Bible

Psalm 99 in Punjabi

1 ਯਹੋਵਾਹ ਰਾਜਾ ਹੈ। ਇਸ ਲਈ ਕੌਮਾਂ ਨੂੰ ਡਰ ਨਾਲ ਕੰਬਣ ਦਿਉ। ਪਰਮੇਸ਼ੁਰ ਤੇਜ਼ ਦੇ ਕਰੂਬੀਆਂ ਉੱਤੇ ਰਾਜੇ ਵਾਂਗ ਬੈਠਾ ਹੈ। ਇਸ ਲਈ ਦੁਨੀਆਂ ਨੂੰ ਡਰ ਨਾਲ ਕੰਬਣ ਦਿਉ।

2 ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਮਹਾਨ ਹੈ। ਉਹ ਸਾਰੇ ਲੋਕਾਂ ਦਾ ਮਹਾਨ ਆਗੂ ਹੈ।

3 ਸਾਰੇ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਪਰਮੇਸ਼ੁਰ ਦਾ ਨਾਮ ਭਰਮ ਭਰਿਆ ਹੈ। ਪਰਮੇਸ਼ੁਰ ਪਵਿੱਤਰ ਹੈ।

4 ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ। ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ। ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪੱਖਤਾ ਲਿਆਂਦੀ।

5 ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤਿ ਕਰੋ, ਅਤੇ ਉਸ ਦੇ ਪਵਿੱਤਰ ਚਰਨਾਂ ਦੀ ਚੌਂਕੀ ਉੱਤੇ ਉਪਾਸਨਾ ਕਰੋ।

6 ਮੂਸਾ ਅਤੇ ਹਾਰੂਨ ਉਸ ਦੇ ਕੁਝ ਜਾਜਕ ਸਨ। ਅਤੇ ਸਮੂਏਲ ਉਨ੍ਹਾਂ ਵਿੱਚੋਂ ਇੱਕ ਸੀ ਜਿਸਨੇ ਪਰਮੇਸ਼ੁਰ ਦੇ ਨਾਮ ਤੇ ਪੁਕਾਰਿਆ ਸੀ। ਉਨ੍ਹਾਂ ਨੇ ਯਹੋਵਾਹ ਨੂੰ ਪ੍ਰਾਰਥਨਾ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ।

7 ਪਰਮੇਸ਼ੁਰ ਬੱਦਲ ਦੇ ਥੰਮ ਵਿੱਚੋਂ ਬੋਲਿਆ ਉਨ੍ਹਾਂ ਨੇ ਉਸ ਦੇ ਹੁਕਮ ਮੰਨੇ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੇਮ ਪ੍ਰਦਾਨ ਕੀਤਾ।

8 ਹੇ ਪਰਮੇਸ਼ੁਰ ਸਾਡੇ ਯਹੋਵਾਹ, ਤੁਸੀਂ ਉਨ੍ਹਾਂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ। ਤੁਸੀਂ ਉਨ੍ਹਾਂ ਨੂੰ ਦਰਸਾ ਦਿੱਤਾ ਕਿ ਤੁਸੀਂ ਬਖਸ਼ਣ ਹਾਰ ਪਰਮੇਸ਼ੁਰ ਹੋ। ਅਤੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਵਾਸਤੇ ਦੰਡ ਦਿੰਦੇ ਹੋ।

9 ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਉਸ ਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ। ਪਰਮੇਸ਼ੁਰ ਸੱਚਮੁੱਚ ਪਵਿੱਤਰ।

Psalm 99 Verses

Punjabi Bible