Matthew 2:2
ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”

Matthew 2:3
ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।

Matthew 2:4
ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ?

Matthew 2:5
ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:

Matthew 2:7
ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ।

Matthew 2:8
ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”

Matthew 2:9
ਉਹ ਰਾਜੇ ਦੀ ਗੱਲ ਸੁਣਕੇ ਚੱਲੇ ਗਏ। ਅਤੇ ਉਹ ਤਾਰਾ, ਜਿਹੜਾ ਉਨ੍ਹਾਂ ਨੇ ਚੜ੍ਹ੍ਹਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿੱਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿੱਥੇ ਉਹ ਬਾਲਕ ਸੀ।

Matthew 2:11
ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।