Base Word
כֵּן
Short Definitiona stand, i.e., pedestal or station
Long Definitionbase, stand, pedestal, office, foot, place, estate
Derivationthe same as H3651, used as a noun
International Phonetic Alphabetken̪
IPA modken
Syllablekēn
Dictionkane
Diction Modkane
Usagebase, estate, foot, office, place, well
Part of speechn-m

Genesis 40:13
ਤਿੰਨਾ ਦਿਨਾਂ ਤੋਂ ਪਹਿਲਾਂ ਫ਼ਿਰਊਨ ਤੈਨੂੰ ਮਾਫ਼ ਕਰ ਦੇਵੇਗਾ ਅਤੇ ਤੈਨੂੰ ਕੰਮ ਉੱਤੇ ਵਾਪਸ ਬੁਲਾ ਲਵੇਗਾ। ਤੂੰ ਫ਼ਿਰਊਨ ਲਈ ਉਹੀ ਕੰਮ ਕਰੇਂਗਾ ਜਿਹੜਾ ਪਹਿਲਾਂ ਕਰਦਾ ਹੁੰਦਾ ਸੀ।

Genesis 41:13
ਅਤੇ ਜੋ ਕੁਝ ਉਸ ਨੇ ਦੱਸਿਆ ਸੀ ਉਹ ਸੱਚ ਨਿਕਲਿਆ। ਉਸ ਨੇ ਆਖਿਆ ਸੀ ਕਿ ਮੈਂ ਛੁੱਟ ਜਾਵਾਂਗਾ ਅਤੇ ਵਾਪਸ ਆਪਣੇ ਪੁਰਾਣੇ ਕੰਮ ਉੱਤੇ ਪਰਤ ਜਾਵਾਂਗਾ। ਉਸ ਨੇ ਇਹ ਵੀ ਆਖਿਆ ਕਿ ਨਾਨਬਾਈ ਮਰੇਗਾ, ਅਤੇ ਇਹ ਵੀ ਵਾਪਰ ਗਿਆ!”

Exodus 30:18
“ਪਿੱਤਲ ਦਾ ਇੱਕ ਤਸਲਾ ਬਨਾਉਣ ਅਤੇ ਇਸ ਨੂੰ ਪਿੱਤਲ ਦੀ ਚੌਕੀ ਉੱਤੇ ਰੱਖੋ। ਤੁਸੀਂ ਇਸ ਨੂੰ ਧੋਣ ਲਈ ਇਸਤੇਮਾਲ ਕਰੋਂਗੇ। ਇਸ ਤਸਲੇ ਨੂੰ ਜਗਵੇਦੀ ਅਤੇ ਮੰਡਲੀ ਵਾਲੇ ਤੰਬੂ ਦੇ ਵਿੱਚਕਾਰ ਰੱਖੋ। ਇਸ ਤਸਲੇ ਨੂੰ ਪਾਣੀ ਨਾਲ ਭਰ ਦਿਉ।

Exodus 30:28
ਇਹ ਤੇਲ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਉੱਪਰ ਅਤੇ ਉਸ ਜਗਵੇਦੀ ਦੀ ਹਰ ਸ਼ੈਅ ਉੱਪਰ ਅਤੇ ਤਸਲੇ ਅਤੇ ਤਸਲੇ ਹੇਠਲੀ ਚੌਂਕੀ ਉੱਪਰ ਵੀ ਮਸਹ ਕਰਨਾ।

Exodus 31:9
ਹੋਮ ਦੀਆਂ ਭੇਟਾ ਵਾਲੀ ਜਗਵੇਦੀ ਅਤੇ ਉਹ ਸਾਰੀਆਂ ਚੀਜ਼ਾਂ ਜਿਹੜੀਆਂ ਜਗਵੇਦੀ ਉੱਤੇ ਇਸਤੇਮਾਲ ਹੁੰਦੀਆਂ ਹਨ। ਤਸਲਾ ਅਤੇ ਇਸਦੇ ਹੇਠਲੀ ਚੌਂਕੀ।

