Revelation 16:18
ਉੱਥੇ ਫ਼ੇਰ ਬਿਜਲੀ ਦੀ ਲਿਸ਼ਕ, ਸ਼ੋਰ ਗਰਜ ਅਤੇ ਵੱਡੇ ਭੁਚਾਲ ਹੋਏ। ਇਹ ਉਸ ਸਮੇਂ ਤੱਕ ਆਏ ਸਭ ਭੁਚਾਲਾਂ ਤੋਂ ਵੱਡਾ ਭੁਚਾਲ ਸੀ, ਜਦੋਂ ਤੋਂ ਲੋਕ ਧਰਤੀ ਤੇ ਰਹਿ ਰਹੇ ਸਨ।

Revelation 16:18
ਉੱਥੇ ਫ਼ੇਰ ਬਿਜਲੀ ਦੀ ਲਿਸ਼ਕ, ਸ਼ੋਰ ਗਰਜ ਅਤੇ ਵੱਡੇ ਭੁਚਾਲ ਹੋਏ। ਇਹ ਉਸ ਸਮੇਂ ਤੱਕ ਆਏ ਸਭ ਭੁਚਾਲਾਂ ਤੋਂ ਵੱਡਾ ਭੁਚਾਲ ਸੀ, ਜਦੋਂ ਤੋਂ ਲੋਕ ਧਰਤੀ ਤੇ ਰਹਿ ਰਹੇ ਸਨ।

Revelation 16:19
ਵੱਡਾ ਸ਼ਹਿਰ ਤਿੰਨ ਹਿੱਸਿਆਂ ਵਿੱਚ ਪਾਟ ਗਿਆ। ਕੌਮਾਂ ਦੇ ਸ਼ਹਿਰ ਤਬਾਹ ਹੋ ਗਏ। ਅਤੇ ਪਰਮੇਸ਼ੁਰ ਬੇਬੀਲੋਨ ਨੂੰ ਸਜ਼ਾ ਦੇਣੀ ਨਹੀਂ ਭੁੱਲਿਆ। ਉਸ ਨੇ ਉਸ ਨੂੰ ਆਪਣੇ ਭਿਆਨਕ ਕਰੋਧ ਨਾਲ ਭਰਿਆ ਇੱਕ ਮੈਅ ਦਾ ਪਿਆਲਾ ਦਿੱਤਾ।

Revelation 18:2
ਦੂਤ ਨੇ ਜ਼ੋਰਦਾਰ ਅਵਾਜ਼ ਵਿੱਚ ਆਖਿਆ: “ਉਹ ਤਬਾਹ ਹੋ ਚੁੱਕੀ ਹੈ। ਬੇਬੀਲੋਨ ਦੀ ਮਹਾਨਗਰੀ ਤਬਾਹ ਹੋ ਗਈ ਹੈ। ਉਹ ਭੂਤਾਂ ਲਈ ਇੱਕ ਘਰ ਬਣ ਗਈ ਹੈ। ਉਹ ਸਾਰੇ ਭ੍ਰਿਸ਼ਟ ਆਤਮਿਆਂ ਲਈ ਜਗ਼੍ਹਾ ਬਣ ਗਈ ਹੈ। ਉਹ ਇੱਕ ਅਜਿਹਾ ਸ਼ਹਿਰ ਬਣ ਗਈ ਹੈ ਜੋ ਹਰ ਤਰ੍ਹਾਂ ਦੇ ਅਸ਼ੁੱਧ ਪੰਛੀਆਂ ਨਾਲ ਭਰਪੂਰ ਹੈ। ਉਹ ਅਸ਼ੁੱਧ ਅਤੇ ਘ੍ਰਿਣਾਯੋਗ ਜਾਨਵਰਾਂ ਦਾ ਸ਼ਹਿਰ ਬਣ ਗਈ ਹੈ।

Revelation 21:6
ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਮੈਨੂੰ ਆਖਿਆ, “ਇਹ ਖਤਮ ਹੋ ਚੁੱਕਿਆ ਹੈ। ਮੈਂ ਹੀ ਅਲਫ਼ਾ ਅਤੇ ਓਮੇਗਾ ਹਾਂ। ਮੈਂ ਹੀ ਆਦ ਅਤੇ ਅੰਤ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਮੁਫ਼ਤ ਹੀ ਜੀਵਨ ਦੇ ਪਾਣੀ ਦੇ ਝਰਨੇ ਤੋਂ ਪਾਣੀ ਦਿਆਂਗਾ, ਜਿਹੜੇ ਪਿਆਸੇ ਹਨ।

Revelation 22:6
ਦੂਤ ਨੇ ਮੈਨੂੰ ਆਖਿਆ, “ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹੜੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ।