Matthew 22:43
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਦਾਊਦ ਪਵਿੱਤਰ ਆਤਮਾ ਰਾਹੀਂ ਉਸ ਨੂੰ ‘ਪ੍ਰਭੂ’ ਕਿਉਂ ਬੁਲਾਉਂਦਾ ਹੈ? ਜਦੋਂ ਉਸ ਨੇ ਇਹ ਆਖਿਆ,

Matthew 22:45
ਇਸ ਲਈ ਜੇਕਰ ਦਾਊਦ ਉਸ ਨੂੰ ‘ਪ੍ਰਭੂ’, ਬੁਲਾਉਂਦਾ ਹੈ, ਤਾਂ ਉਹ ਉਸਦਾ ਪੁੱਤਰ ਕਿਵੇਂ ਹੋ ਸੱਕਦਾ ਹੈ?”

Matthew 23:33
“ਤੁਸੀਂ ਸੱਪ ਹੋ! ਹੇ ਸਪਾਂ ਦੇ ਬਚਿਓ! ਤੁਸੀਂ ਪਰਮੇਸ਼ੁਰ ਦੇ ਨਿਆਂੇ ਤੋਂ ਕਿਵੇਂ ਬਚੋਂਗੇ, ਜੋ ਕਿ ਤੁਹਾਨੂੰ ਨਰਕ ਨੂੰ ਭੇਜੇਗਾ?

Matthew 26:54
ਪਰ ਇਸ ਨੂੰ ਇਵੇਂ ਵਾਪਰਨਾ ਚਾਹੀਦਾ ਹੈ ਤਾਂ ਜੋ ਉਵੇਂ ਹੀ ਹੋਵੇ ਜਿਵੇਂ ਪੋਥੀਆਂ ਆਖਦੀਆਂ ਹਨ।”

Mark 2:26
ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਚੜ੍ਹਾਵੇ ਵਾਲੀਆਂ ਰੋਟੀਆਂ ਖਾ ਲਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸੱਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸ ਦੇ ਨਾਲ ਸਨ।”

Mark 3:23
ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਉਨ੍ਹਾਂ ਨੂੰ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕੱਢ ਸੱਕਦਾ ਹੈ।

Mark 4:13
ਯਿਸੂ ਦੀ ਬੀਜ ਬਾਰੇ ਵਿਆਖਿਆ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ?

Mark 4:40
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?”

Mark 5:16
ਕੁਝ ਲੋਕ ਉੱਥੇ ਸਨ, ਅਤੇ ਉਨ੍ਹਾਂ ਇਹ ਸਭ ਜੋ ਯਿਸੂ ਨੇ ਕੀਤਾ ਸੀ ਵੇਖਿਆ। ਉਨ੍ਹਾਂ ਨੇ, ਜੋ ਕੁਝ ਵੀ ਉਸ ਭੂਤਾਂ ਦੇ ਕਬਜ਼ੇ ਹੇਠ ਆਦਮੀ ਨਾਲ ਵਾਪਰਿਆ, ਆਣ ਸੁਣਾਇਆ, ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਰਾਂ ਬਾਰੇ ਵੀ ਦਸਿਆ।

Mark 8:21
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਹਾਨੂੰ ਯਾਦ ਹੈ ਮੈਂ ਜੋ ਕੁਝ ਕੀਤਾ ਸੀ, ਪਰ ਕੀ ਫ਼ੇਰ ਵੀ ਤੁਸੀਂ ਨਹੀਂ ਸਮਝਦੇ?”