Exodus 35:16
ਹੋਮ ਦੀਆਂ ਭੇਟਾ ਲਈ ਜਗਵੇਦੀ ਅਤੇ ਇਸਦੀ ਪਿੱਤਲ ਦੀ ਅੰਗੀਠੀ, ਚੋਬਾਂ ਅਤੇ ਜਗਵੇਦੀ ਉੱਤੇ ਇਸਤੇਮਾਲ ਹੋਣ ਵਾਲੀਆਂ ਸਾਰੀਆਂ ਚੀਜ਼ਾਂ, ਪਿੱਤਲ ਦਾ ਤਸਲਾ ਅਤੇ ਇਸਦੀ ਚੌਂਕੀ।

Exodus 38:8
ਉਸ ਨੇ ਚੌਂਕੀ ਸਮੇਤ ਪਿੱਤਲ ਦਾ ਤਸਲਾ ਬਣਾਇਆ ਉਸ ਨੇ ਔਰਤਾਂ ਵੱਲੋਂ ਦਿੱਤੇ ਹੋਏ ਪਿੱਤਲ ਦੇ ਸ਼ੀਸ਼ਿਆਂ ਦੀ ਵਰਤੋਂ ਕੀਤੀ। ਇਹ ਉਹੀ ਔਰਤਾਂ ਸਨ ਜਿਹੜੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਸੇਵਾ ਕਰਦੀਆਂ ਸਨ।

Exodus 39:39
ਉਨ੍ਹਾਂ ਨੇ ਉਸ ਨੂੰ ਪਿੱਤਲ ਦੀ ਜਗਵੇਦੀ ਅਤੇ ਪਿੱਤਲ ਦੀ ਝੰਜਰੀ, ਜਗਵੇਦੀ ਚੁੱਕਣ ਵਾਲੀਆਂ ਚੋਬਾਂ, ਉਹ ਸਾਰੀਆਂ ਚੀਜ਼ਾਂ ਜਿਹੜੀਆਂ ਜਗਵੇਦੀ ਉੱਤੇ ਇਸਤੇਮਾਲ ਹੁੰਦੀਆਂ ਸਨ ਅਤੇ ਤਸਲਾ ਅਤੇ ਉਸ ਦੇ ਹੇਠਾਂ ਵਾਲੀ ਚੌਂਕੀ ਦਿਖਾਈ।

Exodus 40:11
ਫ਼ੇਰ ਤੂੰ ਤਸਲੇ ਨੂੰ ਅਤੇ ਇਸਦੀ ਚੌਂਕੀ ਉੱਤੇ ਤੇਲ ਛਿੜਕੀਂ। ਇਨ੍ਹਾਂ ਚੀਜ਼ਾਂ ਨੂੰ ਪਵਿੱਤਰ ਬਨਾਉਣ ਲਈ ਅਜਿਹਾ ਕਰੀਂ।

Leviticus 8:11
ਉਸ ਨੇ ਮਸਹ ਵਾਲਾ ਕੁਝ ਤੇਲ ਜਗਵੇਦੀ ਉੱਤੇ ਅਤੇ ਇਸਦੇ ਸਾਰੇ ਸੰਦਾਂ ਅਤੇ ਪਲੇਟਾਂ ਉੱਤੇ ਸੱਤ ਵਾਰੀ ਛਿੜਕਿਆ। ਉਸ ਨੇ ਇਹ ਤੇਲ ਪਾਣੀ ਦੇ ਵੱਡੇ ਹੌਂਦ ਅਤੇ ਉਸਦੀ ਚੌਂਕੀ ਉੱਤੇ ਵੀ ਛਿੜਕਿਆ ਅਤੇ ਇਸ ਤਰ੍ਹਾਂ, ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।

Occurences : 17

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்