Matthew 21:17
ਇਹ ਵਾਪਰਨ ਤੋਂ ਬਾਅਦ ਯਿਸੂ ਉਨ੍ਹਾਂ ਲੋਕਾਂ ਤੋਂ ਵਿਦਾ ਹੋ ਗਿਆ ਅਤੇ ਰਾਤ ਕੱਟਣ ਲਈ ਬਾਹਰ ਬੈਤਅਨੀਆ ਸ਼ਹਿਰ ਨੂੰ ਚੱਲਿਆ ਗਿਆ।
Matthew 26:6
ਇੱਕ ਔਰਤ ਨੇ ਵਿਸ਼ੇਸ਼ ਕੰਮ ਕੀਤਾ ਜਦੋਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।
Mark 11:1
ਯਿਸੂ ਦਾ ਯਰੂਸ਼ਲਮ ਵਿੱਚ ਸ਼ਾਹੀ ਦਾਖਲਾ ਯਿਸੂ ਅਤੇ ਉਸ ਦੇ ਚੇਲੇ ਯਰੂਸ਼ਲਮ ਦੇ ਨੇੜੇ ਪਹੁੰਚ ਰਹੇ ਸਨ। ਉਹ ਜੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਤੀਕਰ ਪਹੁੰਚੇ, ਉੱਥੇ ਉਸ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ।
Mark 11:11
ਯਿਸੂ ਯਰੂਸ਼ਲਮ ਵਿੱਚ ਜਾਕੇ ਮੰਦਰ ਨੂੰ ਗਿਆ ਅਤੇ ਉਸ ਨੇ ਮੰਦਰ ਦੇ ਚਾਰੇ ਪਾਸੇ ਹਰ ਚੀਜ਼ ਤੇ ਨਿਗਾਹ ਮਾਰੀ। ਪਹਿਲਾਂ ਹੀ ਦੇਰ ਹੋ ਚੁੱਕੀ ਸੀ। ਇਸ ਲਈ ਉਹ ਬਾਰ੍ਹਾਂ ਰਸੂਲਾਂ ਦੇ ਨਾਲ ਬੈਤਅਨੀਆ ਨੂੰ ਗਿਆ।
Mark 11:12
ਯਿਸੂ ਆਖਦਾ ਹੈ ਅੰਜੀਰ ਦਾ ਰੁੱਖ ਮਰ ਜਾਵੇਗਾ ਅਗਲੇ ਦਿਨ, ਜਦੋਂ ਉਹ ਬੈਤਅਨੀਆ ਨੂੰ ਛੱਡ ਰਹੇ ਸਨ, ਯਿਸੂ ਨੂੰ ਭੁੱਖ ਲੱਗੀ ਸੀ।
Mark 14:3
ਇੱਕ ਔਰਤ ਵੱਲੋਂ ਵਿਸ਼ੇਸ਼ ਕਾਰਜ ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਾਰਡ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਡੋਲ੍ਹ ਦਿੱਤੀ।
Luke 19:29
ਜਦ ਉਹ ਬੈਤਫਗਾ ਅਤੇ ਬੈਤਅਨੀਆ ਪਹੁੰਚਿਆ, ਜੋ ਕਿ ਜ਼ੈਤੂਨ ਦੇ ਪਹਾੜ ਤੇ ਹੈ, ਉਸ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,
Luke 24:50
ਯਿਸੂ ਦਾ ਸੁਰਗ ਨੂੰ ਪਰਤਨਾ ਯਦ ਯਿਸੂ ਆਪਣੇ ਚੇਲਿਆਂ ਨੂੰ ਯਰੂਸ਼ਲਮ ਤੋਂ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ। ਉਸ ਨੇ ਆਪਣੇ ਹੱਥ ਉਤਾਂਹ ਨੂੰ ਚੁੱਕੇ ਅਤੇ ਆਪਣੇ ਚੇਲਿਆਂ ਨੂੰ ਅਸੀਸ ਦਿੱਤੀ।
John 11:1
ਲਾਜ਼ਰ ਦੀ ਮੌਤ ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿੱਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ।
John 11:18
ਬੈਤਅਨਿਯਾ ਅਤੇ ਯਰੂਸ਼ਲਮ ਵਿੱਚਕਾਰ ਦੋ ਮੀਲ ਤੋਂ ਘੱਟ ਦੂਰੀ ਸੀ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்