Matthew 2:16
ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।
Matthew 20:19
ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋੜਿਆਂ ਨਾਲ ਕੁੱਟਣਗੇ ਅਤੇ ਸਲੀਬ ਤੇ ਚੜ੍ਹਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਫਿਰ ਜੀ ਉੱਠੇਗਾ।”
Matthew 27:29
ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸ ਦੇ ਸਿਰ ਤੇ ਪਾ ਦਿੱਤਾ। ਇੱਕ ਸੋਟੀ ਉਸ ਦੇ ਸੱਜੇ ਹੱਥ ਵਿੱਚ ਫ਼ੜਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸ ਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”
Matthew 27:31
ਜਦ ਉਹ ਉਸ ਨਾਲ ਮਸਖਰੀ ਕਰ ਹਟੇ ਤਾਂ ਉਨ੍ਹਾਂ ਨੇ ਉਹ ਲਾਲ ਚੋਗਾ ਉਸਤੋਂ ਲਾਹਕੇ, ਉਸ ਦੇ ਕੱਪੜੇ ਉਸ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਸ ਨੂੰ ਲੈ ਗਏ।
Matthew 27:41
ਇਸ ਤਰ੍ਹਾਂ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਯਿਸੂ ਦਾ ਮਜ਼ਾਕ ਉਡਾਇਆ
Mark 10:34
ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕਣਗੇ। ਉਹ ਉਸ ਨੂੰ ਕੋੜਿਆਂ ਨਾਲ ਮਾਰਨਗੇ ਅਤੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿੱਛੋਂ ਫਿਰ ਜੀਅ ਉੱਠੇਗਾ।”
Mark 15:20
ਜਦੋਂ ਉਹ ਉਸ ਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਹ ਜਾਮਨੀ ਕੱਪੜਾ ਉਤਾਰਿਆ ਅਤੇ ਫ਼ਿਰ ਯਿਸੂ ਨੂੰ ਉਸ ਦੇ ਕੱਪੜੇ ਪੁਆ ਦਿੱਤੇ ਅਤੇ ਉਸ ਨੂੰ ਉਸ ਮਹਿਲ ਤੋਂ ਬਾਹਰ ਲੈ ਗਏ ਤਾਂ ਕਿ ਇਸ ਨੂੰ ਸਲੀਬ ਦਿੱਤੀ ਜਾਵੇ।
Mark 15:31
ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਵੀ ਉਸੇ ਜਗ੍ਹਾ ਖੜ੍ਹੇ ਸਨ। ਉਨ੍ਹਾਂ ਨੇ ਦੂਜੇ ਲੋਕਾਂ ਵਾਂਗ ਯਿਸੂ ਦਾ ਮਜ਼ਾਕ ਉਡਾਇਆ। ਉਹ ਆਪਸ ਵਿੱਚ ਕਹਿਣ ਲੱਗੇ, “ਉਸਨੇ ਦੂਜੇ ਲੋਕਾਂ ਨੂੰ ਤਾਂ ਬਚਾਇਆ, ਪਰ ਆਪਣੇ-ਆਪ ਨੂੰ ਨਹੀਂ ਬਚਾ ਸੱਕਿਆ।
Luke 14:29
ਜੇਕਰ ਤੁਸੀਂ ਇੰਝ ਨਹੀਂ ਕਰਦੇ ਹੋ ਤਾਂ ਹੋ ਸੱਕਦਾ ਹੈ ਕਿ ਤੁਸੀਂ ਕੰਮ ਸ਼ੁਰੂ ਤਾਂ ਕਰਵਾ ਲਵੋ ਪਰ ਪੂਰਾ ਕਰਨ ਦੇ ਸਮਰੱਥ ਨਾ ਹੋਵੋ। ਜੇਕਰ ਤੁਸੀਂ ਇਸ ਨੂੰ ਪੂਰਾ ਨਹੀਂ ਕਰ ਸੱਕਦੇ, ਤਾਂ ਜੋ ਕੋਈ ਇਸ ਨੂੰ ਵੇਖੇਗਾ ਤੁਹਾਡੇ ਉੱਤੇ ਹੱਸਣਾ ਸ਼ੁਰੂ ਕਰ ਦੇਵੇਗਾ।
Luke 18:32
ਉਸ ਨੂੰ ਗੈਰ-ਯਹੂਦੀ ਲੋਕਾਂ ਦੇ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦੀ ਬੇਇੱਜ਼ਤੀ ਕਰਨਗੇ ਅਤੇ ਉਸ ਉੱਪਰ ਥੁੱਕਣਗੇ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்