Romans 4:1
ਅਬਰਾਹਾਮ ਦਾ ਉਦਾਹਰਣ ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ?
Romans 4:1 in Other Translations
King James Version (KJV)
What shall we say then that Abraham our father, as pertaining to the flesh, hath found?
American Standard Version (ASV)
What then shall we say that Abraham, our forefather, hath found according to the flesh?
Bible in Basic English (BBE)
What, then, may we say that Abraham, our father after the flesh, has got?
Darby English Bible (DBY)
What shall we say then that Abraham our father according to flesh has found?
World English Bible (WEB)
What then will we say that Abraham, our forefather, has found according to the flesh?
Young's Literal Translation (YLT)
What, then, shall we say Abraham our father, to have found, according to flesh?
| What | Τί | ti | tee |
| shall we say | οὖν | oun | oon |
| then | ἐροῦμεν | eroumen | ay-ROO-mane |
| that Abraham | Ἀβραὰμ | abraam | ah-vra-AM |
| our | τὸν | ton | tone |
| πατέρα | patera | pa-TAY-ra | |
| father, | ἡμῶν | hēmōn | ay-MONE |
| as pertaining to | εὑρηκέναι | heurēkenai | ave-ray-KAY-nay |
| the flesh, | κατὰ | kata | ka-TA |
| hath found? | σάρκα | sarka | SAHR-ka |
Cross Reference
Romans 4:16
ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸੱਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।
Isaiah 51:2
ਅਬਰਾਹਾਮ ਤੁਹਾਡਾ ਪਿਤਾ ਹੈ ਅਤੇ ਤੁਹਾਨੂੰ ਉਸ ਵੱਲ ਦੇਖਣਾ ਚਾਹੀਦਾ ਹੈ। ਤੁਹਾਨੂੰ ਸਰਾਹ ਵੱਲ ਦੇਖਣਾ ਚਾਹੀਦਾ ਹੈ-ਉਹ ਔਰਤ ਜਿਸਨੇ ਤੁਹਾਨੂੰ ਜਨਮ ਦਿੱਤਾ ਸੀ। ਅਬਰਾਹਾਮ ਇੱਕਲਾ ਸੀ ਜਦੋਂ ਮੈਂ ਉਸ ਨੂੰ ਬੁਲਾਇਆ ਸੀ। ਫ਼ੇਰ ਮੈਂ ਉਸ ਨੂੰ ਅਸੀਸ ਦਿੱਤੀ, ਤੇ ਉਸ ਨੇ ਵੱਡੇ ਪਰਿਵਾਰ ਦੀ ਸ਼ੁਰੂਆਤ ਕੀਤੀ। ਅਨੇਕਾਂ ਲੋਕ ਉਸਤੋਂ ਪੈਦਾ ਹੋਏ।”
2 Corinthians 11:22
ਕੀ ਉਹ ਲੋਕੀ ਇਬਰਾਨੀ ਹਨ? ਕੀ ਉਹ ਇਸਰਾਏਲੀ ਹਨ? ਮੈਂ ਵੀ ਇਸਰਾਏਲੀ ਹਾਂ, ਕੀ ਉਹ ਅਬਰਾਹਾਮ ਦੇ ਪਰਿਵਾਰ ਵਿੱਚੋਂ ਹਨ? ਮੈਂ ਵੀ ਹਾਂ।
Romans 8:31
ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।
Romans 7:7
ਪਾਪ ਦੇ ਵਿਰੁੱਧ ਸਾਡੀ ਜੰਗ ਤਾਂ ਫ਼ੇਰ ਸਿੱਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸੱਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ।
Acts 13:26
“ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ।
John 8:56
ਤੁਹਾਡਾ ਪਿਤਾ ਅਬਰਾਹਾਮ ਬੜਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸ ਨੇ ਇਸ ਨੂੰ ਵੇਖਿਆ ਅਤੇ ਬੜਾ ਖੁਸ਼ ਹੋਇਆ।”
John 8:53
ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”
John 8:37
ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ਼ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਉਪਦੇਸ਼ ਨੂੰ ਕਬੂਲਣ ਲਈ ਰਾਜੀ ਨਹੀਂ ਹੋ।
John 8:33
ਯਹੂਦੀਆਂ ਨੇ ਜਵਾਬ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ਼ ਹਾਂ। ਅਸੀਂ ਕਦੇ ਵੀ ਕਿਸੇ ਦੇ ਸੇਵਕ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਨਾ ਕਿ ਅਸੀਂ ਮੁਕਤ ਹੋ ਜਾਵਾਂਗੇ?”
Luke 16:29
“ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।’
Luke 16:24
ਤਾਂ ਉਸ ਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿੱਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁੱਖ ਝੱਲ ਰਿਹਾ ਹਾਂ।’
Luke 3:8
ਤੁੱਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਇਹ ਪ੍ਰਮਾਣਿਤ ਕਰਨ ਕਿ ਤੁਸੀਂ ਸੱਚਮੁੱਚ ਆਪਣੇ ਹਿਰਦੇ ਬਦਲੇ ਹਨ। ਤੁਸੀਂ ਆਪਣੇ ਆਪ ਵਿੱਚ ਇਹ ਨਾ ਆਖੋ ‘ਅਬਰਾਹਾਮ ਸਾਡਾ ਪਿਤਾ ਹੈ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਤਾਂ ਇਨ੍ਹਾਂ ਪੱਥਰਾਂ ਵਿੱਚੋਂ ਵੀ ਬਾਲਕ ਪੈਦਾ ਕਰ ਸੱਕਦਾ ਹੈ।
Matthew 3:9
ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ।
Hebrews 12:9
ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ।
Romans 6:1
ਪਾਪ ਵੱਲੋਂ ਮਰ ਕੇ ਪਰ ਮਸੀਹ ਲਈ ਜਿਉਣਾ ਤਾਂ ਤੁਸੀਂ ਕੀ ਸੋਚਦੇ ਹੋ ਕਿ ਸਾਨੂੰ ਪਾਪ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਪਰਮੇਸ਼ੁਰ ਸਾਨੂੰ ਵੱਧ ਤੋਂ ਵੱਧ ਕਿਰਪਾ ਦੇਵੇ। ਨਿਸ਼ਚਿਤ ਹੀ ਨਹੀਂ।