Base Word
τίκτω
Short Definitionto produce (from seed, as a mother, a plant, the earth, etc.), literally or figuratively
Long Definitionto bring forth, bear, produce (fruit from the seed)
Derivationa strengthened form of a primary τέκω (which is used only as alternate in certain tenses)
Same as
International Phonetic Alphabetˈtik.to
IPA modˈtik.tow
Syllabletiktō
DictionTEEK-toh
Diction ModTEEK-toh
Usagebear, be born, bring forth, be delivered, be in travail

Matthew 1:21
ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”

Matthew 1:23
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”

Matthew 1:25
ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸ ਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।

Matthew 2:2
ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”

Luke 1:31
ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ।

Luke 1:57
ਯੂਹੰਨਾ ਦਾ ਜਨਮ ਜਦੋਂ ਇਲੀਸਬਤ ਦੇ ਜਣਨ ਦਾ ਵੇਲਾ ਆ ਗਿਆ ਤਾਂ ਉਸ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ।

Luke 2:6
ਜਦੋਂ ਯੂਸੁਫ਼ ਅਤੇ ਮਰਿਯਮ ਬੈਤਲਹਮ ਵਿੱਚ ਸਨ ਤਾਂ ਮਰਿਯਮ ਦਾ ਬੱਚਾ ਜਣਨ ਦਾ ਸਮੇਂ ਆ ਗਿਆ।

Luke 2:7
ਉਸ ਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉੱਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿੱਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉੱਥੇ ਇੱਕ ਖੁਰਲੀ ਵਿੱਚ ਰੱਖਿਆ।

Luke 2:11
ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।

John 16:21
“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਦਰਦ ਮਹਿਸੂਸ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਦ ਉਹ ਇਸ ਖੁਸ਼ੀ ਕਾਰਣ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜਨਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।

Occurences : 19

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்