Luke 22:61
ਤਦ ਪ੍ਰਭੂ ਮੁੜਿਆ ਅਤੇ ਪਤਰਸ ਦੀਆਂ ਅੱਖਾਂ ਵੱਲ ਝਾਕਿਆ। ਪਤਰਸ ਨੂੰ ਯਾਦ ਆਇਆ ਕਿ ਪ੍ਰਭੂ ਨੇ ਕੀ ਆਖਿਆ ਸੀ, “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰੀ ਇਹ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ।”
John 14:26
ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਂ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿੱਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਚੇਤੇ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।
2 Timothy 2:14
ਇੱਕ ਸਵੀਕ੍ਰਤ ਮਜ਼ਦੂਰ ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁੱਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸ ਨੂੰ ਸੁਣਦੇ ਹਨ।
Titus 3:1
ਜਿਉਣ ਦਾ ਸਹੀ ਢੰਗ ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਹਮੇਸ਼ਾਂ ਅਧੀਨ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ।
2 Peter 1:12
ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿੜ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ।
3 John 1:10
ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹੜੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹੜੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।
Jude 1:5
ਮੈਂ ਉਨਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਸਹਾਇਤਾ ਕਰਨੀ ਚਾਹੁੰਦਾ ਹਾਂ ਜਿਨ੍ਹਾਂ ਨੂੰ ਤੁਸੀਂ ਪਹਿਲਾਂ ਹੀ ਜਾਣਦੇ ਹੋ; ਯਾਦ ਕਰੋ ਕਿ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਚਾਇਆ ਅਤੇ ਬਾਹਰ ਲਿਆਂਦਾ। ਪਰ ਬਾਅਦ ਵਿੱਚ ਪ੍ਰਭੂ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਨ੍ਹਾਂ ਨੂੰ ਨਿਹਚਾ ਨਹੀਂ ਸੀ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்