Base Word | |
ὀργίζω | |
Short Definition | to provoke or enrage, i.e., (passively) become exasperated |
Long Definition | to provoke, to arouse to anger |
Derivation | from G3709 |
Same as | G3709 |
International Phonetic Alphabet | orˈɣi.zo |
IPA mod | owrˈɣi.zow |
Syllable | orgizō |
Diction | ore-GEE-zoh |
Diction Mod | ore-GEE-zoh |
Usage | be angry (wroth) |
Matthew 5:22
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ।
Matthew 18:34
ਮਾਲਕ ਨੂੰ ਬਹੁਤ ਗੁੱਸਾ ਆਇਆ ਅਤੇ ਉਸ ਨੇ ਨੋਕਰ ਨੂੰ ਸਜ਼ਾ ਦੇਣ ਲਈ ਕੈਦ ਵਿੱਚ ਸੁੱਟ ਦਿੱਤਾ, ਅਤੇ ਓਨੀ ਦੇਰ ਕੈਦ ਵਿੱਚ ਰੱਖਣ ਦਾ ਹੁਕਮ ਦਿੱਤਾ ਜਿੰਨੀ ਦੇਰ ਉਹ ਆਪਣਾ ਕਰਜਾ ਚੁਕਤਾ ਨਾ ਕਰ ਦੇਵੇ।
Matthew 22:7
ਬਾਦਸ਼ਾਹ ਨੂੰ ਬੜਾ ਗੁੱਸਾ ਆਇਆ। ਉਸ ਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾੜਨ ਲਈ ਆਪਣੀ ਫ਼ੌਜ ਨੂੰ ਭੇਜਿਆ।
Luke 14:21
“ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬੜਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁੰਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇੱਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’
Luke 15:28
“ਵੱਡਾ ਪੁੱਤਰ ਇੰਨਾ ਗੁੱਸੇ ਵਿੱਚ ਸੀ ਕਿ ਉਹ ਖੁਸ਼ੀ ਵਿੱਚ ਸ਼ਰੀਕ ਨਹੀਂ ਹੋਣਾ ਚਾਹੁੰਦਾ ਸੀ। ਫ਼ੇਰ ਉਸਦਾ ਪਿਤਾ ਬਾਹਰ ਆਇਆ ਅਤੇ ਉਸ ਨੂੰ ਅੰਦਰ ਆਉਣ ਦੀ ਬੇਨਤੀ ਕੀਤੀ।
Ephesians 4:26
“ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ” ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰੱਖੋ।
Revelation 11:18
ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਆਂ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹੜੇ ਧਰਤੀ ਨੂੰ ਤਬਾਹ ਕਰਦੇ ਹਨ।”
Revelation 12:17
ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬੱਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚੱਲਿਆ ਗਿਆ। ਉਸ ਦੇ ਬੱਚੇ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿੱਖਾਇਆ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்