Matthew 2:13
ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”
Matthew 3:7
ਪਰ ਜਦੋਂ ਉਸ ਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦੱਸਿਆ ਹੈ?
Matthew 8:33
ਤਦ ਸੂਰਾਂ ਦੇ ਇਜ਼ੜ ਦੇ ਰੱਖਵਾਲੇ ਸ਼ਹਿਰ ਅੰਦਰ ਨੂੰ ਭੱਜੇ। ਉਨ੍ਹਾਂ ਨੇ ਸੂਰਾਂ ਅਤੇ ਭੂਤਾਂ ਦੇ ਕਾਬਿਜ਼ ਲੋਕਾਂ ਨਾਲ ਵਾਪਰਨ ਵਾਲੀ ਘਟਨਾ ਦਾ ਵਰਨਣ ਕਰ ਦਿੱਤਾ।
Matthew 10:23
ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚੱਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।
Matthew 23:33
“ਤੁਸੀਂ ਸੱਪ ਹੋ! ਹੇ ਸਪਾਂ ਦੇ ਬਚਿਓ! ਤੁਸੀਂ ਪਰਮੇਸ਼ੁਰ ਦੇ ਨਿਆਂੇ ਤੋਂ ਕਿਵੇਂ ਬਚੋਂਗੇ, ਜੋ ਕਿ ਤੁਹਾਨੂੰ ਨਰਕ ਨੂੰ ਭੇਜੇਗਾ?
Matthew 24:16
“ਉਸ ਵਕਤ ਜਿਹੜੇ ਲੋਕ ਯਹੂਦਿਯਾ ਵਿੱਚ ਹੋਣ ਉਹ ਪਹਾੜੀਆਂ ਨੂੰ ਭੱਜ ਜਾਣ।
Matthew 26:56
ਪਰ ਇਹ ਸਭ ਕੁਝ ਇਸ ਲਈ ਹੋਇਆ ਤਾਂ ਕਿ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ।” ਇਸਤੋਂ ਬਾਦ ਯਿਸੂ ਦੇ ਸਾਰੇ ਚੇਲੇ ਉਸ ਨੂੰ ਛੱਡ ਕੇ ਭੱਜ ਗਏ।
Mark 5:14
ਜਿਹੜੇ ਆਦਮੀ ਉੱਥੇ ਸੂਰਾਂ ਨੂੰ ਚਰਵਾ ਅਤੇ ਉਨ੍ਹਾਂ ਰੱਖਵਾਲੀ ਕਰ ਰਹੇ ਸਨ ਨੱਸ ਗਏ ਅਤੇ ਨੱਸਦੇ ਹੋਏ ਸ਼ਹਿਰਾਂ ਅਤੇ ਖੇਤਾਂ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਸਾਰਾ ਹਾਲ ਜਾ ਸੁਣਾਇਆ। ਲੋਕ ਵੇਖਣ ਲਈ ਆਏ ਕਿ ਕੀ ਵਾਪਰਿਆ ਸੀ।
Mark 13:14
“ਤੁਸੀਂ ਉਸ ‘ਭਿਆਨਕ ਚੀਜ਼ ਨੂੰ ਵੇਖੋਂਗੇ ਜਿਹੜੀ ਤਬਾਹੀ ਲਿਆਉਂਦੀ ਹੈ।’ ਤੁਸੀਂ ਇਸ ਨੂੰ ਉਸ ਜਗ੍ਹਾ ਵੇਖੋਂਗੇ ਜਿੱਥੇ ਇਸ ਨੂੰ ਨਹੀਂ ਆਉਣਾ ਚਾਹੀਦਾ ਹੈ।” (ਤੁਸੀਂ ਜਿਹੜਾ ਇਸ ਨੂੰ ਪੜ੍ਹਦਾ ਸਮਝਣਾ ਚਾਹੀਦਾ ਕਿ ਇਸਦਾ ਕੀ ਅਰਥ ਹੈ।) “ਉਸ ਸਮੇਂ, ਯਹੂਦਿਯਾ ਵਿੱਚਲੇ ਲੋਕਾਂ ਨੂੰ ਪਹਾੜਾਂ ਵੱਲ ਨੂੰ ਭੱਜ ਜਾਣਾ ਚਾਹੀਦਾ ਹੈ।
Mark 14:50
ਫ਼ਿਰ ਉਸ ਦੇ ਸਾਰੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਨੱਸ ਗਏ।
Occurences : 31
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்