਹਾ। ਅਤੇ ਮੈਂ ਜਾਣਦਾ ਹਾਂ ਕਿ, ‘ਉਹ ਵਫ਼ਾਦਾਰ ਨਹੀਂ ਹਨ, ਕਿਉਂਕਿ ਉਨ੍ਹਾਂ ਲੋਕਾਂ ਨੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਤੋਂ ਇਨਕਾਰ ਕਰ ਦਿੱਤਾ।’
11 ਇਸ ਲਈ ਮੈਂ ਗੁੱਸੇ ਸਾਂ, ਅਤੇ ਮੈਂ ਸੌਂਹ ਖਾਧੀ ਕਿ, ‘ਉਹ ਮੇਰੀ ਅਰਾਮ ਦੀ ਜ਼ਮੀਨ ਵਿੱਚ ਦਾਖਲ ਨਹੀਂ ਹੋਣਗੇ।’”
1 O come, let us sing unto the Lord: let us make a joyful noise to the rock of our salvation.
2 Let us come before his presence with thanksgiving, and make a joyful noise unto him with psalms.
3 For the Lord is a great God, and a great King above all gods.
4 In his hand are the deep places of the earth: the strength of the hills is his also.
5 The sea is his, and he made it: and his hands formed the dry land.
6 O come, let us worship and bow down: let us kneel before the Lord our maker.
7 For he is our God; and we are the people of his pasture, and the sheep of his hand. To day if ye will hear his voice,
8 Harden not your heart, as in the provocation, and as in the day of temptation in the wilderness:
9 When your fathers tempted me, proved me, and saw my work.
10 Forty years long was I grieved with this generation, and said, It is a people that do err in their heart, and they have not known my ways:
11 Unto whom I sware in my wrath that they should not enter into my rest.