Matthew 3:15
ਯਿਸੂ ਨੇ ਉਸ ਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹੜੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।
Matthew 5:6
ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ।
Matthew 5:10
ਉਹ ਵਡਭਾਗੇ ਹਨ ਜਿਹੜੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।
Matthew 5:20
ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵੱਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵੜ ਸੱਕੋਂਗੇ।
Matthew 6:33
ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।
Matthew 21:32
ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿੱਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿੱਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।
Luke 1:75
ਅਸੀਂ ਆਪਣੀ ਸਾਰੀ ਜ਼ਿੰਦਗੀ ਵਿੱਚ ਉਸ ਦੇ ਸਾਹਮਣੇ ਪਵਿੱਤਰ ਅਤੇ ਧਰਮੀ ਰਹਾਂਗੇ।
John 16:8
“ਜਦੋਂ ਸਹਾਇਕ ਆਵੇਗਾ, ਉਹ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਗਲਤ ਹਨ।
John 16:10
ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਬਾਰੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾ ਰਿਹਾ ਹਾਂ। ਫ਼ੇਰ ਤੁਸੀਂ ਮੈਨੂੰ ਵੱਧੇਰੇ ਨਹੀਂ ਵੇਖ ਸੱਕੋਂਗੇ।
Acts 10:35
ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸ਼ੁਰ ਨੂੰ ਸਵੀਕਾਰ ਹੁੰਦਾ ਹੈ।
Occurences : 92
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்